Deus é amor
Deus é amor — esta é a declaração mais profunda da Bíblia sobre a natureza divina. Tudo que Deus faz nasce do amor. Quem permanece no amor permanece em Deus.
A natureza de Deus
Deus é amor. Quem permanece no amor, permanece em Deus e Deus nele. Ele nos amou primeiro com amor eterno.
ਪਰਮੇਸ਼ੁਰ ਪਿਆਰ ਹੈ
ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ। ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ। ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।
ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
O amor de Deus revelado
Deus prova o seu amor em que Cristo morreu por nós quando ainda éramos pecadores. Seu amor é compassivo e eterno.
ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ।
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ,
ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ!
ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ,
ਮੇਰੇ ਬੁੱਲ੍ਹ ਤੇਰੀ ਉਸਤਤ ਕਰਨਗੇ।
ਧੰਨਵਾਦ ਦਾ ਭਜਨ
ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ,
ਤੇ ਉਹ ਦੀ ਦਯਾ ਸਦਾ ਦੀ ਹੈ।
ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ? ਜੋ ਅਪਰਾਧ ਨੂੰ ਮਾਫ਼ ਕਰੇ,
ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ,
ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ,
ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ।
ਨਮਸਕਾਰ
ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।