Casa de Deus
A casa de Deus é lugar de adoração, refúgio e encontro com o Sagrado. A Bíblia exalta o tabernáculo, o templo e a igreja como morada do Altíssimo entre seu povo.
A presença de Deus
Quão amáveis são os teus tabernáculos! Uma coisa pedi ao Senhor: habitar na casa do Senhor todos os dias da minha vida.
ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ,
ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ
ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।
ਮੈਂ ਯਹੋਵਾਹ ਤੋਂ ਇੱਕ ਗੱਲ ਮੰਗੀ ਹੈ
ਅਤੇ ਮੈਂ ਉਹੀ ਭਾਲਾਂਗਾ,
ਕਿ ਮੈਂ ਜੀਉਣ ਭਰ ਯਹੋਵਾਹ ਦੇ ਘਰ ਵੱਸਾਂ,
ਤਾਂ ਜੋ ਮੈਂ ਯਹੋਵਾਹ ਦੀ ਮਨੋਹਰਤਾ ਨੂੰ ਤੱਕਾਂ,
ਅਤੇ ਉਹ ਦੀ ਹੈਕਲ ਵਿੱਚ ਧਿਆਨ ਕਰਾਂ।
ਧੰਨ ਹੈ ਉਹ ਜਿਹ ਨੂੰ ਤੂੰ ਚੁਣਦਾ ਤੇ ਆਪਣੇ ਨੇੜੇ ਲਿਆਉਂਦਾ ਹੈਂ,
ਕਿ ਉਹ ਤੇਰੇ ਦਰਬਾਰ ਵਿੱਚ ਰਹੇ,
ਅਸੀਂ ਤੇਰੇ ਭਵਨ ਅਰਥਾਤ ਤੇਰੀ ਪਵਿੱਤਰ ਹੈਕਲ ਦੀ ਭਲਿਆਈ ਨਾਲ ਤ੍ਰਿਪਤ ਹੋਵਾਂਗੇ।
ਯਰੂਸ਼ਲਮ ਦੀ ਸ਼ਾਂਤੀ ਦੇ ਲਈ ਪ੍ਰਾਰਥਨਾ
ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ,
ਆਓ ਯਹੋਵਾਹ ਦੇ ਘਰ ਨੂੰ ਚੱਲੀਏ!
ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ
ਮੇਰਾ ਪਿੱਛਾ ਕਰਨਗੀਆਂ,
ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ
ਰੁੱਖ ਵਰਗਾ ਹਾਂ,
ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ
ਭਰੋਸਾ ਰੱਖਿਆ ਹੈ।
ਕਿਉਂ ਜੋ ਤੇਰੇ ਘਰ ਦੀ ਗ਼ੈਰਤ ਮੈਨੂੰ ਖਾ ਗਈ ਹੈ,
ਅਤੇ ਤੇਰੇ ਨਿੰਦਕਾਂ ਦੀਆਂ ਨਿੰਦਿਆਂ ਮੇਰੇ ਉੱਤੇ ਆ ਪਈਆਂ।
O templo
Minha casa será chamada casa de oração. O zelo da tua casa me consumiu. O verdadeiro templo é o corpo do cristão.
ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ
ਫੇਰ ਯਿਸੂ ਪਰਮੇਸ਼ੁਰ ਦੀ ਹੈਕਲ ਵਿੱਚ ਗਿਆ ਅਤੇ ਉਨ੍ਹਾਂ ਸਭਨਾਂ ਨੂੰ ਬਾਹਰ ਕੱਢ ਦਿੱਤਾ ਜਿਹੜੇ ਹੈਕਲ ਵਿੱਚ ਵੇਚਦੇ ਤੇ ਖਰੀਦਦੇ ਸਨ ਅਤੇ ਸਰਾਫ਼ਾਂ ਦੇ ਤਖ਼ਤਪੋਸ਼ ਅਤੇ ਕਬੂਤਰ ਵੇਚਣ ਵਾਲਿਆਂ ਦੀਆਂ ਚੌਂਕੀਆਂ ਉਲਟਾ ਸੁੱਟੀਆਂ। ਅਤੇ ਉਨ੍ਹਾਂ ਨੂੰ ਕਿਹਾ ਕਿ ਲਿਖਿਆ ਹੈ ਜੋ ਮੇਰਾ ਘਰ ਪ੍ਰਾਰਥਨਾ ਦਾ ਘਰ ਕਹਾਵੇਗਾ ਪਰ ਤੁਸੀਂ ਉਹ ਨੂੰ ਡਾਕੂਆਂ ਦਾ ਅੱਡਾ ਬਣਾਉਂਦੇ ਹੋ।
ਹੈਕਲ ਵਿੱਚੋਂ ਵਪਾਰੀਆਂ ਨੂੰ ਕੱਢਣਾ
ਯਹੂਦੀਆਂ ਦੇ ਪਸਾਹ ਦਾ ਤਿਉਹਾਰ ਨੇੜੇ ਸੀ, ਇਸ ਲਈ ਯਿਸੂ ਯਰੂਸ਼ਲਮ ਆ ਗਿਆ। ਯਰੂਸ਼ਲਮ ਵਿੱਚ ਯਿਸੂ ਹੈਕਲ ਨੂੰ ਗਿਆ। ਉੱਥੇ ਉਸ ਨੇ ਲੋਕਾਂ ਨੂੰ ਡੰਗਰ, ਭੇਡਾਂ ਅਤੇ ਕਬੂਤਰ ਵੇਚਦੇ ਪਾਇਆ। ਦੂਜੇ ਲੋਕ ਆਪਣੀਆਂ ਮੇਜ਼ਾਂ ਤੇ ਬੈਠੇ ਹੋਏ ਸਨ। ਉਹ ਲੋਕਾਂ ਦਾ ਪੈਸਾ ਲੈਣ-ਦੇਣ ਦਾ ਵਪਾਰ ਕਰ ਰਹੇ ਸਨ। ਯਿਸੂ ਨੇ ਰੱਸੀਆਂ ਦਾ ਇੱਕ ਕੋਰੜਾ ਬਣਾਇਆ ਅਤੇ ਉਸ ਨਾਲ ਇਨ੍ਹਾਂ ਸਾਰੇ ਬੰਦਿਆਂ, ਡੰਗਰਾਂ ਅਤੇ ਭੇਡਾਂ ਨੂੰ ਹੈਕਲ ਚੋਂ ਬਾਹਰ ਕੱਢ ਦਿੱਤਾ। ਯਿਸੂ ਨੇ ਵਪਾਰੀਆਂ ਦੇ ਮੇਜ਼ ਉਲਟਾ ਦਿੱਤੇ ਅਤੇ ਜਿਨ੍ਹਾਂ ਪੈਸਿਆਂ ਦਾ ਉਹ ਲੈਣ-ਦੇਣ ਦਾ ਵਪਾਰ ਕਰ ਰਹੇ ਸਨ, ਉਹ ਖਿੰਡਾ ਦਿੱਤੇ। ਫ਼ਿਰ ਯਿਸੂ ਨੇ ਕਬੂਤਰ ਵੇਚਣ ਵਾਲਿਆਂ ਨੂੰ ਆਖਿਆ, "ਇਹ ਸਭ ਕੁਝ ਐਥੋਂ ਲੈ ਜਾਓ ਮੇਰੇ ਪਿਤਾ ਦੇ ਘਰ ਨੂੰ ਵਪਾਰ ਮੰਡੀ ਨਾ ਬਣਾਓ।" ਜਦੋਂ ਇਹ ਸਭ ਕੁਝ ਵਾਪਰਿਆ ਯਿਸੂ ਦੇ ਚੇਲਿਆਂ ਨੇ ਯਾਦ ਕੀਤਾ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ: "ਤੇਰੇ ਘਰ ਲਈ ਮੇਰੀ ਅਣਖ ਮੈਨੂੰ ਅੰਦਰੋਂ ਸਾੜ ਰਹੀ ਹੈ।"
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?
ਪਰ ਜੇ ਮੇਰੇ ਆਉਣ ਵਿੱਚ ਦੇਰੀ ਹੋ ਜਾਵੇ, ਤਾਂ ਤੂੰ ਜਾਣ ਲਵੇਂ ਜੋ ਪਰਮੇਸ਼ੁਰ ਦੇ ਘਰ ਵਿੱਚ ਕਿਹੋ ਜਿਹਾ ਵਿਹਾਰ ਕਰਨਾ ਚਾਹੀਦਾ ਹੈ, ਜਿਹੜਾ ਜਿਉਂਦੇ ਪਰਮੇਸ਼ੁਰ ਦੀ ਕਲੀਸਿਯਾ, ਸਚਿਆਈ ਦਾ ਥੰਮ੍ਹ ਅਤੇ ਨੀਂਹ ਹੈ।
ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।
ਗਵਾਹੀ ਦਾ ਡੇਰਾ ਉਜਾੜ ਵਿੱਚ ਸਾਡੇ ਪਿਉ-ਦਾਦਿਆਂ ਦੇ ਕੋਲ ਸੀ, ਜਿਵੇਂ ਉਸ ਨੇ ਆਗਿਆ ਦਿੱਤੀ ਜਿਹਨਾਂ ਮੂਸਾ ਨੂੰ ਆਖਿਆ ਸੀ ਕਿ, ਉਹ ਨੂੰ ਉਸ ਤੰਬੂ ਦੇ ਨਮੂਨੇ ਦੀ ਤਰ੍ਹਾਂ ਬਣਾ ਜੋ ਤੂੰ ਵੇਖਿਆ ਹੈ। ਅਤੇ ਉਸ ਨੂੰ ਸਾਡੇ ਪਿਉ-ਦਾਦਿਆਂ ਤੋਂ ਲੈ ਕੇ ਯਹੋਸ਼ੁਆ ਦੇ ਨਾਲ ਇਸ ਜਗ੍ਹਾ ਤੇ ਲਿਆਏ, ਜਿਸ ਸਮੇਂ ਉਹਨਾਂ ਨੇ ਉਨ੍ਹਾਂ ਕੌਮਾਂ ਉੱਤੇ ਅਧਿਕਾਰ ਪਾਇਆ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਦੇ ਅੱਗਿਓਂ ਕੱਢ ਦਿੱਤਾ ਅਤੇ ਉਹ ਡੇਰਾ ਦਾਊਦ ਦੇ ਦਿਨਾਂ ਤੱਕ ਰਿਹਾ। ਦਾਊਦ ਉੱਤੇ ਪਰਮੇਸ਼ੁਰ ਦੀ ਕਿਰਪਾ ਹੋਈ ਤਾਂ ਦਾਊਦ ਨੇ ਚਾਹਿਆ ਕਿ ਉਹ ਯਾਕੂਬ ਦੇ ਪਰਮੇਸ਼ੁਰ ਦੇ ਲਈ ਇੱਕ ਡੇਰਾ ਬਣਾਵੇ। ਪਰ ਸੁਲੇਮਾਨ ਨੇ ਹੀ ਉਹ ਦੇ ਲਈ ਇੱਕ ਭਵਨ ਬਣਾਇਆ। ਪਰ ਅੱਤ ਮਹਾਨ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦਾ, ਜਿਸ ਤਰ੍ਹਾਂ ਨਬੀ ਕਹਿੰਦਾ ਹੈ, ਸਵਰਗ ਮੇਰਾ ਸਿੰਘਾਸਣ, ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਪ੍ਰਭੂ ਆਖਦਾ ਹੈ, ਅਤੇ ਮੇਰੀ ਅਰਾਮਗਾਹ ਕਿੱਥੇ ਹੋਵੇਗੀ? ਕੀ ਮੇਰੇ ਹੀ ਹੱਥਾਂ ਨੇ ਇਹ ਸਭ ਵਸਤਾਂ ਨਹੀਂ ਬਣਾਈਆਂ?
ਪਰਮੇਸ਼ੁਰ ਕੌਮਾਂ ਦਾ ਨਿਆਂ ਕਰੇਗਾ
ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ? ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।
ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ। ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।