Aprender
Aprender é vocação do discípulo. Jesus disse: aprendei de mim. A Bíblia convida a aprender com humildade, perseverança e disposição — sentados aos pés do Mestre.
Aprender de Jesus
Tomai sobre vós o meu jugo e aprendei de mim. O Espírito Santo nos ensinará todas as coisas e nos recordará tudo.
ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ। ਕਿਉਂਕਿ ਮੇਰਾ ਜੂਲਾ ਸੁਖਾਲਾ ਅਤੇ ਮੇਰਾ ਭਾਰ ਹਲਕਾ ਹੈ।
ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।"
ਯਿਸੂ ਨੇ ਉੱਤਰ ਦਿੱਤਾ "ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।
ਉਹ ਮਸਹ ਜੋ ਤੁਸੀਂ ਉਹ ਦੀ ਵੱਲੋਂ ਪਾਇਆ ਸੋ ਤੁਹਾਡੇ ਵਿੱਚ ਕਾਇਮ ਰਹਿੰਦਾ ਹੈ ਅਤੇ ਤੁਹਾਨੂੰ ਕੁਝ ਲੋੜ ਨਹੀਂ ਕਿ ਕੋਈ ਤੁਹਾਨੂੰ ਸਿੱਖਿਆ ਦੇਵੇ ਸਗੋਂ ਜਿਵੇਂ ਉਹ ਦਾ ਮਸਹ ਤੁਹਾਨੂੰ ਸਾਰੀਆਂ ਗੱਲਾਂ ਦੇ ਵਿਖੇ ਸਿੱਖਿਆ ਦਿੰਦਾ ਹੈ ਅਤੇ ਸੱਚ ਹੈ, ਝੂਠ ਨਹੀਂ, ਅਤੇ ਜਿਵੇਂ ਉਹ ਨੇ ਤੁਹਾਨੂੰ ਸਿੱਖਿਆ ਦਿੱਤੀ ਤਿਵੇਂ ਤੁਸੀਂ ਉਹ ਦੇ ਵਿੱਚ ਕਾਇਮ ਰਹੋ।
Ensino e sabedoria
O temor do Senhor é o princípio do saber. A disciplina do Senhor forma o caráter e abre caminhos de entendimento.
ਜਵਾਨਾਂ ਨੂੰ ਸਲਾਹ
ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ,
ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ
ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,
ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ,
ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।
ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ,
ਮੈਂ ਸਿੱਧੇ ਮਾਰਗ ਉੱਤੇ ਤੇਰੀ ਅਗਵਾਈ ਕੀਤੀ ਹੈ।
ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ,
ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।
ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ।
Comunidade de aprendizado
Ensinem e aconselhem-se mutuamente. A igreja é escola de Cristo — onde todos ensinam e todos aprendem juntos.
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
ਅਤੇ ਉਹ ਹਰ ਰੋਜ਼ ਹੈਕਲ ਵਿੱਚ ਅਤੇ ਘਰਾਂ ਵਿੱਚ ਉਪਦੇਸ਼ ਕਰਨ ਅਤੇ ਇਹ ਖੁਸ਼ਖਬਰੀ ਸੁਣਾਉਣ ਤੋਂ ਨਾ ਹਟੇ ਕਿ ਯਿਸੂ ਹੀ ਮਸੀਹ ਹੈ!
ਮੈਂ ਤੁਹਾਡੇ ਭਲੇ ਦੀ ਕੋਈ ਗੱਲ ਦੱਸਣ ਵਿੱਚ ਕੁਝ ਫ਼ਰਕ ਨਹੀਂ ਕੀਤਾ, ਸਗੋਂ ਤੁਹਾਨੂੰ ਖੁੱਲ੍ਹ ਕੇ ਅਤੇ ਘਰ-ਘਰ ਜਾ ਕੇ ਉਪਦੇਸ਼ ਦਿੱਤਾ।
ਜੋ ਕੁਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ।
ਖੁਸ਼ ਖ਼ਬਰੀ ਦੇ ਨਮਿੱਤ ਭਲਾ ਕਰਨਾ
ਪਰ ਤੂੰ ਉਹ ਬਚਨ ਆਖੀਂ ਜੋ ਖਰੀ ਸਿੱਖਿਆ ਦੇ ਨਾਲ ਮੇਲ ਖਾਂਦੇ ਹੋਣ।
Ouvir e praticar
Ensina-me a fazer a tua vontade. Guia-me pela tua verdade. O verdadeiro aprendiz pratica o que ouviu do Mestre.
ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ,
ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ,
ਅਤੇ ਆਪਣੇ ਮਾਰਗ ਮੈਨੂੰ ਸਿਖਲਾ।
ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ
ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ,
ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
ਯਹੋਵਾਹ ਭਲਾ ਅਤੇ ਸੱਚਾ ਹੈ,
ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ,
ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
ਮੈਂ ਤੈਨੂੰ ਸਮਝ ਦੇਵਾਂਗਾ,
ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ,
ਤੇਰੇ ਉੱਤੇ ਨਿਗਾਹ ਰੱਖ ਕੇ
ਤੈਨੂੰ ਸਲਾਹ ਦਿਆਂਗਾ।
ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।