A última palavra vem do Senhor
A última palavra pertence ao Senhor. Os planos do homem estão sujeitos à soberania de Deus. Ele rege toda a história e nenhum de seus propósitos pode ser frustrado.
ਮਨ ਦੀਆਂ ਯੋਜਨਾਵਾਂ ਤਾਂ ਆਦਮੀ ਦੇ ਵੱਸ ਵਿੱਚ ਹਨ,
ਪਰ ਜ਼ੁਬਾਨੋ ਉੱਤਰ ਯਹੋਵਾਹ ਵੱਲੋਂ ਹੁੰਦਾ ਹੈ।
ਯਹੋਵਾਹ ਨੇ ਸਾਰੀਆਂ ਵਸਤਾਂ ਖ਼ਾਸ ਮਕਸਦ ਲਈ ਬਣਾਈਆਂ,
ਹਾਂ, ਦੁਸ਼ਟ ਨੂੰ ਵੀ ਬਿਪਤਾ ਦੇ ਦਿਨ ਲਈ ਬਣਾਇਆ।
ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ,
ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ।
ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ?
ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?
ਯਹੋਵਾਹ ਨੇ ਮੂਸਾ ਨੂੰ ਆਖਿਆ, ਕੀ ਯਹੋਵਾਹ ਦਾ ਹੱਥ ਛੋਟਾ ਹੋ ਗਿਆ ਹੈ? ਹੁਣ, ਤੂੰ ਵੇਖੇਂਗਾ ਕਿ ਮੇਰੀ ਗੱਲ ਤੇਰੇ ਲਈ ਪੂਰੀ ਹੈ ਜਾਂ ਨਹੀਂ!
ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।
ਵੇਖ, ਮੈਂ ਸਾਰੇ ਬਸ਼ਰ ਦਾ ਯਹੋਵਾਹ ਪਰਮੇਸ਼ੁਰ ਹਾਂ। ਕੀ ਕੋਈ ਕੰਮ ਮੇਰੇ ਲਈ ਔਖਾ ਹੈ?
ਹੇ ਯਹੋਵਾਹ, "ਮੈਂ ਜਾਣਦਾ ਹਾਂ ਕਿ ਤੂੰ ਸਭ ਕੁਝ ਕਰ ਸਕਦਾ ਹੈਂ,
ਅਤੇ ਤੇਰਾ ਕੋਈ ਕਾਰਜ ਰੁੱਕ ਨਹੀਂ ਸਕਦਾ।
ਜੋ ਕੁਝ ਯਹੋਵਾਹ ਨੇ ਚਾਹਿਆ,
ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ,
ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।
ਵੇਖ, ਉਹ ਆਉਂਦਾ ਹੈ ਅਤੇ ਹੋ ਕੇ ਰਹੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ। ਇਹ ਉਹੀ ਦਿਨ ਹੈ ਜਿਸ ਦੇ ਵਿਖੇ ਮੈਂ ਆਖਿਆ ਸੀ।
ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ। ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ।
Este artigo te tocou? Faça uma oração!
+581 estão orando agora.
Junte-se à corrente de oração.