Ajuda para casais
Deus fortalece casamentos. A Bíblia oferece sabedoria prática para casais: comunicar com verdade, perdoar com graça, servir com amor e buscar a Deus juntos.
Amor e respeito
Maridos, amai vossas mulheres. Mulheres, respeitem seus maridos. O amor mútuo edifica o casamento.
ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ।
ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ। ਕਿਉਂ ਜੋ ਕਿਸੇ ਨੇ ਆਪਣੇ ਸਰੀਰ ਨਾਲ ਕਦੇ ਵੈਰ ਨਹੀਂ ਕੀਤਾ ਸਗੋਂ ਉਹ ਉਸ ਨੂੰ ਪਾਲਦਾ ਪਲੋਸਦਾ ਹੈ ਜਿਵੇਂ ਮਸੀਹ ਵੀ ਕਲੀਸਿਯਾ ਨੂੰ ਪਾਲਦਾ ਪਲੋਸਦਾ ਹੈ।
ਇਸ ਲਈ ਤੁਸੀਂ ਝੂਠ ਨੂੰ ਤਿਆਗ ਕੇ ਆਪਣੇ ਗੁਆਂਢੀ ਨਾਲ ਸੱਚ ਬੋਲੋ ਕਿਉਂ ਜੋ ਅਸੀਂ ਇੱਕ ਦੂਜੇ ਦੇ ਅੰਗ ਹਾਂ!
ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ! ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!
ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ! ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
União e fidelidade
O que Deus ajuntou não separe o homem. Eu e minha casa serviremos ao Senhor. A fidelidade é alicerce do casamento.
ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।
ਨਵੇਂ ਜੀਵਨ ਦੇ ਪਰਿਵਾਰਿਕ ਨਿਯਮ
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਵਿੱਚ ਯੋਗ ਹੈ। ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।
ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ। ਅਤੇ ਜੇ ਕੋਈ ਕਿਸੇ ਉੱਤੇ ਗਿਲਾ ਰੱਖਦਾ ਹੋਵੇ ਤਾਂ ਇੱਕ ਦੂਜੇ ਦੀ ਸਹਿ ਲਵੇ ਅਤੇ ਇੱਕ ਦੂਜੇ ਨੂੰ ਮਾਫ਼ ਕਰ ਦੇਵੇ। ਜਿਵੇਂ ਪ੍ਰਭੂ ਨੇ ਵੀ ਤੁਹਾਨੂੰ ਮਾਫ਼ ਕੀਤਾ ਹੈ ਉਸੇ ਤਰ੍ਹਾਂ ਤੁਸੀਂ ਵੀ ਕਰੋ।
Perdão e paciência
Sede bondosos e compassivos uns com os outros. O amor é paciente, benigno. Permanece e persevera.
ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
ਪਰੰਤੂ ਵਿਆਹੇ ਹੋਇਆਂ ਨੂੰ ਮੈਂ ਤਗੀਦ ਕਰਦਾ ਹਾਂ ਪਰ ਮੈਂ ਤਾਂ ਨਹੀਂ ਸਗੋਂ ਪ੍ਰਭੂ, ਜੋ ਪਤਨੀ ਆਪਣੇ ਪਤੀ ਤੋਂ ਅਲੱਗ ਨਾ ਹੋਵੇ। ਪਰ ਜੇ ਉਹ ਅਲੱਗ ਹੋਵੇ ਵੀ ਤਾਂ ਅਣਵਿਆਹੀ ਰਹੇ ਜਾਂ ਆਪਣੇ ਪਤੀ ਨਾਲ ਸੁਲਾਹ ਕਰ ਲਵੇ ਅਤੇ ਪਤੀ ਆਪਣੀ ਪਤਨੀ ਨੂੰ ਨਾ ਤਿਆਗੇ।
ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ। ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ। ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।
ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ। ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ।
ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ
ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ,
ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।