Comunhão com os irmãos
A comunhão com os irmãos é marca da igreja verdadeira. Os cristãos primevos perseveravam na comunhão — partindo pão, orando e encorajando-se mutuamente.
Comunhão verdadeira
Perseveravam na doutrina dos apóstolos e na comunhão. A comunhão autêntica envolve amor sacrificial e acolhimento mútuo.
ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ। ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
ਵਿਸ਼ਵਾਸੀਆਂ ਦੀ ਸੰਗਤੀ
ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ। ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ। ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ। ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ। ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।
ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ। ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
ਭਰਾਵਾਂ ਦੀ ਏਕਤਾ ਧੰਨ ਹੈ
ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ
ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ,
ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ,
ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ
ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ।
ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ,
ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ,
ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ,
ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।
ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ,
ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ! ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ? ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।
Amor fraternal
Amai-vos com amor fraternal sincero. Encorajem-se mutuamente e carreguem os fardos uns dos outros.
ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।
ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
ਮਸੀਹ ਦੀ ਅਧੀਨਤਾ ਅਤੇ ਮਹਾਨਤਾ
ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ। ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ।
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।
ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ। ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।
ਨਮਸਕਾਰ
ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।