Consolador
O Espírito Santo é o Consolador prometido por Jesus. Ele consola os aflitos, fortalece os fracos e nos assegura que nunca estaremos sós.
O Consolador prometido
Jesus prometeu: Eu rogarei ao Pai e Ele vos dará outro Consolador para que fique convosco para sempre.
ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਤੁਹਾਡੇ ਲਈ ਦੂਸਰਾ ਸਹਾਇਕ ਦੇਵੇਗਾ।
ਮੈਂ ਤੁਹਾਨੂੰ ਅਨਾਥ ਨਹੀਂ ਛੱਡਾਂਗਾ। ਮੈਂ ਤੁਹਾਡੇ ਕੋਲ ਆਵਾਂਗਾ।
ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਮ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਯਾਦ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।"
ਮੈਂ ਤੁਹਾਨੂੰ ਪਿਤਾ ਵੱਲੋਂ ਸਹਾਇਕ ਭੇਜਾਂਗਾ। ਉਹ ਸਹਾਇਕ ਸੱਚ ਦਾ ਆਤਮਾ ਹੈ ਜੋ ਪਿਤਾ ਕੋਲੋਂ ਆਉਂਦਾ ਹੈ। ਜਦੋਂ ਉਹ ਆਵੇਗਾ ਤਾਂ ਉਹ ਮੇਰੇ ਹੱਕ ਵਿੱਚ ਗਵਾਹੀ ਦੇਵੇਗਾ।
ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮੇਰਾ ਜਾਣਾ ਹੀ ਤੁਹਾਡੇ ਲਈ ਚੰਗਾ ਹੈ ਕਿਉਂਕਿ ਜਦੋਂ ਮੈਂ ਜਾਂਵਾਂਗਾ ਤਾਂ ਮੈਂ ਤੁਹਾਡੇ ਲਈ ਸਹਾਇਕ ਭੇਜਾਂਗਾ। ਪਰ ਜੇਕਰ ਮੈਂ ਨਾ ਜਾਂਵਾਂ, ਤਾਂ ਸਹਾਇਕ ਤੁਹਾਡੇ ਕੋਲ ਨਹੀਂ ਆਵੇਗਾ।
Consolo divino
Bendito seja o Deus de toda consolação. Ele nos consola em toda tribulação e enxuga toda lágrima de nossos olhos.
ਪਰਮੇਸ਼ੁਰ ਦਾ ਧੰਨਵਾਦ ਕਰਨਾ
ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
ਕਿਉਂਕਿ ਜਿਵੇਂ ਮਸੀਹ ਦੇ ਦੁੱਖ ਸਾਡੇ ਲਈ ਬਹੁਤ ਹਨ ਉਸੇ ਤਰ੍ਹਾਂ ਸਾਡਾ ਦਿਲਾਸਾ ਵੀ ਮਸੀਹ ਦੇ ਰਾਹੀਂ ਬਹੁਤ ਹੈ।
ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।
ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ,
ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ,
ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ।
ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ, ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ।
ਮੈਂ, ਮੈਂ ਹੀ ਉਹ ਹਾਂ ਜੋ ਤੁਹਾਨੂੰ ਦਿਲਾਸਾ ਦਿੰਦਾ ਹਾਂ, ਤੂੰ ਕੌਣ ਹੈਂ ਜੋ ਮਰਨਹਾਰ ਮਨੁੱਖ ਤੋਂ ਡਰੇਂ, ਅਤੇ ਆਦਮ ਵੰਸ਼ ਤੋਂ, ਜਿਹੜਾ ਘਾਹ ਵਾਂਗੂੰ ਹੋ ਜਾਵੇਗਾ?
ਉਹ ਧੰਨ ਹਨ ਜਿਹੜੇ ਸੋਗ ਕਰਦੇ ਹਨ,
ਕਿਉਂ ਜੋ ਉਹ ਸ਼ਾਂਤ ਕੀਤੇ ਜਾਣਗੇ।