A palavra
A Palavra de Deus é viva, eficaz e mais cortante que espada de dois gumes. Ela é lâmpada, alimento e purificação — tudo o que o cristão precisa para viver e crescer em fé.
ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
ਮੈਂ ਤੇਰੇ ਬਚਨ ਨੂੰ ਆਪਣੇ ਮਨ ਵਿੱਚ ਜਮਾਂ ਕਰ ਲਿਆ,
ਤਾਂ ਜੋ ਤੇਰਾ ਪਾਪ ਨਾ ਕਰਾਂ।
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ,
ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
ਸ਼ਬਦ ਦੇਹਧਾਰੀ ਹੋਇਆ
ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ। ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
ਇਹ ਸਰੀਰ ਨਹੀਂ ਹੈ ਜੋ ਜੀਵਨ ਦਿੰਦਾ ਹੈ ਸਗੋਂ ਇਹ ਆਤਮਾ ਹੈ ਜੋ ਜੀਵਨ ਦਿੰਦਾ ਹੈ। ਜੋ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਉਹ ਆਤਮਾ ਹਨ, ਇਸ ਲਈ ਇਹ ਗੱਲਾਂ ਜੀਵਨ ਦਿੰਦੀਆਂ ਹਨ।
ਤੁਸੀਂ ਪਹਿਲਾਂ ਹੀ ਮੇਰੇ ਦਿੱਤੇ ਹੋਏ ਬਚਨ ਦੁਆਰਾ ਸਾਫ਼ ਹੋ।
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ