Bíblia
A Bíblia é a Palavra de Deus — viva, eficaz e mais cortante que espada de dois gumes. Toda Escritura é inspirada por Deus e útil para ensinar, repreender, corrigir e instruir em justiça.
Inspiração divina
Toda Escritura é inspirada por Deus. Homens santos falaram da parte de Deus movidos pelo Espírito Santo.
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ। ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ। ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ l ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।
ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ।
Poder da Palavra
A Palavra de Deus é viva e eficaz. O céu e a terra passarão, mas as minhas palavras jamais passarão.
ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ।
ਪਰ ਉਹ ਨੇ ਉੱਤਰ ਦਿੱਤਾ, ਜੋ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ, ਪਰ ਹਰੇਕ ਬਚਨ ਨਾਲ ਜਿਹੜਾ ਪਰਮੇਸ਼ੁਰ ਦੇ ਮੂੰਹੋਂ ਨਿੱਕਲਦਾ ਹੈ।
ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ, ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।
ਉਨ੍ਹਾਂ ਨੂੰ ਸੱਚ ਨਾਲ ਆਪਣੀ ਸੇਵਾ ਲਈ ਤਿਆਰ ਕਰ, ਤੇਰਾ ਬਚਨ ਸੱਚ ਹੈ।
ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!
ਅਤੇ ਇਹ ਉਹੋ ਬਚਨ ਹੈ ਜਿਸ ਦੀ ਖੁਸ਼ਖਬਰੀ ਤੁਹਾਨੂੰ ਸੁਣਾਈ ਗਈ ਸੀ।
ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ?
ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
ਤੇਰੇ ਬਚਨ ਦਾ ਤਾਤ ਪਰਜ ਸਚਿਆਈ ਹੈ,
ਅਤੇ ਤੇਰੇ ਧਰਮ ਦਾ ਸਾਰਾ ਨਿਆਂ ਸਦਾ ਤੱਕ ਹੈ।
ਪਰਮੇਸ਼ੁਰ ਦੀ ਬਿਵਸਥਾ ਦੇ ਪ੍ਰਤੀ ਸਮਰਪਣ
ਸ਼ੀਨ
Estudar e pregar
Os bereanos examinavam as Escrituras diariamente. Procura apresentar-te a Deus aprovado como obreiro que maneja bem a Palavra.
ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ।
ਅਤੇ ਪੌਲੁਸ ਆਪਣੀ ਰੀਤੀ ਅਨੁਸਾਰ ਉਨ੍ਹਾਂ ਦੇ ਕੋਲ ਅੰਦਰ ਗਿਆ ਅਤੇ ਤਿੰਨ ਸਬਤ ਦੇ ਦਿਨਾਂ ਤੱਕ ਉਨ੍ਹਾਂ ਨੂੰ ਪਵਿੱਤਰ ਗ੍ਰੰਥ ਸੁਣਾਉਂਦਾ ਰਿਹਾ, ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ? ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ। ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!
ਤਦ ਫ਼ਿਲਿਪੁੱਸ ਨੇ ਆਪਣਾ ਮੂੰਹ ਖੋਲਿਆ ਅਤੇ ਉਸ ਲਿਖਤ ਤੋਂ ਸ਼ੁਰੂ ਕਰਕੇ ਯਿਸੂ ਦੀ ਖੁਸ਼ਖਬਰੀ ਉਸ ਨੂੰ ਸੁਣਾਈ।
ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ।
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ! ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ? ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।
ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ। ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ। ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।
Revelação e fidelidade
A Palavra do Senhor veio aos profetas. A graça de Deus se manifestou na Escritura para a salvação de todos.
ਏਲੀਯਾਹ ਅਤੇ ਸਾਰਫਥ ਦੀ ਵਿਧਵਾ
ਤਾਂ ਯਹੋਵਾਹ ਦਾ ਇਹ ਬਚਨ ਉਹ ਨੂੰ ਆਇਆ।
ਯਹੋਵਾਹ ਦੀ ਬਾਣੀ ਜਿਹੜੀ ਪਥੂਏਲ ਦੇ ਪੁੱਤਰ ਯੋਏਲ ਨੂੰ ਆਈ,
ਯਹੋਵਾਹ ਦਾ ਬਚਨ ਯਿਰਮਿਯਾਹ ਕੋਲ ਆਇਆ ਕਿ
ਮਲਾਕੀ ਦੇ ਰਾਹੀਂ ਇਸਰਾਏਲ ਲਈ ਯਹੋਵਾਹ ਦੀ ਬਾਣੀ ਦਾ ਅਗੰਮ ਵਾਕ।
ਗੁਲਾਮੀ ਦੇ ਵਿੱਚ ਜਾਣ ਦਾ ਕਾਰਨ ਆਗਿਆ ਨਾ ਮੰਨਣਾ
ਫੇਰ ਯਹੋਵਾਹ ਦਾ ਬਚਨ ਜ਼ਕਰਯਾਹ ਨੂੰ ਆਇਆ ਕਿ
ਫੇਰ ਯਹੋਵਾਹ ਦਾ ਬਚਨ ਯਸਾਯਾਹ ਨੂੰ ਆਇਆ,
ਛੁਟਕਾਰੇ ਦੀ ਖੁਸ਼ਖਬਰੀ
ਪ੍ਰਭੂ ਯਹੋਵਾਹ ਦਾ ਆਤਮਾ ਮੇਰੇ ਉੱਤੇ ਹੈ, ਕਿਉਂ ਜੋ ਯਹੋਵਾਹ ਨੇ ਮੈਨੂੰ ਮਸਹ ਕੀਤਾ ਹੈ ਤਾਂ ਜੋ ਮੈਂ ਗਰੀਬਾਂ ਨੂੰ ਖੁਸ਼ਖਬਰੀ ਸੁਣਾਵਾਂ, ਉਸ ਨੇ ਮੈਨੂੰ ਇਸ ਲਈ ਭੇਜਿਆ ਹੈ, ਕਿ ਮੈਂ ਟੁੱਟੇ ਦਿਲ ਵਾਲਿਆਂ ਦੇ ਪੱਟੀ ਬੰਨ੍ਹਾਂ, ਅਤੇ ਬੰਦੀਆਂ ਨੂੰ ਛੁਟਕਾਰੇ ਦਾ ਅਤੇ ਕੈਦੀਆਂ ਨੂੰ ਹਨੇਰੇ ਤੋਂ ਛੁੱਟਣ ਦਾ ਪਰਚਾਰ ਕਰਾਂ, ਤਾਂ ਜੋ ਮੈਂ ਯਹੋਵਾਹ ਦੇ ਮਨਭਾਉਂਦੇ ਸਾਲ ਦਾ, ਅਤੇ ਸਾਡੇ ਪਰਮੇਸ਼ੁਰ ਦੇ ਬਦਲਾ ਲੈਣ ਦੇ ਦਿਨ ਦਾ ਪਰਚਾਰ ਕਰਾਂ, ਅਤੇ ਸਾਰੇ ਸੋਗੀਆਂ ਨੂੰ ਦਿਲਾਸਾ ਦਿਆਂ, ਅਤੇ ਸੀਯੋਨ ਦੇ ਸੋਗੀਆਂ ਲਈ ਇਹ ਕਰਾਂ, - ਉਹਨਾਂ ਦੇ ਸਿਰ ਤੋਂ ਸੁਆਹ ਦੂਰ ਕਰਕੇ ਸੋਹਣਾ ਤਾਜ ਰੱਖਣ, ਸੋਗ ਦੇ ਥਾਂ ਖੁਸ਼ੀ ਦਾ ਤੇਲ ਲਾਵਾਂ, ਨਿਰਾਸ਼ ਆਤਮਾ ਦੇ ਥਾਂ ਉਸਤਤ ਦਾ ਸਰੋਪਾ ਬਖ਼ਸ਼ਾਂ, ਤਦ ਉਹ ਧਰਮ ਦੇ ਬਲੂਤ, ਯਹੋਵਾਹ ਦੇ ਲਾਏ ਹੋਏ ਸਦਾਉਣਗੇ, ਤਾਂ ਜੋ ਉਸ ਦੀ ਮਹਿਮਾ ਪਰਗਟ ਹੋਵੇ।
Viver pela Palavra
Não só de pão vive o homem. Nada acrescentes nem diminuas. A Palavra é alimento, guia e espada do cristão.
ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ,
ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ਼ ਹੈ।
ਤੂੰ ਉਹ ਦੇ ਬਚਨਾਂ ਵਿੱਚ ਕੁਝ ਨਾ ਵਧਾ,
ਕਿਤੇ ਐਉਂ ਨਾ ਹੋਵੇ ਭਈ ਉਹ ਤੈਨੂੰ ਤਾੜਨਾ ਦੇਵੇ ਅਤੇ ਤੂੰ ਝੂਠਾ ਨਿੱਕਲੇਂ।
ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ। ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।
ਕੋਈ ਦੂਸਰੀ ਖੁਸ਼ਖਬਰੀ ਨਹੀਂ
ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ। ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ। ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ! ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।
ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ। ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ।
ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ? ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
ਪਰ ਸਭ ਨੇ ਇਸ ਖੁਸ਼ਖਬਰੀ ਨੂੰ ਨਹੀਂ ਮੰਨਿਆ ਕਿਉਂ ਜੋ ਯਸਾਯਾਹ ਕਹਿੰਦਾ ਹੈ, ਹੇ ਪ੍ਰਭੂ, ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ? ਸੋ ਵਿਸ਼ਵਾਸ ਸੁਣਨ ਨਾਲ, ਅਤੇ ਸੁਣਨਾ ਮਸੀਹ ਦੇ ਬਚਨ ਤੋਂ ਆਉਂਦਾ ਹੈ।
ਖੁਸ਼ਖਬਰੀ ਦੀ ਸਮਰੱਥਾ
ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ। ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।
ਪਰ ਸਾਨੂੰ ਸੰਸਾਰ ਦਾ ਆਤਮਾ ਨਹੀਂ ਸਗੋਂ ਉਹ ਆਤਮਾ ਮਿਲਿਆ ਜਿਹੜਾ ਪਰਮੇਸ਼ੁਰ ਤੋਂ ਹੈ ਤਾਂ ਜੋ ਅਸੀਂ ਉਨ੍ਹਾਂ ਗੱਲਾਂ ਨੂੰ ਜਾਣੀਏ ਜਿਹੜੇ ਪਰਮੇਸ਼ੁਰ ਨੇ ਸਾਨੂੰ ਬਖ਼ਸ਼ੀਆਂ ਹਨ। ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਿਕ ਗੱਲਾਂ ਆਤਮਿਕ ਮਨੁੱਖਾਂ ਨੂੰ ਦੱਸਦੇ ਹਾਂ। ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।
ਇਸ ਲਈ ਕਿ ਜਦੋਂ ਪਰਮੇਸ਼ੁਰ ਦੇ ਗਿਆਨ ਤੋਂ ਐਉਂ ਹੋਇਆ ਭਈ ਸੰਸਾਰ ਨੇ ਆਪਣੀ ਬੁੱਧ ਦੇ ਰਾਹੀਂ ਪਰਮੇਸ਼ੁਰ ਨੂੰ ਨਾ ਜਾਣਿਆ ਤਦ ਪਰਮੇਸ਼ੁਰ ਨੂੰ ਇਹ ਭਾਇਆ ਜੋ ਪ੍ਰਚਾਰ ਦੀ ਮੂਰਖਤਾਈ ਨਾਲ ਵਿਸ਼ਵਾਸੀਆਂ ਨੂੰ ਬਚਾਵੇ।
ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ। ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ। ਪਰ ਉਨ੍ਹਾਂ ਦੇ ਲਈ ਜਿਹੜੇ ਸੱਦੇ ਹੋਏ ਹਨ ਭਾਵੇਂ ਯਹੂਦੀ ਭਾਵੇਂ ਯੂਨਾਨੀ ਮਸੀਹ ਪਰਮੇਸ਼ੁਰ ਦੀ ਸਮਰੱਥਾ ਅਤੇ ਪਰਮੇਸ਼ੁਰ ਦਾ ਗਿਆਨ ਹੈ।
ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ।
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ