Deus nos chamou
Deus nos chamou antes da fundação do mundo. Ele nos conhece pelo nome, nos predestinou para sermos conforme a imagem de Cristo e nos capacita para o chamado.
Chamados por Deus
Os que Deus predestinou, também os chamou. O Seu chamado é irrevogável — fundamentado no propósito eterno e na graça abundante.
ਅਤੇ ਅਸੀਂ ਜਾਣਦੇ ਹਾਂ ਕਿ ਹਰ ਚੀਜ਼ ਉਹਨਾਂ ਲੋਕਾਂ ਦੇ ਭਲੇ ਲਈ ਕੰਮ ਕਰਦੀ ਹੈ ਜਿਹੜੇ ਪਰਮੇਸ਼ਵਰ ਨੂੰ ਪਿਆਰ ਕਰਦੇ ਹਨ, ਜਿਨ੍ਹਾਂ ਨੂੰ ਉਸ ਨੇ ਆਪਣੇ ਉਦੇਸ਼ ਅਨੁਸਾਰ ਬੁਲਾਇਆ ਹੈ। ਉਹਨਾਂ ਲੋਕਾਂ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਪਹਿਲਾਂ ਹੀ ਜਾਣਿਆ ਸੀ, ਉਸ ਨੇ ਇਹ ਵੀ ਭਵਿੱਖਬਾਣੀ ਕੀਤੀ ਸੀ ਕਿ ਉਹ ਆਪਣੇ ਪੁੱਤਰ ਦੇ ਸਰੂਪ ਦੇ ਅਨੁਸਾਰ ਬਣੇਗਾ ਤਾਂ ਜੋ ਉਹ ਬਹੁਤ ਸਾਰੇ ਭੈਣ-ਭਰਾਵਾਂ ਵਿੱਚੋਂ ਜੇਠਾ ਹੋ ਜਾਵੇ। ਅਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਠਹਿਰਾਇਆ ਹੈ, ਉਸ ਨੂੰ ਬੁਲਾਇਆ ਵੀ ਹੈ; ਜਿਨ੍ਹਾਂ ਨੂੰ ਉਸ ਨੇ ਬੁਲਾਇਆ, ਉਹਨਾਂ ਨੂੰ ਧਰਮੀ ਵੀ ਠਹਿਰਾਇਆ; ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ, ਉਹਨਾਂ ਨੂੰ ਉਸ ਨੇ ਮਹਿਮਾ ਵੀ ਦਿੱਤੀ।
ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਦਿਲ ਦੀਆਂ ਅੱਖਾਂ ਖੁੱਲ ਜਾਣ ਤਾਂ ਜੋ ਤੁਸੀਂ ਉਸ ਉਮੀਦ ਨੂੰ ਜਾਣ ਸਕੋ ਕਿ ਉਸ ਦੇ ਬੁਲਾਉਣ ਦੀ ਉਮੀਦ ਅਤੇ ਉਸ ਦੇ ਪਵਿੱਤਰ ਲੋਕਾਂ ਦੀ ਸ਼ਾਨਦਾਰ ਵਿਰਾਸਤ ਦੀ ਦੌਲਤ ਕੀ ਹੈ। ਅਤੇ ਸਾਡੇ ਵਿਸ਼ਵਾਸੀਆਂ ਲਈ ਉਸ ਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ।
ਇਸ ਲਈ ਸਾਡੇ ਪ੍ਰਭੂ ਦੀ ਗਵਾਹੀ ਬਾਰੇ ਜਾਂ ਮੇਰੇ ਬਾਰੇ ਜੋ ਮਸੀਹ ਦਾ ਕੈਦੀ ਹਾਂ ਦੱਸਣ ਤੋਂ ਸ਼ਰਮਿੰਦਾ ਨਾ ਹੋਵੀਂ। ਸਗੋਂ ਪਰਮੇਸ਼ਵਰ ਦੀ ਸ਼ਕਤੀ ਦੁਆਰਾ ਖੁਸ਼ਖ਼ਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ। ਪਰਮੇਸ਼ਵਰ ਨੇ ਸਾਨੂੰ ਬਚਾਇਆ ਹੈ ਅਤੇ ਸਾਨੂੰ ਇੱਕ ਪਵਿੱਤਰ ਜੀਵਨ ਲਈ ਬੁਲਾਇਆ ਹੈ, ਇਹ ਸਾਡੀ ਕਿਸੇ ਕਰਨੀ ਦੇ ਨਾਲ ਨਹੀਂ ਸਗੋਂ ਉਸ ਦੇ ਆਪਣੇ ਮਕਸਦ ਅਤੇ ਕਿਰਪਾ ਕਰਕੇ ਜਿਹੜੀ ਮਸੀਹ ਯਿਸ਼ੂ ਵਿੱਚ ਸਦੀਪਕ ਸਮਿਆਂ ਤੋਂ ਪਹਿਲਾਂ ਹੀ ਦਿੱਤੀ ਗਈ ਸੀ। ਪਰ ਹੁਣ ਇਹ ਸਾਡੇ ਮੁਕਤੀਦਾਤਾ, ਮਸੀਹ ਯਿਸ਼ੂ ਦੇ ਪ੍ਰਕਾਸ਼ ਹੋਣ ਦੁਆਰਾ ਪ੍ਰਗਟ ਹੋਇਆ ਹੈ, ਜਿਸ ਨੇ ਮੌਤ ਨੂੰ ਨਸ਼ਟ ਕਰ ਦਿੱਤਾ ਹੈ ਅਤੇ ਖੁਸ਼ਖ਼ਬਰੀ ਰਾਹੀਂ ਜੀਵਨ ਅਤੇ ਅਮਰਤਾ ਨੂੰ ਪ੍ਰਕਾਸ਼ ਕੀਤਾ ਹੈ।
ਅਤੇ ਸਾਰੀ ਕਿਰਪਾ ਦਾ ਪਰਮੇਸ਼ਵਰ, ਜਿਸ ਨੇ ਤੁਹਾਨੂੰ ਥੋੜ੍ਹੇ ਸਮੇਂ ਲਈ ਦੁੱਖ ਝੱਲਣ ਤੋਂ ਬਾਅਦ, ਮਸੀਹ ਯਿਸ਼ੂ ਵਿੱਚ ਆਪਣੀ ਸਦੀਵੀ ਮਹਿਮਾ ਲਈ ਬੁਲਾਇਆ, ਉਹ ਖੁਦ ਤੁਹਾਨੂੰ ਬਹਾਲ ਕਰੇਗਾ ਅਤੇ ਤੁਹਾਨੂੰ ਮਜ਼ਬੂਤ, ਦ੍ਰਿੜ ਅਤੇ ਅਡੋਲ ਬਣਾਵੇਗਾ।
"ਤੈਨੂੰ ਕੁੱਖ ਵਿੱਚ ਰਚਣ ਤੋਂ ਪਹਿਲਾਂ ਹੀ ਮੈਂ ਤੈਨੂੰ ਜਾਣਦਾ ਹਾਂ,
ਤੇਰੇ ਜਨਮ ਤੋਂ ਪਹਿਲਾਂ ਹੀ ਮੈਂ ਤੈਨੂੰ ਅੱਡ ਕੀਤਾ;
ਮੈਂ ਤੈਨੂੰ ਕੌਮਾਂ ਲਈ ਨਬੀ ਵਜੋਂ ਨਿਯੁਕਤ ਕੀਤਾ ਹੈ।"
A resposta ao chamado
Ninguém pode vir a mim se o Pai não o atrair. Deus escolheu os fracos para confundir os fortes — e nos chamou para a luz.
ਕੋਈ ਵੀ ਮਨੁੱਖ ਮੇਰੇ ਕੋਲ ਨਹੀਂ ਆ ਸਕਦਾ ਜਦੋਂ ਤੱਕ ਕਿ ਪਿਤਾ ਜਿਨ੍ਹਾਂ ਨੇ ਮੈਨੂੰ ਭੇਜਿਆ ਹੈ ਉਸ ਨੂੰ ਮੇਰੇ ਕੋਲ ਨਹੀਂ ਲਿਆਉਂਦੇ। ਮੈਂ ਉਸ ਮਨੁੱਖ ਨੂੰ ਅੰਤ ਦੇ ਦਿਨ ਜਿਉਂਦਾ ਕਰਾਂਗਾ।
ਹੇ ਭਰਾਵੋ ਅਤੇ ਭੈਣੋ, ਸੋਚੋ ਉਸ ਵਕਤ ਤੁਸੀਂ ਕੀ ਸੀ ਜਦੋਂ ਪਰਮੇਸ਼ਵਰ ਦੁਆਰਾ ਬੁਲਾਏ ਗਏ ਸੀ। ਤੁਹਾਡੇ ਵਿੱਚੋਂ ਬਹੁਤ ਸਾਰੇ ਮਨੁੱਖੀ ਆਦਰਸ਼ ਦੇ ਅਨੁਸਾਰ ਸਮਝਦਾਰ ਨਹੀਂ ਸਨ; ਬਹੁਤ ਸਾਰੇ ਪ੍ਰਭਾਵਸ਼ਾਲੀ ਨਹੀਂ ਸਨ; ਅਤੇ ਨਾ ਹੀ ਬਹੁਤ ਸਾਰੇ ਸ਼ੁੱਭ ਜਨਮੇ ਸਨ। ਪਰ ਪਰਮੇਸ਼ਵਰ ਨੇ ਸੰਸਾਰ ਦੇ ਮੂਰਖਾਂ ਨੂੰ ਚੁਣ ਲਿਆ ਕਿ ਬੁੱਧਵਾਨਾਂ ਨੂੰ ਸ਼ਰਮਿੰਦਾ ਕਰੇ; ਪਰਮੇਸ਼ਵਰ ਨੇ ਸੰਸਾਰ ਦੇ ਨਿਰਬਲਾਂ ਨੂੰ ਚੁਣ ਲਿਆ ਤਾਕਿ ਬਲਵੰਤਾ ਨੂੰ ਲੱਜਿਆਵਾਨ ਕਰੇ।
ਹੇ ਮੇਰੇ ਪਿਆਰੇ ਭਰਾਵੋ ਅਤੇ ਭੈਣੋ: ਸੁਣੋ, ਕੀ ਪਰਮੇਸ਼ਵਰ ਨੇ ਉਨ੍ਹਾਂ ਲੋਕਾਂ ਨੂੰ ਨਹੀਂ ਚੁਣਿਆ ਜੋ ਦੁਨੀਆਂ ਦੀ ਨਜ਼ਰ ਵਿੱਚ ਗਰੀਬ ਹਨ ਅਤੇ ਕਿ ਉਹ ਵਿਸ਼ਵਾਸ ਵਿੱਚ ਅਮੀਰ ਹੋਣ ਅਤੇ ਰਾਜ ਦੇ ਵਾਰਸ ਬਣਨ ਜਿਸ ਦਾ ਵਾਅਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ?
ਉਹਨਾਂ ਨੇ ਸਾਨੂੰ ਹਨੇਰੇ ਦੇ ਰਾਜ ਤੋਂ ਛੁਟਕਾਰਾ ਦਿੱਤਾ ਅਤੇ ਸਾਨੂੰ ਉਸ ਪੁੱਤਰ ਦੇ ਰਾਜ ਵਿੱਚ ਲੈ ਆਏ ਜਿਸ ਨੂੰ ਉਹ ਪਿਆਰ ਕਰਦੇ ਹਨ। ਉਸ ਦੇ ਵਿੱਚ ਸਾਨੂੰ ਮੁਕਤੀ ਅਤੇ ਪਾਪਾਂ ਦੀ ਮਾਫ਼ੀ ਹੈ।
ਪਤਰਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, "ਤੁਹਾਡੇ ਵਿੱਚੋਂ ਹਰੇਕ ਜਨ, ਤੌਬਾ ਕਰੇ ਅਤੇ ਬਪਤਿਸਮਾ ਲਵੇ, ਯਿਸ਼ੂ ਮਸੀਹ ਦੇ ਨਾਮ ਵਿੱਚ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ। ਅਤੇ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਓਗੇ। ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਲਈ ਹੈ ਅਤੇ ਉਨ੍ਹਾਂ ਸਭਨਾਂ ਲਈ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ਵਰ ਆਪਣੇ ਕੋਲ ਬੁਲਾਵੇਗਾ।"
Confirmando o chamado
Procurai tornar cada vez mais firme a vossa vocação. Deus começou a boa obra e a completará até o dia de Cristo.
ਇਸ ਲਈ, ਹੇ ਮੇਰੇ ਭਰਾਵੋ ਅਤੇ ਭੈਣੋ, ਪਰਮੇਸ਼ਵਰ ਵੱਲੋ ਤੁਹਾਨੂੰ ਬੁਲਾਏ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਗੱਲਾਂ ਕਰਦੇ ਹੋ, ਤਾਂ ਤੁਸੀਂ ਕਦੇ ਵੀ ਠੋਕਰ ਨਹੀਂ ਖਾਓਗੇ, ਅਤੇ ਤੁਹਾਨੂੰ ਸਾਡੇ ਪ੍ਰਭੂ ਅਤੇ ਮੁਕਤੀਦਾਤਾ ਯਿਸ਼ੂ ਮਸੀਹ ਦੇ ਸਦੀਵੀ ਰਾਜ ਵਿੱਚ ਇੱਕ ਭਰਪੂਰ ਸੁਆਗਤ ਮਿਲੇਗਾ।
ਇਸ ਗੱਲ ਦਾ ਭਰੋਸਾ ਰੱਖਦੇ ਹੋਏ ਕਿ ਜਿਸ ਨੇ ਤੁਹਾਡੇ ਵਿੱਚ ਇੱਕ ਚੰਗਾ ਕੰਮ ਸ਼ੁਰੂ ਕੀਤਾ ਹੈ ਉਹ ਇਸ ਨੂੰ ਮਸੀਹ ਯਿਸ਼ੂ ਦੇ ਵਾਪਸ ਆਉਣ ਦੇ ਦਿਨ ਤੱਕ ਪੂਰਾ ਕਰਦਾ ਰਹੇਗਾ।
"ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ, ਪਰ ਚੁਣੇ ਹੋਏ ਥੋੜ੍ਹੇ ਹਨ।"