Deus está contigo
Deus está contigo — esta é a promessa mais repetida da Bíblia. Onde quer que vás, em qualquer situação, o Senhor caminha ao teu lado e nada pode te separar do seu amor.
Eu sou contigo
Sê forte e corajoso! Não temas, porque o Senhor teu Deus é contigo por onde quer que andares.
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਤੇਰੀ ਸਾਰੀ ਜਿੰਦਗੀ ਵਿੱਚ ਕੋਈ ਮਨੁੱਖ ਤੇਰੇ ਸਾਹਮਣੇ ਨਹੀਂ ਠਹਿਰ ਸਕੇਗਾ। ਜਿਵੇਂ ਮੈਂ ਮੂਸਾ ਦੇ ਨਾਲ ਰਿਹਾ ਉਸੇ ਤਰ੍ਹਾਂ ਹੀ ਤੇਰੇ ਨਾਲ ਵੀ ਰਹਾਂਗਾ, ਮੈਂ ਤੈਨੂੰ ਨਹੀਂ ਛੱਡਾਂਗਾ ਅਤੇ ਨਾ ਤੈਨੂੰ ਤਿਆਗਾਂਗਾ। ਤਕੜਾ ਹੋ ਅਤੇ ਹੌਂਸਲਾ ਰੱਖ ਕਿਉਂ ਜੋ ਜਿਸ ਦੇਸ ਨੂੰ ਦੇਣ ਦਾ ਵਾਅਦਾ ਮੈਂ ਤੇਰੇ ਪੁਰਖਿਆਂ ਨਾਲ ਕੀਤਾ ਸੀ, ਤੇਰੇ ਕਾਰਨ ਇਹ ਲੋਕ ਉਸ ਦੇਸ ਦੇ ਅਧਿਕਾਰੀ ਹੋਣਗੇ।
ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।"
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।
ਯਹੋਵਾਹ ਦੇ ਦੂਤ ਨੇ ਉਸ ਨੂੰ ਦਰਸ਼ਣ ਦਿੱਤਾ ਅਤੇ ਕਿਹਾ, "ਹੇ ਸੂਰਬੀਰ ਸੂਰਮਾ, ਯਹੋਵਾਹ ਤੇਰੇ ਨਾਲ ਹੈ।"
Presença constante
Não te deixarei nem te desampararei. Cristo habita no coração pela fé — e estará conosco até o fim dos tempos.
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ।
ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?
ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਦਰਵਾਜ਼ਾ ਖੋਲ੍ਹ ਦੇਵੇ, ਤਾਂ ਮੈਂ ਉਹ ਦੇ ਕੋਲ ਅੰਦਰ ਜਾਂਵਾਂਗਾ ਅਤੇ ਉਹ ਦੇ ਨਾਲ ਭੋਜਨ ਖਾਵਾਂਗਾ ਅਤੇ ਉਹ ਮੇਰੇ ਨਾਲ ਖਾਵੇਗਾ।
Amor inseparável
Nada poderá nos separar do amor de Deus que está em Cristo Jesus nosso Senhor. Absolutamente nada.
ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ। ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।