Amor verdadeiro
O amor verdadeiro vem de Deus. Não é emoção passageira — é decisão, sacrifício e compromisso eterno. O perfeito amor lança fora o medo e nunca deixará de existir.
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।"
ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।
ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ। ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ। ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ। ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ। ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।
ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,