Ascensão
A ascensão de Jesus ao céu é a coroação de sua obra redentora. Ele subiu à destra do Pai, de onde voltará com poder e glória para buscar os seus.
ਅਤੇ ਜਦੋਂ ਉਹ ਇਹ ਗੱਲਾਂ ਕਹਿ ਚੁੱਕਿਆ ਤਾਂ ਉਨ੍ਹਾਂ ਦੇ ਵੇਖਦਿਆਂ ਹੀ ਉਹ ਉਤਾਹਾਂ ਉੱਠਾਇਆ ਗਿਆ ਅਤੇ ਬੱਦਲ ਨੇ ਉਸ ਨੂੰ ਉਨ੍ਹਾਂ ਦੀ ਨਜ਼ਰੋਂ ਓਹਲੇ ਕਰ ਦਿੱਤਾ।
ਅਤੇ ਉਸ ਦੇ ਜਾਂਦਿਆਂ ਹੋਇਆਂ ਜਦੋਂ ਉਹ ਅਕਾਸ਼ ਦੀ ਵੱਲ ਤੱਕ ਰਹੇ ਸਨ, ਤਾਂ ਵੇਖੋ ਦੋ ਜਣੇ ਚਿੱਟਾ ਪਹਿਰਾਵਾ ਪਹਿਨੀ ਉਨ੍ਹਾਂ ਦੇ ਕੋਲ ਆ ਖੜੇ ਹੋਏ। ਅਤੇ ਉਹ ਆਖਣ ਲੱਗੇ, ਹੇ ਗਲੀਲੀ ਮਨੁੱਖੋ, ਤੁਸੀਂ ਕਿਉਂ ਅਕਾਸ਼ ਦੀ ਵੱਲ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਸਵਰਗ ਉੱਪਰ ਉੱਠਾ ਲਿਆ ਗਿਆ, ਉਸੇ ਤਰ੍ਹਾਂ ਫਿਰ ਆਵੇਗਾ ਜਿਸ ਤਰ੍ਹਾਂ ਤੁਸੀਂ ਉਸ ਨੂੰ ਸਵਰਗ ਉੱਤੇ ਜਾਂਦੇ ਵੇਖਿਆ l
ਯਿਸੂ ਦਾ ਸਵਰਗ ਤੇ ਉਠਾਇਆ ਜਾਣਾ
ਫੇਰ ਪ੍ਰਭੂ ਯਿਸੂ ਜਦ ਉਨ੍ਹਾਂ ਨਾਲ ਬਚਨ ਕਰ ਹਟਿਆ, ਤਾਂ ਸਵਰਗ ਵਿੱਚ ਉੱਠਾਇਆ ਗਿਆ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ।
ਯਿਸੂ ਦਾ ਸਵਰਗ ਤੇ ਉਠਾਇਆ ਜਾਣਾ
ਯਿਸੂ ਉਨ੍ਹਾਂ ਨੂੰ ਬਾਹਰ ਬੈਤਅਨੀਆ ਦੇ ਸਾਹਮਣੇ ਲੈ ਗਿਆ ਅਤੇ ਆਪਣੇ ਹੱਥ ਉੱਠਾ ਕੇ ਉਨ੍ਹਾਂ ਨੂੰ ਬਰਕਤ ਦਿੱਤੀ। ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ।
ਮੇਰੇ ਪਿਤਾ ਦੇ ਘਰ ਵਿੱਚ ਬਹੁਤ ਸਾਰੇ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਹਿੰਦਾ। ਮੈਂ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਉੱਤੇ ਵਿਸ਼ਵਾਸ ਕਰਦਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ਼ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਮਹਾਨ ਕੰਮ ਕਰੇਗਾ, ਕਿਉਂਕਿ ਮੈਂ ਵਾਪਿਸ ਪਿਤਾ ਕੋਲ ਜਾ ਰਿਹਾ ਹਾਂ।
ਮੈਂ ਪਿਤਾ ਵੱਲੋਂ ਇਸ ਸੰਸਾਰ ਵਿੱਚ ਆਇਆ ਹਾਂ ਅਤੇ ਹੁਣ ਮੈਂ ਇਹ ਦੁਨੀਆਂ ਨੂੰ ਛੱਡ ਕੇ ਆਪਣੇ ਪਿਤਾ ਕੋਲ ਵਾਪਸ ਜਾਂਦਾ ਹਾਂ।"
ਯਿਸੂ ਨੇ ਉਸ ਨੂੰ ਆਖਿਆ, "ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।"
ਤਾਂ ਯਿਸੂ ਨੇ ਕਿਹਾ, "ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।
ਅਤੇ ਯਕੀਨਨ ਭਗਤੀ ਦਾ ਭੇਤ ਵੱਡਾ ਹੈ, ਉਹ ਸਰੀਰ ਵਿੱਚ ਪਰਗਟ ਹੋਇਆ, ਆਤਮਾ ਵਿੱਚ ਧਰਮੀ ਠਹਿਰਾਇਆ ਗਿਆ, ਦੂਤਾਂ ਦੁਆਰਾ ਵੇਖਿਆ ਗਿਆ, ਕੌਮਾਂ ਵਿੱਚ ਉਹਦਾ ਪਰਚਾਰ ਕੀਤਾ ਗਿਆ, ਸੰਸਾਰ ਵਿੱਚ ਉਸ ਉੱਤੇ ਵਿਸ਼ਵਾਸ ਕੀਤੀ ਗਈ, ਮਹਿਮਾ ਵਿੱਚ ਉੱਪਰ ਉੱਠਾ ਲਿਆ ਗਿਆ।