Agradecimento pela vida
Agradecer pela vida é reconhecer que cada respiração é dom de Deus. Toda criatura que tem fôlego louve ao Senhor — porque Ele nos formou e nos sustenta com amor.
ਸਾਰੇ ਪ੍ਰਾਣੀਓ,
ਯਹੋਵਾਹ ਦੀ ਉਸਤਤ ਕਰੋ!
ਹਲਲੂਯਾਹ!
ਮੁਕਤੀਦਾਤਾ ਪਰਮੇਸ਼ੁਰ ਦੀ ਉਸਤਤ
ਹਲਲੂਯਾਹ! ਹੇ ਮੇਰੀ ਜਾਨ,
ਯਹੋਵਾਹ ਦੀ ਉਸਤਤ ਕਰ!
ਮੈਂ ਜੀਵਨ ਭਰ ਯਹੋਵਾਹ ਦੀ ਉਸਤਤ ਕਰਾਂਗਾ,
ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਦਾ ਭਜਨ ਗਾਵਾਂਗਾ।
ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ,
ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
ਮੈਂ ਤੇਰਾ ਧੰਨਵਾਦ ਕਰਾਂਗਾ,
ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ,
ਤੇਰੇ ਕੰਮ ਅਚਰਜ਼ ਹਨ,
ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ,
ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ,
ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ,
ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ,
ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ,
ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
ਮੇਰਾ ਧਿਆਨ ਉਹ ਨੂੰ ਭਾਵੇ,
ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ,
ਉਸ ਨੇ ਸਾਨੂੰ ਸਾਜਿਆ
ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।
ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ,
ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ,
ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ!
ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
ਉਹ ਤੇਰੇ ਘਰ ਦੀ
ਚਿਕਨਾਈ ਨਾਲ ਰੱਜ ਜਾਣਗੇ,
ਅਤੇ ਤੂੰ ਆਪਣੀ ਸੁੱਖ ਦੀ ਨਦੀ
ਤੋਂ ਉਹਨਾਂ ਨੂੰ ਪਿਲਾਏਂਗਾ,
ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ,
ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।
ਧੰਨਵਾਦ ਦੀ ਪ੍ਰਾਰਥਨਾ
ਹੇ ਯਹੋਵਾਹ, ਮੈਂ ਤੇਰੀ ਵਡਿਆਈ ਕਰਾਂਗਾ,
ਕਿਉਂ ਜੋ ਤੂੰ ਮੈਨੂੰ ਉਤਾਹਾਂ ਖਿੱਚਿਆ,
ਅਤੇ ਮੇਰੇ ਵੈਰੀਆਂ ਨੂੰ ਮੇਰੇ ਉੱਤੇ
ਅਨੰਦ ਹੋਣ ਨਾ ਦਿੱਤਾ।
ਹੇ ਯਹੋਵਾਹ, ਮੇਰੇ ਪਰਮੇਸ਼ੁਰ,
ਮੈਂ ਤੇਰੀ ਦੁਹਾਈ ਦਿੱਤੀ, ਅਤੇ ਤੂੰ ਮੈਨੂੰ ਚੰਗਿਆ ਕੀਤਾ।
ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ,
ਤੂੰ ਮੈਨੂੰ ਜੀਉਂਦਿਆ ਰੱਖਿਆ ਹੈ
ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ।
ਪਰਮੇਸ਼ੁਰ ਦੇ ਨਿਆਂ ਲਈ ਧੰਨਵਾਦ ਦਾ ਭਜਨ
ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ,
ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ,
ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
ਮਸੀਹ ਵਿੱਚ ਆਤਮਿਕ ਬਰਕਤਾਂ
ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!
ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ।
ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ। ਅਤੇ ਸਾਨੂੰ ਅੰਧਕਾਰ ਦੇ ਵੱਸ ਵਿੱਚੋਂ ਕੱਢ ਕੇ ਆਪਣੇ ਪਿਆਰੇ ਪੁੱਤਰ ਦੇ ਰਾਜ ਵਿੱਚ ਪਹੁੰਚਾ ਦਿੱਤਾ। ਉਸ ਦੇ ਵਿੱਚ ਸਾਨੂੰ ਛੁਟਕਾਰਾ ਅਰਥਾਤ ਪਾਪਾਂ ਦੀ ਮਾਫ਼ੀ ਮਿਲਦੀ ਹੈ।
ਪਰਮੇਸ਼ੁਰ ਦੇ ਪੁੱਤਰ ਦੀ ਸ਼੍ਰੇਸ਼ਠਤਾ
ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ। ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ। ਅਤੇ ਉਹ ਸਭ ਤੋਂ ਪਹਿਲਾਂ ਹੈ ਅਤੇ ਸੱਭੋ ਕੁਝ ਉਸੇ ਵਿੱਚ ਸਥਿਰ ਰਹਿੰਦਾ ਹੈ।
ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ।
ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ,
ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ।
"ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ,
ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ,
ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ।
"ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ,
ਤਦ ਮੈਂ ਯਹੋਵਾਹ ਨੂੰ ਯਾਦ ਕੀਤਾ,
ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।