Compreensão
A verdadeira compreensão vem de Deus. Os caminhos do Senhor são mais altos que os nossos. Mas Ele nos convida a buscar entendimento — e promete iluminar quem o busca de coração.
A sabedoria de Deus
Os meus pensamentos não são os vossos pensamentos. A incompreensibilidade de Deus nos leva à humildade e adoração.
ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
ਸ੍ਰਿਸ਼ਟੀ ਅਤੇ ਇਤਿਹਾਸ ਦਾ ਪਰਮੇਸ਼ੁਰ
ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!
ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ,
ਅਤੇ ਉਹ ਦੀ ਮਹਾਨਤਾ ਅਗੰਮ ਹੈ।
ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ,
ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ,
ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ,
ਅਤੇ ਇੱਕ ਪਹਿਰ ਰਾਤ ਵਰਗੇ ਹਨ।
ਪਰਮੇਸ਼ੁਰ ਦੀ ਸਤੂਤੀ
ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!
Buscar entendimento
Clama a mim e responder-te-ei. A sabedoria é a coisa principal — busque o entendimento com todo o coração.
ਮੈਨੂੰ ਪੁਕਾਰ ਅਤੇ ਮੈਂ ਤੈਨੂੰ ਉੱਤਰ ਦਿਆਂਗਾ, ਅਤੇ ਮੈਂ ਤੈਨੂੰ ਵੱਡੀਆਂ-ਵੱਡੀਆਂ ਅਤੇ ਔਖੀਆਂ ਗੱਲਾਂ ਦੱਸਾਂਗਾ ਜਿਹਨਾਂ ਨੂੰ ਤੂੰ ਨਹੀਂ ਜਾਣਦਾ।
ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ
ਅਤੇ ਆਪਣੇ ਸਾਰੇ ਜਤਨ ਨਾਲ ਸਮਝ ਨੂੰ ਪ੍ਰਾਪਤ ਕਰ।
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ,
ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।
ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ,
ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸਿੱਧੀ ਜਾਪਦੀ ਹੈ,
ਪਰ ਯਹੋਵਾਹ ਮਨ ਨੂੰ ਜਾਚਦਾ ਹੈ।
ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ!
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ। ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ। ਆਮੀਨ।
Iluminação divina
A entrada da tua Palavra dá luz e entendimento. Deus revela verdades ocultas e transforma nossa visão da realidade.
ਤੇਰੇ ਬਚਨਾਂ ਦਾ ਖੋਲ੍ਹਣਾ ਚਾਨਣ ਦਿੰਦਾ ਹੈ,
ਉਹ ਸਿੱਧੇ ਸਾਧੇ ਲੋਕਾਂ ਨੂੰ ਸਮਝ ਬਖਸ਼ਦਾ ਹੈ।
ਮੈਂ ਤੈਨੂੰ ਸਮਝ ਦੇਵਾਂਗਾ,
ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ,
ਤੇਰੇ ਉੱਤੇ ਨਿਗਾਹ ਰੱਖ ਕੇ
ਤੈਨੂੰ ਸਲਾਹ ਦਿਆਂਗਾ।
ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।
ਯਿਸੂ ਨੇ ਉੱਤਰ ਦਿੱਤਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।"
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।
ਫੇਰ ਉਹ ਨੇ ਬੈਠ ਕੇ ਉਨ੍ਹਾਂ ਬਾਰਾਂ ਨੂੰ ਸੱਦਿਆ ਅਤੇ ਉਨ੍ਹਾਂ ਨੂੰ ਕਿਹਾ, ਜੇ ਕੋਈ ਵੱਡਾ ਹੋਣਾ ਚਾਹੇ ਤਾਂ ਉਹ ਸਭਨਾਂ ਤੋਂ ਛੋਟਾ ਅਤੇ ਸਭਨਾਂ ਦਾ ਸੇਵਕ ਬਣੇ।
ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ। ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।
ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ। ਹਰ ਪਰਕਾਰ ਦੀ ਬਦੀ ਤੋਂ ਦੂਰ ਰਹੋ।
ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।
ਅਸੀਂ ਦਿੱਸਣ ਵਾਲੀਆਂ ਵਸਤਾਂ ਨੂੰ ਤਾਂ ਨਹੀਂ ਸਗੋਂ ਅਣਡਿੱਠ ਵਸਤਾਂ ਵੱਲ ਧਿਆਨ ਕਰਦੇ ਹਾਂ, ਕਿਉਂ ਜੋ ਦਿੱਸਣ ਵਾਲੀਆਂ ਵਸਤਾਂ ਥੋੜ੍ਹੇ ਦਿਨਾਂ ਦੀਆਂ ਹਨ, ਪਰ ਅਣਡਿੱਠ ਵਸਤਾਂ ਸਦੀਪਕ ਹਨ।
ਜਦੋਂ ਕੋਈ ਮਨੁੱਖ ਪਰਤਾਇਆ ਜਾਵੇ ਤਾਂ ਉਹ ਇਹ ਨਾ ਆਖੇ ਕਿ ਮੈਂ ਪਰਮੇਸ਼ੁਰ ਦੇ ਵੱਲੋਂ ਪਰਤਾਇਆ ਜਾਂਦਾ ਹਾਂ, ਕਿਉਂ ਜੋ ਪਰਮੇਸ਼ੁਰ ਬੁਰੀਆਂ ਗੱਲਾਂ ਨਾਲ ਪਰਤਾਇਆ ਨਹੀਂ ਜਾਂਦਾ ਅਤੇ ਨਾ ਹੀ ਉਹ ਆਪ ਕਿਸੇ ਨੂੰ ਬੁਰੀਆਂ ਗੱਲਾਂ ਨਾਲ ਪਰਤਾਉਂਦਾ ਹੈ।