Corpo é o templo de Deus
O corpo do cristão é templo de Deus. Ele habita em nós pelo Espírito Santo, fazendo do crente morada viva e sagrada do Altíssimo.
Templo do Deus vivo
Vós sois o templo do Deus vivo. Deus disse: habitarei neles e entre eles andarei. O criador mora em sua criação redimida.
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ? ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।
ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਉਹ ਪਰਮੇਸ਼ੁਰ ਹੈ। ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ। ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।
ਅਤੇ ਮੂਸਾ ਤਾਂ ਉਹ ਦੇ ਸਾਰੇ ਘਰ ਵਿੱਚ ਨੌਕਰ ਦੀ ਤਰ੍ਹਾਂ ਵਫ਼ਾਦਾਰ ਸੀ ਤਾਂ ਕਿ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ। ਪਰ ਮਸੀਹ ਪੁੱਤਰ ਦੀ ਤਰ੍ਹਾਂ ਉਹ ਦੇ ਘਰ ਉੱਤੇ ਹੈ, ਅਤੇ ਉਹ ਦਾ ਘਰ ਅਸੀਂ ਹਾਂ ਜੇ ਅਸੀਂ ਆਸ ਦੀ ਦਲੇਰੀ ਅਤੇ ਅਭਮਾਨ ਅੰਤ ਤੱਕ ਫੜ੍ਹੀ ਰੱਖੀਏ।
Cristo em nós
Já não sou eu quem vive, mas Cristo vive em mim. A presença de Deus no crente é privilégio e responsabilidade sagrada.
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
ਯਿਸੂ ਨੇ ਆਖਿਆ, "ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ।
ਪਰਮੇਸ਼ੁਰ ਦੇ ਨੇੜੇ ਜਾਓ
ਉਪਰੰਤ ਹੇ ਭਰਾਵੋ, ਜਦੋਂ ਸਾਨੂੰ ਯਿਸੂ ਦੇ ਲਹੂ ਦੇ ਕਾਰਨ ਪਵਿੱਤਰ ਸਥਾਨ ਦੇ ਅੰਦਰ ਜਾਣ ਦੀ ਦਲੇਰੀ ਹੈ। ਅਰਥਾਤ ਉਸ ਨਵੇਂ ਅਤੇ ਜਿਉਂਦੇ ਰਾਹ ਨੂੰ ਜਿਹੜਾ ਉਹ ਨੇ ਪੜਦੇ ਜਾਣੀ ਆਪਣੇ ਸਰੀਰ ਦੇ ਰਾਹੀਂ ਸਾਡੇ ਲਈ ਖੋਲ੍ਹਿਆ। ਅਤੇ ਜਦੋਂ ਸਾਡਾ ਇੱਕ ਮਹਾਂ ਜਾਜਕ ਹੈ ਜਿਹੜਾ ਪਰਮੇਸ਼ੁਰ ਦੇ ਘਰ ਦੇ ਉੱਤੇ ਹੈ, ਤਾਂ ਆਓ, ਅਸੀਂ ਸੱਚੇ ਦਿਲ ਅਤੇ ਪੂਰੇ ਵਿਸ਼ਵਾਸ ਨਾਲ ਨੇੜੇ ਜਾਈਏ ਜਦੋਂ ਸਾਡੇ ਦਿਲ ਅਸ਼ੁੱਧ ਵਿਵੇਕ ਤੋਂ ਛਿੜਕਾਓ ਨਾਲ ਸ਼ੁੱਧ ਹੋਏ ਅਤੇ ਸਾਡੀ ਦੇਹੀ ਸਾਫ਼ ਪਾਣੀ ਨਾਲ ਨਹਿਲਾਈ ਗਈ।
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ