Alimento
O alimento é provisão de Deus para o corpo e a alma. Jesus disse: Eu sou o pão da vida. A Bíblia ensina a receber com gratidão, partilhar com generosidade e confiar no Provedor.
O pão da vida
Jesus disse: Eu sou o pão da vida. Quem vem a mim nunca terá fome. O alimento espiritual sacia plenamente.
ਯਿਸੂ ਨੇ ਉਨ੍ਹਾਂ ਨੂੰ ਕਿਹਾ "ਮੈਂ ਹੀ ਜੀਵਨ ਦੀ ਰੋਟੀ ਹਾਂ। ਜਿਹੜਾ ਕੋਈ ਮੇਰੇ ਕੋਲ ਆਉਂਦਾ ਹੈ ਕਦੇ ਭੁੱਖਾ ਨਹੀਂ ਰਹੇਗਾ ਅਤੇ ਜਿਹੜਾ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੇ ਪਿਆਸਾ ਨਹੀਂ ਰਹੇਗਾ।
ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।"
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ,
ਕਿਉਂ ਜੋ ਉਹ ਰਜਾਏ ਜਾਣਗੇ।
ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।
ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
ਨਵੇਂ ਜਨਮੇ ਬੱਚਿਆਂ ਦੀ ਤਰ੍ਹਾਂ ਆਤਮਿਕ ਅਤੇ ਸ਼ੁੱਧ ਦੁੱਧ ਦੀ ਖੋਜ ਕਰੋ ਤਾਂ ਜੋ ਤੁਸੀਂ ਉਸ ਨਾਲ ਮੁਕਤੀ ਲਈ ਵਧਦੇ ਜਾਓ
Provisão divina
Deus provê alimento em abundância. Ele multiplica pães e peixes, enche os famintos e supre toda necessidade.
ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ। ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ।
ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ,
ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।
ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ,
ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ,
ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, "ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।"
Gratidão e moderação
Nada trouxemos para o mundo e nada levaremos. Tudo o que fizerdes, fazei para a glória de Deus — inclusive comer e beber.
ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ। ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ।
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ। ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।
ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।
ਜਿਹੜਾ ਖਾਣ ਵਾਲਾ ਹੈ ਉਹ ਨਾ ਖਾਣ ਵਾਲੇ ਨੂੰ ਤੁੱਛ ਨਾ ਜਾਣੇ ਅਤੇ ਜਿਹੜਾ ਨਾ ਖਾਣ ਵਾਲਾ ਹੈ ਉਹ ਖਾਣ ਵਾਲੇ ਉੱਤੇ ਦੋਸ਼ ਨਾ ਲਾਵੇ ਕਿਉਂ ਜੋ ਪਰਮੇਸ਼ੁਰ ਨੇ ਉਹ ਨੂੰ ਕਬੂਲ ਕਰ ਲਿਆ ਹੈ।
ਮਨੁੱਖੀ ਨਿਯਮਾਂ ਤੋਂ ਆਜ਼ਾਦੀ
ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ। ਇਹ ਤਾਂ ਹੋਣ ਵਾਲੀਆਂ ਗੱਲਾਂ ਦਾ ਪਰਛਾਵਾਂ ਹਨ, ਪਰ ਵਾਸਤਵਿਕਤਾ ਮਸੀਹ ਹੈ।
ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।
ਜਿੰਨ੍ਹੇ ਜਲ-ਜੰਤੂ ਹਨ ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ ਅਰਥਾਤ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ। ਪਰ ਜਿਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਤੁਸੀਂ ਨਾ ਖਾਇਓ। ਉਹ ਤੁਹਾਡੇ ਲਈ ਅਸ਼ੁੱਧ ਹਨ।
ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
ਹਰੇਕ ਚੱਲਣ ਵਾਲਾ ਪ੍ਰਾਣੀ ਜਿਸ ਦੇ ਵਿੱਚ ਜੀਵਨ ਹੈ, ਤੁਹਾਡੇ ਭੋਜਨ ਲਈ ਹੈ। ਜਿਵੇਂ ਮੈਂ ਤੁਹਾਨੂੰ ਸਾਗ ਪੱਤ ਦਿੱਤਾ ਸੀ, ਉਸੇ ਤਰ੍ਹਾਂ ਹੁਣ ਸਭ ਕੁਝ ਦਿੰਦਾ ਹਾਂ। ਪਰ ਮਾਸ ਨੂੰ ਪ੍ਰਾਣ ਸਮੇਤ ਅਰਥਾਤ ਲਹੂ ਸਮੇਤ ਤੁਸੀਂ ਨਾ ਖਾਇਓ।
ਮੈਂ ਸੁਆਦ ਦੀ ਰੋਟੀ ਨਾ ਖਾਧੀ ਅਤੇ ਮੇਰੇ ਮੂੰਹ ਵਿੱਚ ਮਾਸ ਅਤੇ ਸ਼ਰਾਬ ਨਾ ਪਏ ਅਤੇ ਮੈਂ ਆਪਣੇ ਉੱਤੇ ਤੇਲ ਨਾ ਮਲਿਆ ਜਦ ਤੱਕ ਉਹ ਤਿੰਨ ਹਫ਼ਤੇ ਪੂਰੇ ਨਾ ਹੋਏ।