Chamada
A chamada de Deus é irrevogável. Ele nos chamou das trevas para a sua maravilhosa luz — para sermos santos, discípulos e instrumentos de sua graça no mundo.
Chamados por Deus
Fostes chamados para a liberdade. A chamada de Deus é dom irrevogável que nos convida à santidade e ao serviço.
ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ। ਕਿਉਂ ਜੋ ਇਹ ਲਿਖਿਆ ਹੋਇਆ ਹੈ; "ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।"
ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l
ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।
ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!
ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।
A resposta à chamada
Deus é fiel, pelo qual fostes chamados. Ele nos escolheu, nos capacitou e nos enviou com propósito eterno.
ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ।
ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ। ਤਾਂ ਕਿ ਕੋਈ ਵੀ ਮਨੁੱਖ ਪਰਮੇਸ਼ੁਰ ਦੇ ਅੱਗੇ ਘਮੰਡ ਨਾ ਕਰੇ।
ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ।
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
"ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਠਹਿਰਾਇਆ ਹੈ ਤਾਂ ਕਿ ਤੁਸੀਂ ਜਾਓ ਅਤੇ ਫਲਦਾਰ ਹੋ ਸਕੋ। ਤੁਹਾਡਾ ਫਲ ਸਦਾ ਤੁਹਾਡੇ ਜੀਵਨ ਵਿੱਚ ਰਹੇ ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇਵੇ।"
ਵਿਦਰੋਹੀਆਂ ਨੂੰ ਸਜ਼ਾ
ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, "ਵੇਖੋ, ਮੈਂ ਹਾਂ, ਮੈਂ ਹਾਂ।"