Dependência
A dependência de Deus é o caminho da verdadeira liberdade. Sem Cristo, nada podemos fazer. Mas em Deus encontramos sustento, direção e força para todo desafio.
Sem Ele nada podemos
Sem mim nada podeis fazer. O cristão que se desconecta da videira seca — mas o que permanece dá muito fruto.
"ਅੰਗੂਰ ਦੀ ਵੇਲ ਮੈਂ ਹਾਂ ਤੇ ਤੁਸੀਂ ਉਸ ਦੀਆਂ ਟਹਿਣੀਆਂ ਹੋ। ਜੇਕਰ ਕੋਈ ਮੇਰੇ ਵਿੱਚ ਰਹਿੰਦਾ ਹੈ, ਮੈਂ ਉਸ ਵਿੱਚ ਹੋਵਾਂਗਾ ਅਤੇ ਉਹ ਬਹੁਤ ਫਲ ਦੇਵੇਗਾ ਪਰ ਮੇਰੇ ਤੋਂ ਅੱਲਗ ਹੋ ਕੇ ਤੁਸੀਂ ਕੁਝ ਵੀ ਨਹੀਂ ਕਰ ਸਕਦੇ।"
ਯਹੋਵਾਹ ਪਰਮੇਸ਼ੁਰ ਮੇਰਾ ਭਾਗ
ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ,
ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।
ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ,
ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
ਪਰਮੇਸ਼ੁਰ ਦੀ ਭਲਾਈ ਲਈ ਉਸਤਤ ਦਾ ਗੀਤ
ਜੇਕਰ ਯਹੋਵਾਹ ਹੀ ਘਰ ਨਾ ਬਣਾਵੇ,
ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ।
ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ,
ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
ਉਨ੍ਹਾਂ ਨੇ ਆਪਣੀ ਤਲਵਾਰ ਨਾਲ
ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ,
ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ,
ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ,
ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।
ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸੀਂ ਚੁੱਪ ਹੀ ਰਹਿਣਾ।
Depender do Senhor
Confia no Senhor de todo o coração e não te estribes no teu próprio entendimento. Em todos os caminhos o reconhece.
ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ
ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।
ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ
ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।
ਆਦਮੀ ਦੇ ਮਨ ਦੇ ਵਿਚਾਰ ਉਹ ਦੇ ਰਾਹਾਂ ਨੂੰ ਠਹਿਰਾਉਂਦੇ ਹਨ,
ਪਰ ਯਹੋਵਾਹ ਉਹ ਦੇ ਪੈਰਾਂ ਦੀ ਅਗਵਾਈ ਕਰਦਾ ਹੈ।
ਮਨੁੱਖ ਦੇ ਮਨ ਵਿੱਚ ਅਨੇਕ ਯੋਜਨਾਵਾਂ ਹੁੰਦੀਆਂ ਹਨ,
ਪਰ ਯਹੋਵਾਹ ਦੀ ਯੋਜਨਾ ਕਾਇਮ ਰਹੇਗੀ।
ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ,
ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
ਮੇਰਾ ਤਨ ਤੇ ਮੇਰਾ ਮਨ ਢੱਲ਼ ਜਾਂਦੇ ਹਨ,
ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦਾ ਬਲ ਅਤੇ ਮੇਰਾ ਭਾਗ ਹੈ।
ਹੇ ਯਹੋਵਾਹ ਸੈਨਾਂ ਦੇ ਪਰਮੇਸ਼ੁਰ, ਸਾਨੂੰ ਬਹਾਲ ਕਰ,
ਆਪਣੇ ਮੂੰਹ ਦਾ ਚਮਕਾਰਾ ਵਿਖਾ
ਤਾਂ ਅਸੀਂ ਬਚ ਜਾਂਵਾਂਗੇ!।
ਪਰਮੇਸ਼ੁਰ ਸਾਡੀ ਰੱਖਿਆ ਕਰਨ ਵਾਲਾ
ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ,
ਮੇਰੀ ਸਹਾਇਤਾ ਕਿੱਥੋਂ ਆਵੇਗੀ?
ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ,
ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
ਉਹ ਤੇਰੇ ਪੈਰ ਨੂੰ ਡੋਲਣ ਨਾ ਦੇਵੇਗਾ,
ਤੇਰਾ ਰਾਖ਼ਾ ਨਾ ਉਂਘਲਾਵੇਗਾ,
ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ,
ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ,
ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ।
ਯਹੋਵਾਹ ਮੇਰਾ ਚਰਵਾਹਾ
ਯਹੋਵਾਹ ਮੇਰਾ ਅਯਾਲੀ ਹੈ,
ਮੈਨੂੰ ਥੁੜ ਨਹੀਂ ਹੋਵੇਗੀ।
ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ,
ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
Contentamento e confiança
Aprendi a viver contente em toda situação. A dependência de Deus nos livra da ansiedade e nos firma na paz.
ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ।
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ।
ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ।
ਜਿਵੇਂ ਇੱਕ ਸਰੀਰ ਵਿੱਚ ਬਹੁਤ ਸਾਰੇ ਅੰਗ ਹੁੰਦੇ ਹਨ, ਪਰ ਸਾਰਿਆਂ ਅੰਗਾਂ ਦਾ ਇੱਕੋ ਹੀ ਕੰਮ ਨਹੀਂ। ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।
ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।
ਪਰ ਮੈਂ ਕੌਣ ਅਤੇ ਮੇਰੀ ਪਰਜਾ ਕੌਣ, ਜੋ ਅਸੀਂ ਇਸ ਪ੍ਰਕਾਰ ਮਨ ਦੇ ਪ੍ਰੇਮ ਨਾਲ ਭੇਟਾਂ ਚੜ੍ਹਾਉਣ ਦੀ ਸ਼ਕਤੀ ਰੱਖੀਏ? ਕਿਉਂ ਜੋ ਸਾਰੀਆਂ ਵਸਤਾਂ ਤੇਰੀ ਵੱਲੋਂ ਹੀ ਆਉਂਦੀਆਂ ਹਨ ਅਤੇ ਤੇਰੇ ਹੱਥ ਦੀ ਦਾਤ ਤੋਂ ਅਸੀਂ ਤੈਨੂੰ ਦਿੱਤਾ ਹੈ!