Deus nunca falha
Deus nunca falha. Nenhuma de suas promessas vem ao chão. O que Ele prometeu, Ele cumprirá. A fidelidade de Deus é o fundamento inabalável da nossa fé.
Promessas cumpridas
Nenhuma boa palavra falhou de todas as promessas que Deus fez. Ele é fiel e verdadeiro em tudo o que diz.
ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।
ਉਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚੋਂ ਜਿਹੜੇ ਯਹੋਵਾਹ ਨੇ ਇਸਰਾਏਲ ਦੇ ਘਰਾਣੇ ਨਾਲ ਕੀਤੇ ਇੱਕ ਬਚਨ ਵੀ ਰਹਿ ਨਾ ਗਿਆ, ਸਾਰੇ ਪੂਰੇ ਹੋਏ।
ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਉਸ ਬਚਨ ਕੀਤਾ ਸੀ। ਉਸ ਸਾਰੇ ਚੰਗੇ ਬਚਨ ਤੋਂ ਜਿਹੜਾ ਉਸ ਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ ਇੱਕ ਵੀ ਗੱਲ ਖਾਲੀ ਨਾ ਗਈ।
ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ,
ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ।
ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ?
ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?
ਯਹੋਵਾਹ ਦੀ ਸਲਾਹ ਸਦਾ ਅਟੱਲ ਰਹਿੰਦੀ ਹੈ,
ਅਤੇ ਉਸ ਦੇ ਮਨ ਦੀਆਂ ਸੋਚਾਂ ਪੀੜ੍ਹੀਓਂ ਪੀੜ੍ਹੀ।
Fidelidade eterna
A Palavra do Senhor permanece para sempre. A tua palavra é muito pura e o teu servo a ama profundamente.
ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ।
ਤੇਰਾ ਬਚਨ ਅੱਤ ਤਾਇਆ ਹੋਇਆ ਹੈ,
ਅਤੇ ਤੇਰਾ ਸੇਵਕ ਉਸ ਨਾਲ ਪ੍ਰੀਤ ਲਾਉਂਦਾ ਹੈ।
ਤੇਰੀ ਪਾਤਸ਼ਾਹੀ ਅਨਾਦੀ ਤੇ ਅਨੰਤ ਹੈ,
ਅਤੇ ਤੇਰਾ ਰਾਜ ਸਾਰੀਆਂ ਪੀੜ੍ਹੀਆਂ ਤੱਕ।
ਯਹੋਵਾਹ ਸਾਰਿਆਂ ਡਿੱਗਣ ਵਾਲਿਆਂ ਨੂੰ ਸੰਭਾਲਦਾ ਹੈ,
ਅਤੇ ਸਾਰਿਆਂ ਝੁਕਿਆਂ ਹੋਇਆਂ ਨੂੰ ਸਿੱਧਾ ਕਰ ਦਿੰਦਾ ਹੈ।
ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ।
ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।
Segurança em Deus
Todas as promessas de Deus são sim e amém em Cristo. Fiel é Aquele que prometeu — Ele jamais nos decepcionará.
ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ। ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ। ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।
ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
ਉਸ ਵਿੱਚ ਜਿਸ ਵੇਲੇ ਤੁਸੀਂ ਸਚਿਆਈ ਦਾ ਬਚਨ ਅਰਥਾਤ ਆਪਣੀ ਮੁਕਤੀ ਦੀ ਖੁਸ਼ਖਬਰੀ ਸੁਣੀ ਅਤੇ ਉਸ ਵਿੱਚ ਵਿਸ਼ਵਾਸ ਵੀ ਕੀਤੀ ਤਾਂ ਵਾਇਦੇ ਦੇ ਪਵਿੱਤਰ ਆਤਮਾ ਦੀ ਤੁਹਾਡੇ ਉੱਤੇ ਵੀ ਮੋਹਰ ਲੱਗੀ! ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l
ਧੰਨ ਹੈ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ, ਕਿਉਂਕਿ ਜੇ ਉਹ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪ੍ਰਾਪਤ ਹੋਵੇਗਾ ਜਿਸ ਦਾ ਪ੍ਰਭੂ ਨੇ ਆਪਣੇ ਪਿਆਰ ਕਰਨ ਵਾਲਿਆਂ ਨਾਲ ਵਾਇਦਾ ਕੀਤਾ ਹੈ।