A fé vem pelo ouvir
A fé vem pelo ouvir, e o ouvir pela Palavra de Cristo. Quando a Palavra é proclamada, a fé nasce nos corações. Ouvir a Deus é o primeiro passo para crer e seguir.
A fé vem pelo ouvir
A fé vem pelo ouvir, e o ouvir pela Palavra de Cristo. Quem ouve a Palavra crê e obtém a salvação eterna.
ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ। ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ। ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ? ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?
ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ! ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਸ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦਾ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਉੱਠਾਵਾਗਾਂ। ਇਹ ਨਬੀਆਂ ਦੀਆਂ ਲਿਖਤਾਂ ਵਿੱਚ ਲਿਖਿਆ ਹੋਇਆ ਹੈ: ਉਹ ਪਰਮੇਸ਼ੁਰ ਦੁਆਰਾ ਸਿੱਖੇ ਹੋਏ ਹੋਣਗੇ। ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿੱਖਦਾ ਹੈ, ਮੇਰੇ ਕੋਲ ਆਉਂਦਾ ਹੈ। ਕਿਸੇ ਨੇ ਵੀ ਪਿਤਾ ਨੂੰ ਨਹੀਂ ਵੇਖਿਆ। ਉਹ ਇੱਕ, ਜਿਹੜਾ ਪਰਮੇਸ਼ੁਰ ਵਲੋਂ ਆਇਆ ਹੈ, ਉਹੀ ਹੈ ਜਿਸ ਨੇ ਪਿਤਾ ਨੂੰ ਵੇਖਿਆ। ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ, ਜੋ ਮਨੁੱਖ ਵਿਸ਼ਵਾਸ ਕਰਦਾ ਹੈ ਸਦੀਪਕ ਜੀਵਨ ਪਾਉਂਦਾ ਹੈ।
Ouvir e obedecer
Felizes os que ouvem a Palavra de Deus e a praticam. Quem tem ouvidos ouça o que o Espírito diz.
ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਪਰ ਧੰਨ ਹਨ ਉਹ ਲੋਕ ਜਿਹੜੇ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਉਸ ਨੂੰ ਮੰਨਦੇ ਹਨ।
ਜੇ ਕਿਸੇ ਦੇ ਸੁਣਨ ਦੇ ਕੰਨ ਹੋਣ ਤਾਂ ਉਹ ਸੁਣੇ।
ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ।
ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ,
ਤੁਸੀਂ ਸੁਣੋਗੇ ਪਰ ਸਮਝੋਗੇ ਨਹੀਂ,
ਅਤੇ ਤੁਸੀਂ ਵੇਖੋਗੇ ਪਰ ਬੁਝੋਗੇ ਨਹੀਂ,
ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ,
ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ,
ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ,
ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ
ਅਤੇ ਕੰਨਾਂ ਨਾਲ ਸੁਣਨ,
ਅਤੇ ਮਨ ਨਾਲ ਸਮਝਣ
ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।
ਪਰ ਧੰਨ ਹਨ ਤੁਹਾਡੀਆਂ ਅੱਖਾਂ ਜੋ ਉਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਉਹ ਸੁਣਦੇ ਹਨ।
ਕੀ ਮਨੁੱਖ ਨੂੰ ਅਸ਼ੁੱਧ ਕਰਦਾ ਹੈ?
ਉਸ ਨੇ ਲੋਕਾਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਆਖਿਆ, ਸੁਣੋ ਅਤੇ ਸਮਝੋ।
ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।
ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ, ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ।
ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ l