Bom ânimo
Tende bom ânimo! Jesus repetiu estas palavras aos seus discípulos em meio às tempestades. No mundo tereis aflições, mas Ele já venceu o mundo — e nos dá coragem para enfrentar tudo.
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਬਰਾਓ। ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ।
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ,
ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ,
ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਪਰ ਯਿਸੂ ਨੇ ਤੁਰੰਤ ਉਨ੍ਹਾਂ ਨੂੰ ਆਖਿਆ, ਹੌਂਸਲਾ ਰੱਖੋ! ਮੈਂ ਹਾਂ, ਨਾ ਡਰੋ।
ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।
ਸੋ ਅਸੀਂ ਸਦਾ ਹੌਂਸਲਾ ਰੱਖਦੇ ਅਤੇ ਜਾਣਦੇ ਹਾਂ ਕਿ ਜਿੰਨੀ ਦੇਰ ਅਸੀਂ ਸਰੀਰ ਦੇ ਘਰ ਵਿੱਚ ਹਾਂ ਉਨ੍ਹੀਂ ਦੇਰ ਪ੍ਰਭੂ ਤੋਂ ਵਿਛੜੇ ਹੋਏ ਹਾਂ।
ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।
ਤਕੜੇ ਹੋਵੋ ਅਤੇ ਬਹਾਦੁਰੀ ਕਰੋ! ਅੱਸ਼ੂਰ ਦੇ ਪਾਤਸ਼ਾਹ ਅਤੇ ਇਸ ਸਾਰੇ ਮਹੈਣ ਤੋਂ ਜੋ ਉਸ ਦੇ ਨਾਲ ਹੈ ਨਾ ਡਰੋ ਅਤੇ ਨਾ ਘਬਰਾਓ ਕਿਉਂ ਜੋ ਸਾਡੇ ਨਾਲ ਹੈ, ਉਨ੍ਹਾਂ ਨਾਲੋਂ ਵੱਡਾ ਹੈ
ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ,
ਤਾਂ ਤੇਰਾ ਬਲ ਘੱਟ ਹੈ।
ਉਪਰੰਤ ਹੇ ਪੁਰਖੋ, ਹੌਂਸਲਾ ਰੱਖੋ ਕਿਉਂ ਜੋ ਮੈਂ ਪਰਮੇਸ਼ੁਰ ਦਾ ਵਿਸ਼ਵਾਸ ਕਰਦਾ ਹਾਂ ਕਿ ਜਿਵੇਂ ਮੈਨੂੰ ਕਿਹਾ ਗਿਆ ਹੈ ਉਸੇ ਤਰ੍ਹਾਂ ਹੀ ਹੋਵੇਗਾ!
ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।
ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ।
ਪਰ ਧਰਮੀਆਂ ਦਾ ਬਚਾਓ
ਯਹੋਵਾਹ ਵੱਲੋਂ ਹੈ,
ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ,
ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ। ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।
ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
ਇਸ ਲਈ ਹੇ ਭਰਾਵੋ, ਸਾਨੂੰ ਆਪਣੇ ਸਾਰੇ ਕਸ਼ਟ ਅਤੇ ਦੁੱਖ ਵਿੱਚ, ਤੁਹਾਡੇ ਬਾਰੇ ਤੁਹਾਡੀ ਵਿਸ਼ਵਾਸ ਦੇ ਕਾਰਨ ਤਸੱਲੀ ਹੋ ਗਈ।
ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ! ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ