Anjos
Os anjos são seres celestiais criados por Deus para servir, adorar e executar seus propósitos. A Bíblia revela anjos mensageiros, guerreiros e protetores ao longo de toda a história redentora.
ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ।
ਪਰ ਦੂਤ ਨੇ ਔਰਤਾਂ ਨੂੰ ਕਿਹਾ, ਤੁਸੀਂ ਨਾ ਡਰੋ ਕਿਉਂਕਿ ਮੈਂ ਜਾਣਦਾ ਹਾਂ ਜੋ ਤੁਸੀਂ ਯਿਸੂ ਨੂੰ ਜਿਹੜਾ ਸਲੀਬ ਉੱਤੇ ਚੜ੍ਹਾਇਆ ਗਿਆ ਸੀ, ਲੱਭਦੀਆਂ ਹੋ। ਉਹ ਐਥੇ ਨਹੀਂ ਹੈ, ਕਿਉਂਕਿ ਜਿਵੇਂ ਉਸ ਨੇ ਕਿਹਾ ਸੀ ਉਹ ਜੀ ਉੱਠਿਆ ਹੈ। ਆਓ ਇਹ ਥਾਂ ਵੇਖੋ ਜਿੱਥੇ ਪ੍ਰਭੂ ਪਿਆ ਹੋਇਆ ਸੀ।
ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?
ਦੂਤ ਨੇ ਉਸ ਨੂੰ ਆਖਿਆ, ਹੇ ਮਰਿਯਮ ਨਾ ਡਰ, ਕਿਉਂ ਜੋ ਤੇਰੇ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਅਤੇ ਵੇਖ ਤੂੰ ਗਰਭਵਤੀ ਹੋਵੇਂਗੀ, ਇੱਕ ਪੁੱਤਰ ਨੂੰ ਜਨਮ ਦੇਵੇਂਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀ।
ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ
ਸਵਰਗ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਤੇ ਉਨ੍ਹਾਂ ਲੋਕਾਂ ਵਿੱਚ ਸ਼ਾਂਤੀ ਜਿਨ੍ਹਾਂ ਨਾਲ ਉਹ ਖੁਸ਼ ਹੈ।
ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ। ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
ਭਾਈਚਾਰੇ ਦਾ ਪਿਆਰ ਬਣਿਆ ਰਹੇ। ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।
ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।
ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪ੍ਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਹ ਦਾ ਨਾਮ ਜੀਵਨ ਦੀ ਪੋਥੀ ਵਿੱਚੋਂ ਕਦੇ ਨਾ ਮਿਟਾਵਾਂਗਾ ਸਗੋਂ ਮੈਂ ਆਪਣੇ ਪਿਤਾ ਅਤੇ ਉਸ ਦੇ ਦੂਤਾਂ ਦੇ ਅੱਗੇ ਉਹ ਦੇ ਨਾਮ ਦਾ ਇਕਰਾਰ ਕਰਾਂਗਾ।
ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।