Bom dia
Cada manhã é presente de Deus. As misericórdias do Senhor se renovam cada dia. A Bíblia convida a começar o dia com louvor, oração e gratidão ao Criador.
Manhã com Deus
De manhã te apresentarei a minha oração. Pela manhã ouvirás a minha voz — eu te busco ao despertar.
ਹੇ ਯਹੋਵਾਹ, ਤੂੰ ਅੰਮ੍ਰਿਤ ਵੇਲੇ ਮੇਰੀ ਅਵਾਜ਼ ਸੁਣੇਗਾ,
ਅੰਮ੍ਰਿਤ ਵੇਲੇ ਮੈਂ ਤੇਰੇ ਅੱਗੇ ਆਪਣੀ ਬੇਨਤੀ ਰੱਖਾਂਗਾ ਅਤੇ ਤੇਰੀ ਉਡੀਕ ਕਰਾਂਗਾ।
ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ,
ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?
ਹੇ ਮੇਰੇ ਮਨ, ਜਾਗ!
ਹੇ ਸਿਤਾਰ ਤੇ ਬਰਬਤ, ਜਾਗੋ!
ਮੈਂ ਫਜ਼ਰ ਨੂੰ ਵੀ ਜਾਗਾਂਗਾ!
ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ,
ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ।
ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ,
ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ।
ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਰ ਰਿਹਾ ਹੈਂ।
ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ,
ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ
ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।
ਸਵੇਰ ਨੂੰ ਆਪਣੀ ਦਯਾ ਦੀ ਮੈਨੂੰ ਸੁਣਾਈ ਕਰ,
ਮੈਂ ਜੋ ਤੇਰਾ ਭਰੋਸਾ ਰੱਖਿਆ ਹੈ, ਮੇਰੇ ਤੁਰਨ ਦਾ ਰਾਹ ਮੈਨੂੰ ਦੱਸ,
ਮੈਂ ਤਾਂ ਆਪਣੀ ਜਾਨ ਤੇਰੇ ਵੱਲ ਉਠਾ ਰੱਖੀ ਹੈ।
ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ,
ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।
Misericórdias renovadas
As misericórdias do Senhor se renovam cada manhã. Este é o dia que o Senhor fez — alegremo-nos e nos regozijemos nele.
ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ,
ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!
ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ,
ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ,
ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।
ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ,
ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!
ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ,
ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
ਇਹ ਦਿਨ ਯਹੋਵਾਹ ਨੇ ਬਣਾਇਆ,
ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!
ਹੇ ਯਹੋਵਾਹ ਦੇ ਸੰਤੋ,
ਉਹ ਦੇ ਗੁਣ ਗਾਓ,
ਅਤੇ ਉਹ ਦੀ ਪਵਿੱਤਰਤਾਈ ਚੇਤੇ ਰੱਖ ਕੇ
ਉਹ ਦਾ ਧੰਨਵਾਦ ਕਰੋ!
ਉਹ ਦਾ ਕ੍ਰੋਧ ਪਲ ਭਰ ਦਾ ਹੈ,
ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ।
ਭਾਵੇਂ ਰਾਤ ਨੂੰ ਰੋਣਾ ਪਵੇ,
ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
ਉਹ ਦਾ ਕ੍ਰੋਧ ਪਲ ਭਰ ਦਾ ਹੈ,
ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ।
ਭਾਵੇਂ ਰਾਤ ਨੂੰ ਰੋਣਾ ਪਵੇ,
ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।
ਨਾਲੇ ਓੜਕ ਦੀਆਂ ਹੱਦਾਂ ਦੇ ਵਾਸੀ ਤੇਰੇ ਨਿਸ਼ਾਨਾਂ ਤੋਂ ਡਰ ਜਾਂਦੇ ਹਨ,
ਤੂੰ ਸਵੇਰ ਤੇ ਸੰਝ ਦੇ ਆਉਣ ਤੋਂ ਜੈਕਾਰਾ ਗਜਾਉਂਦਾ ਹੈਂ।
ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ,
ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
Louvor matinal
Saciai-nos de manhã com a tua benignidade. Todo dia te louvarei e celebrarei o teu nome para sempre.
ਉਸਤਤ ਦਾ ਗੀਤ
ਹੇ ਮੇਰੇ ਪਰਮੇਸ਼ੁਰ, ਹੇ ਪਾਤਸ਼ਾਹ, ਮੈਂ ਤੇਰੀ ਪ੍ਰਸ਼ੰਸਾ ਕਰਾਂਗਾ,
ਤੇਰੇ ਨਾਮ ਨੂੰ ਜੁੱਗੋ-ਜੁੱਗ ਮੁਬਾਰਕ ਆਖਾਂਗਾ,
ਮੈਂ ਤੈਨੂੰ ਦਿਨੋ ਦਿਨ ਮੁਬਾਰਕ ਆਖਾਂਗਾ,
ਅਤੇ ਜੁੱਗੋ-ਜੁੱਗ ਤੇਰੇ ਨਾਮ ਦੀ ਉਸਤਤ ਕਰਾਂਗਾ!
ਉਸਤਤ ਦਾ ਗੀਤ
ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ,
ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
ਨਾਲੇ ਸਵੇਰ ਨੂੰ ਤੇਰੀ ਦਯਾ ਦਾ,
ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
ਪਰਮੇਸ਼ੁਰ ਸਰਬ ਉੱਚ ਰਾਜਾ
ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ,
ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!
ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ,
ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ!
ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ,
ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
ਮੈਂ ਤੇਰੀ ਬਿਵਸਥਾ ਨਾਲ ਕਿੰਨੀ ਪ੍ਰੀਤ ਰੱਖਦਾ ਹਾਂ,
ਦਿਨ ਭਰ ਮੈਂ ਉਹ ਦੇ ਵਿੱਚ ਲੀਨ ਰਹਿੰਦਾ ਹਾਂ!
ਦਿਨ ਨੂੰ ਯਹੋਵਾਹ ਆਪਣੀ ਦਯਾ ਦੀ ਆਗਿਆ ਦੇਵੇਗਾ,
ਅਤੇ ਰਾਤ ਨੂੰ ਉਹ ਦਾ ਗੀਤ ਮੇਰੇ ਨਾਲ ਹੋਵੇਗਾ।
ਉਹ ਮੇਰੇ ਜੀਵਨ ਦੇ ਪਰਮੇਸ਼ੁਰ ਅੱਗੇ ਇੱਕ ਪ੍ਰਾਰਥਨਾ ਹੋਵੇਗਾ।
ਹੇ ਯਹੋਵਾਹ, ਸਾਡੇ ਉੱਤੇ ਕਿਰਪਾ ਕਰ! ਅਸੀਂ ਤੈਨੂੰ ਉਡੀਕਦੇ ਹਾਂ, ਹਰ ਸਵੇਰ ਨੂੰ ਸਾਡਾ ਬਲ ਹੋ, ਨਾਲੇ ਦੁੱਖ ਦੇ ਵੇਲੇ ਸਾਡਾ ਬਚਾਓ।
ਪ੍ਰਭੂ ਦਾ ਆਗਿਆਕਾਰੀ ਦਾਸ
ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ।
Graça para o novo dia
O Senhor te abençoe e te guarde. Cada novo dia é oportunidade de viver sob a graça do Deus que nos ama.
"ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।"
ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।
ਰਾਤ ਰਹਿੰਦਿਆਂ ਉਹ ਉੱਠ ਕੇ ਆਪਣੇ ਟੱਬਰ ਲਈ ਭੋਜਨ ਤਿਆਰ ਕਰਦੀ,
ਅਤੇ ਆਪਣੀਆਂ ਦਾਸੀਆਂ ਨੂੰ ਕੰਮ ਦਿੰਦੀ ਹੈ।
ਨੀਂਦ ਨਾਲ ਪ੍ਰੀਤ ਨਾ ਲਾ ਕਿਤੇ ਤੂੰ ਗਰੀਬ ਹੋ ਜਾਵੇਂ,
ਆਪਣੀਆਂ ਅੱਖਾਂ ਖੋਲ੍ਹ ਤਾਂ ਤੂੰ ਰੋਟੀ ਰੱਜ ਕੇ ਖਾਵੇਂਗਾ।
ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ। ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
ਜਿਹੜਾ ਸਾਡੇ ਲਈ ਮਰਿਆ, ਤਾਂ ਕਿ ਅਸੀਂ ਭਾਵੇਂ ਜਾਗਦੇ ਜਾਂ ਸੁੱਤੇ ਹੋਈਏ ਉਹ ਦੇ ਨਾਲ ਹੀ ਜਿਉਂਦੇ ਹੋ ਜਾਈਏ।