Deus é nosso refúgio
Deus é nosso refúgio e fortaleza, socorro bem presente nas angústias. Quando o mundo treme, o crente encontra paz sob as asas do Altíssimo.
Refúgio e fortaleza
Deus é nosso refúgio e fortaleza. Quem habita no abrigo do Altíssimo descansa à sombra do Todo-Poderoso.
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ,
ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l
ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ,
ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
ਮੈਂ ਯਹੋਵਾਹ ਦੇ ਵਿਖੇ ਆਖਾਂਗਾ,
ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ,
ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ,
ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ,
ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
ਹੇ ਯਹੋਵਾਹ, ਮੇਰੇ ਬਲ, ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ।
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ,
ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ,
ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ
ਅਤੇ ਮੇਰਾ ਉੱਚਾ ਗੜ੍ਹ ਹੈ।
ਮੈਂ ਯਹੋਵਾਹ ਨੂੰ ਜਿਹੜਾ ਉਸਤਤ ਯੋਗ ਹੈ, ਪੁਕਾਰਾਂਗਾ
ਅਤੇ ਮੈਂ ਆਪਣੇ ਵੈਰੀਆਂ ਤੋਂ ਬਚ ਜਾਂਵਾਂਗਾ।
ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ,
ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ
ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ,
ਤਾਂ ਓਹ ਠੇਡਾ ਖਾ ਕੇ ਡਿੱਗ ਪਏ।
ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ,
ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ,
ਇਸ ਵਿੱਚ ਵੀ ਮੈਂ ਆਸਵੰਤ ਹਾਂ।
ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ,
ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ,
ਆਪਣੇ ਧਰਮ ਨਾਲ ਮੈਨੂੰ ਛੁਡਾ!
ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ!
ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।
ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ,
ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ,
ਅਤੇ ਮੇਰੀ ਅਗਵਾਈ ਕਰ।
ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ
ਮੈਨੂੰ ਕੱਢ,
ਤੂੰ ਜੋ ਮੇਰਾ ਗੜ੍ਹ ਹੈਂ।
ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ,
ਤੂੰ ਮੈਨੂੰ ਛੁਟਕਾਰਾ ਦਿੱਤਾ ਹੈ,
ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
ਤੂੰ ਮੇਰੇ ਨਿਵਾਸ ਦੀ ਚੱਟਾਨ ਬਣ ਜਿੱਥੇ ਮੈਂ ਹਰ ਰੋਜ਼ ਜਾਇਆ ਕਰਾਂ,
ਤੂੰ ਮੇਰੇ ਬਚਾਓ ਦੀ ਆਗਿਆ ਦਿੱਤੀ ਹੈ,
ਕਿਉਂ ਜੋ ਤੂੰ ਹੀ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ।
Proteção e segurança
O Senhor é a minha rocha e a minha fortaleza. Melhor é confiar no Senhor do que confiar no homem.
ਆਦਮੀ ਉੱਤੇ ਭਰੋਸਾ ਰੱਖਣ ਨਾਲੋਂ,
ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ,
ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ,
ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
ਮੇਰਾ ਬਚਾਓ ਅਤੇ ਮੇਰਾ ਪਰਤਾਪ ਪਰਮੇਸ਼ੁਰ ਉੱਤੇ ਕਾਇਮ ਹੈ,
ਮੇਰੇ ਬਲ ਦੀ ਚੱਟਾਨ ਅਤੇ ਮੇਰੀ ਪਨਾਹ ਪਰਮੇਸ਼ੁਰ ਵਿੱਚ ਹੈ।
ਹੇ ਪਰਜਾ, ਹਰ ਵੇਲੇ ਉਸ ਉੱਤੇ ਭਰੋਸਾ ਰੱਖੋ,
ਆਪਣਾ ਮਨ ਉਹ ਦੇ ਅੱਗੇ ਖੋਲ੍ਹ ਦਿਓ, ਪਰਮੇਸ਼ੁਰ ਸਾਡੀ ਪਨਾਹ ਹੈ। ਸਲਹ।
ਹੇ ਮੇਰੇ ਬਲ, ਮੈਂ ਤੇਰਾ ਭਜਨ ਕੀਰਤਨ ਕਰਾਂਗਾ,
ਕਿਉਂ ਜੋ ਪਰਮੇਸ਼ੁਰ ਮੇਰਾ ਉੱਚਾ ਗੜ੍ਹ
ਅਤੇ ਮੇਰਾ ਦਿਆਲੂ ਪਰਮੇਸ਼ੁਰ ਹੈ।
ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ,
ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ,
ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ,
ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।
ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ,
ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ,
ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
ਹੇ ਪਰਮੇਸ਼ੁਰ, ਤੇਰੀ ਦਯਾ ਕਿੰਨੀ ਬਹੁਮੁੱਲੀ ਹੈ!
ਅਤੇ ਆਦਮੀ ਦੇ ਪੁੱਤਰ ਤੇਰੇ ਖੰਭਾਂ ਦੀ ਛਾਇਆ ਵਿੱਚ ਪਨਾਹ ਲੈਂਦੇ ਹਨ।
Em todo tempo
O Senhor é bom e é fortaleza no dia da angústia. A torre forte do nome do Senhor protege os seus em toda circunstância.
ਯਹੋਵਾਹ ਭਲਾ ਹੈ, ਦੁੱਖ ਦੇ ਦਿਨ ਵਿੱਚ ਇੱਕ ਗੜ੍ਹ ਹੈ ਅਤੇ ਉਹ ਆਪਣੇ ਵਿੱਚ ਪਨਾਹ ਲੈਣ ਵਾਲਿਆਂ ਨੂੰ ਜਾਣਦਾ ਹੈ।
ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।
ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ,
ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।
ਯਹੋਵਾਹ ਦਾ ਰਾਹ ਖ਼ਰਿਆਂ ਲਈ ਪੱਕਾ ਗੜ੍ਹ ਹੈ,
ਪਰ ਕੁਕਰਮੀਆਂ ਲਈ ਵਿਨਾਸ਼ ਹੈ।