Tomar uma decisão
Tomar decisões com sabedoria é um dos maiores desafios da vida. A Bíblia nos ensina a buscar a Deus em oração, na Palavra e no conselho, confiando que Ele dirige os nossos passos.
Buscar a Deus
Se algum de vós tem falta de sabedoria, peça a Deus. Ele dá generosamente e sem repreensão a todos os que pedem.
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ
ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ
ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ
ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
Conselho e direção
Onde não há conselho os planos se frustam. Toda Escritura é útil para nos guiar nas decisões da vida.
ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ,
ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
ਬੁੱਕਲ ਵਿੱਚ ਪਰਚੀਆਂ ਪਾਈਆਂ ਜਾਂਦੀਆਂ ਹਨ,
ਪਰ ਉਨ੍ਹਾਂ ਦਾ ਫੈਸਲਾ ਯਹੋਵਾਹ ਵੱਲੋਂ ਹੀ ਹੁੰਦਾ ਹੈ।
ਜੋ ਦੂਸਰਿਆਂ ਨਾਲੋਂ ਅਲੱਗ ਹੋ ਜਾਂਦਾ ਹੈ ਉਹ ਆਪਣੀ ਇੱਛਾ ਪੂਰੀ ਕਰਨਾ ਚਾਹੁੰਦਾ ਹੈ,
ਅਤੇ ਉਹ ਸਭ ਪ੍ਰਕਾਰ ਦੀ ਖਰੀ ਬੁੱਧ ਦੇ ਨਾਲ ਵੈਰ ਰੱਖਦਾ ਹੈ।
ਮੂਰਖ ਸਮਝ ਤੋਂ ਖੁਸ਼ ਨਹੀਂ ਹੁੰਦਾ,
ਪਰ ਉਹ ਸਿਰਫ਼ ਆਪਣੇ ਹੀ ਮਨ ਦੀ ਗੱਲ ਨੂੰ ਪ੍ਰਗਟ ਕਰਨਾ ਚਾਹੁੰਦਾ ਹੈ।
ਦੁਸ਼ਟਤਾ ਦੇ ਨਾਲ ਅਪਮਾਨ,
ਅਤੇ ਨਿਰਾਦਰੀ ਦੇ ਨਾਲ ਸ਼ਰਮਿੰਦਗੀ ਆਉਂਦੀ ਹੈ।
ਮਨੁੱਖ ਦੇ ਮੂੰਹ ਦੇ ਬਚਨ ਡੂੰਘੇ ਪਾਣੀ ਵਰਗੇ ਹਨ,
ਬੁੱਧ ਦਾ ਚਸ਼ਮਾ ਵਗਦੀ ਨਦੀ ਜਿਹਾ ਹੈ।
ਦੁਸ਼ਟਾਂ ਦਾ ਪੱਖ ਲੈਣਾ ਚੰਗਾ ਨਹੀਂ,
ਨਾ ਅਦਾਲਤ ਵਿੱਚ ਧਰਮੀਆਂ ਦਾ ਹੱਕ ਮਾਰਨਾ।
ਮੂਰਖ ਦੇ ਬੋਲ ਝਗੜਾ ਖੜ੍ਹਾ ਕਰਦੇ ਹਨ,
ਅਤੇ ਆਪਣੇ ਆਪ ਨੂੰ ਮਾਰ ਖਾਣ ਦੇ ਜੋਗ ਠਹਿਰਾਉਂਦਾ ਹੈ।
ਮੂਰਖ ਦੇ ਬਚਨ ਉਹ ਦੀ ਬਰਬਾਦੀ ਹੈ,
ਅਤੇ ਉਹ ਦੇ ਬੁੱਲ੍ਹ ਉਹ ਦੀ ਜਾਨ ਲਈ ਫਾਹੀ ਹਨ।
ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ,
ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
ਜਿਹੜਾ ਕੰਮ ਕਰਨ ਵਿੱਚ ਆਲਸੀ ਹੈ,
ਉਹ ਉਡਾਊ ਦਾ ਭਰਾ ਹੈ।
ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ,
ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।
ਧਨੀ ਦਾ ਧਨ ਉਹ ਦੀ ਨਜ਼ਰ ਵਿੱਚ,
ਪੱਕਾ ਨਗਰ ਅਤੇ ਉੱਚੀ ਸ਼ਹਿਰਪਨਾਹ ਵਾਂਗੂੰ ਹੈ।
ਨਾਸ ਹੋਣ ਤੋਂ ਪਹਿਲਾਂ ਮਨੁੱਖ ਦਾ ਮਨ ਹੰਕਾਰੀ ਹੁੰਦਾ ਹੈ,
ਪਰ ਆਦਰ ਤੋਂ ਪਹਿਲਾਂ ਨਮਰਤਾ ਹੁੰਦੀ ਹੈ।
ਗੱਲ ਸੁਣਨ ਤੋਂ ਪਹਿਲਾਂ ਜਿਹੜਾ ਉੱਤਰ ਦਿੰਦਾ ਹੈ,
ਇਹ ਉਹ ਦੇ ਲਈ ਮੂਰਖਤਾਈ ਤੇ ਸ਼ਰਮਿੰਦਗੀ ਹੈ।
ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ,
ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ?
ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।
ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।
ਤਦ ਉਨ੍ਹਾਂ ਨੇ ਮੁਸਿਯਾ ਦੇ ਸਾਹਮਣੇ ਆ ਕੇ ਬਿਥੁਨਿਯਾ ਵਿੱਚ ਜਾਣ ਦਾ ਯਤਨ ਕੀਤਾ ਪਰ ਯਿਸੂ ਦੇ ਆਤਮਾ ਨੇ ਉਨ੍ਹਾਂ ਨੂੰ ਨਾ ਜਾਣ ਦਿੱਤਾ।
ਪੌਲੁਸ ਅਤੇ ਬਰਨਬਾਸ ਨੂੰ ਭੇਜਿਆ ਜਾਣਾ
ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ। ਜਦੋਂ ਇਹ ਪ੍ਰਭੂ ਦੀ ਬੰਦਗੀ ਕਰਦੇ, ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਕਿਹਾ ਕਿ ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਦੇ ਲਈ ਅਲੱਗ ਕਰੋ, ਜਿਸ ਦੇ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ। ਤਦ ਉਨ੍ਹਾਂ ਵਰਤ ਰੱਖ ਕੇ ਅਤੇ ਪ੍ਰਾਰਥਨਾ ਕਰ ਕੇ ਉਨ੍ਹਾਂ ਉੱਤੇ ਹੱਥ ਰੱਖੇ ਅਤੇ ਉਨ੍ਹਾਂ ਨੂੰ ਵਿਦਾ ਕੀਤਾ।
Confiar e seguir
Seja o que for que façais, fazei tudo para a glória de Deus. O sábio ouve a Deus antes de agir.
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
ਪਰਮੇਸ਼ੁਰ ਪਿਤਾ ਦੁਆਰਾ ਝਿੜਕਣਾ
ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
ਗਿਬਓਨ ਸ਼ਹਿਰ ਵਿੱਚ ਰਾਤ ਦੇ ਸਮੇਂ ਸੁਫ਼ਨੇ ਵਿੱਚ ਸੁਲੇਮਾਨ ਨੂੰ ਯਹੋਵਾਹ ਦਾ ਦਰਸ਼ਣ ਹੋਇਆ। ਪਰਮੇਸ਼ੁਰ ਨੇ ਆਖਿਆ, ਮੰਗ ਮੈਂ ਤੈਨੂੰ ਕੀ ਦੇਵਾਂ? ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਦਯਾ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖ਼ਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਦਯਾ ਦੀ ਪਾਲਣਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ। ਹੁਣ ਹੇ ਯਹੋਵਾਹ, ਮੇਰੇ ਪਰਮੇਸ਼ੁਰ ਤੂੰ ਆਪਣੇ ਦਾਸ ਨੂੰ ਮੇਰੇ ਪਿਤਾ ਦਾਊਦ ਦੇ ਥਾਂ ਪਾਤਸ਼ਾਹ ਬਣਾਇਆ ਹੈ ਪਰ ਮੈਂ ਤਾਂ ਇੱਕ ਛੋਟਾ ਜਿਹਾ ਮੁੰਡਾ ਹਾਂ ਅਤੇ ਮੈਂ ਬਾਹਰ ਜਾਣਾ ਅਤੇ ਅੰਦਰ ਆਉਣਾ ਨਹੀਂ ਜਾਣਦਾ ਹਾਂ। ਤੇਰਾ ਦਾਸ ਤੇਰੀ ਪਰਜਾ ਦੇ ਵਿਚਕਾਰ ਹੈ ਜਿਸ ਨੂੰ ਤੂੰ ਚੁਣਿਆ ਹੈ। ਉਹ ਬਹੁਤੇ ਲੋਕ ਹਨ ਜਿਹੜੇ ਨਾ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਨ੍ਹਾਂ ਦਾ ਲੇਖਾ ਹੀ ਹੋ ਸਕਦਾ ਹੈ। ਤੂੰ ਆਪਣੇ ਦਾਸ ਨੂੰ ਸੁਣਨ ਵਾਲਾ ਮਨ ਦੇ ਕਿ ਉਹ ਤੇਰੀ ਪਰਜਾ ਦਾ ਨਿਆਂ ਕਰ ਸਕੇ, ਇਸ ਲਈ ਕਿ ਮੈਂ ਭਲੇ ਅਤੇ ਬੁਰੇ ਨੂੰ ਸਮਝਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ? ਇਹ ਗੱਲ ਪ੍ਰਭੂ ਦੀ ਨਿਗਾਹ ਵਿੱਚ ਚੰਗੀ ਲੱਗੀ, ਕਿ ਸੁਲੇਮਾਨ ਨੇ ਇਹ ਚੀਜ਼ ਮੰਗੀ ਹੈ। ਅਤੇ ਆਪਣੇ ਲਈ ਬਹੁਤੇ ਦਿਨ ਨਹੀਂ ਮੰਗੇ ਨਾ ਆਪਣੇ ਲਈ ਧਨ ਮੰਗਿਆ ਹੈ ਅਤੇ ਨਾ ਆਪਣੇ ਵੈਰੀਆਂ ਦੇ ਪ੍ਰਾਣ ਮੰਗੇ ਹਨ, ਪਰ ਆਪਣੇ ਲਈ ਨਿਆਂ ਦੇ ਸੁਣਨ ਲਈ ਬੁੱਧ ਮੰਗੀ ਹੈ। ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ।
ਉਸ ਦੀ ਪਤਨੀ ਨੇ ਉਸ ਨੂੰ ਆਖਿਆ, "ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!"
ਪਰ ਉਸ ਨੇ ਉਹ ਨੂੰ ਆਖਿਆ, "ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?" ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ।