Compaixão
A compaixão é o coração de Deus em ação. Ele é compassivo e misericordioso, tardio em irar-se e grande em amor. Somos chamados a refletir essa compaixão no mundo.
ਜਿਵੇਂ ਪਿਤਾ ਆਪਣੇ ਬੱਚਿਆਂ ਦਾ ਤਰਸ ਖਾਂਦਾ ਹੈ,
ਤਿਵੇਂ ਯਹੋਵਾਹ ਆਪਣੇ ਡਰਨ ਵਾਲਿਆਂ ਦਾ ਤਰਸ ਖਾਂਦਾ ਹੈ।
ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ,
ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ,
ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ,
ਕਿਉਂ ਜੋ ਉਸ ਦੀ ਦਯਾ ਅਟੁੱਟ ਹੈ!
ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ,
ਤੇਰੀ ਵਫ਼ਾਦਾਰੀ ਵੱਡੀ ਮਹਾਨ ਹੈ।
ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ। ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।
ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!
ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ,
ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ,
ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ,
ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।
ਮੈਂ ਯਹੂਦਾਹ ਦੇ ਘਰਾਣੇ ਨੂੰ ਬਲਵੰਤ ਬਣਾਵਾਂਗਾ, ਮੈਂ ਯੂਸੁਫ਼ ਦੇ ਘਰਾਣੇ ਨੂੰ ਬਚਾਵਾਂਗਾ, ਮੈਂ ਉਹਨਾਂ ਨੂੰ ਮੋੜ ਲਿਆਵਾਂਗਾ ਕਿਉਂ ਜੋ ਮੈਂ ਉਹਨਾਂ ਉੱਤੇ ਰਹਮ ਕੀਤਾ ਹੈ, ਉਹ ਇਸ ਤਰ੍ਹਾਂ ਹੋਣਗੇ ਜਿਵੇਂ ਮੈਂ ਉਹਨਾਂ ਨੂੰ ਕਦੇ ਛੱਡਿਆ ਹੀ ਨਹੀਂ, ਕਿਉਂ ਜੋ ਮੈਂ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਹਾਂ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ।
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ। ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।
ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
ਭਲਾਈ ਕਰਨ ਦੇ ਕਾਰਨ ਸਤਾਵ
ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?
ਪਰਮੇਸ਼ੁਰ ਦਾ ਧੰਨਵਾਦ ਕਰਨਾ
ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
ਕਿਉਂ ਜੋ ਸਾਡਾ ਪ੍ਰਧਾਨ ਜਾਜਕ ਇਹੋ ਜਿਹਾ ਨਹੀਂ ਜੋ ਸਾਡੀਆਂ ਕਮਜ਼ੋਰੀਆਂ ਵਿੱਚ ਸਾਡਾ ਦਰਦੀ ਨਾ ਹੋ ਸਕੇ, ਸਗੋਂ ਸਾਰੀਆਂ ਗੱਲਾਂ ਵਿੱਚ ਸਾਡੇ ਵਾਂਗੂੰ ਪਰਖਿਆ ਗਿਆ ਪਰ ਉਹ ਪਾਪ ਤੋਂ ਰਹਿਤ ਰਿਹਾ।
ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਦੇ ਨਾਲ ਰੋਵੋ।
ਨਮਸਕਾਰ
ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।