Adoração
A adoração é a resposta do coração humano à majestade de Deus. Deus é Espírito e importa que os que o adoram o adorem em espírito e em verdade — com todo o ser.
Adorar em espírito
Deus é Espírito e importa que os adoradores o adorem em espírito e em verdade. A adoração verdadeira brota do coração.
ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।"
ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ। ਪਰਮੇਸ਼ੁਰ ਆਤਮਾ ਹੈ, ਇਸ ਲਈ ਜੋ ਲੋਕ ਪਰਮੇਸ਼ੁਰ ਦੀ ਬੰਦਗੀ ਕਰਦੇ ਹਨ ਉਨ੍ਹਾਂ ਨੂੰ ਉਸ ਦੀ ਆਤਮਾ ਅਤੇ ਸਚਿਆਈ ਨਾਲ ਬੰਦਗੀ ਕਰਨੀ ਚਾਹੀਦੀ ਹੈ।"
ਯਿਸੂ ਨੇ ਆਖਿਆ, ਹੇ "ਔਰਤ, ਮੇਰੇ ਤੇ ਵਿਸ਼ਵਾਸ ਕਰ! ਵਕਤ ਆ ਰਿਹਾ ਹੈ ਜਦੋਂ ਯਰੂਸ਼ਲਮ ਆਉਣ ਦੀ ਜਾਂ ਪਿਤਾ ਦੀ ਬੰਦਗੀ ਕਰਨ ਲਈ ਇਸ ਪਰਬਤ ਤੇ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। ਤੁਸੀਂ ਸਾਮਰੀ ਲੋਕ ਉਸ ਦੀ ਬੰਦਗੀ ਕਰਦੇ ਹੋ ਜੋ ਤੁਸੀਂ ਖੁਦ ਨਹੀਂ ਜਾਣਦੇ। ਅਸੀਂ ਯਹੂਦੀ ਜਾਣਦੇ ਹਾਂ ਅਸੀਂ ਕੀ ਬੰਦਗੀ ਕਰਦੇ ਹਾਂ ਕਿਉਂਕਿ ਮੁਕਤੀ ਯਹੂਦੀਆਂ ਤੋਂ ਆਉਂਦੀ ਹੈ। ਉਹ ਸਮਾਂ ਆ ਰਿਹਾ ਹੈ, ਜਦੋਂ ਸੱਚੇ ਉਪਾਸਕ ਆਤਮਾ ਅਤੇ ਸਚਿਆਈ ਨਾਲ ਪਿਤਾ ਦੀ ਬੰਦਗੀ ਕਰਨਗੇ। ਉਹ ਸਮਾਂ ਆਣ ਪੁੱਜਾ ਹੈ। ਪਰਮੇਸ਼ੁਰ ਅਜਿਹੇ ਅਰਾਧਕਾਂ ਨੂੰ ਲੱਭ ਰਿਹਾ ਹੈ।
ਯਿਸੂ ਨੂੰ ਉਸ ਨੇ ਆਖਿਆ, "ਪ੍ਰਭੂ! ਮੈਂ ਵਿਸ਼ਵਾਸ ਕਰਦਾ ਹਾਂ। ਤਾਂ ਉਸ ਆਦਮੀ ਨੇ ਝੁੱਕ ਕੇ ਯਿਸੂ ਨੂੰ ਮੱਥਾ ਟੇਕਿਆ।"
ਤਦ ਯਿਸੂ ਨੇ ਉਸ ਨੂੰ ਕਿਹਾ, ਹੇ ਸ਼ੈਤਾਨ ਦੂਰ ਹੋ ਜਾ! ਕਿਉਂ ਜੋ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਮੱਥਾ ਟੇਕ ਅਤੇ ਉਸੇ ਇਕੱਲੇ ਦੀ ਬੰਦਗੀ ਕਰ।
ਯਿਸੂ ਨੇ ਉਸ ਨੂੰ ਉੱਤਰ ਦਿੱਤਾ ਇਹ ਲਿਖਿਆ ਹੈ ਕਿ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਬੰਦਗੀ ਕਰ ਅਤੇ ਉਸ ਇਕੱਲੇ ਦੀ ਸੇਵਾ ਹੀ ਕਰ।
ਪਰਮੇਸ਼ੁਰ ਦੀ ਸੇਵਾ ਵਾਲਾ ਜੀਵਨ
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।
ਪਰਮੇਸ਼ੁਰ ਦੀ ਸੇਵਾ ਵਾਲਾ ਜੀਵਨ
ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ। ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
ਕਿਉਂ ਜੋ ਇਹ ਲਿਖਿਆ ਹੋਇਆ ਹੈ, ਪ੍ਰਭੂ ਕਹਿੰਦਾ ਹੈ, ਮੈਨੂੰ ਆਪਣੀ ਜੀਵਨ ਦੀ ਸਹੁੰ, ਕਿ ਹਰ ਇੱਕ ਗੋਡਾ ਮੇਰੇ ਅੱਗੇ ਝੁਕੇਗਾ, ਅਤੇ ਹਰ ਇੱਕ ਜ਼ੁਬਾਨ ਪਰਮੇਸ਼ੁਰ ਦੇ ਅੱਗੇ ਇਕਰਾਰ ਕਰੇਗੀ।
Louvor e reverência
Vinde, adoremos e prostremo-nos. Louvai ao Senhor! Todo ser que respira louve o nome glorioso do Senhor.
ਆਓ, ਅਸੀਂ ਮੱਥਾ ਟੇਕੀਏ
ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
ਆਓ, ਅਸੀਂ ਮੱਥਾ ਟੇਕੀਏ
ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
ਪਰਮੇਸ਼ੁਰ ਦੀ ਉਸਤਤ ਹੋਵੇ
ਹਲਲੂਯਾਹ!
ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ,
ਉਹ ਦੀ ਸ਼ਕਤੀ ਦੇ ਅੰਬਰ ਵਿੱਚ
ਉਹ ਦੀ ਉਸਤਤ ਕਰੋ!
ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ
ਉਹ ਦੀ ਉਸਤਤ ਕਰੋ,
ਉਹ ਦੀ ਅਤਿਅੰਤ ਮਹਾਨਤਾ ਦੇ ਜੋਗ
ਉਹ ਦੀ ਉਸਤਤ ਕਰੋ!
ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ,
ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,
ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ,
ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ
ਉਹ ਦੀ ਉਸਤਤ ਕਰੋ!
ਸਪੱਸ਼ਟ ਸੁਰ ਵਾਲੀ ਝਾਂਜ ਨਾਲ
ਉਹ ਦੀ ਉਸਤਤ ਕਰੋ,
ਛਣਕਣ ਵਾਲੀ ਝਾਂਜ ਨਾਲ
ਉਹ ਦੀ ਉਸਤਤ ਕਰੋ!
ਸਾਰੇ ਪ੍ਰਾਣੀਓ,
ਯਹੋਵਾਹ ਦੀ ਉਸਤਤ ਕਰੋ!
ਹਲਲੂਯਾਹ!
ਸਾਰੇ ਪ੍ਰਾਣੀਓ,
ਯਹੋਵਾਹ ਦੀ ਉਸਤਤ ਕਰੋ!
ਹਲਲੂਯਾਹ!
ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ,
ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ,
ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ,
ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।
ਧੰਨਵਾਦ ਅਤੇ ਉਸਤਤ ਦਾ ਗੀਤ
ਹੇ ਧਰਤੀ ਦੇ ਸਾਰੇ ਲੋਕੋ, ਪਰਮੇਸ਼ੁਰ ਦੇ ਲਈ ਲਲਕਾਰੋ,
ਉਹ ਦੇ ਨਾਮ ਦੀ ਮਹਿਮਾ ਦੇ ਭਜਨ ਕੀਰਤਨ ਕਰੋ,
ਉਹ ਦੀ ਮਹਿਮਾ ਦੀ ਉਸਤਤ ਕਰੋ!
ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ!
ਤੇਰੀ ਮਹਾਂ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ!
ਸਾਰੀ ਧਰਤੀ ਦੇ ਲੋਕ ਤੈਨੂੰ ਮੱਥਾ ਟੇਕਣਗੇ
ਤੇ ਤੈਨੂੰ ਗਾਉਣਗੇ,
ਓਹ ਤੇਰੇ ਨਾਮ ਦੇ ਭਜਨ ਗਾਉਣਗੇ। ਸਲਹ।
ਮੈਂ ਮੂੰਹੋਂ ਉਹ ਨੂੰ ਪੁਕਾਰਿਆ,
ਅਤੇ ਆਪਣੀ ਰਸਨਾ ਤੋਂ ਉਹ ਨੂੰ ਸਲਾਹਿਆ।
ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ,
ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ,
ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ,
ਤੂੰ ਹੀ ਪਰਮੇਸ਼ੁਰ ਹੈਂ!
ਪਰਮੇਸ਼ੁਰ ਦਾ ਪ੍ਰੇਮ
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
ਪਰਮੇਸ਼ੁਰ ਅਤੇ ਉਸ ਦੇ ਲੋਕ
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ,
ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ!
ਪਿਆਸਾ ਮਨ ਪਰਮੇਸ਼ੁਰ ਵਿੱਚ ਤ੍ਰਿਪਤ
ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ,
ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ,
ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ,
ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ,
ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ,
ਮੈਂ ਤੇਰਾ ਨਾਮ ਲੈ ਕੇ ਆਪਣੇ ਹੱਥ ਪਸਾਰਾਂਗਾ।
Declarações de adoração
Tu és digno, Senhor, de receber glória e honra! Ao Senhor pertence a grandeza, o poder, a glória e a majestade.
ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!
ਅਤੇ ਉਸ ਨੇ ਵੱਡੀ ਅਵਾਜ਼ ਨਾਲ ਆਖਿਆ ਕਿ ਪਰਮੇਸ਼ੁਰ ਤੋਂ ਡਰੋ ਅਤੇ ਉਹ ਦੀ ਵਡਿਆਈ ਕਰੋ ਕਿਉਂਕਿ ਉਹ ਦੇ ਨਿਆਂ ਦਾ ਸਮਾਂ ਆ ਗਿਆ ਹੈ ਅਤੇ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਪਾਣੀਆਂ ਦੇ ਸੋਤਿਆਂ ਨੂੰ ਬਣਾਇਆ, ਤੁਸੀਂ ਉਹ ਨੂੰ ਮੱਥਾ ਟੇਕੋ!
ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ!
ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ। ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!
ਹੇ ਯਹੋਵਾਹ, ਵਡਿਆਈ, ਸ਼ਕਤੀ, ਪਰਤਾਪ, ਫ਼ਤਹ ਅਤੇ ਮਹਿਮਾ ਤੇਰੀ ਹੀ ਹੈ, ਕਿਉਂ ਜੋ ਸੱਭੋ ਕੁਝ ਜਿਹੜਾ ਅਕਾਸ਼ ਅਤੇ ਧਰਤੀ ਦੇ ਵਿੱਚ ਹੈ ਤੇਰਾ ਹੀ ਹੈ। ਹੇ ਯਹੋਵਾਹ, ਰਾਜ ਤੇਰਾ ਹੀ ਹੈ, ਤੂੰ ਸਭਨਾਂ ਦੇ ਸਿਰ ਉੱਤੇ ਅੱਤ ਉੱਚੇ ਤੋਂ ਉੱਚਾ ਹੈਂ।
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ। ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ। ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤੇ ਸਾਰੀ ਪਰਜਾ ਨੇ "ਆਮੀਨ" ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ।
ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ। ਜੋ ਸਵਰਗ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠਾਂ ਹਨ, ਯਿਸੂ ਦੇ ਨਾਮ ਵਿੱਚ ਹਰ ਗੋਡਾ ਨਿਵਾਇਆ ਜਾਵੇ। ਅਤੇ ਹਰ ਜ਼ਬਾਨ ਪਰਮੇਸ਼ੁਰ ਪਿਤਾ ਦੀ ਵਡਿਆਈ ਲਈ ਮੰਨ ਲਵੇ ਜੋ ਯਿਸੂ ਮਸੀਹ ਪ੍ਰਭੂ ਹੈ।
Sacrifício de louvor
Por meio de Jesus ofereçamos sempre sacrifício de louvor. Cantai ao Senhor, celebrai em salmos — enchei-vos do Espírito.
ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।
ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ, ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।
ਅਤੇ ਜ਼ਬੂਰ, ਭਜਨ ਅਤੇ ਆਤਮਿਕ ਗੀਤ ਗਾ ਕੇ ਇੱਕ ਦੂਜੇ ਨਾਲ ਗੱਲਾਂ ਕਰੋ ਅਤੇ ਮਨ ਲਗਾ ਕੇ ਪ੍ਰਭੂ ਲਈ ਗਾਉਂਦੇ ਵਜਾਉਂਦੇ ਰਿਹਾ ਕਰੋ।
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਪੌਲੁਸ ਅਤੇ ਸੀਲਾਸ ਦਾ ਕੈਦ ਵਿੱਚੋਂ ਛੁਟਕਾਰਾ
ਪਰ ਅੱਧੀ ਰਾਤ ਨੂੰ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਅਤੇ ਪਰਮੇਸ਼ੁਰ ਦਾ ਭਜਨ ਗਾਉਂਦੇ ਸਨ ਅਤੇ ਕੈਦੀ ਵੀ ਉਨ੍ਹਾਂ ਦੀ ਸੁਣ ਰਹੇ ਸਨ।
ਪਰਮੇਸ਼ੁਰ ਦਾ ਧੰਨਵਾਦ ਕਰਨਾ
ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
Adoração como vida
Exaltai ao Senhor, prostrai-vos ante o escabelo dos seus pés. A adoração genuína transforma o adorador e agrada o Criador.
ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
ਮੇਰਾ ਮੂੰਹ ਤੇਰੀ ਉਸਤਤ
ਅਤੇ ਤੇਰੀ ਪ੍ਰਸ਼ੰਸਾ ਨਾਲ ਸਾਰਾ ਦਿਨ ਭਰਿਆ ਰਹੇਗਾ।
ਪਰਮੇਸ਼ੁਰ ਲਈ ਗਾਓ, ਉਹ ਦੇ ਨਾਮ ਦੇ ਭਜਨ ਗਾਓ,
ਥਲਾਂ ਵਿੱਚ ਸਵਾਰ ਲਈ ਇੱਕ ਸ਼ਾਹੀ ਸੜਕ ਬਣਾਓ,
ਉਹ ਦਾ ਨਾਮ ਯਾਹ ਹੈ,
ਉਹ ਦੇ ਅੱਗੇ ਬਾਗ-ਬਾਗ ਹੋ ਜਾਓ!
ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ
ਆਪਣੇ ਪਵਿੱਤਰ ਨਿਵਾਸ ਵਿੱਚ ਹੈ।
ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ,
ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।
ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ,
ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ,
ਯਾਕੂਬ ਦਾ ਸਾਰਾ ਵੰਸ਼, ਉਹ ਦੀ ਮਹਿਮਾ ਕਰੋ,
ਅਤੇ ਇਸਰਾਏਲ ਦਾ ਸਾਰਾ ਵੰਸ਼, ਉਸ ਤੋਂ ਡਰੋ,
ਮੈਂ ਆਪਣੇ ਹੱਥ ਤੇਰੀ ਵੱਲ ਅੱਡਦਾ ਹਾਂ,
ਮੇਰੀ ਜਾਨ ਸੁੱਕੀ ਧਰਤੀ ਵਾਂਗੂੰ ਤੇਰੀ ਤਿਹਾਈ ਹੈ। ਸਲਹ।
ਹੇ ਮੇਰੇ ਜੀਅ, ਤੂੰ ਕਿਉਂ ਝੁਕਿਆ ਹੋਇਆ ਹੈਂ,
ਅਤੇ ਮੇਰੇ ਵਿੱਚ ਕਿਉਂ ਪਰੇਸ਼ਾਨ ਹੈਂ?
ਪਰਮੇਸ਼ੁਰ ਉੱਤੇ ਆਸ ਰੱਖ!
ਮੈਂ ਤਾਂ ਉਸ ਦਾ ਫੇਰ ਧੰਨਵਾਦ ਕਰਾਂਗਾ,
ਜਿਹੜਾ ਮੇਰੇ ਮੁੱਖੜੇ ਦਾ ਬਚਾਓ ਅਤੇ ਮੇਰਾ ਪਰਮੇਸ਼ੁਰ ਹੈ।
ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ,
ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ।
ਭੈਅ ਨਾਲ ਯਹੋਵਾਹ ਦੀ ਸੇਵਾ ਕਰੋ
ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ,
ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
Falsa adoração
Não terás outros deuses diante de mim. Não adorarás ídolos. A adoração exclusiva ao Senhor é mandamento inegociável.
ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪੁਰਖਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ।
ਤੂੰ ਹੋਰ ਕਿਸੇ ਦੇਵਤੇ ਅੱਗੇ ਮੱਥਾ ਨਾ ਟੇਕੀਂ। ਯਹੋਵਾਹ ਜਿਸ ਦਾ ਨਾਮ ਗ਼ੈਰਤ ਵਾਲਾ ਹੈ ਉਹ ਇੱਕ ਗ਼ੈਰਤੀ ਪਰਮੇਸ਼ੁਰ ਹੈ
ਅਤੇ ਇਸ ਤਰ੍ਹਾਂ ਸੀ ਕਿ ਜਾਂ ਮੂਸਾ ਤੰਬੂ ਦੇ ਵਿੱਚ ਵੜ ਜਾਂਦਾ ਸੀ ਤਾਂ ਬੱਦਲ ਦਾ ਥੰਮ੍ਹ ਉੱਤਰਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਹੋ ਜਾਂਦਾ ਸੀ ਤਾਂ ਯਹੋਵਾਹ ਮੂਸਾ ਨਾਲ ਗੱਲ ਕਰਦਾ ਸੀ। ਜਦ ਸਾਰਿਆਂ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜਾ ਵੇਖਿਆ ਤਾਂ ਸਾਰੇ ਲੋਕ ਉੱਠ ਖੜੇ ਹੋਏ ਅਤੇ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਮੱਥਾ ਟੇਕਿਆ।
ਯਹੋਵਾਹ ਮੇਰਾ ਬਲ ਅਤੇ ਮੇਰਾ ਭਜਨ ਹੈ, ਉਹ ਮੇਰਾ ਛੁਟਕਾਰਾ ਹੋਇਆ ਹੈ, ਉਹ ਮੇਰਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਸੋਭਾ ਕਰਾਂਗਾ, ਉਹ ਮੇਰੇ ਪਿਤਾ ਦਾ ਪਰਮੇਸ਼ੁਰ ਹੈ ਤੇ ਮੈਂ ਉਸ ਦੀ ਵਡਿਆਈ ਕਰਾਂਗਾ।
ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈਅ ਦਾਇਕ ਅਤੇ ਅਚਰਜ਼ ਕੰਮਾਂ ਵਾਲਾ?
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਅਤੇ ਉਹ ਤੁਹਾਡੀ ਰੋਟੀ ਅਤੇ ਤੁਹਾਡੇ ਪਾਣੀ ਨੂੰ ਬਰਕਤ ਦੇਵੇਗਾ ਅਤੇ ਮੈਂ ਤੁਹਾਡੇ ਵਿੱਚੋਂ ਬਿਮਾਰੀ ਕੱਢ ਦਿਆਂਗਾ।
ਉਹ ਹੀ ਤੁਹਾਡੀ ਮਹਿਮਾ ਦੇ ਯੋਗ ਹੈ। ਉਹ ਤੁਹਾਡਾ ਪਰਮੇਸ਼ੁਰ ਹੈ, ਜਿਸ ਨੇ ਤੁਹਾਡੇ ਲਈ ਇਹ ਵੱਡੇ ਅਤੇ ਭਿਆਨਕ ਕੰਮ ਕੀਤੇ ਹਨ, ਜਿਹੜੇ ਤੁਸੀਂ ਆਪਣੀਆਂ ਅੱਖਾਂ ਨਾਲ ਵੇਖੇ ਹਨ।
ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।
ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ,
ਘਿਣਾਉਣੇ ਕੰਮਾਂ ਕਰਕੇ ਉਸ ਨੂੰ ਗੁੱਸਾ ਦੁਆਇਆ।
ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ,
ਉਨ੍ਹਾਂ ਦੇਵਤਿਆਂ ਨੂੰ ਜਿਨ੍ਹਾਂ ਨੂੰ ਉਹ ਨਹੀਂ ਜਾਣਦੇ ਸਨ,
ਨਵੇਂ-ਨਵੇਂ ਦੇਵਤੇ ਜਿਹੜੇ ਹੁਣੇ ਨਿੱਕਲੇ ਸਨ,
ਜਿਨ੍ਹਾਂ ਤੋਂ ਤੁਹਾਡੇ ਪਿਉ-ਦਾਦੇ ਨਹੀਂ ਡਰੇ।
ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ,
ਉਸ ਪਰਮੇਸ਼ੁਰ ਨੂੰ ਜਿਸ ਨੇ ਤੈਨੂੰ ਜਨਮ ਦਿੱਤਾ ਤੂੰ ਭੁੱਲ ਗਿਆ।
ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ
ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
ਪਰਮੇਸ਼ੁਰ ਦੀ ਉਸਤਤ ਦਾ ਗੀਤ
ਹੇ ਯਹੋਵਾਹ, ਤੂੰ ਮੇਰਾ ਪਰਮੇਸ਼ੁਰ ਹੈਂ, ਮੈਂ ਤੈਨੂੰ ਵਡਿਆਵਾਂਗਾ, ਮੈਂ ਤੇਰੇ ਨਾਮ ਨੂੰ ਸਲਾਹਾਂਗਾ, ਕਿਉਂ ਜੋ ਤੂੰ ਅਚਰਜ਼ ਕੰਮ ਕੀਤੇ ਹਨ, ਪ੍ਰਾਚੀਨ ਸਮੇਂ ਤੋਂ ਤੇਰੀਆਂ ਯੋਜਨਾਵਾਂ ਵਫ਼ਾਦਾਰੀ ਅਤੇ ਸਚਿਆਈ ਦੀਆਂ ਹਨ!
ਪਰ ਪਰਮੇਸ਼ੁਰ ਨੇ ਉਨ੍ਹਾਂ ਤੋਂ ਮੁੱਖ ਮੋੜ ਲਿਆ ਅਤੇ ਉਨ੍ਹਾਂ ਨੂੰ ਅਕਾਸ਼ ਦੀ ਸੈਨਾਂ ਨੂੰ ਪੂਜਣ ਲਈ ਛੱਡ ਦਿੱਤਾ, ਜਿਵੇਂ ਨਬੀਆਂ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ, "ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਉਜਾੜ ਵਿੱਚ ਚਾਲ੍ਹੀ ਸਾਲਾਂ ਤੱਕ ਭੇਟ ਅਤੇ ਬਲੀਦਾਨ ਮੈਨੂੰ ਹੀ ਚੜਾਏ?" ਅਤੇ ਤੁਸੀਂ ਮੋਲੋਕ ਦੇ ਤੰਬੂ, ਅਤੇ ਰਿਫ਼ਾਨ ਦੇਵਤੇ ਦੇ ਤਾਰੇ ਨੂੰ, ਅਰਥਾਤ ਉਨ੍ਹਾਂ ਮੂਰਤਾਂ ਨੂੰ ਚੁੱਕੀ ਫਿਰਦੇ ਹੋ ਜਿਹੜੀਆਂ ਤੁਸੀਂ ਆਪਣੇ ਪੂਜਣ ਲਈ ਬਣਾਈਆਂ, ਅਤੇ ਮੈਂ ਤੁਹਾਨੂੰ ਕੱਢ ਕੇ ਬਾਬੁਲ ਤੋਂ ਪਰੇ ਲੈ ਜਾ ਕੇ ਵਸਾਵਾਂਗਾ।
ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਪਸੰਦ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ। ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ।
ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ। ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।
Exemplos de adoração
Jó adorou em meio ao sofrimento. Esdras adorou na restauração. Paulo e Silas adoraram na prisão — e Deus respondeu.
ਤਦ ਅੱਯੂਬ ਉੱਠਿਆ, ਉਸ ਨੇ ਦੁਖੀ ਹੋ ਕੇ ਆਪਣੇ ਕੱਪੜੇ ਪਾੜੇ, ਆਪਣਾ ਸਿਰ ਮੁਨਾ ਲਿਆ ਅਤੇ ਧਰਤੀ ਉੱਤੇ ਡਿੱਗ ਕੇ ਯਹੋਵਾਹ ਨੂੰ ਮੱਥਾ ਟੇਕਿਆ। ਅਤੇ ਆਖਿਆ, "ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।"
ਅਤੇ ਉਹ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, "ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ!" ਯਹੋਵਾਹ ਦੀ ਉਸਤਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ।
ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ!
ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ ਹੈ ਤੇਰੇ ਤੁੱਲ ਕੋਈ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ।
ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ,
ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ,
ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ।
ਫਿਰ ਯੇਸ਼ੂਆ, ਕਦਮੀਏਲ, ਬਾਨੀ, ਹਸ਼ਬਨਯਾਹ, ਸ਼ੇਰੇਬਯਾਹ, ਹੋਦੀਯਾਹ, ਸ਼ਬਨਯਾਹ ਅਤੇ ਪਥਹਯਾਹ ਲੇਵੀਆਂ ਨੇ ਕਿਹਾ, "ਖੜ੍ਹੇ ਹੋਵੋ, ਆਪਣੇ ਪਰਮੇਸ਼ੁਰ ਯਹੋਵਾਹ ਨੂੰ ਜੁੱਗੋ-ਜੁੱਗ ਮੁਬਾਰਕ ਆਖੋ। ਤੇਰਾ ਪ੍ਰਤਾਪੀ ਨਾਮ ਮੁਬਾਰਕ ਹੋਵੇ ਜੋ ਸਾਰੀਆਂ ਬਰਕਤਾਂ ਅਤੇ ਉਸਤਤਾਂ ਤੋਂ ਉੱਚਾ ਹੈ!"
ਭਾਵੇਂ ਹੰਜ਼ੀਰ ਦੇ ਰੁੱਖ ਨਾ ਫਲਣ,
ਨਾ ਅੰਗੂਰੀ ਵੇਲਾਂ ਉੱਤੇ ਫਲ ਹੋਵੇ,
ਭਾਵੇਂ ਜ਼ੈਤੂਨ ਦੇ ਰੁੱਖ ਦੀ ਪੈਦਾਵਾਰ ਘਟੇ,
ਅਤੇ ਖੇਤਾਂ ਵਿੱਚ ਅੰਨ ਨਾ ਉਪਜੇ,
ਭਾਵੇਂ ਇੱਜੜ ਵਾੜੇ ਵਿੱਚੋਂ ਘੱਟ ਜਾਣ,
ਅਤੇ ਖੁਰਲੀਆਂ ਉੱਤੇ ਵੱਗ ਨਾ ਹੋਣ,
ਤਾਂ ਵੀ ਮੈਂ ਯਹੋਵਾਹ ਵਿੱਚ ਅਨੰਦ ਅਤੇ ਮਗਨ ਹੋਵਾਂਗਾ,
ਮੈਂ ਆਪਣੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਵਾਂਗਾ।
ਤਦ ਤੁਸੀਂ ਮੈਨੂੰ ਪੁਕਾਰੋਗੇ ਅਤੇ ਜਾ ਕੇ ਮੈਥੋਂ ਪ੍ਰਾਰਥਨਾ ਕਰੋਗੇ ਤੇ ਮੈਂ ਤੁਹਾਡੀ ਸੁਣਾਂਗਾ
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।