Família de Deus
A família de Deus transcende laços de sangue. Em Cristo, somos adotados como filhos, irmãos uns dos outros e membros de uma família eterna — a Igreja.
Adotados por Deus
Recebemos o espírito de adoção pelo qual clamamos: Abba, Pai! Se filhos, também herdeiros — herdeiros de Deus e co-herdeiros com Cristo.
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ। ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ। ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ। ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ। ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ। ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।
ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ। ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ। ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।
ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ! ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ!
ਮਸੀਹ ਦਾ ਪਿਆਰ
ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ! ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ!
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
A comunidade de fé
Não abandonem a congregação. Somos um corpo em Cristo, membros uns dos outros, chamados a amar e a servir.
ਅਤੇ ਆਪਸ ਵਿੱਚੀਂ ਇਕੱਠੇ ਹੋਣ ਨੂੰ ਨਾ ਛੱਡੀਏ ਜਿਵੇਂ ਕਈਆਂ ਦੀ ਰੀਤੀ ਹੈ ਸਗੋਂ ਇੱਕ ਦੂਜੇ ਨੂੰ ਉਪਦੇਸ਼ ਕਰੀਏ ਅਤੇ ਇਹ ਉਨ੍ਹਾਂ ਹੀ ਵਧੀਕ ਹੋਵੇ ਜਿੰਨਾਂ ਤੁਸੀਂ ਵੇਖਦੇ ਹੋ ਕਿ ਉਹ ਦਿਨ ਨੇੜੇ ਆਉਂਦਾ ਹੈ।
ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ? ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ! ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ? ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
ਉਸੇ ਤਰ੍ਹਾਂ ਅਸੀਂ ਵੀ ਜੋ ਬਹੁਤ ਸਾਰੇ ਹਾਂ ਮਸੀਹ ਵਿੱਚ ਮਿਲ ਕੇ ਇੱਕ ਸਰੀਰ ਹਾਂ ਅਤੇ ਇੱਕ ਦੂਜੇ ਦੇ ਅੰਗ ਹਾਂ।
ਅਤੇ ਜੇ ਇੱਕ ਅੰਗ ਨੂੰ ਦੁੱਖ ਲੱਗੇ ਤਾਂ ਸਾਰੇ ਅੰਗ ਉਸ ਦੇ ਨਾਲ ਦੁੱਖੀ ਹੁੰਦੇ ਹਨ ਅਤੇ ਜੇ ਇੱਕ ਅੰਗ ਦਾ ਆਦਰ ਹੋਵੇ ਤਾਂ ਸਾਰੇ ਉਹ ਦੇ ਨਾਲ ਅਨੰਦ ਹੁੰਦੇ ਹਨ।
ਸੋ ਹੁਣ ਤੋਂ ਤੁਸੀਂ ਪਰਾਏ ਅਤੇ ਪਰਦੇਸੀ ਨਹੀਂ ਸਗੋਂ ਸੰਤਾਂ ਦੇ ਵਤਨੀ ਅਤੇ ਪਰਮੇਸ਼ੁਰ ਦੇ ਘਰਾਣੇ ਦੇ ਹੋ! ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l
Quem é minha família?
Jesus disse: quem faz a vontade de Deus, esse é meu irmão e irmã. A família de Deus inclui todos os que creem.
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ? ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ। ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।
ਇੱਕ ਗੁਲਾਮ ਹਮੇਸ਼ਾਂ ਘਰ ਵਿੱਚ ਨਹੀਂ ਰਹਿੰਦਾ ਪਰ ਪੁੱਤਰ ਹਮੇਸ਼ਾਂ ਘਰ ਵਿੱਚ ਰਹਿੰਦਾ ਹੈ।
ਯਿਸੂ ਨੇ ਉਨ੍ਹਾਂ ਯਹੂਦੀਆਂ ਨੂੰ ਕਿਹਾ, "ਜੇਕਰ ਪਰਮੇਸ਼ੁਰ ਤੁਹਾਡਾ ਪਿਤਾ ਹੁੰਦਾ ਤੁਸੀਂ ਮੈਨੂੰ ਪਿਆਰ ਕਰਦੇ ਕਿਉਂਕਿ ਮੈਂ ਪਰਮੇਸ਼ੁਰ ਵੱਲੋਂ ਆਇਆ ਹਾਂ ਅਤੇ ਹੁਣ ਮੈਂ ਇੱਥੇ ਹਾਂ। ਮੈਂ ਆਪਣੀ ਮਰਜ਼ੀ ਨਾਲ ਨਹੀਂ ਆਇਆ, ਮੈਨੂੰ ਪਰਮੇਸ਼ੁਰ ਨੇ ਹੀ ਭੇਜਿਆ ਹੈ।
ਵਿਸ਼ਵਾਸੀਆਂ ਦੇ ਲਈ ਜ਼ਿੰਮੇਵਾਰੀਆਂ
ਕਿਸੇ ਬੁੱਢੇ ਨੂੰ ਨਾ ਝਿੜਕੀਂ ਸਗੋਂ ਉਸ ਨੂੰ ਪਿਤਾ ਵਾਂਗੂੰ ਅਤੇ ਜੁਆਨਾਂ ਨੂੰ ਭਰਾਵਾਂ ਦੀ ਤਰ੍ਹਾਂ ਸਮਝਾਵੀਂ। ਅਤੇ ਬੁੱਢੀਆਂ ਔਰਤਾਂ ਨੂੰ ਮਾਤਾ ਵਾਂਗੂੰ ਅਤੇ ਮੁਟਿਆਰਾਂ ਨੂੰ ਅੱਤ ਪਵਿੱਤਰਤਾਈ ਨਾਲ ਭੈਣਾਂ ਵਾਂਗੂੰ ਸਮਝਾਵੀਂ।
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ। ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ।
ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।