Amigo
O amigo verdadeiro é dádiva rara de Deus. Ele ama em todo tempo, fala a verdade em amor, aconselha com sabedoria e permanece fiel nas adversidades da vida.
Amizade verdadeira
Há amigo mais chegado que um irmão. Em todo tempo ama o amigo. O perfume e o incenso alegram o coração — assim o conselho doce do amigo.
ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ,
ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ,
ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
ਅਤਰ ਅਤੇ ਸੁਗੰਧ ਜੀ ਨੂੰ ਅਨੰਦ ਕਰਦੀ ਹੈ,
ਓਵੇਂ ਹੀ ਮਿੱਤਰ ਦੀ ਮਨੋਂ ਦਿੱਤੀ ਹੋਈ ਸਲਾਹ ਦੀ ਮਿਠਾਸ ਹੈ।
ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ,
ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
ਗੁੱਝੀ ਪ੍ਰੀਤ ਨਾਲੋਂ ਖੁੱਲੀ ਤਾੜਨਾ ਚੰਗੀ ਹੈ।
ਮਿੱਤਰ ਦੇ ਵੱਲੋਂ ਹੋਣ ਵਾਲੇ ਜ਼ਖ਼ਮ ਵਫ਼ਾਦਾਰੀ ਵਾਲੇ ਹਨ,
ਪਰ ਵੈਰੀ ਦੇ ਚੁੰਮੇ ਅਣਗਿਣਤ ਹੁੰਦੇ ਹਨ।
ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ,
ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ,
ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ,
ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
ਕ੍ਰੋਧੀ ਦਾ ਸਾਥੀ ਨਾ ਬਣੀਂ
ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
ਕਿਤੇ ਅਜਿਹਾ ਨਾ ਹੋਵੇ ਜੋ ਤੂੰ ਉਹ ਦੀ ਚਾਲ ਸਿੱਖ ਲਵੇਂ,
ਅਤੇ ਤੇਰੀ ਜਾਨ ਫਾਹੀ ਵਿੱਚ ਫਸ ਜਾਵੇ।
ਬਹੁਤੇ ਆਦਮੀ ਆਪਣੀ-ਆਪਣੀ ਦਯਾ ਦੀ ਡੌਂਡੀ ਪਿੱਟਦੇ ਹਨ,
ਪਰ ਵਫ਼ਾਦਾਰ ਮਨੁੱਖ ਕਿਹਨੂੰ ਮਿਲ ਸਕਦਾ ਹੈ?
ਧਨੀ ਦੇ ਬਹੁਤ ਮਿੱਤਰ ਬਣ ਜਾਂਦੇ ਹਨ,
ਪਰ ਗਰੀਬ ਦੇ ਮਿੱਤਰ ਉਸ ਤੋਂ ਅਲੱਗ ਹੋ ਜਾਂਦੇ ਹਨ।
Jesus, o amigo
Já não vos chamo servos, mas amigos. O maior amor é dar a vida pelo amigo. Jesus é o amigo que nunca falha.
ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ। ਮੈਂ ਤੁਹਾਨੂੰ ਹੁਣ ਦਾਸ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਕਹਿ ਕੇ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
ਤੁਹਾਡੇ ਲਈ ਮੇਰਾ ਇਹ ਹੁਕਮ ਹੈ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਹੈ, ਇਸੇ ਤਰ੍ਹਾਂ ਤੁਸੀਂ ਵੀ ਇੱਕ ਦੂਜੇ ਨੂੰ ਪਿਆਰ ਕਰੋ। ਇਸ ਤੋਂ ਵਧੇਰੇ ਕਿਸੇ ਦਾ ਪਿਆਰ ਨਹੀਂ ਜੋ ਕੋਈ ਆਪਣੇ ਮਿੱਤਰ ਲਈ ਜਾਨ ਦੇ ਦੇਵੇ
ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ। ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।
ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ। ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ? ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।
ਅਤੇ ਪਵਿੱਤਰ ਗ੍ਰੰਥ ਦਾ ਇਹ ਬਚਨ ਪੂਰਾ ਹੋਇਆ ਕਿ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣੀ ਗਈ ਅਤੇ ਉਹ ਪਰਮੇਸ਼ੁਰ ਦਾ ਮਿੱਤਰ ਅਖਵਾਇਆ।
ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
Companheiros de fé
Dois são melhores do que um. Os companheiros de fé se fortalecem mutuamente e caminham juntos com o Senhor.
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ!
ਭਰਾਵਾਂ ਦੀ ਏਕਤਾ ਧੰਨ ਹੈ
ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ
ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ,
ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ,
ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ
ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ,
ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ,
ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ,
ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈਅ ਰੱਖਦੇ ਹਨ,
ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ।
ਯੋਨਾਥਾਨ ਨੇ ਦਾਊਦ ਨਾਲ ਆਪਸ ਵਿੱਚ ਨੇਮ ਬੰਨ੍ਹਿਆ ਕਿਉਂ ਜੋ ਉਹ ਉਸ ਨੂੰ ਆਪਣੇ ਪ੍ਰਾਣਾਂ ਦੇ ਸਮਾਨ ਪਿਆਰਾ ਜਾਣਦਾ ਸੀ।
ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।