Aniversário de idoso
O aniversário de um idoso é celebração de uma vida longa e cheia de experiências com Deus. A Bíblia honra os cabelos brancos como coroa de glória e prova da fidelidade divina.
ਸੰਕਟ ਤੋਂ ਛੁਟਕਾਰਾ
ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ,
ਅਤੇ ਉਹ ਦੀ ਦਯਾ ਸਦੀਪਕ ਹੈ!
ਇਹ ਦਿਨ ਯਹੋਵਾਹ ਨੇ ਬਣਾਇਆ,
ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!
ਪਰਮੇਸ਼ੁਰ ਦੀ ਭਲਾਈ ਲਈ ਉਸ ਦੀ ਸਤੂਤੀ
ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ,
ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।
ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ,
ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ,
ਇਸ ਲਈ ਮੇਰਾ ਮਨ ਮੌਜ ਮਾਣਦਾ ਹੈ,
ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ,
ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ,
ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ,
ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।
ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ
ਅਤੇ ਮੈਂ ਉਹੀ ਭਾਲਾਂਗਾ,
ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ,
ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ,
ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
ਸਾਨੂੰ ਸਾਡੇ ਦਿਨ ਗਿਣਨਾ ਐਉਂ ਸਿਖਲਾ,
ਕਿ ਅਸੀਂ ਸੇਵਾ ਵਾਲਾ ਮਨ ਪਰਾਪਤ ਕਰੀਏ।
ਧੌਲਾ ਸਿਰ ਸਜਾਵਟ ਦਾ ਮੁਕਟ ਹੈ,
ਉਹ ਧਰਮ ਦੇ ਮਾਰਗ ਤੋਂ ਪ੍ਰਾਪਤ ਹੁੰਦਾ ਹੈ।
ਜੁਆਨਾਂ ਦੀ ਸ਼ੋਭਾ ਤਾਂ ਉਹਨਾਂ ਦਾ ਬਲ ਹੈ,
ਅਤੇ ਬਜ਼ੁਰਗਾਂ ਦੀ ਸਜਾਵਟ ਉਹਨਾਂ ਦੇ ਧੌਲੇ ਵਾਲ਼ ਹਨ।
ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਹੁਣ ਵੇਖੋ ਯਹੋਵਾਹ ਨੇ ਮੈਨੂੰ ਇਹ ਪੰਤਾਲੀ ਸਾਲ ਜੀਉਂਦਾ ਰੱਖਿਆ ਹੈ, ਜਿਵੇਂ ਉਹ ਬੋਲਿਆ ਸੀ ਅਰਥਾਤ ਉਸ ਵੇਲੇ ਤੋਂ ਜਦ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ ਅਤੇ ਇਸਰਾਏਲ ਉਜਾੜ ਦੇ ਵਿੱਚ ਦੀ ਤੁਰਿਆ ਜਾ ਰਿਹਾ ਸੀ। ਹੁਣ ਵੇਖੋ ਮੈਂ ਅੱਜ ਪਚਾਸੀਆਂ ਸਾਲਾਂ ਦਾ ਹਾਂ। ਮੈਂ ਅਜੇ ਤੱਕ ਇੰਨ੍ਹਾਂ ਬਲਵੰਤ ਹਾਂ ਜਿੰਨਾਂ ਉਸ ਦਿਨ ਸੀ ਜਦ ਮੂਸਾ ਨੇ ਮੈਨੂੰ ਭੇਜਿਆ ਸੀ। ਜਿਵੇਂ ਮੇਰਾ ਬਲ ਉਸ ਵੇਲੇ ਸੀ ਉਸੇ ਤਰ੍ਹਾਂ ਮੇਰਾ ਬਲ ਲੜਾਈ ਕਰਨ ਲਈ ਅਤੇ ਆਉਣ ਜਾਣ ਲਈ ਹੁਣ ਵੀ ਹੈ।
"ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।"
ਪਿਆਰਿਆ, ਮੈਂ ਇਹ ਪ੍ਰਾਰਥਨਾ ਕਰਦਾ ਹਾਂ ਕਿ ਜਿਵੇਂ ਤੇਰੀ ਜਾਨ ਸੁੱਖ-ਸਾਂਦ ਨਾਲ ਹੈ, ਤਿਵੇਂ ਤੂੰ ਸਭਨੀਂ ਗੱਲੀਂ ਸੁੱਖ-ਸਾਂਦ ਨਾਲ ਅਤੇ ਤੰਦਰੁਸਤ ਰਹੇਂ।