10 Milagres de Jesus na Bíblia: Lista com versículos e explicação
Os milagres de Jesus são muito mais do que demonstrações de poder sobrenatural; eles são sinais que confirmam sua divindade e missão. Ao longo dos Evangelhos, vemos Cristo curando enfermos, dominando a natureza e vencendo a morte.
Neste guia, selecionamos 10 milagres de Jesus na Bíblia, organizados com referências e uma breve explicação sobre o impacto espiritual de cada um deles.
Os principais milagres de Jesus nos Evangelhos
1. Transformação da Água em Vinho
Referência: João 2:1-11
Explicação: Ocorreu nas Bodas de Caná. Sendo o seu primeiro milagre público, Jesus demonstrou autoridade sobre a matéria e a natureza, revelando sua glória aos discípulos e abençoando a instituição da família.
ਗਲੀਲ ਦੇ ਕਾਨਾ ਨਗਰ ਵਿੱਚ ਪਹਿਲਾ ਚਮਤਕਾਰ
ਤੀਸਰੇ ਦਿਨ ਗਲੀਲ ਦੇ ਨਗਰ ਕਾਨਾ ਵਿੱਚ ਇੱਕ ਵਿਆਹ ਸੀ, ਯਿਸੂ ਦੀ ਮਾਤਾ ਉੱਥੇ ਸੀ। ਯਿਸੂ ਅਤੇ ਉਸ ਦੇ ਚੇਲਿਆਂ ਨੂੰ ਵੀ ਵਿਆਹ ਦਾ ਸੱਦਾ ਦਿੱਤਾ ਗਿਆ ਸੀ। ਉੱਥੇ ਅੰਗੂਰਾਂ ਦਾ ਰਸ ਮੁੱਕ ਗਿਆ, ਯਿਸੂ ਦੀ ਮਾਤਾ ਨੇ ਉਸ ਨੂੰ ਆਖਿਆ, "ਇਨ੍ਹਾਂ ਕੋਲ ਹੋਰ ਅੰਗੂਰਾਂ ਦਾ ਰਸ ਨਹੀਂ ਹੈ।" ਯਿਸੂ ਨੇ ਉੱਤਰ ਦਿੱਤਾ, ਹੇ ਇਸਤਰੀ, "ਮੈਨੂੰ ਇਸ ਨਾਲ ਕੀ, ਮੇਰਾ ਸਮਾਂ ਅਜੇ ਨਹੀਂ ਆਇਆ।" ਯਿਸੂ ਦੀ ਮਾਤਾ ਨੇ ਸੇਵਕਾਂ ਨੂੰ ਆਖਿਆ, "ਉਸੇ ਤਰ੍ਹਾਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।" ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ। ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, "ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।" ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ। ਫਿਰ ਯਿਸੂ ਨੇ ਸੇਵਕਾਂ ਨੂੰ ਆਖਿਆ, "ਹੁਣ ਕੁਝ ਪਾਣੀ ਕੱਢੋ ਅਤੇ ਦਾਅਵਤ ਦੇ ਮੁਖੀ ਨੂੰ ਦੇ ਦਿਉ।" ਸੋ ਉਨ੍ਹਾਂ ਸੇਵਕਾਂ ਨੇ ਪਾਣੀ ਲਿਆ ਅਤੇ ਉਸ ਨੂੰ ਦੇ ਦਿੱਤਾ। ਉਸ ਨੇ ਉਸ ਪਾਣੀ ਨੂੰ ਚੱਖ ਕੇ ਵੇਖਿਆ, ਉਹ ਅੰਗੂਰਾਂ ਦਾ ਰਸ ਬਣ ਚੁੱਕਾ ਸੀ। ਉਸ ਨੂੰ ਪਤਾ ਨਹੀਂ ਸੀ ਕਿ ਅੰਗੂਰਾਂ ਦਾ ਰਸ ਕਿੱਥੋਂ ਆਇਆ ਹੈ। ਪਰ ਜਿਨ੍ਹਾਂ ਸੇਵਕਾਂ ਨੇ ਪਾਣੀ ਲਿਆਂਦਾ ਸੀ ਉਹ ਇਸ ਬਾਰੇ ਜਾਣਦੇ ਸਨ। ਦਾਅਵਤ ਦੇ ਪਰਧਾਨ ਨੇ ਲਾੜੇ ਨੂੰ ਸੱਦਿਆ। ਅਤੇ ਉਸ ਨੂੰ ਆਖਿਆ, "ਹਮੇਸ਼ਾਂ ਲੋਕ ਪਹਿਲਾਂ ਚੰਗਾ ਰਸ ਦਿੰਦੇ ਹਨ, ਜਦੋਂ ਮਹਿਮਾਨ ਜਿਆਦਾ ਹੁੰਦੇ ਹਨ, ਫ਼ੇਰ ਉਹ ਮਾੜਾ ਰਸ ਦਿੰਦੇ ਹਨ। ਪਰ ਤੁਸੀਂ ਹੁਣ ਤੱਕ ਵਧੀਆ ਅੰਗੂਰੀ ਰਸ ਰੱਖ ਲਿਆ ਹੈ।" ਇਹ ਪਹਿਲਾ ਚਮਤਕਾਰ ਸੀ ਜੋ ਯਿਸੂ ਨੇ ਕੀਤਾ। ਅਤੇ ਇਹ ਗਲੀਲ ਦੇ ਨਗਰ ਕਾਨਾ ਵਿੱਚ ਕੀਤਾ ਗਿਆ ਸੀ। ਇਉਂ ਯਿਸੂ ਨੇ ਆਪਣੀ ਮਹਿਮਾ ਪ੍ਰਗਟਾਈ। ਉਸ ਦੇ ਚੇਲਿਆਂ ਨੇ ਉਸ ਉੱਤੇ ਵਿਸ਼ਵਾਸ ਕੀਤਾ।
2. Cura do cego de nascença
Referência: João 9:1-12
Explicação: Jesus usa lodo para curar um homem que nunca havia enxergado. Este milagre prova que Ele é a Luz do Mundo e tem poder para restaurar o que nasceu com defeito.
ਜਨਮ ਦੇ ਅੰਨ੍ਹੇ ਨੂੰ ਚੰਗਾ ਕਰਨਾ
ਜਦੋਂ ਯਿਸੂ ਜਾ ਰਿਹਾ ਸੀ ਤਾਂ ਉਸ ਨੇ ਰਾਹ ਵਿੱਚ ਇੱਕ ਅੰਨ੍ਹਾ ਮਨੁੱਖ ਵੇਖਿਆ। ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਸੀ। ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, "ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?" ਯਿਸੂ ਨੇ ਉੱਤਰ ਦਿੱਤਾ, "ਇਹ ਉਸ ਦੇ ਪਾਪਾਂ ਦਾ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਦੇ ਕਾਰਨ ਨਹੀਂ ਹੈ। ਪਰ ਇਹ ਚੰਗਾ ਹੋ ਕੇ ਲੋਕਾਂ ਨੂੰ ਪਰਮੇਸ਼ੁਰ ਦੀ ਮਹਿਮਾ ਵਿਖਾਉਣ ਵਾਸਤੇ ਅੰਨ੍ਹਾ ਪੈਦਾ ਹੋਇਆ ਸੀ। ਸਾਨੂੰ ਉਸ ਪਰਮੇਸ਼ੁਰ ਦਾ ਕੰਮ, ਦਿਨ ਰਹਿੰਦੇ ਕਰਨਾ ਚਾਹੀਦਾ ਹੈ, ਜਿਸ ਨੇ ਮੈਨੂੰ ਭੇਜਿਆ ਹੈ। ਕਿਉਂਕਿ ਫਿਰ ਰਾਤ ਹੋ ਜਾਵੇਗੀ, ਅਤੇ ਕੋਈ ਵੀ ਰਾਤ ਵੇਲੇ ਕੰਮ ਨਹੀਂ ਕਰ ਸਕਦਾ। ਜਦ ਤੱਕ ਮੈਂ ਸੰਸਾਰ ਵਿੱਚ ਹਾਂ ਮੈਂ ਸੰਸਾਰ ਦੇ ਲਈ ਚਾਨਣ ਹਾਂ।" ਇਹ ਗੱਲਾਂ ਕਹਿਣ ਤੋਂ ਬਾਅਦ, ਯਿਸੂ ਨੇ ਧਰਤੀ ਤੇ ਥੁੱਕਿਆ ਅਤੇ ਉਸ ਨਾਲ ਥੋੜੀ ਮਿੱਟੀ ਗਿੱਲੀ ਕੀਤੀ ਅਤੇ ਉਹ ਮਿੱਟੀ ਅੰਨ੍ਹੇ ਮਨੁੱਖ ਦੀਆਂ ਅੱਖਾਂ ਤੇ ਲਾਈ। ਯਿਸੂ ਨੇ ਉਸ ਨੂੰ ਆਖਿਆ, "ਜਾ ਅਤੇ ਸਿਲੋਆਮ ਦੇ ਕੁੰਡ ਵਿੱਚ ਆਪਣੀਆਂ ਅੱਖਾਂ ਧੋ," ਸਿਲੋਆਮ ਦਾ ਅਰਥ ਹੈ "ਭੇਜਿਆ ਹੋਇਆ।" ਇਸ ਲਈ ਉਹ ਕੁੰਡ ਤੇ ਗਿਆ ਅਤੇ ਆਪਣੀਆਂ ਅੱਖਾਂ ਧੋਣ ਤੋਂ ਬਾਅਦ ਵਾਪਸ ਆਇਆ। ਹੁਣ ਉਸ ਨੂੰ ਸਭ ਦਿਸਦਾ ਸੀ। ਜਿਨ੍ਹਾਂ ਲੋਕਾਂ ਨੇ ਉਸ ਨੂੰ ਭੀਖ ਮੰਗਦਿਆਂ ਵੇਖਿਆ ਸੀ ਅਤੇ ਉਸ ਦੇ ਗੁਆਂਢੀਆਂ ਨੇ ਕਿਹਾ, "ਵੇਖੋ ਕੀ ਇਹ ਉਹੀ ਹੈ ਜਿਹੜਾ ਬੈਠ ਕੇ ਭੀਖ ਮੰਗਦਾ ਹੁੰਦਾ ਸੀ।" ਕੁਝ ਲੋਕਾਂ ਨੇ ਕਿਹਾ, "ਹਾਂ ਉਹੀ ਹੈ।" ਪਰ ਕੁਝ ਲੋਕਾਂ ਨੇ ਆਖਿਆ, "ਨਹੀਂ ਇਹ ਉਹ ਮਨੁੱਖ ਨਹੀਂ ਹੈ, ਇਹ ਉਸ ਦੇ ਵਰਗਾ ਲੱਗਦਾ ਹੈ।" ਪਰ ਉਸ ਆਦਮੀ ਨੇ ਆਖਿਆ, "ਮੈਂ ਉਹੀ ਮਨੁੱਖ ਹਾਂ।" ਲੋਕਾਂ ਨੇ ਪੁੱਛਿਆ, "ਇਹ ਕਿਵੇਂ ਹੋਇਆ? ਫਿਰ ਤੇਰੀਆਂ ਅੱਖਾਂ ਕਿਵੇਂ ਖੁੱਲ੍ਹ ਗਈਆਂ?" ਉਸ ਨੇ ਉੱਤਰ ਦਿੱਤਾ, "ਯਿਸੂ ਨਾਮੇ ਮਨੁੱਖ ਨੇ ਕੁਝ ਮਿੱਟੀ ਗੋਈ ਤੇ ਮੇਰੀਆਂ ਅੱਖਾਂ ਉੱਤੇ ਲਾ ਦਿੱਤੀ। ਉਸ ਨੇ ਮੈਨੂੰ ਸਿਲੋਆਮ ਕੁੰਡ ਤੇ ਜਾ ਕੇ ਧੋਣ ਲਈ ਕਿਹਾ। ਜਦ ਮੈਂ ਸਿਲੋਆਮ ਕੁੰਡ ਤੇ ਗਿਆ ਅਤੇ ਅੱਖਾਂ ਧੋਤੀਆਂ ਤਾਂ ਮੈਂ ਵੇਖਣ ਯੋਗ ਹੋ ਗਿਆ।" ਲੋਕਾਂ ਨੇ ਉਸ ਨੂੰ ਆਖਿਆ, "ਉਹ ਕਿੱਥੇ ਹੈ?" ਉਸ ਨੇ ਉੱਤਰ ਦਿੱਤਾ, "ਮੈਂ ਨਹੀਂ ਜਾਣਦਾ।"
3. Multiplicação dos pães e peixes
Referência: Mateus 14:13-21
Explicação: Com apenas cinco pães e dois peixes, Jesus alimentou mais de 5 mil homens. Este sinal revela Cristo como o Pão da Vida, aquele que supre todas as nossas necessidades.
ਪੰਜ ਹਜ਼ਾਰ ਨੂੰ ਰਜਾਉਣਾ
ਜਦੋਂ ਯਿਸੂ ਨੇ ਇਹ ਸੁਣਿਆ, ਉਹ ਉੱਥੋਂ ਬੇੜੀ ਉੱਤੇ ਚੜ੍ਹ ਕੇ ਇੱਕ ਉਜਾੜ ਥਾਂ ਵਿੱਚ ਅਲੱਗ ਚੱਲਿਆ ਗਿਆ ਅਤੇ ਲੋਕ ਇਹ ਸੁਣ ਕੇ ਨਗਰਾਂ ਤੋਂ ਉਸ ਦੇ ਪਿੱਛੇ ਪੈਦਲ ਤੁਰ ਪਏ। ਜਦੋਂ ਉਹ ਬੇੜੀ ਵਿੱਚੋਂ ਉਤਰਿਆ ਤਾਂ ਉਸ ਨੇ ਵੱਡੀ ਭੀੜ ਵੇਖੀ ਅਤੇ ਉਨ੍ਹਾਂ ਉੱਤੇ ਤਰਸ ਖਾ ਕੇ ਉਨ੍ਹਾਂ ਦੇ ਰੋਗੀਆਂ ਨੂੰ ਚੰਗਾ ਕੀਤਾ। ਅਤੇ ਜਦ ਸ਼ਾਮ ਹੋਈ ਤਾਂ ਚੇਲਿਆਂ ਨੇ ਉਸ ਦੇ ਕੋਲ ਆ ਕੇ ਕਿਹਾ, ਇਹ ਥਾਂ ਉਜਾੜ ਹੈ ਅਤੇ ਹੁਣ ਦਿਨ ਬਹੁਤ ਢਲ ਗਿਆ ਹੈ। ਲੋਕਾਂ ਨੂੰ ਵਿਦਾ ਕਰ ਤਾਂ ਜੋ ਪਿੰਡਾਂ ਵਿੱਚ ਜਾ ਕੇ ਆਪਣੇ ਲਈ ਖਾਣਾ ਮੁੱਲ ਲੈਣ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਉਨ੍ਹਾਂ ਨੂੰ ਜਾਣ ਦੀ ਜ਼ਰੂਰਤ ਨਹੀਂ। ਤੁਸੀਂ ਉਨ੍ਹਾਂ ਦੇ ਲਈ ਭੋਜਨ ਦਾ ਪ੍ਰਬੰਧ ਕਰੋ। ਪਰ ਉਨ੍ਹਾਂ ਉਸ ਨੂੰ ਕਿਹਾ, ਇੱਥੇ ਸਾਡੇ ਕੋਲ ਸਿਰਫ਼ ਪੰਜ ਰੋਟੀਆਂ ਅਤੇ ਦੋ ਮੱਛੀਆਂ ਹਨ। ਤਾਂ ਉਹ ਬੋਲਿਆ, ਉਨ੍ਹਾਂ ਨੂੰ ਇੱਥੇ ਮੇਰੇ ਕੋਲ ਲਿਆਓ। ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ। ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ। ਅਤੇ ਖਾਣ ਵਾਲੇ ਔਰਤਾਂ ਅਤੇ ਬੱਚਿਆਂ ਤੋਂ ਬਿਨ੍ਹਾਂ ਪੰਜ ਹਜ਼ਾਰ ਮਰਦ ਸਨ।
4. Jesus acalma a tempestade
Referência: Marcos 4:35-41
Explicação: Com uma ordem, o vento e o mar se aquietam. O milagre ensina sobre a paz que excede o entendimento e a autoridade do Messias sobre a criação.
ਤੂਫਾਨ ਨੂੰ ਸ਼ਾਂਤ ਕਰਨਾ
ਉਸੇ ਦਿਨ ਜਦੋਂ ਸ਼ਾਮ ਹੋਈ ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਆਓ ਅਸੀਂ ਉਸ ਪਾਰ ਚੱਲੀਏ। ਅਤੇ ਉਹ ਭੀੜ ਨੂੰ ਛੱਡ ਕੇ ਜਿਵੇਂ ਉਹ ਬੇੜੀ ਉੱਤੇ ਸੀ ਤਿਵੇਂ ਹੀ ਉਹ ਨੂੰ ਲੈ ਚੱਲੇ ਅਤੇ ਹੋਰ ਬੇੜੀਆਂ ਵੀ ਉਹ ਦੇ ਨਾਲ ਸਨ। ਤਦ ਇੱਕ ਵੱਡਾ ਤੂਫ਼ਾਨ ਆਇਆ, ਅਨ੍ਹੇਰੀ ਵਗੀ ਅਤੇ ਲਹਿਰਾਂ ਬੇੜੀ ਉੱਤੇ ਐਥੋਂ ਤੱਕ ਪਹੁੰਚ ਗਈਆਂ ਜੋ ਬੇੜੀ ਪਾਣੀ ਨਾਲ ਭਰ ਚੱਲੀ ਸੀ। ਅਤੇ ਯਿਸੂ ਆਪ ਬੇੜੀ ਦੇ ਪਿਛਲੇ ਸਿਰੇ ਵੱਲ ਇੱਕ ਸਿਰਾਹਣਾ ਰੱਖ ਕੇ ਸੁੱਤੇ ਪਏ ਸਨ। ਤਦ ਉਨ੍ਹਾਂ ਨੇ ਉਹ ਨੂੰ ਜਗਾਇਆ ਅਤੇ ਉਹ ਨੂੰ ਆਖਿਆ, ਗੁਰੂ ਜੀ ਤੁਹਾਨੂੰ ਸਾਡਾ ਕੋਈ ਫ਼ਿਕਰ ਨਹੀਂ ਜੋ ਅਸੀਂ ਡੁੱਬ ਚੱਲੇ ਹਾਂ? ਤਦ ਉਸ ਨੇ ਉੱਠ ਕੇ ਤੂਫ਼ਾਨ ਨੂੰ ਝਿੜਕਿਆ ਅਤੇ ਝੀਲ ਨੂੰ ਕਿਹਾ, ਚੁੱਪ ਕਰ ਥੰਮ੍ਹ ਜਾ! ਅਤੇ ਤੂਫ਼ਾਨ ਥੰਮ੍ਹ ਗਿਆ ਅਤੇ ਵੱਡਾ ਚੈਨ ਹੋ ਗਿਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਡਰਦੇ ਹੋ? ਅਜੇ ਤੱਕ ਤੁਹਾਨੂੰ ਵਿਸ਼ਵਾਸ ਨਹੀਂ ਆਇਆ? ਤਾਂ ਉਹ ਬਹੁਤ ਡਰ ਗਏ ਅਤੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਗੱਲ ਮੰਨ ਲੈਂਦੇ ਹਨ?
5. Cura da mulher com fluxo de sangue
Referência: Marcos 5:25-34
Explicação: Uma cura que aconteceu pelo toque da fé. Jesus mostra que está atento ao sofrimento individual e que a fé é o canal para receber o milagre.
ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ, ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ। ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ। ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ? ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ? ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਕਿ ਇਸ ਕੰਮ ਦੇ ਕਰਨ ਵਾਲੇ ਨੂੰ ਵੇਖੇ। ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ। ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
6. Libertação do endemoninhado Gadareno
Referência: Marcos 5:1-20
Explicação: Jesus liberta um homem dominado por uma legião de espíritos. É a prova clara de sua autoridade absoluta sobre o reino das trevas.
ਦੁਸ਼ਟ-ਆਤਮਾ ਦੇ ਜਕੜੇ ਹੋਏ ਵਿਅਕਤੀ ਨੂੰ ਚੰਗਾ ਕਰਨਾ
ਉਹ ਝੀਲ ਦੇ ਪਾਰ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ। ਅਤੇ ਜਦੋਂ ਉਹ ਬੇੜੀ ਤੋਂ ਉਤਰਿਆ ਤਾਂ ਉਸੇ ਵੇਲੇ ਇੱਕ ਮਨੁੱਖ ਜਿਸ ਵਿੱਚ ਅਸ਼ੁੱਧ ਆਤਮਾ ਸੀ ਕਬਰਾਂ ਵਿੱਚੋਂ ਨਿੱਕਲ ਕੇ ਉਹ ਨੂੰ ਆ ਮਿਲਿਆ। ਉਹ ਕਬਰਾਂ ਵਿੱਚ ਰਹਿੰਦਾ ਸੀ ਅਤੇ ਕੋਈ ਉਹ ਨੂੰ ਸੰਗਲਾਂ ਨਾਲ ਵੀ ਜਕੜ ਨਹੀਂ ਸੀ ਸਕਦਾ। ਉਹ ਤਾਂ ਕਈ ਵਾਰੀ ਬੇੜੀਆਂ ਅਤੇ ਸੰਗਲਾਂ ਨਾਲ ਜਕੜਿਆ ਗਿਆ ਸੀ ਪਰ ਉਹ ਨੇ ਸੰਗਲ ਤੋੜ ਸੁੱਟੇ ਅਤੇ ਬੇੜੀਆਂ ਦੇ ਟੋਟੇ-ਟੋਟੇ ਕਰ ਦਿੱਤੇ ਸਨ ਅਤੇ ਕੋਈ ਵੀ ਉਹ ਨੂੰ ਕਾਬੂ ਨਹੀਂ ਕਰ ਸਕਦਾ ਸੀ। ਉਹ ਰਾਤ-ਦਿਨ ਨਿੱਤ ਕਬਰਾਂ ਅਤੇ ਪਹਾੜਾਂ ਵਿੱਚ ਚੀਕਾਂ ਮਾਰਦਾ ਅਤੇ ਆਪਣੇ ਆਪ ਨੂੰ ਪੱਥਰਾਂ ਨਾਲ ਜ਼ਖਮੀ ਕਰਦਾ ਹੁੰਦਾ ਸੀ। ਜਦੋਂ ਉਸ ਨੇ ਯਿਸੂ ਨੂੰ ਦੂਰੋਂ ਵੇਖਿਆ ਤਾਂ ਦੌੜ ਕੇ ਆਇਆ ਅਤੇ ਉਹ ਨੂੰ ਮੱਥਾ ਟੇਕਿਆ। ਅਤੇ ਉੱਚੀ ਅਵਾਜ਼ ਨਾਲ ਪੁਕਾਰ ਕੇ ਬੋਲਿਆ, ਹੇ ਯਿਸੂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ, ਤੇਰਾ ਮੇਰੇ ਨਾਲ ਕੀ ਕੰਮ? ਮੈਂ ਤੈਨੂੰ ਪਰਮੇਸ਼ੁਰ ਦੀ ਸਹੁੰ ਦਿੰਦਾ ਹਾਂ, ਮੈਨੂੰ ਦੁੱਖ ਨਾ ਦੇ! ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ! ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ। ਅਤੇ ਉਹ ਨੇ ਉਸ ਦੀ ਬਹੁਤ ਮਿੰਨਤ ਕੀਤੀ ਕਿ ਸਾਨੂੰ ਇਸ ਦੇਸ ਵਿੱਚੋਂ ਨਾ ਕੱਢ! ਉੱਥੇ ਪਹਾੜ ਦੇ ਨੇੜੇ ਸੂਰਾਂ ਦਾ ਇੱਕ ਵੱਡਾ ਇੱਜੜ ਚੁੱਗਦਾ ਸੀ। ਅਤੇ ਉਨ੍ਹਾਂ ਨੇ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਸੂਰਾਂ ਵਿੱਚ ਭੇਜ ਦੇ ਤਾਂ ਜੋ ਅਸੀਂ ਉਨ੍ਹਾਂ ਵਿੱਚ ਜਾ ਵੜੀਏ। ਅਤੇ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ। ਤਦ ਅਸ਼ੁੱਧ ਆਤਮਾਵਾਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੇ ਅਤੇ ਸਾਰਾ ਇੱਜੜ ਭੱਜ ਕੇ ਝੀਲ ਵਿੱਚ ਜਾ ਪਿਆ। ਉਹ ਗਿਣਤੀ ਵਿੱਚ ਲੱਗਭੱਗ ਦੋ ਹਜ਼ਾਰ ਸਨ ਅਤੇ ਉਹ ਝੀਲ ਵਿੱਚ ਡੁੱਬ ਕੇ ਮਰ ਗਏ। ਤਦ ਉਨ੍ਹਾਂ ਦੇ ਚੁਗਾਉਣ ਵਾਲਿਆਂ ਨੇ ਭੱਜ ਕੇ ਨਗਰ ਅਤੇ ਪਿੰਡਾਂ ਵਿੱਚ ਖ਼ਬਰ ਪੁਚਾਈ ਅਤੇ ਲੋਕ ਇਹ ਵੇਖਣ ਲਈ ਨਿੱਕਲੇ ਜੋ ਕੀ ਹੋਇਆ ਹੈ। ਅਤੇ ਯਿਸੂ ਦੇ ਕੋਲ ਆਣ ਕੇ ਉਸ ਭੂਤ ਵਾਲੇ ਨੂੰ ਜਿਸ ਉੱਤੇ ਲਸ਼ਕਰ ਦਾ ਸਾਯਾ ਸੀ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਬੈਠਾ ਵੇਖਿਆ ਅਤੇ ਉਹ ਡਰ ਗਏ। ਤਾਂ ਵੇਖਣ ਵਾਲਿਆਂ ਨੇ ਉਸ ਦੁਸ਼ਟ ਆਤਮਾ ਵਾਲੇ ਦਾ ਅਤੇ ਸੂਰਾਂ ਦਾ ਸਾਰਾ ਹਾਲ ਉਨ੍ਹਾਂ ਨੂੰ ਦੱਸਿਆ। ਤਦ ਉਹ ਯਿਸੂ ਦੀ ਮਿੰਨਤ ਕਰਨ ਲੱਗੇ ਜੋ ਸਾਡੀ ਹੱਦੋਂ ਬਾਹਰ ਨਿੱਕਲ ਜਾਓ। ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹਨ ਲੱਗਾ ਤਾਂ ਉਸ ਭੂਤ ਵਾਲੇ ਨੇ ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ। ਪਰ ਉਸ ਨੇ ਉਹ ਨੂੰ ਆਗਿਆ ਨਾ ਦਿੱਤੀ ਪਰ ਉਹ ਨੂੰ ਆਖਿਆ, ਆਪਣੇ ਘਰ ਅਤੇ ਆਪਣੇ ਲੋਕਾਂ ਕੋਲ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪ੍ਰਭੂ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ ਅਤੇ ਤੇਰੇ ਉੱਤੇ ਦਯਾ ਕੀਤੀ। ਤਾਂ ਉਹ ਚੱਲਿਆ ਗਿਆ ਅਤੇ ਦਿਕਾਪੁਲਿਸ ਵਿੱਚ ਦੱਸਣ ਲੱਗਾ ਜੋ ਯਿਸੂ ਨੇ ਮੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਤਾਂ ਸਾਰੇ ਲੋਕ ਹੈਰਾਨ ਹੋਏ।
7. Ressurreição da filha de Jairo
Referência: Marcos 5:21-43
Explicação: Jesus demonstra que a morte para Ele é como o sono. Ele restaura a vida de uma criança, trazendo esperança para uma família desesperada.
ਯਿਸੂ ਇੱਕ ਮਰੀ ਹੋਈ ਕੁੜੀ ਨੂੰ ਜਿਵਾਉਂਦਾ ਹੈ ਅਤੇ ਇੱਕ ਬਿਮਾਰ ਔਰਤ ਨੂੰ ਚੰਗਾ ਕਰਦਾ ਹੈ
ਜਦ ਯਿਸੂ ਬੇੜੀ ਉੱਤੇ ਫੇਰ ਪਾਰ ਲੰਘਿਆ ਤਾਂ ਇੱਕ ਵੱਡੀ ਭੀੜ ਉਸ ਕੋਲ ਇਕੱਠੀ ਹੋਈ ਅਤੇ ਉਹ ਝੀਲ ਦੇ ਕਿਨਾਰੇ ਉੱਤੇ ਸੀ। ਅਤੇ ਪ੍ਰਾਰਥਨਾ ਘਰ ਦੇ ਸਰਦਾਰਾਂ ਵਿੱਚੋਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਅਤੇ ਉਹ ਨੂੰ ਵੇਖ ਕੇ ਉਹ ਦੇ ਪੈਰੀਂ ਪੈ ਗਿਆ। ਅਤੇ ਉਹ ਦੀ ਬਹੁਤ ਮਿੰਨਤ ਕੀਤੀ ਜੋ ਮੇਰੀ ਛੋਟੀ ਬੇਟੀ ਬਿਮਾਰੀ ਦੇ ਕਾਰਨ ਮਰਨ ਵਾਲੀ ਹੈ, ਤੁਸੀਂ ਚੱਲ ਕੇ ਉਹ ਦੇ ਉੱਤੇ ਆਪਣੇ ਹੱਥ ਰੱਖੋ ਤਾਂ ਜੋ ਉਹ ਚੰਗੀ ਹੋ ਜਾਵੇ ਅਤੇ ਜਿਉਂਦੀ ਰਹੇ। ਤਦ ਉਹ ਉਸ ਦੇ ਨਾਲ ਗਿਆ ਅਤੇ ਵੱਡੀ ਭੀੜ ਉਹ ਦੇ ਮਗਰ ਤੁਰ ਪਈ ਅਤੇ ਉਹ ਨੂੰ ਦਬਾਈ ਜਾਂਦੀ ਸੀ।
ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ, ਉਹ ਯਿਸੂ ਦੀ ਖ਼ਬਰ ਸੁਣ ਕੇ ਭੀੜ ਵਿੱਚ ਪਿੱਛੋਂ ਦੀ ਹੋ ਕੇ ਆਈ ਅਤੇ ਉਹ ਦੇ ਕੱਪੜੇ ਦਾ ਪੱਲਾ ਛੂਹ ਲਿਆ। ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਹੀ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ। ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ। ਅਤੇ ਯਿਸੂ ਨੇ ਉਸ ਸਮੇਂ ਆਪਣੇ ਮਨ ਵਿੱਚ ਜਾਣ ਕੇ ਜੋ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ ਉਸ ਭੀੜ ਦੀ ਵੱਲ ਮੁੜ ਕੇ ਕਿਹਾ, ਮੇਰੇ ਕੱਪੜੇ ਨੂੰ ਕਿਸ ਨੇ ਛੂਹਿਆ? ਉਹ ਦੇ ਚੇਲਿਆਂ ਨੇ ਉਹ ਨੂੰ ਆਖਿਆ, ਤੁਸੀਂ ਵੇਖਦੇ ਹੀ ਹੋ ਜੋ ਲੋਕ ਤੁਹਾਡੇ ਉੱਤੇ ਡਿੱਗਦੇ ਜਾਂਦੇ ਹਨ, ਅਤੇ ਤੁਸੀਂ ਆਖਦੇ ਹੋ, ਮੈਨੂੰ ਕਿਸ ਨੇ ਛੂਹਿਆ? ਅਤੇ ਉਸ ਨੇ ਇੱਧਰ-ਉੱਧਰ ਨਿਗਾਹ ਕੀਤੀ ਕਿ ਇਸ ਕੰਮ ਦੇ ਕਰਨ ਵਾਲੇ ਨੂੰ ਵੇਖੇ। ਤਦ ਉਹ ਔਰਤ ਜੋ ਕੁਝ ਉਸ ਉੱਤੇ ਬੀਤਿਆ ਸੀ ਜਾਣ ਕੇ ਕੰਬਦੀ ਹੋਈ ਆਈ ਅਤੇ ਉਹ ਦੇ ਚਰਨਾਂ ਉੱਤੇ ਡਿੱਗ ਕੇ ਸਾਰੀ ਵਾਰਤਾ ਉਹ ਨੂੰ ਦੱਸ ਦਿੱਤੀ। ਤਾਂ ਉਹ ਨੇ ਉਸ ਨੂੰ ਆਖਿਆ, ਬੇਟੀ ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ ਅਤੇ ਆਪਣੀ ਬਿਮਾਰੀ ਤੋਂ ਬਚੀ ਰਹਿ।
ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ? ਪਰ ਯਿਸੂ ਨੇ ਉਸ ਗੱਲ ਦੀ ਜੋ ਉਹ ਆਖਦੇ ਸਨ ਪਰਵਾਹ ਨਾ ਕਰ ਕੇ ਪ੍ਰਾਰਥਨਾ ਘਰ ਦੇ ਸਰਦਾਰ ਨੂੰ ਆਖਿਆ, ਨਾ ਡਰ ਕੇਵਲ ਵਿਸ਼ਵਾਸ ਕਰ। ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ। ਅਤੇ ਜਦ ਉਹ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰ ਪਹੁੰਚੇ ਤਦ ਉਸ ਨੇ ਰੌਲ਼ਾ ਪਾਉਂਦੇ ਹੋਏ ਅਤੇ ਲੋਕਾਂ ਨੂੰ ਬਹੁਤ ਰੋਂਦੇ ਕੁਰਲਾਉਂਦੇ ਹੋਏ ਵੇਖਿਆ। ਅਤੇ ਅੰਦਰ ਜਾ ਕੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਰੌਲ਼ਾ ਪਾਉਂਦੇ ਅਤੇ ਰੋਂਦੇ ਹੋ? ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ। ਤਾਂ ਉਹ ਉਸ ਉੱਤੇ ਹੱਸੇ। ਪਰ ਉਹ ਸਭਨਾਂ ਨੂੰ ਬਾਹਰ ਕੱਢ ਕੇ ਕੁੜੀ ਦੇ ਮਾਂ ਪਿਉ ਅਤੇ ਆਪਣੇ ਸਾਥੀਆਂ ਨੂੰ ਨਾਲ ਲੈ ਕੇ ਜਿੱਥੇ ਕੁੜੀ ਸੀ ਉੱਥੇ ਅੰਦਰ ਗਿਆ। ਅਤੇ ਉਸ ਨੇ ਕੁੜੀ ਦਾ ਹੱਥ ਫੜ੍ਹ ਕੇ ਉਹ ਨੂੰ ਕਿਹਾ "ਤਲੀਥਾ ਕੂਮੀ" ਜਿਹ ਦਾ ਅਰਥ ਇਹ ਹੈ ਕਿ ਹੇ ਕੰਨਿਆ, ਮੈਂ ਤੈਨੂੰ ਆਖਦਾ ਹਾਂ, ਉੱਠ! ਉਹ ਕੁੜੀ ਉਸੇ ਵੇਲੇ ਉੱਠ ਖੜੀ ਹੋਈ ਅਤੇ ਤੁਰਨ ਫਿਰਨ ਲੱਗੀ ਕਿਉਂ ਜੋ ਉਹ ਬਾਰਾਂ ਸਾਲਾਂ ਦੀ ਸੀ ਅਤੇ ਇਸ ਗੱਲ ਤੋਂ ਲੋਕ ਵੱਡੇ ਅਚੰਭੇ ਵਿੱਚ ਆਣ ਕੇ ਹੈਰਾਨ ਹੋ ਗਏ। ਅਤੇ ਉਸ ਨੇ ਉਨ੍ਹਾਂ ਨੂੰ ਹੁਕਮ ਕੀਤਾ, ਕੋਈ ਇਹ ਗੱਲ ਨਾ ਜਾਣੇ ਅਤੇ ਆਖਿਆ ਕਿ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।
8. Jesus anda sobre as águas
Referência: Mateus 14:22-33
Explicação: Ao caminhar sobre o Mar da Galileia, Jesus mostra que não está sujeito às leis da física. O episódio também serve para tratar a fé e a dúvida no coração de Pedro.
ਯਿਸੂ ਦਾ ਪਾਣੀ ਉੱਤੇ ਚੱਲਣਾ
ਉਹ ਨੇ ਉਸੇ ਵੇਲੇ ਚੇਲਿਆਂ ਨੂੰ ਆਗਿਆ ਦਿੱਤੀ ਕਿ ਜਦ ਤੱਕ ਮੈਂ ਭੀੜ ਨੂੰ ਵਿਦਾ ਨਾ ਕਰਾਂ ਤੁਸੀਂ ਬੇੜੀ ਉੱਤੇ ਚੜ੍ਹ ਕੇ ਮੇਰੇ ਨਾਲੋਂ ਪਹਿਲਾਂ ਪਾਰ ਲੰਘ ਜਾਓ। ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ। ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ। ਅਤੇ ਰਾਤ ਦੇ ਚੌਥੇ ਪਹਿਰ ਯਿਸੂ ਝੀਲ ਦੇ ਉੱਤੇ ਤੁਰਦਾ ਹੋਇਆ, ਉਨ੍ਹਾਂ ਵੱਲ ਆਇਆ। ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ। ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ। ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੂ ਜੀ, ਜੇ ਤੂੰ ਹੈਂ ਤਾਂ ਮੈਨੂੰ ਪਾਣੀ ਦੇ ਉੱਤੋਂ ਦੀ ਆਪਣੇ ਕੋਲ ਆਉਣ ਦੀ ਆਗਿਆ ਦੇ। ਉਸ ਨੇ ਆਖਿਆ, ਆ, ਅਤੇ ਪਤਰਸ ਬੇੜੀਓਂ ਉੱਤਰ ਕੇ ਯਿਸੂ ਦੇ ਕੋਲ ਜਾਣ ਲਈ ਪਾਣੀ ਉੱਤੇ ਤੁਰਨ ਲੱਗਾ। ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ! ਅਤੇ ਤੁਰੰਤ ਯਿਸੂ ਨੇ ਹੱਥ ਵਧਾ ਕੇ ਉਹ ਨੂੰ ਫੜ ਲਿਆ ਅਤੇ ਉਹ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਆ, ਤੂੰ ਕਿਉਂ ਸ਼ੱਕ ਕੀਤਾ? ਅਤੇ ਜਦੋਂ ਉਹ ਬੇੜੀ ਉੱਤੇ ਚੜ੍ਹ ਗਏ ਤਾਂ ਹਵਾ ਰੁਕ ਗਈ। ਫੇਰ ਜਿਹੜੇ ਲੋਕ ਬੇੜੀ ਉੱਤੇ ਸਨ ਉਹਨਾਂ ਨੇ ਉਸ ਦੇ ਅੱਗੇ ਮੱਥਾ ਟੇਕਿਆ ਅਤੇ ਕਿਹਾ ਕਿ, ਤੂੰ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਹੈਂ।
9. Cura do paralítico
Referência: Marcos 2:1-12
Explicação: Jesus cura o corpo, mas primeiro perdoa os pecados. Este milagre estabelece que sua missão principal é a reconciliação espiritual do homem com Deus.
ਅਧਰੰਗੀ ਨੂੰ ਚੰਗਾ ਕਰਨਾ
ਕਈ ਦਿਨਾਂ ਦੇ ਪਿੱਛੋਂ ਜਦੋਂ ਉਹ ਕਫ਼ਰਨਾਹੂਮ ਵਿੱਚ ਦੁਬਾਰਾ ਆਇਆ ਤਾਂ ਇਹ ਸੁਣਿਆ ਗਿਆ ਜੋ ਉਹ ਘਰੇ ਹੀ ਹੈ। ਤਾਂ ਐਨੇ ਲੋਕ ਇਕੱਠੇ ਹੋਏ ਜੋ ਦਰਵਾਜ਼ੇ ਦੇ ਅੱਗੇ ਵੀ ਥਾਂ ਨਾ ਰਿਹਾ ਅਤੇ ਉਸ ਨੇ ਉਨ੍ਹਾਂ ਨੂੰ ਬਚਨ ਸੁਣਾਇਆ। ਅਤੇ ਲੋਕ ਇੱਕ ਅਧਰੰਗੀ ਨੂੰ ਚਾਰ ਮਨੁੱਖਾਂ ਕੋਲੋਂ ਚੁਕਵਾ ਕੇ ਉਸ ਦੇ ਕੋਲ ਲਿਆਏ। ਅਤੇ ਜਦੋਂ ਉਹ ਭੀੜ ਕਰਕੇ ਉਹ ਦੇ ਨੇੜੇ ਨਾ ਆ ਸਕੇ ਤਾਂ ਉਨ੍ਹਾਂ ਨੇ ਉਸ ਛੱਤ ਨੂੰ ਜਿੱਥੇ ਉਹ ਸੀ ਉਧੇੜਿਆ ਅਤੇ ਉਸ ਮੰਜੀ ਨੂੰ ਜਿਸ ਦੇ ਉੱਤੇ ਉਹ ਅਧਰੰਗੀ ਪਿਆ ਸੀ, ਹੇਠਾਂ ਉਸ ਦੇ ਕੋਲ ਉਤਾਰ ਦਿੱਤਾ। ਅਤੇ ਯਿਸੂ ਨੇ ਉਨ੍ਹਾਂ ਦਾ ਵਿਸ਼ਵਾਸ ਵੇਖ ਕੇ ਉਸ ਅਧਰੰਗੀ ਨੂੰ ਕਿਹਾ, ਹੇ ਪੁੱਤਰ ਤੇਰੇ ਪਾਪ ਮਾਫ਼ ਹੋਏ। ਪਰ ਕਈ ਉਪਦੇਸ਼ਕ ਉੱਥੇ ਬੈਠੇ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ ਜੋ ਇਹ ਮਨੁੱਖ ਕਿਉਂ ਇਸ ਤਰ੍ਹਾਂ ਬੋਲਦਾ ਹੈ? ਇਹ ਤਾਂ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ। ਇੱਕ ਪਰਮੇਸ਼ੁਰ ਤੋਂ ਬਿਨ੍ਹਾਂ ਹੋਰ ਕੌਣ ਪਾਪ ਮਾਫ਼ ਕਰ ਸਕਦਾ ਹੈ? ਅਤੇ ਯਿਸੂ ਨੇ ਆਪਣੇ ਆਤਮਾ ਨਾਲ ਇਹ ਜਾਣ ਕੇ ਜੋ ਉਹ ਆਪਣੇ ਮਨਾਂ ਵਿੱਚ ਕੀ ਵਿਚਾਰ ਕਰਦੇ ਹਨ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਅਜਿਹੇ ਵਿਚਾਰ ਕਰਦੇ ਹੋ? ਕਿਹੜੀ ਗੱਲ ਸੌਖੀ ਹੈ, ਇਸ ਅਧਰੰਗੀ ਨੂੰ ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਆਪਣੀ ਮੰਜੀ ਚੁੱਕ ਕੇ ਤੁਰ ਫਿਰ। ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ; ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਕਹਿੰਦਾ ਹਾਂ, ਉੱਠ, ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ। ਤਾਂ ਉਹ ਉੱਠਿਆ ਅਤੇ ਉਸੇ ਸਮੇਂ ਆਪਣੀ ਮੰਜੀ ਚੁੱਕ ਕੇ ਉਨ੍ਹਾਂ ਸਭਨਾਂ ਦੇ ਸਾਹਮਣੇ ਨਿੱਕਲ ਗਿਆ! ਤਦ ਉਹ ਸੱਭੇ ਹੈਰਾਨ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ ਅਸੀਂ ਇਸ ਤਰ੍ਹਾਂ ਦੀ ਗੱਲ ਕਦੇ ਨਹੀਂ ਵੇਖੀ!
10. Ressurreição de Lázaro
Referência: João 11:1-44
Explicação: O milagre mais impactante antes da crucificação. Ao ressuscitar alguém morto há quatro dias, Jesus declara: "Eu sou a ressurreição e a vida".
ਲਾਜ਼ਰ ਦੀ ਮੌਤ
ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ। ਇਹ ਉਹ ਮਰਿਯਮ ਸੀ, ਜਿਸ ਨੇ ਪ੍ਰਭੂ ਉੱਤੇ ਅਤਰ ਪਾ ਦਿੱਤਾ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਉਸ ਦੇ ਚਰਨ ਸਾਫ਼ ਕੀਤੇ। ਲਾਜ਼ਰ ਮਰਿਯਮ ਦਾ ਭਰਾ ਬਿਮਾਰ ਸੀ। ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, "ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।" ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, "ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।" ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ। ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਉਹ ਜਿੱਥੇ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ। ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, "ਅਸੀਂ ਹੁਣ ਯਹੂਦਿਯਾ ਨੂੰ ਵਾਪਸ ਚਲੀਏ।" ਚੇਲਿਆਂ ਨੇ ਆਖਿਆ, "ਪਰ ਗੁਰੂ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ।" ਯਿਸੂ ਨੇ ਉੱਤਰ ਦਿੱਤਾ, "ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ। ਪਰ ਜੋ ਮਨੁੱਖ ਰਾਤ ਨੂੰ ਚੱਲਦਾ ਹੈ, ਹਨੇਰੇ ਵਿੱਚ ਠੋਕਰ ਖਾਂਦਾ ਕਿਉਂਕਿ ਉਸ ਕੋਲ ਚਾਨਣ ਨਹੀਂ ਹੈ।" ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, "ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ।" ਚੇਲਿਆਂ ਨੇ ਆਖਿਆ, "ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਜਾਗ ਜਾਵੇਗਾ।" ਯਿਸੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ। ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, "ਲਾਜ਼ਰ ਮਰ ਗਿਆ ਹੈ। ਅਤੇ ਤੁਹਾਡੀ ਖਾਤਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਸਮੇਂ ਮੈਂ ਉੱਥੇ ਨਹੀਂ ਸੀ। ਕਿਉਂਕਿ ਹੁਣ ਤੁਸੀਂ ਮੇਰੇ ਤੇ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।" ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, "ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।"
ਯਿਸੂ ਲਾਜ਼ਰ ਦੀਆਂ ਭੈਣਾਂ ਨੂੰ ਦਿਲਾਸਾ ਦਿੰਦਾ ਹੈ
ਯਿਸੂ ਬੈਤਅਨਿਯਾ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਗਏ ਸਨ। ਬੈਤਅਨਿਯਾ ਤੋਂ ਯਰੂਸ਼ਲਮ ਵਿਚਕਾਰ ਲੱਗਭਗ ਦੋ ਮੀਲ ਦੀ ਦੂਰੀ ਸੀ। ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ। ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ। ਮਾਰਥਾ ਨੇ ਯਿਸੂ ਨੂੰ ਕਿਹਾ, "ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ। ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।" ਯਿਸੂ ਨੇ ਆਖਿਆ, "ਤੇਰਾ ਭਰਾ ਜੀ ਉੱਠੇਗਾ।" ਮਾਰਥਾ ਬੋਲੀ "ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।" ਯਿਸੂ ਨੇ ਉਸ ਨੂੰ ਆਖਿਆ, "ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ। ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?" ਮਾਰਥਾ ਨੇ ਕਿਹਾ, "ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।"
ਯਿਸੂ ਰੋਇਆ
ਯਿਸੂ ਨੂੰ ਇਹ ਕਹਿਣ ਤੋਂ ਬਾਅਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕੱਲਿਆਂ ਗੱਲ ਕੀਤੀ ਅਤੇ ਆਖਿਆ, "ਪ੍ਰਭੂ ਆਇਆ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।" ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ। ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ। ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ। ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, "ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।" ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ। ਉਸ ਨੇ ਪੁੱਛਿਆ, "ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।" ਉਨ੍ਹਾਂ ਆਖਿਆ, "ਪ੍ਰਭੂ ਜੀ ਆਓ ਅਤੇ ਵੇਖੋ।" ਯਿਸੂ ਰੋਇਆ, ਫਿਰ ਯਹੂਦੀਆਂ ਨੇ ਆਖਿਆ, "ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ।" ਪਰ ਕੁਝ ਯਹੂਦੀਆਂ ਨੇ ਆਖਿਆ, "ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ?"
ਲਾਜ਼ਰ ਨੂੰ ਜਿਵਾਲਣਾ
ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ। ਯਿਸੂ ਨੇ ਆਖਿਆ, "ਇਸ ਪੱਥਰ ਨੂੰ ਹਟਾ ਦੇਵੋ।" ਮਾਰਥਾ ਨੇ ਕਿਹਾ, "ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ।" ਯਿਸੂ ਨੇ ਮਾਰਥਾ ਨੂੰ ਆਖਿਆ, "ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।" ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, "ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ। ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।" ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, "ਲਾਜ਼ਰ, ਬਾਹਰ ਨਿੱਕਲ ਆ।" ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, "ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।"
Conclusão
Os milagres de Jesus revelam sua autoridade sobre a natureza, as enfermidades, o mundo espiritual e até a morte. Eles não são apenas demonstrações de poder, mas sinais que apontam para sua identidade e missão.
Ao estudar esses milagres, é possível compreender melhor o papel de Jesus e a mensagem central do Evangelho.
Se este conteúdo ajudou você a entender os milagres de Jesus na Bíblia, compartilhe este artigo para que mais pessoas também conheçam esses ensinamentos.