Encorajamento
O encorajamento é uma das vocações mais lindas do cristão. A Bíblia transborda de palavras de ânimo: não temas, levanta-te, Eu sou contigo. Deus nos encoraja para encorajarmos outros.
Não temas
Deus diz repetidamente: não temas, Eu sou contigo. Ele fortalece, sustenta e caminha ao nosso lado em cada desafio.
ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।
ਇਸ ਕਾਰਨ ਕਿ ਤੂੰ ਮੇਰੀ ਨਿਗਾਹ ਵਿੱਚ ਬਹੁਮੁੱਲਾ ਅਤੇ ਆਦਰਯੋਗ ਹੈਂ, ਅਤੇ ਮੈਂ ਤੈਨੂੰ ਪਿਆਰ ਕੀਤਾ, ਮੈਂ ਤੇਰੇ ਬਦਲੇ ਮਨੁੱਖ ਅਤੇ ਤੇਰੀ ਜਾਨ ਦੇ ਵਟਾਂਦਰੇ ਵਿੱਚ ਕੌਮਾਂ ਦਿਆਂਗਾ।
ਤੂੰ ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਮੈਂ ਤੇਰੀ ਅੰਸ ਨੂੰ ਪੂਰਬ ਤੋਂ ਲੈ ਆਵਾਂਗਾ, ਅਤੇ ਤੈਨੂੰ ਪੱਛਮ ਤੋਂ ਇਕੱਠਾ ਕਰਾਂਗਾ।
ਨਾ ਡਰ, ਕਿਉਂ ਜੋ ਤੂੰ ਲੱਜਿਆਵਾਨ ਨਾ ਹੋਵੇਂਗੀ, ਨਾ ਘਬਰਾ, ਕਿਉਂ ਜੋ ਤੂੰ ਸ਼ਰਮਿੰਦੀ ਨਾ ਹੋਵੇਂਗੀ, ਤੂੰ ਤਾਂ ਆਪਣੀ ਜੁਆਨੀ ਦੀ ਲਾਜ ਨੂੰ ਭੁੱਲ ਜਾਵੇਂਗੀ, ਅਤੇ ਆਪਣੇ ਰੰਡੇਪੇ ਦੇ ਉਲਾਂਭੇ ਨੂੰ ਫੇਰ ਯਾਦ ਨਾ ਕਰੇਂਗੀ।
ਵਿਦਰੋਹੀਆਂ ਨੂੰ ਸਜ਼ਾ
ਜੋ ਮੈਨੂੰ ਪੁੱਛਦੇ ਨਹੀਂ ਸਨ, ਮੈਂ ਆਪਣੇ ਆਪ ਨੂੰ ਉਨ੍ਹਾਂ ਉੱਤੇ ਪਰਗਟ ਕੀਤਾ, ਜੋ ਮੈਨੂੰ ਭਾਲਦੇ ਨਹੀਂ ਸਨ, ਉਨ੍ਹਾਂ ਨੇ ਮੈਨੂੰ ਲੱਭ ਲਿਆ, ਇੱਕ ਕੌਮ ਨੂੰ ਵੀ ਜੋ ਮੇਰਾ ਨਾਮ ਨਹੀਂ ਲੈਂਦੀ ਸੀ, ਉਸ ਨੂੰ ਮੈਂ ਆਖਿਆ, "ਵੇਖੋ, ਮੈਂ ਹਾਂ, ਮੈਂ ਹਾਂ।"
ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਫੇਰ ਮੈਂ ਪ੍ਰਭੂ ਦੀ ਅਵਾਜ਼ ਇਹ ਆਖਦੇ ਹੋਏ ਸੁਣੀ, ਮੈਂ ਕਿਸਨੂੰ ਭੇਜਾਂ ਅਤੇ ਕੌਣ ਸਾਡੇ ਲਈ ਜਾਵੇਗਾ? ਤਦ ਮੈਂ ਆਖਿਆ, ਮੈਂ ਹਾਜ਼ਰ ਹਾਂ, ਮੈਨੂੰ ਭੇਜੋ।
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਤਦ ਪਰਜਾ ਨੇ ਉੱਤਰ ਦਿੱਤਾ ਕਿ ਇਹ ਸਾਡੇ ਤੋਂ ਦੂਰ ਰਹੇ ਜੋ ਅਸੀਂ ਯਹੋਵਾਹ ਨੂੰ ਛੱਡ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੀਏ! ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਹੀ ਸਾਨੂੰ ਅਤੇ ਸਾਡੇ ਪੁਰਖਿਆਂ ਨੂੰ ਮਿਸਰ ਦੇਸ ਤੋਂ ਗ਼ੁਲਾਮੀ ਦੇ ਘਰੋਂ ਬਾਹਰ ਲੈ ਆਇਆ ਅਤੇ ਸਾਡੇ ਵੇਖਦਿਆਂ ਇਹ ਵੱਡੇ ਨਿਸ਼ਾਨ ਵਿਖਾਏ ਅਤੇ ਉਸ ਸਾਰੇ ਰਾਹ ਵਿੱਚ ਜਿੱਥੋਂ ਦੀ ਅਸੀਂ ਲੰਘੇ ਅਤੇ ਸਾਰੇ ਲੋਕਾਂ ਵਿੱਚ ਜਿਨ੍ਹਾਂ ਦੇ ਵਿੱਚ ਦੀ ਅਸੀਂ ਆਏ ਸਾਨੂੰ ਬਚਾ ਕੇ ਰੱਖਿਆ।
ਤਕੜੇ ਹੋਵੋ, ਹੌਂਸਲਾ ਰੱਖੋ, ਉਹਨਾਂ ਤੋਂ ਨਾ ਡਰੋ ਅਤੇ ਨਾ ਕੰਬੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ-ਨਾਲ ਜਾਂਦਾ ਹੈ! ਉਹ ਨਾ ਤਾਂ ਤੁਹਾਨੂੰ ਛੱਡੇਗਾ ਅਤੇ ਨਾ ਤੁਹਾਨੂੰ ਤਿਆਗੇਗਾ।"
ਯਹੋਵਾਹ ਆਪ ਤੇਰੇ ਅੱਗੇ-ਅੱਗੇ ਜਾਵੇਗਾ। ਉਹ ਤੇਰੇ ਨਾਲ ਹੋਵੇਗਾ, ਉਹ ਨਾ ਤਾਂ ਤੈਨੂੰ ਛੱਡੇਗਾ ਅਤੇ ਨਾ ਤਿਆਗੇਗਾ। ਇਸ ਲਈ ਨਾ ਡਰ ਅਤੇ ਨਾ ਘਬਰਾ!"
Deus está conosco
Se Deus é por nós, quem será contra nós? Tudo posso naquele que me fortalece. Ele nos encoraja pela sua presença.
ਪਰਮੇਸ਼ੁਰ ਦਾ ਪਿਆਰ
ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
ਸਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨੂੰ ਉਹ ਦੀ ਭਲਿਆਈ ਦੇ ਲਈ ਖੁਸ਼ ਕਰੇ ਤਾਂ ਜੋ ਉਹ ਦੀ ਤਰੱਕੀ ਹੋਵੇ।
ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ।
ਕਿਉਂ ਜੋ ਮੈਂ ਤੁਹਾਨੂੰ ਵੇਖਣ ਲਈ ਬਹੁਤ ਤਰਸਦਾ ਹਾਂ, ਕਿ ਮੈਂ ਕੋਈ ਆਤਮਿਕ ਵਰਦਾਨ ਤੁਹਾਨੂੰ ਦੁਆਵਾਂ ਜਿਸ ਦੇ ਨਾਲ ਤੁਸੀਂ ਮਜ਼ਬੂਤ ਹੋ ਜਾਵੋ। ਮਤਲਬ ਇਹ ਹੈ, ਕਿ ਅਸੀਂ ਆਪਸ ਵਿੱਚ ਮਿਲ ਕੇ ਵਿਸ਼ਵਾਸ ਦੇ ਦੁਆਰਾ ਜੋ ਤੁਹਾਡੇ ਅਤੇ ਮੇਰੇ ਵਿੱਚ ਹੈ ਸਾਡੀ ਦੋਹਾਂ ਦੀ ਤਸੱਲੀ ਹੋਵੇ।
ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ।
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਇਸ ਕਾਰਨ ਅਸੀਂ ਹਿੰਮਤ ਨਹੀਂ ਹਾਰਦੇ, ਸਗੋਂ ਭਾਵੇਂ ਸਾਡੀ ਬਾਹਰਲੀ ਇਨਸਾਨੀਅਤ ਨਾਸ ਹੁੰਦੀ ਜਾਂਦੀ ਹੈ ਪਰ ਅੰਦਰਲੀ ਇਨਸਾਨੀਅਤ ਦਿਨੋ ਦਿਨ ਨਵੀਂ ਹੁੰਦੀ ਜਾਂਦੀ ਹੈ।
ਕਿਉਂ ਜੋ ਸਾਡਾ ਥੋੜ੍ਹਾ ਜਿਹਾ ਕਸ਼ਟ ਜਿਹੜਾ ਕੁਝ ਪਲਾਂ ਦਾ ਹੀ ਹੈ, ਭਾਰੀ ਸਗੋਂ ਅੱਤ ਭਾਰੀ ਅਤੇ ਸਦੀਪਕ ਵਡਿਆਈ ਨੂੰ ਸਾਡੇ ਲਈ ਤਿਆਰ ਕਰਦਾ ਹੈ।
ਪਰ ਇਹ ਖ਼ਜ਼ਾਨਾ ਸਾਡੇ ਕੋਲ ਮਿੱਟੀ ਦੇ ਭਾਂਡਿਆਂ ਵਿੱਚ ਹੈ ਤਾਂ ਜੋ ਇਸ ਸਮਰੱਥਾ ਦੀ ਅੱਤ ਵੱਡੀ ਮਹਾਨਤਾ ਪਰਮੇਸ਼ੁਰ ਦੀ ਵੱਲੋਂ ਮਲੂਮ ਹੋਵੇ, ਨਾ ਕਿ ਸਾਡੀ ਵੱਲੋਂ,। ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ। ਸਤਾਏ ਜਾਂਦੇ ਹਾਂ ਪਰ ਇਕੱਲੇ ਨਹੀਂ ਛੱਡੇ ਜਾਂਦੇ, ਡੇਗੇ ਜਾਂਦੇ ਹਾਂ ਪਰ ਨਾਸ ਨਹੀਂ ਹੁੰਦੇ। ਅਸੀਂ ਯਿਸੂ ਦੀ ਮੌਤ ਨੂੰ ਆਪਣੇ ਸਰੀਰ ਵਿੱਚ ਹਮੇਸ਼ਾਂ ਲਈ ਫਿਰਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਸਰੀਰ ਵਿੱਚ ਪ੍ਰਗਟ ਹੋਵੇ। ਕਿਉਂਕਿ ਅਸੀਂ ਜੋ ਜਿਉਂਦੇ ਹਾਂ ਸੋ ਹਮੇਸ਼ਾਂ ਯਿਸੂ ਦੇ ਨਮਿੱਤ ਮੌਤ ਦੇ ਹੱਥ ਫੜਵਾਏ ਜਾਂਦੇ ਹਾਂ ਤਾਂ ਜੋ ਯਿਸੂ ਦਾ ਜੀਵਨ ਵੀ ਸਾਡੇ ਮਰਨਹਾਰ ਸਰੀਰ ਵਿੱਚ ਪਰਗਟ ਹੋਵੇ।
ਪਰਮੇਸ਼ੁਰ ਨਾਲ ਮੇਲ-ਮਿਲਾਪ
ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ। ਅਸੀਂ ਫੇਰ ਆਪਣੀ ਸ਼ੋਭਾ ਤੁਹਾਡੇ ਅੱਗੇ ਨਹੀਂ ਕਰਦੇ ਸਗੋਂ ਤੁਹਾਨੂੰ ਸਾਡੇ ਵਿਖੇ ਮਾਣ ਕਰਨ ਦਾ ਸਮਾਂ ਦਿੰਦੇ ਤਾਂ ਜੋ ਤੁਸੀਂ ਉਨ੍ਹਾਂ ਨੂੰ ਉੱਤਰ ਦੇ ਸਕੋ ਜਿਹੜੇ ਵਿਖਾਵੇ ਤੇ ਮਾਣ ਕਰਦੇ ਹਨ ਅਤੇ ਹਿਰਦੇ ਤੇ ਨਹੀਂ। ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ। ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ। ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
ਮਸੀਹ ਵਿੱਚ ਨਵੀਂ ਸਰਿਸ਼ਟੀ
ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ। ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ। ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ। ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ। ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।
ਪਰਮੇਸ਼ੁਰ ਦਾ ਧੰਨਵਾਦ ਕਰਨਾ
ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ। ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।
Ânimo nas lutas
No mundo tereis aflições, mas tende bom ânimo — Eu venci o mundo. O Senhor é refúgio seguro em toda tribulação.
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
"ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਵਿੱਚ ਸ਼ਾਂਤੀ ਪਾ ਸਕੋ, ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਂਸਲਾ ਰੱਖੋ ਮੈਂ ਸੰਸਾਰ ਨੂੰ ਜਿੱਤ ਲਿਆ ਹੈ।"
"ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।"
"ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।"
ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।
Promessas de conforto
Vinde a mim os cansados e sobrecarregados. Lança sobre Ele tuas ansiedades, pois Ele cuida de ti.
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।
ਆਪਣਾ ਭਾਰ ਯਹੋਵਾਹ ਉੱਤੇ ਸੁੱਟ,
ਅਤੇ ਉਹ ਤੈਨੂੰ ਸੰਭਾਲੇਗਾ,
ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ,
ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ,
ਤੂੰ ਜੋ ਮੇਰੇ ਨਾਲ ਹੈ।
ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ,
ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ,
ਤੂੰ ਜੋ ਮੇਰੇ ਨਾਲ ਹੈ।
ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
ਪਰਮੇਸ਼ੁਰ ਮੇਰਾ ਚਾਨਣ ਅਤੇ ਮੇਰੀ ਮੁਕਤੀ
ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ,
ਮੈਂ ਕਿਸ ਤੋਂ ਡਰਾਂ?
ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ,
ਮੈਂ ਕਿਸ ਦਾ ਭੈਅ ਖਾਵਾਂ?
ਯਹੋਵਾਹ ਨੂੰ ਉਡੀਕ,
ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ,
ਹਾਂ, ਯਹੋਵਾਹ ਨੂੰ ਹੀ ਉਡੀਕ!
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ,
ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!
ਮੈਂ ਤੈਨੂੰ ਸਮਝ ਦੇਵਾਂਗਾ,
ਅਤੇ ਜਿਸ ਰਾਹ ਉੱਤੇ ਤੂੰ ਚੱਲਣਾ ਹੈ ਤੈਨੂੰ ਸਿਖਾਵਾਂਗਾ,
ਤੇਰੇ ਉੱਤੇ ਨਿਗਾਹ ਰੱਖ ਕੇ
ਤੈਨੂੰ ਸਲਾਹ ਦਿਆਂਗਾ।
ਪਰਮੇਸ਼ੁਰ ਸਾਡੀ ਪਨਾਹ
ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ,
ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l
ਇਸ ਕਰਕੇ ਅਸੀਂ ਨਾ ਡਰਾਂਗੇ ਭਾਵੇਂ ਧਰਤੀ ਉਲਟ ਜਾਵੇ,
ਅਤੇ ਪਰਬਤ ਸਮੁੰਦਰ ਦੇ ਵਿੱਚ ਹੀ ਸੁੱਟੇ ਜਾਣ,
ਭਾਵੇਂ ਉਹ ਦੇ ਪਾਣੀ ਗਰਜਣ ਅਤੇ ਝੱਗ ਛੱਡਣ,
ਅਤੇ ਪਰਬਤ ਉਸ ਦੇ ਵਧਣ ਦੇ ਕਾਰਨ ਥਰ-ਥਰਾਉਣ। ਸਲਹ।
ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ,
ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ,
ਮਨੁੱਖ ਮੇਰਾ ਕੀ ਕਰ ਸਕਦਾ ਹੈ?
ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ,
ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ,
ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।
ਪਰਮੇਸ਼ੁਰ ਸਾਡੀ ਰੱਖਿਆ ਕਰਨ ਵਾਲਾ
ਮੈਂ ਆਪਣੀਆਂ ਅੱਖਾਂ ਪਹਾੜਾਂ ਵੱਲ ਚੁੱਕਾਂਗਾ,
ਮੇਰੀ ਸਹਾਇਤਾ ਕਿੱਥੋਂ ਆਵੇਗੀ?
ਮੇਰੀ ਸਹਾਇਤਾ ਯਹੋਵਾਹ ਵੱਲੋਂ ਹੈ,
ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।
ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ,
ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ,
ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ,
ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ
ਇਹ ਦੇ ਵਿੱਚ ਤੁਸੀਂ ਵੱਡਾ ਅਨੰਦ ਕਰਦੇ ਹੋ, ਭਾਵੇਂ ਹੁਣ ਕੁਝ ਸਮੇਂ ਲਈ ਭਾਂਤ-ਭਾਂਤ ਦੇ ਪਰਤਾਵੇ ਨਾਲ ਦੁੱਖੀ ਹੋਏ ਹੋ।
ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ? ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
Encorajar uns aos outros
Encorajai-vos mutuamente e edificai-vos uns aos outros. Não desanimemos — a bondade do Senhor é nova a cada manhã.
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
ਇਸ ਕਾਰਨ ਤੁਸੀਂ ਇੱਕ ਦੂਜੇ ਨੂੰ ਤਸੱਲੀ ਦੇਵੋ ਅਤੇ ਇੱਕ ਦੂਜੇ ਦੀ ਉਨੱਤੀ ਕਰੋ, ਜਿਵੇਂ ਤੁਸੀਂ ਕਰਦੇ ਵੀ ਹੋ।
ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ। ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ। ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਸੋ ਹੇ ਮੇਰੇ ਪਿਆਰੇ ਭਰਾਵੋ, ਤੁਸੀਂ ਸਥਿਰ ਅਤੇ ਅਡੋਲ ਹੋਵੋ ਅਤੇ ਪ੍ਰਭੂ ਦੇ ਕੰਮ ਵਿੱਚ ਸਦਾ ਵੱਧਦੇ ਜਾਓ ਕਿਉਂ ਜੋ ਤੁਸੀਂ ਜਾਣਦੇ ਹੋ ਜੋ ਪ੍ਰਭੂ ਵਿੱਚ ਤੁਹਾਡੀ ਮਿਹਨਤ ਵਿਅਰਥ ਨਹੀਂ ਹੈ।
ਆਖਰੀ ਹੁਕਮ ਅਤੇ ਨਮਸਕਾਰ
ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
ਆਖਰੀ ਹੁਕਮ ਅਤੇ ਨਮਸਕਾਰ
ਜਾਗਦੇ ਰਹੋ। ਵਿਸ਼ਵਾਸ ਵਿੱਚ ਦ੍ਰਿੜ੍ਹ ਰਹੋ, ਹੌਂਸਲਾ ਰੱਖੋ, ਤਕੜੇ ਹੋਵੋ।
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
ਅਤੇ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਆਖਿਆ, ਤਕੜਾ ਅਤੇ ਸੂਰਮਾ ਹੋ ਅਤੇ ਕੰਮ ਕਰ, ਨਾ ਡਰੀਂ ਅਤੇ ਨਾ ਘਬਰਾਵੀਂ, ਕਿਉਂ ਜੋ ਯਹੋਵਾਹ ਪਰਮੇਸ਼ੁਰ ਅਰਥਾਤ ਮੇਰਾ ਪਰਮੇਸ਼ੁਰ ਤੇਰੇ ਅੰਗ-ਸੰਗ ਹੈ, ਉਹ ਤੈਨੂੰ ਨਾ ਭੁੱਲੇਗਾ ਨਾ ਤੈਨੂੰ ਤਿਆਗੇਗਾ ਜਦ ਤੱਕ ਯਹੋਵਾਹ ਦੇ ਭਵਨ ਦੀ ਟਹਿਲ ਸੇਵਾ ਲਈ ਸਾਰਾ ਕੰਮ ਸੰਪੂਰਨ ਨਾ ਹੋਵੇ!
ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।
ਮੈਂ ਤਾਂ ਆਪਣੀਆਂ ਸੋਚਾਂ ਨੂੰ ਜਿਹੜੀਆਂ ਤੁਹਾਡੇ ਬਾਰੇ ਸੋਚਦਾ ਹਾਂ, ਜਾਣਦਾ ਹਾਂ, ਯਹੋਵਾਹ ਦਾ ਵਾਕ ਹੈ, ਸ਼ਾਂਤੀ ਦੀਆਂ ਸੋਚਾਂ, ਬੁਰਿਆਈ ਦੀਆਂ ਨਹੀਂ ਭਈ ਮੈਂ ਤੁਹਾਨੂੰ ਛੇਕੜ ਨੂੰ ਆਸ ਦੁਆਵਾਂ
ਮਿਹਨਤ ਨਾਲ ਸਦਾ ਲਾਭ ਹੁੰਦਾ ਹੈ,
ਪਰ ਬੁੱਲ੍ਹਾਂ ਦੀ ਬਕਵਾਸ ਨਾਲ ਥੁੜ ਹੀ ਰਹਿੰਦੀ ਹੈ।
ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ। ਅਤੇ ਉਹ ਉਸੇ ਵੇਲੇ ਆਪਣੇ ਜਾਲ਼ਾਂ ਨੂੰ ਛੱਡ ਕੇ ਉਸ ਦੇ ਮਗਰ ਹੋ ਤੁਰੇ।
Deus chama pelo nome
Ao longo da Bíblia, Deus chamou seus servos pelo nome — Abraão, Moisés, Samuel, Paulo — encorajando cada um pessoalmente.
ਪਰਮੇਸ਼ੁਰ ਨੇ ਇਸਰਾਏਲ ਨੂੰ ਰਾਤ ਦੇ ਸਮੇਂ ਦਰਸ਼ਣ ਦੇ ਕੇ ਆਖਿਆ, ਯਾਕੂਬ! ਯਾਕੂਬ! ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ! ਮੈਂ ਆਖਿਆ, ਮੈਂ ਹਾਜ਼ਰ ਹਾਂ।
ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, "ਅਬਰਾਹਾਮ! ਅਬਰਾਹਾਮ!" ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
ਯਹੋਵਾਹ ਨੇ ਵੇਖਿਆ ਕਿ ਉਹ ਵੇਖਣ ਨੂੰ ਇੱਕ ਪਾਸੇ ਨੂੰ ਮੁੜਿਆ ਤਦ ਪਰਮੇਸ਼ੁਰ ਨੇ ਉਸ ਝਾੜੀ ਵਿੱਚੋਂ ਪੁਕਾਰ ਕੇ ਉਸ ਨੂੰ ਆਖਿਆ, "ਹੇ ਮੂਸਾ, ਹੇ ਮੂਸਾ!" ਤਦ ਉਸ ਨੇ ਆਖਿਆ, "ਮੈਂ ਹਾਜ਼ਰ ਹਾਂ।"
ਤਦ ਏਲੀ ਨੇ ਸਮੂਏਲ ਨੂੰ ਸੱਦ ਕੇ ਆਖਿਆ, ਹੇ ਮੇਰੇ ਪੁੱਤਰ ਸਮੂਏਲ! ਉਹ ਬੋਲਿਆ, ਮੈਂ ਹਾਜ਼ਰ ਹਾਂ।
ਦੰਮਿਸ਼ਕ ਵਿੱਚ ਹਨਾਨਿਯਾਹ ਨਾਮ ਦਾ ਇੱਕ ਚੇਲਾ ਸੀ। ਉਹ ਨੂੰ ਪ੍ਰਭੂ ਨੇ ਦਰਸ਼ਣ ਦੇ ਕੇ ਕਿਹਾ, ਹਨਾਨਿਯਾਹ! ਉਸ ਨੇ ਆਖਿਆ, ਪ੍ਰਭੂ ਜੀ ਵੇਖ, ਮੈਂ ਹਾਜ਼ਰ ਹਾਂ।
ਤਾਂ ਮਰਿਯਮ ਨੇ ਕਿਹਾ, ਵੇਖ ਮੈਂ ਪ੍ਰਭੂ ਦੀ ਦਾਸੀ ਹਾਂ, ਮੇਰੇ ਨਾਲ ਤੇਰੀ ਗੱਲ ਦੇ ਅਨੁਸਾਰ ਹੋਵੇ। ਤਦ ਦੂਤ ਉਸ ਦੇ ਕੋਲੋਂ ਚੱਲਿਆ ਗਿਆ।
ਭਲਾ, ਦੋ ਪੈਸਿਆਂ ਨੂੰ ਪੰਜ ਚਿੜੀਆਂ ਨਹੀਂ ਵਿਕਦੀਆਂ? ਪਰ ਇਨ੍ਹਾਂ ਵਿੱਚੋਂ ਇੱਕ ਵੀ ਪਰਮੇਸ਼ੁਰ ਤੋਂ ਭੁੱਲੀ ਹੋਈ ਨਹੀਂ। ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ। ਇਸ ਲਈ ਨਾ ਡਰੋ, ਤੁਸੀਂ ਬਹੁਤੀਆਂ ਚਿੜੀਆਂ ਨਾਲੋਂ ਉੱਤਮ ਹੋ।