Amor incondicional
O amor incondicional de Deus não depende de mérito humano. Ele nos amou quando ainda éramos pecadores. Esse amor não tem limites, não cobra preço e não pode ser perdido.
Amor sem condições
Deus prova o seu amor em que Cristo morreu por nós sendo nós ainda pecadores. O amor de Deus é gratuito e irrevogável.
ਪਰ ਪਰਮੇਸ਼ਵਰ ਨੇ ਆਪਣੇ ਪਿਆਰ ਨੂੰ ਸਾਡੇ ਉੱਤੇ ਇਸ ਤਰ੍ਹਾਂ ਪ੍ਰਗਟ ਕਰਦੇ ਹਨ: ਜਦੋਂ ਅਸੀਂ ਅਜੇ ਪਾਪੀ ਹੀ ਸਾਂ, ਤਾਂ ਮਸੀਹ ਸਾਡੇ ਲਈ ਮਰਿਆ।
ਇਹ ਬਹੁਤ ਔਖੀ ਗੱਲ ਹੈ ਕਿ ਕੋਈ ਕਿਸੇ ਧਰਮੀ ਵਿਅਕਤੀ ਦੇ ਲਈ ਮਰੇ, ਇਹ ਹੋ ਸਕਦਾ ਹੈ ਕਿ ਇੱਕ ਭਲੇ ਵਿਅਕਤੀ ਲਈ ਸ਼ਾਇਦ ਕੋਈ ਮਰਨ ਦੀ ਹਿੰਮਤ ਕਰੇ। ਪਰ ਪਰਮੇਸ਼ਵਰ ਨੇ ਆਪਣੇ ਪਿਆਰ ਨੂੰ ਸਾਡੇ ਉੱਤੇ ਇਸ ਤਰ੍ਹਾਂ ਪ੍ਰਗਟ ਕਰਦੇ ਹਨ: ਜਦੋਂ ਅਸੀਂ ਅਜੇ ਪਾਪੀ ਹੀ ਸਾਂ, ਤਾਂ ਮਸੀਹ ਸਾਡੇ ਲਈ ਮਰਿਆ।
ਸਾਰਿਆਂ ਨੇ ਪਾਪ ਕੀਤਾ ਹੈ ਅਤੇ ਉਹ ਪਰਮੇਸ਼ਵਰ ਦੀ ਮਹਿਮਾ ਤੋਂ ਵਾਂਝੇ ਹਨ, ਪਰ ਪਰਮੇਸ਼ਵਰ ਦੀ ਮੁ਼ਫ਼ਤ ਕਿਰਪਾ ਦੇ ਰਾਹੀ ਉਸ ਛੁਟਕਾਰੇ ਦੇ ਰਾਹੀ ਜੋ ਮਸੀਹ ਯਿਸ਼ੂ ਵਿੱਚ ਹੁੰਦਾ ਹੈ ਸਭ ਧਰਮੀ ਠਹਿਰਾਏ ਗਏ ਹਨ।
ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਮੁਸੀਬਤ ਜਾ ਕਠਿਨਾਈ ਜਾਂ ਅੱਤਿਆਚਾਰ, ਕਾਲ ਜਾਂ ਨੰਗਾਪਨ ਜਾ ਖ਼ਤਰੇ ਜਾ ਤਲਵਾਰ?
ਪਰਮੇਸ਼ਵਰ ਨੇ ਸੰਸਾਰ ਨਾਲ ਅਜਿਹਾ ਪਿਆਰ ਕੀਤਾ ਕਿ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਕਿ ਹਰ ਇੱਕ ਵਿਅਕਤੀ, ਜੋ ਉਸ ਉੱਤੇ ਵਿਸ਼ਵਾਸ ਕਰੇ, ਉਹ ਨਾਸ਼ ਨਾ ਹੋਵੇ ਪਰ ਅਨੰਤ ਜੀਵਨ ਪ੍ਰਾਪਤ ਕਰੇ।
ਅਸੀਂ ਸਾਰੇ ਇੱਕ ਸਮੇਂ ਉਨ੍ਹਾਂ ਦੇ ਵਿੱਚ ਰਹਿੰਦੇ ਸੀ, ਆਪਣੇ ਸਰੀਰ ਦੀ ਲਾਲਸਾ ਨੂੰ ਸੰਤੁਸ਼ਟ ਕਰਦੇ ਸੀ ਅਤੇ ਮਨ ਦੀਆਂ ਇੱਛਾਵਾਂ ਅਤੇ ਕਾਮਨਾਵਾਂ ਦੀ ਪਾਲਣ ਕਰਦੇ ਸੀ। ਬਾਕੀ ਲੋਕਾਂ ਵਾਂਗ, ਅਸੀਂ ਸੁਭਾਅ ਦੁਆਰਾ ਪਰਮੇਸ਼ਵਰ ਦੇ ਕ੍ਰੋਧ ਦੇ ਹੱਕਦਾਰ ਸੀ। ਪਰ ਪਰਮੇਸ਼ਵਰ ਦਯਾ ਨਾਲ ਭਰਪੂਰ ਹੈ, ਉਸ ਦੇ ਮਹਾਨ ਪਿਆਰ ਦੇ ਕਾਰਨ ਸਾਨੂੰ ਮਸੀਹ ਦੇ ਨਾਲ ਜੀਉਂਦਾ ਕੀਤਾ ਭਾਵੇਂ ਅਸੀਂ ਅਪਰਾਧਾਂ ਵਿੱਚ ਮਰੇ ਹੋਏ ਸੀ। ਪਰਮੇਸ਼ਵਰ ਦੀ ਕਿਰਪਾ ਦੇ ਦੁਆਰਾ ਤੁਸੀਂ ਬਚਾਏ ਗਏ ਹੋ।
ਪਰ ਜਦੋਂ ਸਾਡੇ ਮੁਕਤੀਦਾਤੇ ਪਰਮੇਸ਼ਵਰ ਦੀ ਦਿਆਲਤਾ ਅਤੇ ਪਿਆਰ ਪ੍ਰਗਟ ਹੋਇਆ, ਪਰਮੇਸ਼ਵਰ ਨੇ ਸਾਨੂੰ ਬਚਾਇਆ, ਉਨ੍ਹਾਂ ਧਰਮੀ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਨ, ਬਲਕਿ ਉਸ ਦੀ ਦਯਾ ਦੇ ਕਾਰਨ। ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ। ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤੇ ਯਿਸ਼ੂ ਮਸੀਹ ਦੁਆਰਾ ਖੁੱਲ੍ਹੇ ਦਿਲ ਨਾਲ ਸਾਡੇ ਉੱਤੇ ਵਹਾਇਆ,
Amor eterno
Com amor eterno te amei. O amor de Deus é mais largo, mais alto e mais profundo do que podemos compreender.
ਯਾਹਵੇਹ ਸਾਨੂੰ ਪਿਛਲੇ ਦਿਨਾਂ ਵਿੱਚ ਪ੍ਰਗਟ ਹੋਇਆ, ਅਤੇ ਕਹਿੰਦਾ:
"ਮੈਂ ਤੁਹਾਨੂੰ ਇੱਕ ਸਦੀਵੀ ਪਿਆਰ ਨਾਲ ਪਿਆਰ ਕੀਤਾ ਹੈ;
ਮੈਂ ਤੈਨੂੰ ਅਟੱਲ ਦਯਾ ਨਾਲ ਖਿੱਚਿਆ ਹੈ।
ਅਕਾਸ਼ ਦੇ ਪਰਮੇਸ਼ਵਰ ਦਾ ਧੰਨਵਾਦ ਕਰੋ,
ਉਸਦਾ ਪਿਆਰ ਸਦਾ ਕਾਇਮ ਰਹਿੰਦਾ ਹੈ।
ਹੇ ਯਾਹਵੇਹ, ਤੇਰਾ ਪਿਆਰ ਸਵਰਗ ਤੱਕ ਪਹੁੰਚਦਾ ਹੈ,
ਤੇਰੀ ਵਫ਼ਾਦਾਰੀ ਅਕਾਸ਼ ਤੱਕ।
ਇੱਕ ਮਿੱਤਰ ਹਰ ਵੇਲੇ ਪਿਆਰ ਕਰਦਾ ਹੈ,
ਅਤੇ ਇੱਕ ਭਰਾ ਬਿਪਤਾ ਦੇ ਸਮੇਂ ਲਈ ਪੈਦਾ ਹੁੰਦਾ ਹੈ।
ਇਸ ਤਰ੍ਹਾਂ ਪਰਮੇਸ਼ਵਰ ਨੇ ਸਾਡੇ ਵਿੱਚ ਆਪਣਾ ਪਿਆਰ ਦਿਖਾਇਆ: ਉਸ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਜੋ ਅਸੀਂ ਉਸ ਦੇ ਦੁਆਰਾ ਜੀ ਸਕੀਏ।
ਇਹ ਪਿਆਰ ਹੈ: ਇਹ ਨਹੀਂ ਕਿ ਅਸੀਂ ਪਰਮੇਸ਼ਵਰ ਨੂੰ ਪਿਆਰ ਕੀਤਾ, ਪਰ ਇਹ ਕਿ ਉਸ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਸਾਡੇ ਪਾਪਾਂ ਲਈ ਪ੍ਰਾਸਚਿਤ ਦੀ ਬਲੀ ਵਜੋਂ ਭੇਜਿਆ।
ਅਸੀਂ ਪਿਆਰ ਕਰਦੇ ਹਾਂ ਕਿਉਂਕਿ ਸਾਨੂੰ ਪਹਿਲਾਂ ਉਸ ਨੇ ਪਿਆਰ ਕੀਤਾ ਸੀ।
ਇਸ ਤਰ੍ਹਾਂ ਅਸੀਂ ਜਾਣਦੇ ਹਾਂ ਕਿ ਪਿਆਰ ਕੀ ਹੈ: ਯਿਸ਼ੂ ਮਸੀਹ ਨੇ ਸਾਡੇ ਲਈ ਆਪਣੀ ਜਾਨ ਦਿੱਤੀ। ਅਤੇ ਸਾਨੂੰ ਆਪਣੇ ਭਰਾਵਾਂ ਅਤੇ ਭੈਣਾਂ ਲਈ ਆਪਣੀ ਜਾਨ ਦੇਣੀ ਚਾਹੀਦੀ ਹੈ।
Amar como Deus ama
O amor é paciente e bondoso. Amai os vossos inimigos. O amor incondicional se expressa no perdão e na compaixão.
ਪਿਆਰ ਧੀਰਜਵਾਨ ਹੈ, ਪਿਆਰ ਦਿਆਲੂ ਹੈ। ਇਹ ਈਰਖਾ ਨਹੀਂ ਕਰਦਾ, ਇਹ ਮਾਣ ਨਹੀਂ ਕਰਦਾ, ਇਹ ਘਮੰਡ ਨਹੀਂ ਕਰਦਾ। ਇਹ ਦੂਸਰਿਆ ਦਾ ਨਿਰਾਦਰ ਨਹੀਂ ਕਰਦਾ, ਇਹ ਸੁਆਰਥੀ ਨਹੀਂ ਹੈ, ਇਹ ਜਲਦੀ ਗੁੱਸਾ ਨਹੀਂ ਕਰਦਾ, ਅਤੇ ਇਹ ਬੁਰਾ ਨਹੀਂ ਮੰਨਦਾ।
ਪਿਆਰ ਬੁਰਾਈ ਵਿੱਚ ਖੁਸ਼ ਨਹੀਂ ਹੁੰਦਾ ਪਰ ਸੱਚ ਨਾਲ ਆਨੰਦ ਹੁੰਦਾ ਹੈ। ਇਹ ਹਮੇਸ਼ਾ ਸੁਰੱਖਿਆ ਪ੍ਰਦਾਨ ਕਰਦਾ ਹੈ, ਭਰੋਸਾ ਰੱਖਦਾ ਹੈ, ਆਸ ਰੱਖਦਾ ਹਾਂ, ਅਤੇ ਸਬਰ ਕਰਦਾ ਹੈ।
ਦੁਸ਼ਮਣਾਂ ਨਾਲ ਪਿਆਰ
"ਤੁਸੀਂ ਇਹ ਤਾਂ ਸੁਣਿਆ ਹੈ ਜੋ ਕਿਹਾ ਗਿਆ ਸੀ, ‘ਕਿ ਤੁਸੀਂ ਆਪਣੇ ਗੁਆਂਢੀ ਨਾਲ ਪਿਆਰ ਕਰੋ ਅਤੇ ਆਪਣੇ ਦੁਸ਼ਮਣ ਨਾਲ ਵੈਰ ਰੱਖੋ।’ ਪਰ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਲਈ ਪ੍ਰਾਰਥਨਾ ਕਰੋ ਜੋ ਤੁਹਾਨੂੰ ਸਤਾਉਂਦੇ ਹਨ। ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ। ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਭਲਿਆਂ ਤੇ ਚੜ੍ਹਾਉਂਦਾ ਹੈ ਅਤੇ ਇਸੇ ਪ੍ਰਕਾਰ ਉਹ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਾਉਂਦਾ ਹੈ। ਜੇ ਤੁਸੀਂ ਸਿਰਫ ਉਹਨਾਂ ਨੂੰ ਪਿਆਰ ਕਰਦੇ ਹੋ ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਇਸਦਾ ਤੁਹਾਨੂੰ ਕੀ ਫ਼ਲ ਮਿਲੇਗਾ? ਕੀ ਚੁੰਗੀ ਲੈਣ ਵਾਲੇ ਵੀ ਇਸ ਤਰ੍ਹਾਂ ਨਹੀਂ ਕਰਦੇ? ਅਤੇ ਜੇ ਤੁਸੀਂ ਸਿਰਫ ਆਪਣੇ ਭਰਾਵਾਂ ਨੂੰ ਹੀ ਨਮਸਕਾਰ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਕੀ ਪਰਾਈਆਂ ਕੌਮਾਂ ਦੇ ਲੋਕ ਇਸ ਤਰ੍ਹਾਂ ਨਹੀਂ ਕਰਦੇ ਹਨ? ਇਸ ਲਈ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤੁਸੀਂ ਵੀ ਉਸੇ ਤਰ੍ਹਾਂ ਸੰਪੂਰਨ ਬਣੋ।
ਦੁਸ਼ਮਣਾਂ ਨਾਲ ਪਿਆਰ ਕਰਨ ਦੀ ਸਿੱਖਿਆ
"ਪਰ ਤੁਸੀਂ ਜਿਹੜੇ ਸੁਣਦੇ ਹੋ ਉਹਨਾਂ ਨੂੰ ਮੈਂ ਆਖਦਾ ਹਾਂ, ਆਪਣੇ ਦੁਸ਼ਮਣਾਂ ਨਾਲ ਪਿਆਰ ਕਰੋ ਅਤੇ ਉਹਨਾਂ ਨਾਲ ਭਲਾ ਕਰੋ ਜਿਹੜੇ ਤੁਹਾਡੇ ਤੋਂ ਨਫ਼ਰਤ ਕਰਦੇ ਹਨ। ਉਹਨਾਂ ਨੂੰ ਅਸੀਸ ਦਿਓ ਜੋ ਤੁਹਾਨੂੰ ਸਰਾਪ ਦਿੰਦੇ ਹਨ, ਜੋ ਤੁਹਾਨੂੰ ਗਾਲਾਂ ਕੱਢਦੇ ਹਨ ਉਹਨਾਂ ਲਈ ਪ੍ਰਾਰਥਨਾ ਕਰੋ।
ਸਭ ਤੋਂ ਵੱਡੀ ਗੱਲ, ਇੱਕ-ਦੂਜੇ ਨਾਲ ਗੂੜ੍ਹਾ ਪਿਆਰ ਕਰੋ, ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਦਿੰਦਾ ਹੈ।