Coração puro
Bem-aventurados os puros de coração, porque verão a Deus. A pureza de coração é alvo, privilégio e busca constante do cristão que deseja contemplar a face do Senhor.
Coração puro
Bem-aventurados os puros de coração. A pureza interior precede toda transformação externa e abre os olhos para ver a Deus.
ਉਹ ਧੰਨ ਹਨ ਜਿਹਨਾਂ ਦੇ ਮਨ ਸ਼ੁੱਧ ਹਨ,
ਕਿਉਂ ਜੋ ਉਹ ਪਰਮੇਸ਼ੁਰ ਨੂੰ ਵੇਖਣਗੇ।
ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ,
ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ,
ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ,
ਅਤੇ ਛਲਣ ਲਈ ਸਹੁੰ ਨਹੀਂ ਖਾਧੀ।
ਉਸ ਨੂੰ ਯਹੋਵਾਹ ਵੱਲੋਂ ਬਰਕਤ
ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ
ਕੋਲੋਂ ਧਰਮ ਮਿਲੇਗਾ।
ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ,
ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ,
ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
ਮੈਨੂੰ ਆਪਣੇ ਹਜ਼ੂਰੋਂ ਨਾ ਧੱਕ,
ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
ਪਰਮੇਸ਼ੁਰ ਦਾ ਨਿਆਂ
ਸੱਚ-ਮੁੱਚ ਇਸਰਾਏਲ ਲਈ ਅਰਥਾਤ ਖਾਲ਼ਸ ਦਿਲ ਵਾਲਿਆਂ ਦੇ ਲਈ ਪਰਮੇਸ਼ੁਰ ਭਲਾ ਹੈ।
Purificar-se
Todo o que tem essa esperança em Cristo se purifica. O amor procede de coração puro, boa consciência e fé sincera.
ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।
ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ। ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।
ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਵਿਵੇਕ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ।
ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ। ਤੁਸੀਂ ਚੰਗੀ ਚੰਗੇਰੀਆਂ ਗੱਲਾਂ ਨੂੰ ਪਸੰਦ ਕਰੋ ਤਾਂ ਜੋ ਮਸੀਹ ਦੇ ਦਿਨ ਤੱਕ ਨਿਸ਼ਕਪਟ ਅਤੇ ਨਿਰਦੋਸ਼ ਰਹੋ। ਅਤੇ ਧਾਰਮਿਕਤਾ ਦੇ ਫਲ ਨਾਲ ਜੋ ਯਿਸੂ ਮਸੀਹ ਦੇ ਵਸੀਲੇ ਕਰਕੇ ਹੁੰਦਾ ਹੈ, ਭਰਪੂਰ ਰਹੋ ਭਈ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਹੋਵੇ।
ਤੁਸੀਂ ਸੱਭੇ ਕੰਮ ਬੁੜ-ਬੁੜ ਅਤੇ ਝਗੜੇ ਕਰਨ ਤੋਂ ਬਿਨ੍ਹਾਂ ਕਰੋ। ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ, ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ।
ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ,
ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।