A comunhão
A comunhão cristã é dom e mandamento. Juntos somos mais fortes. A Bíblia celebra a unidade dos crentes em Cristo como antecipação do céu na terra.
ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ। ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ। ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ। ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ।
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ। ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਨਣਗੇ ਕਿ ਤੁਸੀਂ ਮੇਰੇ ਚੇਲੇ ਹੋ।"
ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ। ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ। ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ। ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।
ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
ਜਿਵੇਂ ਲੋਹਾ ਲੋਹੇ ਨੂੰ ਚਮਕਾਉਂਦਾ ਹੈ,
ਓਵੇਂ ਮਨੁੱਖ ਦਾ ਮੁੱਖ ਆਪਣੇ ਮਿੱਤਰ ਦੀ ਸੰਗਤ ਦੇ ਨਾਲ ਚਮਕ ਜਾਂਦਾ ਹੈ।
ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
ਇੱਕ ਨਾਲੋਂ ਦੋ ਚੰਗੇ ਹਨ, ਕਿਉਂ ਜੋ ਉਨ੍ਹਾਂ ਦੀ ਮਿਹਨਤ ਤੋਂ ਚੰਗਾ ਫਲ ਮਿਲਦਾ ਹੈ, ਕਿਉਂਕਿ ਜੇ ਉਹ ਡਿੱਗ ਪੈਣ ਤਾਂ ਇੱਕ ਜਣਾ ਦੂਜੇ ਨੂੰ ਚੁੱਕੇਗਾ, ਪਰ ਹਾਏ ਉਹ ਦੇ ਉੱਤੇ ਜਿਹੜਾ ਇਕੱਲਾ ਡਿੱਗਦਾ ਹੈ, ਕਿਉਂ ਜੋ ਉਸ ਦੇ ਲਈ ਕੋਈ ਦੂਜਾ ਨਹੀਂ ਜੋ ਉਹ ਨੂੰ ਚੁੱਕ ਕੇ ਖੜ੍ਹਾ ਕਰੇ! ਫੇਰ ਜੇ ਦੋ ਇਕੱਠੇ ਲੰਮੇ ਪੈਣ ਤਾਂ ਉਹ ਗਰਮ ਹੁੰਦੇ ਹਨ ਪਰ ਇਕੱਲਾ ਕਿਸ ਤਰ੍ਹਾਂ ਗਰਮ ਹੋ ਸਕਦਾ ਹੈ? ਜੇ ਕੋਈ ਇੱਕ ਉੱਤੇ ਭਾਰੀ ਪੈ ਜਾਵੇ ਤਾਂ ਉਹ ਦੋਵੇਂ ਉਸ ਦਾ ਸਾਹਮਣਾ ਕਰ ਸਕਦੇ ਹਨ ਅਤੇ ਤੇਹਰੀ ਰੱਸੀ ਛੇਤੀ ਨਹੀਂ ਟੁੱਟਦੀ।