Ano novo
O Ano Novo é oportunidade de renovação e consagração. A Bíblia convida a esquecer o que ficou para trás e avançar em fé, confiança e esperança em Deus.
ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ, ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।
ਨਿਸ਼ਾਨੇ ਦੇ ਵੱਲ ਦੌੜਨਾ
ਇਹ ਨਹੀਂ ਕੀ ਮੈਂ ਪਾ ਚੁੱਕਿਆ ਹਾਂ ਜਾਂ ਸਿੱਧ ਹੋ ਚੁੱਕਿਆ ਹਾਂ ਪਰ ਮੈਂ ਓਸ ਨਿਸ਼ਾਨੇ ਪਿੱਛੇ ਚੱਲਿਆ ਜਾਂਦਾ ਹਾਂ ਭਈ ਮੈਂ ਕਿਵੇਂ ਉਸ ਗੱਲ ਨੂੰ ਹੱਥ ਪਾ ਲਵਾਂ, ਜਿਹ ਦੇ ਲਈ ਮਸੀਹ ਯਿਸੂ ਨੇ ਮੈਨੂੰ ਵੀ ਹੱਥ ਪਾਇਆ ਸੀ। ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ, ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ। ਸੋ ਅਸੀਂ ਜਿੰਨੇ ਸਿਆਣੇ ਹਾਂ ਇਹੋ ਖ਼ਿਆਲ ਰੱਖੀਏ ਅਤੇ ਜੇ ਕਿਸੇ ਗੱਲ ਵਿੱਚ ਤੁਹਾਨੂੰ ਹੋਰ ਤਰ੍ਹਾਂ ਦਾ ਖ਼ਿਆਲ ਹੋਵੇ ਤਾਂ ਪਰਮੇਸ਼ੁਰ ਤੁਹਾਡੇ ਉੱਤੇ ਉਹ ਵੀ ਪਰਗਟ ਕਰ ਦੇਵੇਗਾ।
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਇੱਕ ਜੀਵਤ ਆਸ਼ਾ
ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਆਪਣੀ ਵਧੇਰੇ ਦਯਾ ਦੇ ਅਨੁਸਾਰ ਯਿਸੂ ਮਸੀਹ ਦੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਾਨੂੰ ਜੀਵਨ ਦੀ ਆਸ ਲਈ ਨਵਾਂ ਜਨਮ ਦਿੱਤਾ।
ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ,
ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
ਮੈਨੂੰ ਆਪਣੇ ਹਜ਼ੂਰੋਂ ਨਾ ਧੱਕ,
ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ
ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ,
ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ,
ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।
ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ,
ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ। ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ। ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।
ਅਤੇ ਇਨ੍ਹਾਂ ਸਭ ਦੇ ਉੱਤੋਂ ਦੀ ਪਿਆਰ ਨੂੰ ਪਾ ਲਓ ਜਿਹੜਾ ਸੰਪੂਰਨਤਾਈ ਦਾ ਬੰਧ ਹੈ। ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।
ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ। ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।
ਘਮੰਡ ਦੇ ਵਿਰੁੱਧ ਚਿਤਾਵਨੀ
ਤੁਸੀਂ ਜੋ ਇਹ ਕਹਿੰਦੇ ਹੋ ਕਿ ਅਸੀਂ ਅੱਜ ਜਾਂ ਕੱਲ ਅਸੀਂ ਕਿਸੇ ਹੋਰ ਨਗਰ ਨੂੰ ਜਾਂਵਾਂਗੇ ਅਤੇ ਉੱਥੇ ਇੱਕ ਸਾਲ ਬਿਤਾਵਾਂਗੇ ਅਤੇ ਵਪਾਰ ਕਰਕੇ ਕੁਝ ਲਾਭ ਕਮਾਵਾਂਗੇ। ਭਾਵੇਂ ਤੁਸੀਂ ਜਾਣਦੇ ਹੀ ਨਹੀਂ ਜੋ ਕੱਲ ਕੀ ਹੋਵੇਗਾ! ਤੁਹਾਡਾ ਜੀਵਨ ਹੈ ਹੀ ਕੀ? ਕਿਉਂ ਜੋ ਤੁਸੀਂ ਤਾਂ ਭਾਫ਼ ਹੀ ਹੋ ਜਿਹੜੀ ਥੋੜ੍ਹਾ ਜਿਹਾ ਚਿਰ ਦਿੱਸਦੀ ਹੈ, ਫਿਰ ਅਲੋਪ ਹੋ ਜਾਂਦੀ ਹੈ। ਸਗੋਂ ਤੁਹਾਨੂੰ ਇਹ ਆਖਣਾ ਚਾਹੀਦਾ ਸੀ ਪ੍ਰਭੂ ਚਾਹੇ ਤਾਂ ਅਸੀਂ ਜਿਉਂਦੇ ਰਹਾਂਗੇ ਅਤੇ ਇਹ ਜਾਂ ਉਹ ਕੰਮ ਕਰਾਂਗੇ। ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘਮੰਡ ਕਰਦੇ ਹੋ। ਇਹੋ ਜਿਹਾ ਘਮੰਡ ਸਾਰਾ ਹੀ ਬੁਰਾ ਹੁੰਦਾ ਹੈ। ਇਸ ਲਈ ਜੋ ਕੋਈ ਭਲਾ ਕਰਨਾ ਜਾਣਦਾ ਹੈ ਅਤੇ ਨਹੀਂ ਕਰਦਾ, ਇਹ ਉਸ ਦੇ ਲਈ ਪਾਪ ਹੈ।
Este artigo te tocou? Faça uma oração!
+581 estão orando agora.
Junte-se à corrente de oração.