Corpo é o templo de Deus
O corpo do cristão é templo de Deus. Ele habita em nós pelo Espírito Santo, fazendo do crente morada viva e sagrada do Altíssimo.
Templo do Deus vivo
Vós sois o templo do Deus vivo. Deus disse: habitarei neles e entre eles andarei. O criador mora em sua criação redimida.
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ਵਰ ਦੀ ਹੈਕਲ ਹੋ ਅਤੇ ਪਰਮੇਸ਼ਵਰ ਦਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ? ਜੇ ਕੋਈ ਪਰਮੇਸ਼ਵਰ ਦੀ ਹੈਕਲ ਦਾ ਨਾਸ ਕਰਦਾ ਹੈ, ਤਾਂ ਪਰਮੇਸ਼ਵਰ ਵੀ ਉਸ ਵਿਅਕਤੀ ਦਾ ਨਾਸ ਕਰੇਗਾ; ਕਿਉਂਕਿ ਪਰਮੇਸ਼ਵਰ ਦੀ ਹੈਕਲ ਪਵਿੱਤਰ ਹੈ, ਅਤੇ ਇਹ ਹੈਕਲ ਤੁਸੀਂ ਹੋ।
ਕੀ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਸਰੀਰ ਪਵਿੱਤਰ ਆਤਮਾ ਦਾ ਹੈਕਲ ਹੈ, ਜੋ ਤੁਹਾਨੂੰ ਪਰਮੇਸ਼ਵਰ ਵੱਲੋਂ ਮਿਲਿਆ ਹੈ? ਅਤੇ ਤੁਸੀਂ ਆਪਣੇ ਆਪ ਦੇ ਨਹੀਂ ਪਰ ਪਰਮੇਸ਼ਵਰ ਦੇ ਹੋ; ਤੁਸੀਂ ਕੀਮਤ ਦੇ ਕੇ ਖਰੀਦੇ ਗਏ ਹੋ, ਇਸ ਲਈ ਆਪਣੇ ਸਰੀਰ ਨਾਲ ਪਰਮੇਸ਼ਵਰ ਦਾ ਆਦਰ ਕਰੋ।
ਅਤੇ ਪਰਮੇਸ਼ਵਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਜਿਉਂਦੇ ਪਰਮੇਸ਼ਵਰ ਦੀ ਹੈਕਲ ਹਾਂ। ਜਿਵੇਂ ਪਰਮੇਸ਼ਵਰ ਨੇ ਕਿਹਾ:
"ਮੈਂ ਉਹਨਾਂ ਦੇ ਨਾਲ ਰਹਾਂਗਾ
ਅਤੇ ਉਹਨਾਂ ਵਿੱਚ ਤੁਰਿਆ ਫਿਰਿਆ ਕਰਾਂਗਾ,
ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ,
ਅਤੇ ਉਹ ਮੇਰੇ ਲੋਕ ਹੋਣਗੇ।"
ਇਸ ਲਈ ਤੁਸੀਂ ਹੁਣ ਪਰਦੇਸੀ ਅਤੇ ਯਾਤਰੀ ਨਹੀਂ ਹੋ, ਪਰ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਦੇ ਨਾਲ ਇੱਕ ਸੰਗੀ ਨਾਗਰਿਕ ਅਤੇ ਪਰਮੇਸ਼ਵਰ ਦੇ ਪਰਿਵਾਰ ਹੋ। ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ, ਜਿਸ ਦਾ ਮੁੱਖ ਅਧਾਰ ਮਸੀਹ ਯਿਸ਼ੂ ਸੀ। ਉਸ ਵਿੱਚ ਸਾਰੀ ਇਮਾਰਤ ਜੁੜ ਜਾਂਦੀ ਹੈ ਅਤੇ ਇਕੱਠੇ ਹੋ ਕੇ ਪ੍ਰਭੂ ਲਈ ਪਵਿੱਤਰ ਮੰਦਰ ਬਣ ਜਾਂਦੀ ਹੈ। ਅਤੇ ਉਸ ਵਿੱਚ ਤੁਸੀਂ ਵੀ ਇੱਕ ਨਿਵਾਸ ਸਥਾਨ ਬਣਨ ਲਈ ਇਕੱਠੇ ਕੀਤੇ ਗਏ ਹੋ, ਜਿਸ ਵਿੱਚ ਪਰਮੇਸ਼ਵਰ ਆਪਣੀ ਆਤਮਾ ਦੁਆਰਾ ਵਾਸ ਕਰਦਾ ਹੈ।
ਕਿਉਂਕਿ ਹਰ ਘਰ ਤਾਂ ਕਿਸੇ ਨਾ ਕਿਸੇ ਨੇ ਬਣਾਇਆ ਹੈ, ਪਰ ਪਰਮੇਸ਼ਵਰ ਨੇ ਸਭ ਕੁਝ ਬਣਾਇਆ ਹੈ। "ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਇੱਕ ਸੇਵਕ ਦੀ ਨਿਆਈਂ ਵਫ਼ਾਦਾਰ ਸੀ," ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ। ਪਰ ਮਸੀਹ ਪੁੱਤਰ ਦੀ ਨਿਆਈਂ ਪਰਮੇਸ਼ਵਰ ਦੇ ਪਰਿਵਾਰ ਉੱਤੇ ਵਫ਼ਾਦਾਰ ਹੈ ਅਤੇ ਅਸੀਂ ਉਸ ਦਾ ਪਰਿਵਾਰ ਹਾਂ, ਜੇ ਸੱਚ-ਮੁੱਚ ਅਸੀਂ ਆਪਣੇ ਵਿਸ਼ਵਾਸ ਅਤੇ ਉਮੀਦ ਨੂੰ ਪੱਕੇ ਤੌਰ ਤੇ ਫੜੀ ਰੱਖਦੇ ਹਾਂ ਜਿਸ ਵਿੱਚ ਅਸੀਂ ਮਾਣ ਕਰਦੇ ਹਾਂ।
"ਮੋਸ਼ੇਹ ਪਰਮੇਸ਼ਵਰ ਦੇ ਸਾਰੇ ਘਰ ਵਿੱਚ ਇੱਕ ਸੇਵਕ ਦੀ ਨਿਆਈਂ ਵਫ਼ਾਦਾਰ ਸੀ," ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਗੱਲਾਂ ਦੀ ਗਵਾਹੀ ਦੇਵੇ। ਪਰ ਮਸੀਹ ਪੁੱਤਰ ਦੀ ਨਿਆਈਂ ਪਰਮੇਸ਼ਵਰ ਦੇ ਪਰਿਵਾਰ ਉੱਤੇ ਵਫ਼ਾਦਾਰ ਹੈ ਅਤੇ ਅਸੀਂ ਉਸ ਦਾ ਪਰਿਵਾਰ ਹਾਂ, ਜੇ ਸੱਚ-ਮੁੱਚ ਅਸੀਂ ਆਪਣੇ ਵਿਸ਼ਵਾਸ ਅਤੇ ਉਮੀਦ ਨੂੰ ਪੱਕੇ ਤੌਰ ਤੇ ਫੜੀ ਰੱਖਦੇ ਹਾਂ ਜਿਸ ਵਿੱਚ ਅਸੀਂ ਮਾਣ ਕਰਦੇ ਹਾਂ।
Cristo em nós
Já não sou eu quem vive, mas Cristo vive em mim. A presença de Deus no crente é privilégio e responsabilidade sagrada.
ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਅਤੇ ਮੈਂ ਹੁਣ ਨਹੀਂ ਜੀਉਂਦਾ, ਪਰ ਮਸੀਹ ਮੇਰੇ ਵਿੱਚ ਜੀਉਂਦਾ ਹੈ। ਜੋ ਜੀਵਨ ਮੈਂ ਹੁਣ ਸਰੀਰ ਵਿੱਚ ਜੀ ਰਿਹਾ ਹਾਂ, ਮੈਂ ਪਰਮੇਸ਼ਵਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜੀਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਬਲੀਦਾਨ ਦੇ ਦਿੱਤਾ।
ਯਿਸ਼ੂ ਨੇ ਉੱਤਰ ਦਿੱਤਾ, "ਜਿਹੜਾ ਵੀ ਮਨੁੱਖ ਮੈਨੂੰ ਪਿਆਰ ਕਰਦਾ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਅਤੇ ਮੇਰਾ ਪਿਤਾ ਉਹਨਾਂ ਨਾਲ ਪਿਆਰ ਕਰੇਂਗਾ, ਅਤੇ ਅਸੀਂ ਉਹਨਾਂ ਕੋਲ ਆਵਾਂਗੇ ਅਤੇ ਉਹਨਾਂ ਵਿੱਚ ਆਪਣਾ ਘਰ ਬਣਾਵਾਂਗੇ।
ਵਿਸ਼ਵਾਸ ਵਿੱਚ ਦ੍ਰਿੜ ਰਹਿਣ ਲਈ ਇੱਕ ਬੁਲਾਵਾ
ਇਸ ਲਈ, ਹੇ ਭਰਾਵੋ ਅਤੇ ਭੈਣੋ, ਕਿਉਂਕਿ ਸਾਨੂੰ ਯਿਸ਼ੂ ਦੇ ਲਹੂ ਦੁਆਰਾ ਸਭ ਤੋਂ ਪਵਿੱਤਰ ਸਥਾਨ ਵਿੱਚ ਦਾਖਲ ਹੋਣ ਦਾ ਵਿਸ਼ਵਾਸ ਹੈ। ਇੱਕ ਨਵੇਂ ਅਤੇ ਜਿਉਂਦੇ ਰਾਹ ਨੂੰ, ਜੋ ਉਸ ਨੇ ਪਰਦੇ ਵਿੱਚ ਦੀ ਆਪਣੇ ਸਰੀਰ ਦੇ ਦੁਆਰਾ ਸਾਡੇ ਲਈ ਖੋਲ੍ਹ ਦਿੱਤਾ, ਅਤੇ ਕਿਉਂਕਿ ਸਾਡੇ ਕੋਲ ਪਰਮੇਸ਼ਵਰ ਦੇ ਘਰ ਦਾ ਇੱਕ ਮਹਾਨ ਜਾਜਕ ਹੈ। ਆਓ ਅਸੀਂ ਸੱਚੇ ਦਿਲ ਨਾਲ ਅਤੇ ਪੂਰੇ ਭਰੋਸੇ ਨਾਲ ਪਰਮੇਸ਼ਵਰ ਦੇ ਨੇੜੇ ਜਾਈਏ, ਜੋ ਵਿਸ਼ਵਾਸ ਲਿਆਉਂਦਾ ਹੈ, ਸਾਡੇ ਦਿਲਾਂ ਨੂੰ ਇੱਕ ਦੋਸ਼ੀ ਜ਼ਮੀਰ ਤੋਂ ਸ਼ੁੱਧ ਕਰਨ ਅਤੇ ਸਾਡੇ ਸਰੀਰ ਨੂੰ ਸ਼ੁੱਧ ਪਾਣੀ ਨਾਲ ਧੋਣ ਲਈ ਛਿੜਕਿਆ ਜਾਂਦਾ ਹੈ।
ਪਰ ਤੁਸੀਂ ਇੱਕ ਚੁਣੇ ਹੋਏ ਲੋਕ, ਜਾਜਕਾਂ ਦੀ ਸ਼ਾਹੀ ਮੰਡਲੀ, ਇੱਕ ਪਵਿੱਤਰ ਕੌਮ, ਪਰਮੇਸ਼ਵਰ ਦੀ ਖਾਸ ਪਰਜਾ ਹੋ, ਤਾਂ ਜੋ ਤੁਸੀਂ ਪਰਮੇਸ਼ਵਰ ਦੀ ਉਸਤਤ ਦਾ ਐਲਾਨ ਕਰ ਸਕੋਂ ਜਿਸ ਨੇ ਤੁਹਾਨੂੰ ਹਨੇਰੇ ਤੋਂ ਬਾਹਰ ਉਸ ਦੇ ਸ਼ਾਨਦਾਰ ਚਾਨਣ ਵਿੱਚ ਬੁਲਾਇਆ ਹੈ।