Agradecimento pela família
Agradecer pela família é reconhecer a bênção mais preciosa que Deus nos concede. Os filhos são herança do Senhor — cada membro da família é presente divino a ser celebrado.
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,
ਗਰਭ ਦਾ ਫਲ ਇੱਕ ਅਸੀਸ ਹੈ,
ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ,
ਤਿਵੇਂ ਜਵਾਨੀ ਦੇ ਪੁੱਤਰ ਹਨ,
ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ!
ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
ਪਰਮੇਸ਼ੁਰ ਦਾ ਪ੍ਰੇਮ
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
ਅਤੇ ਜੋ ਕੁਝ ਮੇਰੇ ਅੰਦਰ ਹੈ, ਉਸ ਦੇ ਪਵਿੱਤਰ ਨਾਮ ਨੂੰ!
ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ,
ਅਤੇ ਉਹ ਦੇ ਸਾਰੇ ਉਪਕਾਰ ਨਾ ਵਿਸਾਰ!
ਅਸੀਂ ਉਹਨਾਂ ਨੂੰ ਉਨ੍ਹਾਂ ਦੀ ਅੰਸ ਤੋਂ ਲੁਕਾਵਾਂਗੇ,
ਸਗੋਂ ਆਉਣ ਵਾਲੀ ਪੀੜ੍ਹੀ ਨੂੰ ਯਹੋਵਾਹ ਦੀ ਉਸਤਤ,
ਉਸ ਦੀ ਸ਼ਕਤੀ ਅਤੇ ਅਚਰਜ਼ ਕੰਮ ਜੋ ਉਸ ਨੇ ਕੀਤੇ ਦੱਸਾਂਗੇ।
ਪੋਤੇ ਬਜ਼ੁਰਗਾਂ ਦੇ ਮੁਕਟ ਹਨ,
ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ
ਪ੍ਰਾਰਥਨਾ ਅਤੇ ਧੰਨਵਾਦ
ਮੈਂ ਜਦੋਂ ਤੁਹਾਨੂੰ ਯਾਦ ਕਰਦਾ ਹਾਂ ਤਦ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?
ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।
ਉਸ ਦੀ ਭਰਪੂਰੀ ਤੋਂ ਅਸੀਂ ਬੇਹੱਦ ਕਿਰਪਾ ਪਾਈ l
ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, "ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ, ਅਤੇ ਇਹ ਤੇਰੇ ਪ੍ਰਾਣਾਂ ਨੂੰ ਨਰੋਇਆ ਕਰੇਗਾ ਅਤੇ ਤੇਰਾ ਬੁਢਾਪੇ ਦਾ ਪਾਲਣਹਾਰਾ ਹੋਵੇਗਾ, ਕਿਉਂਕਿ ਤੇਰੀ ਨੂੰਹ ਜੋ ਤੈਨੂੰ ਪ੍ਰੇਮ ਕਰਦੀ ਹੈ, ਤੇਰੇ ਲਈ ਸੱਤ ਪੁੱਤਰਾਂ ਨਾਲੋਂ ਚੰਗੀ ਹੈ, ਉਸ ਨੇ ਇਸ ਨੂੰ ਜਨਮ ਦਿੱਤਾ ਹੈ।"
ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ।