Corpo
O corpo é templo do Espírito Santo. A Bíblia ensina a cuidar do corpo com responsabilidade, moderação e respeito — honrando a Deus com nosso ser integral.
Templo do Espírito
Vosso corpo é templo do Espírito Santo. Glorificai a Deus no vosso corpo — ele não é vosso, foi comprado por preço.
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ? ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।
ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।
ਕਿਉਂ ਜੋ ਸਾਨੂੰ ਸਾਰਿਆਂ ਨੂੰ ਕੀ ਯਹੂਦੀ, ਕੀ ਯੂਨਾਨੀ, ਕੀ ਗੁਲਾਮ, ਕੀ ਅਜ਼ਾਦ, ਇੱਕ ਸਰੀਰ ਬਣਨ ਲਈ ਇੱਕੋ ਆਤਮਾ ਨਾਲ ਬਪਤਿਸਮਾ ਦਿੱਤਾ ਗਿਆ ਅਤੇ ਸਾਨੂੰ ਸਾਰਿਆਂ ਨੂੰ ਇੱਕ ਆਤਮਾ ਪਿਆਇਆ ਗਿਆ।
ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ। ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
Cuidar do corpo
O exercício físico é proveitoso, mas a piedade tem promessa para a vida presente e futura. Cuide do corpo com sabedoria.
ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।
ਖੁਸ਼ ਦਿਲੀ ਚੰਗੀ ਦਵਾ ਹੈ,
ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ।
ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ,
ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ,
ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
ਇਸ ਤੋਂ ਤੇਰਾ ਸਰੀਰ ਨਿਰੋਗ
ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ,
ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
ਮੈਂ ਤੇਰਾ ਧੰਨਵਾਦ ਕਰਾਂਗਾ,
ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ,
ਤੇਰੇ ਕੰਮ ਅਚਰਜ਼ ਹਨ,
ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ,
ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
ਪਿਆਸਾ ਮਨ ਪਰਮੇਸ਼ੁਰ ਵਿੱਚ ਤ੍ਰਿਪਤ
ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ,
ਮੈਂ ਦਿਲ ਤੋਂ ਤੈਨੂੰ ਭਾਲਦਾ ਹਾਂ,
ਮੇਰੀ ਜਾਨ ਤੇਰੀ ਤਿਹਾਈ ਹੈ, ਮੇਰਾ ਸਰੀਰ ਤੇਰੇ ਲਈ ਤਰਸਦਾ ਹੈ,
ਸੁੱਕੀ ਅਤੇ ਬੰਜਰ ਧਰਤੀ ਵਿੱਚ ਜਿੱਥੇ ਪਾਣੀ ਨਹੀਂ ਹੈ।
Corpo e espírito
O espírito está pronto, mas a carne é fraca. Não vos preocupeis com o corpo — a vida é mais do que alimento.
ਜਾਗੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।
ਜੇ ਤੇਰੀ ਸੱਜੀ ਅੱਖ ਪਾਪ ਕਰਾਵੇ ਤਾਂ ਉਸ ਨੂੰ ਕੱਢ ਕੇ ਸੁੱਟ ਦੇ, ਕਿਉਂ ਜੋ ਤੇਰੇ ਲਈ ਇਹੋ ਚੰਗਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ।
ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ?
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
ਪਾਖੰਡ ਦੇ ਵਿਰੁੱਧ ਚਿਤਾਵਨੀ
ਜਦ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਕਿ ਲੋਕ ਇੱਕ ਦੂਜੇ ਉੱਤੇ ਡਿੱਗਦੇ ਪੈਂਦੇ ਸਨ ਤਾਂ ਯਿਸੂ ਨੇ ਪਹਿਲਾਂ ਆਪਣੇ ਚੇਲਿਆਂ ਨੂੰ ਕਿਹਾ ਕਿ ਫ਼ਰੀਸੀਆਂ ਦੇ ਖ਼ਮੀਰ ਤੋਂ ਜੋ ਕਪਟ ਹੈ ਹੁਸ਼ਿਆਰ ਰਹੋ। ਪਰ ਕੋਈ ਚੀਜ਼ ਲੁੱਕੀ ਨਹੀਂ ਹੈ, ਜਿਹੜੀ ਪਰਗਟ ਨਾ ਹੋਵੇਗੀ ਅਤੇ ਗੁਪਤ ਨਹੀਂ ਜਿਹੜੀ ਜਾਣੀ ਨਾ ਜਾਵੇਗੀ। ਇਸ ਲਈ ਜੋ ਕੁਝ ਤੁਸੀਂ ਹਨ੍ਹੇਰੇ ਵਿੱਚ ਕਿਹਾ ਹੈ, ਸੋ ਚਾਨਣ ਵਿੱਚ ਸੁਣਾਇਆ ਜਾਵੇਗਾ ਅਤੇ ਜੋ ਕੁਝ ਤੁਸੀਂ ਕੋਠੜੀਆਂ ਵਿੱਚ ਕੰਨਾਂ ਵਿੱਚ ਆਖਿਆ ਹੈ ਸੋ ਕੋਠਿਆਂ ਉੱਤੇ ਉਸ ਦਾ ਪ੍ਰਚਾਰ ਕੀਤਾ ਜਾਵੇਗਾ।
ਕਿਸ ਤੋਂ ਡਰੀਏ?
ਮੈਂ ਤੁਹਾਨੂੰ ਜੋ ਮੇਰੇ ਮਿੱਤਰ ਹੋ ਆਖਦਾ ਹਾਂ ਕਿ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰਦੇ ਹਨ ਅਤੇ ਇਸ ਤੋਂ ਵੱਧ ਕੇ ਹੋਰ ਕੁਝ ਨਹੀਂ ਕਰ ਸਕਦੇ। ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ। ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ। ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ। ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।
ਯਿਸੂ ਨੂੰ ਸਵੀਕਾਰ ਜਾਂ ਅਸਵੀਕਾਰ ਕਰਨਾ
ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਮਨੁੱਖਾਂ ਸਾਹਮਣੇ ਮੈਨੂੰ ਪ੍ਰਭੂ ਕਰਕੇ ਮੰਨਦਾ ਹੈ ਤਾਂ ਮਨੁੱਖ ਦਾ ਪੁੱਤਰ ਵੀ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਨੂੰ ਆਪਣਾ ਮੰਨੇਗਾ। ਪਰ ਜੋ ਮਨੁੱਖਾਂ ਦੇ ਸਾਹਮਣੇ ਮੇਰਾ ਇਨਕਾਰ ਕਰੇ ਤਾਂ ਪਰਮੇਸ਼ੁਰ ਦੇ ਦੂਤਾਂ ਦੇ ਸਾਹਮਣੇ ਉਸ ਦਾ ਵੀ ਇਨਕਾਰ ਕੀਤਾ ਜਾਵੇਗਾ। ਅਤੇ ਜੋ ਕੋਈ ਮਨੁੱਖ ਦੇ ਪੁੱਤਰ ਦੀ ਨਿੰਦਿਆ ਕਰੇ ਉਸ ਨੂੰ ਮਾਫ਼ ਕੀਤਾ ਜਾਵੇਗਾ ਪਰ ਜੋ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਸ ਨੂੰ ਕਦੀ ਮਾਫ਼ ਨਹੀਂ ਕੀਤਾ ਜਾਵੇਗਾ। ਜਦ ਉਹ ਤੁਹਾਨੂੰ ਪ੍ਰਾਰਥਨਾ ਘਰਾਂ, ਅਧਿਕਾਰੀਆਂ ਅਤੇ ਹਾਕਮਾਂ ਦੇ ਅੱਗੇ ਲੈ ਜਾਣ ਤਾਂ ਚਿੰਤਾ ਨਾ ਕਰੋ ਜੋ ਅਸੀਂ ਕੀ ਉੱਤਰ ਦੇਈਏ ਜਾ ਕੀ ਆਖੀਏ? ਕਿਉਂਕਿ ਉਸੇ ਸਮੇਂ ਪਵਿੱਤਰ ਆਤਮਾ ਤੁਹਾਨੂੰ ਸਿਖਾਵੇਗਾ ਜੋ ਕੀ ਆਖਣਾ ਚਾਹੀਦਾ ਹੈ।
ਇੱਕ ਧਨੀ ਮੂਰਖ ਦਾ ਦ੍ਰਿਸ਼ਟਾਂਤ
ਭੀੜ ਵਿੱਚੋਂ ਕਿਸੇ ਨੇ ਉਸ ਨੂੰ ਆਖਿਆ, ਗੁਰੂ ਜੀ ਮੇਰੇ ਭਰਾ ਨੂੰ ਆਖੋ ਜੋ ਉਹ ਜਾਇਦਾਦ ਮੇਰੇ ਨਾਲ ਵੰਡ ਲਵੇ। ਪਰ ਯਿਸੂ ਨੇ ਉਸ ਨੂੰ ਕਿਹਾ, ਮਨੁੱਖਾ, ਕਿਸ ਨੇ ਮੈਨੂੰ ਤੁਹਾਡੇ ਉੱਪਰ ਨਿਆਈਂ ਜਾਂ ਵੰਡਣ ਵਾਲਾ ਠਹਿਰਾਇਆ ਹੈ? ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ। ਤਾਂ ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦੇ ਕਿ ਕਿਹਾ ਕਿ ਕਿਸੇ ਧਨਵਾਨ ਦੇ ਖੇਤ ਵਿੱਚ ਬਹੁਤ ਫਸਲ ਹੋਈ। ਅਤੇ ਉਸ ਨੇ ਆਪਣੇ ਮਨ ਵਿੱਚ ਸੋਚ ਕੇ ਕਿਹਾ ਕਿ ਮੈਂ ਕੀ ਕਰਾਂ ਕਿਉਂ ਜੋ ਮੇਰੇ ਕੋਲ ਕੋਈ ਥਾਂ ਨਹੀਂ ਜਿੱਥੇ ਆਪਣੀ ਫਸਲ ਨੂੰ ਜਮ੍ਹਾ ਰੱਖਾਂ? ਤਾਂ ਉਹ ਨੇ ਆਖਿਆ, ਮੈਂ ਇਹ ਕਰਾਂਗਾ, ਮੈਂ ਆਪਣੇ ਕੋਠਿਆਂ ਨੂੰ ਢਾਹ ਕੇ ਅੱਗੇ ਨਾਲੋਂ ਵੱਡੇ ਬਣਾਵਾਂਗਾ ਅਤੇ ਉੱਥੇ ਆਪਣਾ ਸਾਰਾ ਅੰਨ ਅਤੇ ਆਪਣਾ ਧਨ ਜਮਾਂ ਕਰਾਂਗਾ। ਅਤੇ ਮੈਂ ਆਪਣੀ ਜਾਨ ਨੂੰ ਆਖਾਂਗਾ, ਹੇ ਜਾਨ ਤੇਰੇ ਕੋਲ ਬਹੁਤ ਸਾਲਾਂ ਦੇ ਲਈ ਧਨ ਜਮਾਂ ਪਿਆ ਹੈ। ਸੁੱਖ ਮਨਾ, ਖਾ ਪੀ ਅਤੇ ਮੌਜ ਕਰ। ਤਦ ਪਰਮੇਸ਼ੁਰ ਨੇ ਉਸ ਨੂੰ ਆਖਿਆ, ਹੇ ਮੂਰਖ, ਜੇਕਰ ਅੱਜ ਰਾਤ ਤੇਰੀ ਜਾਨ ਨਿੱਕਲ ਜਾਵੇ, ਫੇਰ ਜਿਹੜੀਆਂ ਚੀਜ਼ਾਂ ਜੋ ਤੂੰ ਤਿਆਰ ਕੀਤੀਆਂ ਹਨ ਉਹ ਕਿਸ ਦੀਆਂ ਹੋਣਗੀਆਂ? ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।
ਪਰਮੇਸ਼ੁਰ ਉੱਤੇ ਭਰੋਸਾ ਰੱਖੋ
ਫੇਰ ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਮੈਂ ਇਸ ਲਈ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੀ ਚਿੰਤਾ ਨਾ ਕਰੋ ਕਿ ਅਸੀਂ ਕੀ ਖਾਵਾਂਗੇ, ਨਾ ਆਪਣੇ ਸਰੀਰ ਲਈ ਕਿ ਅਸੀਂ ਕੀ ਪਹਿਨਾਂਗੇ। ਕਿਉਂਕਿ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਹੈ। ਪੰਛੀਆਂ ਵੱਲ ਧਿਆਨ ਕਰੋ, ਉਹ ਨਾ ਤਾਂ ਬੀਜਦੇ ਹਨ ਅਤੇ ਨਾ ਵੱਢਦੇ ਹਨ। ਉਹਨਾਂ ਕੋਲ ਨਾ ਤਾਂ ਭੰਡਾਰ ਹਨ ਅਤੇ ਨਾ ਹੀ ਖੇਤ ਹਨ। ਅਤੇ ਫੇਰ ਵੀ ਪਰਮੇਸ਼ੁਰ ਉਹਨਾਂ ਨੂੰ ਖਿਲਾਉਂਦਾ ਹੈ। ਤੁਸੀਂ ਪੰਛੀਆਂ ਨਾਲੋਂ ਵੱਧ ਕੇ ਉੱਤਮ ਹੋ! ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ? ਇਸ ਲਈ ਜਦ ਤੁਸੀਂ ਛੋਟੇ ਤੋਂ ਛੋਟਾ ਕੰਮ ਨਹੀਂ ਕਰ ਸਕਦੇ ਤਾਂ ਹੋਰਾਂ ਗੱਲਾਂ ਲਈ ਕਿਉਂ ਚਿੰਤਾ ਕਰਦੇ ਹੋ? ਸੋਸਨ ਦੇ ਫੁੱਲਾਂ ਵੱਲ ਧਿਆਨ ਦਿਓ ਕਿ ਉਹ ਕਿਸ ਤਰ੍ਹਾਂ ਵਧਦੇ ਹਨ। ਉਹ ਨਾ ਮਿਹਨਤ ਕਰਦੇ, ਨਾ ਕੱਤਦੇ ਹਨ ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਸੁਲੇਮਾਨ ਵੀ ਆਪਣੀ ਸਾਰੀ ਸ਼ਾਨੋ ਸ਼ੌਕਤ ਵਿੱਚ ਇਨ੍ਹਾਂ ਵਿੱਚੋਂ ਇੱਕ ਦੇ ਸਮਾਨ ਬਸਤਰ ਪਹਿਨਿਆ ਹੋਇਆ ਨਹੀਂ ਸੀ। ਜਦ ਪਰਮੇਸ਼ੁਰ ਜੰਗਲੀ ਘਾਹ ਨੂੰ ਜਿਹੜੀ ਅੱਜ ਹੈ ਅਤੇ ਕੱਲ ਭੱਠੀ ਵਿੱਚ ਝੋਕੀ ਜਾਂਦੀ ਹੈ ਨੂੰ ਇਹੋ ਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜ੍ਹੇ ਵਿਸ਼ਵਾਸ ਵਾਲਿਓ, ਉਹ ਕਿੰਨਾਂ ਵੱਧ ਕੇ ਤੁਹਾਨੂੰ ਪਹਿਨਾਵੇਗਾ! ਤੁਸੀਂ ਇਸ ਗੱਲ ਦੀ ਭਾਲ ਨਾ ਕਰੋ ਜੋ ਕੀ ਖਾਵਾਂਗੇ, ਕੀ ਪੀਵਾਂਗੇ? ਅਤੇ ਚਿੰਤਾ ਨਾ ਕਰੋ। ਕਿਉਂ ਜੋ ਸੰਸਾਰ ਦੀਆਂ ਪਰਾਈਆਂ ਕੌਮਾਂ ਦੇ ਲੋਕ ਵੀ ਇਨ੍ਹਾਂ ਸਭ ਵਸਤੂਆਂ ਨੂੰ ਲੱਭਦੇ ਹਨ ਅਤੇ ਤੁਹਾਡਾ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਵਸਤੂਆਂ ਦੀ ਲੋੜ ਹੈ। ਪਰ ਤੁਸੀਂ ਉਸ ਦੇ ਰਾਜ ਦੀ ਖੋਜ ਕਰੋ ਤਾਂ ਤੁਹਾਨੂੰ ਇਹ ਵਸਤੂਆਂ ਵੀ ਦਿੱਤੀਆਂ ਜਾਣਗੀਆਂ।
ਸਵਰਗੀ ਧਨ
ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ। ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ। ਕਿਉਂਕਿ ਜਿੱਥੇ ਤੁਹਾਡਾ ਧਨ ਹੈ ਉੱਥੇ ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ। ਤੁਹਾਡੇ ਲੱਕ ਬੰਨ੍ਹੇ ਅਤੇ ਦੀਵੇ ਬਲਦੇ ਰਹਿਣ।
ਜਾਗਦੇ ਰਹੋ
ਅਤੇ ਤੁਸੀਂ ਉਨ੍ਹਾਂ ਮਨੁੱਖਾਂ ਵਰਗੇ ਬਣੋ ਜਿਹੜੇ ਆਪਣੇ ਮਾਲਕ ਦੀ ਉਡੀਕ ਕਰਦੇ ਹਨ ਕਿ ਉਹ ਵਿਆਹ ਤੋਂ ਕਦ ਮੁੜ ਆਵੇਗਾ ਅਤੇ ਜਿਸ ਵੇਲੇ ਉਹ ਆਵੇ ਅਤੇ ਬੂਹਾ ਖੜਕਾਵੇ ਤਾਂ ਜੋ ਉਹ ਝੱਟ ਉਸ ਦੇ ਲਈ ਖੋਲ੍ਹਣ। ਧੰਨ ਹੈ ਉਹ ਦਾਸ ਜਿਨ੍ਹਾਂ ਨੂੰ ਮਾਲਕ ਜਦ ਆਵੇ ਤਾਂ ਜਾਗਦਿਆਂ ਪਾਵੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਲੱਕ ਬੰਨ੍ਹ ਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਕੋਲ ਆ ਕੇ ਉਨ੍ਹਾਂ ਦੀ ਸੇਵਾ ਕਰੇਗਾ। ਜੇਕਰ ਉਹ ਰਾਤ ਦੇ ਦੂਸਰੇ ਜਾ ਤੀਸਰੇ ਪਹਿਰ ਨੂੰ ਆਵੇ ਅਤੇ ਇਹੋ ਜਿਹਾ ਵੇਖੇ ਤਾਂ ਧੰਨ ਹੈ ਉਹ ਦਾਸ। ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ। ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
ਵਫਾਦਾਰ ਜਾਂ ਬੇਵਫ਼ਾ ਦਾਸ
ਤਦ ਪਤਰਸ ਨੇ ਕਿਹਾ, ਪ੍ਰਭੂ ਜੀ ਕਿ ਤੁਸੀਂ ਇਹ ਦ੍ਰਿਸ਼ਟਾਂਤ ਸਾਨੂੰ ਹੀ ਆਖਦੇ ਹੋ ਜਾਂ ਸਾਰਿਆਂ ਨੂੰ? ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ? ਧੰਨ ਹੈ ਉਹ ਨੌਕਰ ਜਿਸ ਨੂੰ ਉਸ ਦਾ ਮਾਲਕ ਜਦ ਆਵੇ ਅਜਿਹਾ ਹੀ ਕਰਦਿਆਂ ਵੇਖੇ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ। ਪਰ ਜੇ ਉਹ ਨੌਕਰ ਆਪਣੇ ਮਨ ਵਿੱਚ ਆਖੇ ਜੋ ਮੇਰਾ ਮਾਲਕ ਆਉਣ ਵਿੱਚ ਦੇਰ ਲਾਉਂਦਾ ਹੈ ਅਤੇ ਦਾਸ-ਦਾਸੀਆਂ ਨੂੰ ਮਾਰੇ ਅਤੇ ਖਾਣ-ਪੀਣ ਅਤੇ ਮਤਵਾਲਾ ਹੋਣ ਲੱਗੇ। ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ। ਉਹ ਨੌਕਰ ਜਿਹੜਾ ਆਪਣੇ ਮਾਲਕ ਦੀ ਮਰਜ਼ੀ ਜਾਣਦਾ ਸੀ ਪਰ ਤਿਆਰੀ ਨਾ ਕੀਤੀ ਅਤੇ ਉਸ ਦੀ ਮਰਜ਼ੀ ਅਨੁਸਾਰ ਕੰਮ ਨਾ ਕੀਤਾ ਬਹੁਤ ਮਾਰ ਖਾਵੇਗਾ। ਪਰ ਜਿਹੜਾ ਨਹੀਂ ਸੀ ਜਾਣਦਾ ਅਤੇ ਮਾਰ ਖਾਣ ਦੇ ਯੋਗ ਕੰਮ ਕੀਤਾ ਉਹ ਥੋੜੀ ਮਾਰ ਖਾਵੇਗਾ ਅਤੇ ਜਿਸ ਕਿਸੇ ਨੂੰ ਬਹੁਤਾ ਦਿੱਤਾ ਗਿਆ ਹੈ ਉਸ ਤੋਂ ਬਹੁਤੇ ਦਾ ਹਿਸਾਬ ਲਿਆ ਜਾਵੇਗਾ ਅਤੇ ਜਿਸ ਨੂੰ ਲੋਕਾਂ ਨੇ ਬਹੁਤ ਸੌਂਪਿਆ ਹੈ ਉਸ ਤੋਂ ਜ਼ਿਆਦਾ ਮੰਗਣਗੇ।
ਯਿਸੂ ਦੇ ਆਉਣ ਦੇ ਚਿੰਨ੍ਹ
ਮੈਂ ਧਰਤੀ ਉੱਤੇ ਅੱਗ ਲਾਉਣ ਆਇਆ ਹਾਂ ਅਤੇ ਕਾਸ਼ ਕਿ ਉਹ ਹੁਣ ਤੱਕ ਲੱਗ ਚੁੱਕੀ ਹੁੰਦੀ! ਪਰ ਮੈਂ ਇੱਕ ਬਪਤਿਸਮਾ ਲੈਣਾ ਹੈ ਅਤੇ ਜਦ ਤੱਕ ਉਹ ਸੰਪੂਰਨ ਨਹੀਂ ਹੁੰਦਾ, ਤਦ ਤੱਕ ਮੈਂ ਬਹੁਤ ਔਖਾ ਰਹਾਂਗਾ! ਕੀ ਤੁਸੀਂ ਸਮਝਦੇ ਹੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ? ਨਹੀਂ, ਸਗੋਂ ਜੁਦਾਈ ਪਾਉਣ। ਕਿਉਂਕਿ ਇਸ ਤੋਂ ਬਾਅਦ ਇੱਕ ਘਰ ਦੇ ਪੰਜਾਂ ਵਿੱਚ ਜੁਦਾਈ ਹੋਵੇਗੀ, ਤਿੰਨ ਦੋ ਦੇ ਅਤੇ ਦੋ ਤਿੰਨਾਂ ਦੇ ਵਿਰੁੱਧ ਹੋਣਗੇ। ਉਹ ਵੱਖਰੇ ਹੋਣਗੇ ਅਰਥਾਤ ਪਿਤਾ ਪੁੱਤਰ ਦੇ ਵਿਰੁੱਧ ਅਤੇ ਪੁੱਤਰ ਪਿਤਾ ਦੇ ਵਿਰੁੱਧ, ਮਾਂ ਧੀ ਦੇ ਵਿਰੁੱਧ ਅਤੇ ਧੀ ਮਾਂ ਦੇ ਵਿਰੁੱਧ, ਸੱਸ ਆਪਣੀ ਨੂੰਹ ਦੇ ਵਿਰੁੱਧ ਅਤੇ ਨੂੰਹ ਸੱਸ ਦੇ ਵਿਰੁੱਧ।
ਸਮੇਂ ਦੇ ਚਿੰਨ੍ਹ
ਫੇਰ ਉਸ ਨੇ ਭੀੜ ਨੂੰ ਵੀ ਕਿਹਾ, ਜਦ ਪੱਛਮ ਪਾਸੇ ਬੱਦਲ ਉੱਠਦਾ ਹੈ ਤਾਂ ਤੁਸੀਂ ਛੇਤੀ ਆਖਦੇ ਹੋ, ਮੀਂਹ ਆਉਂਦਾ ਹੈ ਅਤੇ ਉਸੇ ਤਰ੍ਹਾਂ ਹੁੰਦਾ ਵੀ ਹੈ। ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ। ਹੇ ਕਪਟੀਓ! ਧਰਤੀ ਅਤੇ ਅਕਾਸ਼ ਦੇ ਚਿੰਨ੍ਹਾਂ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਇਸ ਸਮੇਂ ਦੀ ਜਾਚ ਕਰਨੀ ਤੁਹਾਨੂੰ ਕਿਉਂ ਨਹੀਂ ਆਉਂਦੀ?
ਆਪਣੇ ਵਿਰੋਧੀ ਦੇ ਨਾਲ ਸਮਝੌਤਾ
ਜੋ ਠੀਕ ਹੈ ਉਸ ਬਾਰੇ ਤੁਸੀਂ ਆਪੇ ਵਿਚਾਰ ਕਿਉਂ ਨਹੀਂ ਕਰਦੇ ਹੋ? ਜਦ ਤੂੰ ਆਪਣੇ ਵਿਰੋਧੀ ਨਾਲ ਹਾਕਮ ਦੇ ਸਾਹਮਣੇ ਜਾਂਦਾ ਹੈਂ ਤਾਂ ਰਸਤੇ ਵਿੱਚ ਉਸ ਨਾਲ ਸੁਲਾਹ ਕਰ। ਇਹ ਨਾ ਹੋਵੇ ਕਿ ਉਹ ਤੈਨੂੰ ਹਾਕਮ ਦੇ ਕੋਲ ਪੇਸ਼ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਸਿਪਾਹੀ ਤੈਨੂੰ ਕੈਦ ਵਿੱਚ ਪਾਵੇ। ਮੈਂ ਤੈਨੂੰ ਆਖਦਾ ਹਾਂ ਕਿ ਜਦ ਤੱਕ ਤੂੰ ਸਭ ਕੁਝ ਨਾ ਭਰ ਦੇਵੇਂ ਉੱਥੋਂ ਕਿਸੇ ਵੀ ਤਰ੍ਹਾਂ ਨਾ ਛੁੱਟੇਂਗਾ।
ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ!
União e harmonia
O corpo é um só, mas tem muitos membros. Cristo é a cabeça; a paz de Cristo governe em vossos corações.
ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ!
ਹੇ ਪਤਨੀਓ, ਤੁਸੀਂ ਆਪਣਿਆਂ ਪਤੀਆਂ ਦੇ ਅਧੀਨ ਹੋਵੋ ਜਿਵੇਂ ਪ੍ਰਭੂ ਦੇ ਅਧੀਨ ਹੋ। ਕਿਉਂ ਜੋ ਪਤੀ ਪਤਨੀ ਦਾ ਸਿਰ ਹੈ, ਜਿਵੇਂ ਮਸੀਹ ਵੀ ਕਲੀਸਿਯਾ ਦਾ ਸਿਰ ਹੈ। ਉਹ ਤਾਂ ਆਪ ਦੇਹੀ ਦਾ ਬਚਾਉਣ ਵਾਲਾ ਹੈ।
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ। ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l
ਇਸ ਲਈ ਕਿ ਅਸੀਂ ਸਾਰੇ ਬਹੁਤ ਭੁੱਲਣਹਾਰ ਹਾਂ। ਜੇ ਕੋਈ ਬਚਨ ਵਿੱਚ ਨਾ ਭੁੱਲੇ ਤਾਂ ਉਹ ਸਿੱਧ ਇਨਸਾਨ ਹੈ ਅਤੇ ਸਾਰੇ ਸਰੀਰ ਨੂੰ ਵੀ ਲਗਾਮ ਦੇ ਸਕਦਾ ਹੈ।