Ajuda ao próximo
Ajudar o próximo é mandamento de Deus e expressão prática da fé. A Bíblia ensina que a fé sem obras é morta — e que servir ao menor dos irmãos é servir a Cristo.
ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ, ਨੰਗਾ ਸੀ ਅਤੇ ਤੁਸੀਂ ਮੈਨੂੰ ਕੱਪੜੇ ਪਹਿਨਾਏ, ਮੈਂ ਰੋਗੀ ਸੀ ਅਤੇ ਤੁਸੀਂ ਮੇਰੀ ਖ਼ਬਰ ਲਈ, ਮੈਂ ਕੈਦ ਵਿੱਚ ਸੀ ਅਤੇ ਤੁਸੀਂ ਮੇਰੇ ਕੋਲ ਆਏ। ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਵੇਖਿਆ ਤੇ ਤੈਨੂੰ ਪਿਲਾਇਆ? ਕਦੋਂ ਅਸੀਂ ਤੈਨੂੰ ਪਰਦੇਸੀ ਵੇਖਿਆ ਤੇ ਤੈਨੂੰ ਆਪਣੇ ਘਰ ਉਤਾਰਿਆ ਜਾਂ ਨੰਗਾ ਵੇਖਿਆ ਤੇ ਤੈਨੂੰ ਕੱਪੜੇ ਪਹਿਨਾਏ? ਕਦੋਂ ਅਸੀਂ ਤੈਨੂੰ ਰੋਗੀ ਜਾਂ ਕੈਦੀ ਵੇਖਿਆ ਤੇ ਤੇਰੇ ਕੋਲ ਆਏ? ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।
ਤੁਹਾਡਾ ਚਾਨਣ ਲੋਕਾਂ ਦੇ ਸਾਹਮਣੇ ਅਜਿਹਾ ਚਮਕੇ ਕਿ ਉਹ ਤੁਹਾਡੇ ਚੰਗੇ ਕੰਮਾਂ ਨੂੰ ਵੇਖ ਕੇ ਤੁਹਾਡੇ ਪਿਤਾ ਦੀ ਵਡਿਆਈ ਕਰਨ, ਜਿਹੜਾ ਸਵਰਗ ਵਿੱਚ ਹੈ।
ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ? ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ। ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ।
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।
ਉਸ ਨੇ ਇਸ ਤਰ੍ਹਾਂ ਕਹਿ ਕੇ ਗੋਡੇ ਟੇਕੇ ਅਤੇ ਉਨ੍ਹਾਂ ਸਾਰਿਆਂ ਦੇ ਨਾਲ ਪ੍ਰਾਰਥਨਾ ਕੀਤੀ। ਉਹ ਸਭ ਬਹੁਤ ਰੋਏ ਅਤੇ ਪੌਲੁਸ ਦੇ ਗਲ਼ ਮਿਲ ਕੇ ਉਹ ਨੂੰ ਚੁੰਮਿਆ। ਖ਼ਾਸ ਕਰਕੇ ਇਸ ਗੱਲ ਉੱਤੇ ਬਹੁਤ ਉਦਾਸ ਹੋਏ ਜਿਹੜੀ ਉਹ ਨੇ ਆਖੀ ਸੀ ਕਿ ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ, ਅਤੇ ਉਨ੍ਹਾਂ ਜਹਾਜ਼ ਤੱਕ ਉਹ ਨੂੰ ਪਹੁੰਚਾ ਦਿੱਤਾ।
ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਕਰਨ ਵਿੱਚ ਲੱਗੇ ਰਹੋ।
ਦੂਸਰਿਆਂ ਦੀ ਤਰੱਕੀ
ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ।
ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਚੋਰੀ ਕਰਨ ਵਾਲਾ ਅੱਗੇ ਤੋਂ ਚੋਰੀ ਨਾ ਕਰੇ ਸਗੋਂ ਆਪਣੇ ਹੱਥੀਂ ਮਿਹਨਤ ਕਰਕੇ ਭਲਾ ਕੰਮ ਕਰੇ ਕਿ ਜਿਸ ਨੂੰ ਲੋੜ ਹੈ ਉਹ ਨੂੰ ਦੇਣ ਲਈ ਉਹ ਦੇ ਕੋਲ ਕੁਝ ਹੋਵੇ!
ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
ਵਿਸ਼ਵਾਸ ਅਤੇ ਅਮਲ
ਹੇ ਮੇਰੇ ਭਰਾਵੋ, ਜੇ ਕੋਈ ਆਖੇ ਕਿ ਮੈਨੂੰ ਵਿਸ਼ਵਾਸ ਹੈ, ਪਰ ਉਹ ਅਮਲ ਨਾ ਕਰਦਾ ਹੋਵੇ ਤਾਂ ਕੀ ਲਾਭ ਹੋਇਆ? ਭਲਾ, ਇਹ ਵਿਸ਼ਵਾਸ ਉਸ ਨੂੰ ਬਚਾ ਸਕਦਾ ਹੈ? ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।
ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?
ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ,
ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ।
Este artigo te tocou? Faça uma oração!
+581 estão orando agora.
Junte-se à corrente de oração.