Família
A família é a primeira instituição criada por Deus. Ele a projetou para ser escola de amor, fé e formação de caráter. A Bíblia honra a família e nos ensina a cuidar dela.
Eu e minha casa
Eu e minha casa serviremos ao Senhor. A família que serve a Deus juntos permanece unida e fortalecida em todas as circunstâncias.
ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
ਅਤੇ ਜੇ ਤੁਹਾਡੀ ਨਿਗਾਹ ਵਿੱਚ ਯਹੋਵਾਹ ਦੀ ਉਪਾਸਨਾ ਬੁਰੀ ਹੈ ਤਾਂ ਅੱਜ ਤੁਸੀਂ ਉਸ ਨੂੰ ਚੁਣ ਲਓ ਜਿਹ ਦੀ ਉਪਾਸਨਾ ਤੁਸੀਂ ਕਰੋਗੇ ਭਾਵੇਂ ਉਹ ਦੇਵਤੇ ਜਿਨ੍ਹਾਂ ਦੀ ਤੁਹਾਡੇ ਪਿਓ ਦਾਦੇ ਜਦ ਉਹ ਦਰਿਆ ਪਾਰ ਸਨ ਉਪਾਸਨਾ ਕਰਦੇ ਸਨ, ਭਾਵੇਂ ਅਮੋਰੀਆਂ ਦੇ ਦੇਵਤਿਆਂ ਦੀ ਜਿਨ੍ਹਾਂ ਦੇ ਦੇਸ ਵਿੱਚ ਤੁਸੀਂ ਵੱਸਦੇ ਹੋ ਪਰ ਮੈਂ ਅਤੇ ਮੇਰਾ ਘਰਾਣਾ ਤਾਂ ਯਹੋਵਾਹ ਦੀ ਹੀ ਉਪਾਸਨਾ ਕਰਾਂਗੇ।
ਉਨ੍ਹਾਂ ਨੇ ਆਖਿਆ, ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।
ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ-ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਉਹ ਨਾ ਸਾਨੂੰ ਤਿਆਗੇ ਅਤੇ ਨਾ ਸਾਨੂੰ ਛੱਡੇ।
Criar os filhos
Instrui a criança no caminho em que deve andar. O lar é a primeira escola de fé e obediência.
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ,
ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ,
ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ।
ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ
ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡੀਂ,
ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ
ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।
ਵਿਭਚਾਰ ਦੇ ਵਿਰੁੱਧ ਚੇਤਾਵਨੀ
ਹੇ ਮੇਰੇ ਪੁੱਤਰ ਤੂੰ ਆਪਣੇ ਪਿਤਾ ਦੀ ਆਗਿਆ ਮੰਨ
ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
ਅਤੇ ਇਹ ਗੱਲਾਂ, ਜਿਨ੍ਹਾਂ ਦਾ ਹੁਕਮ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤੁਹਾਡੇ ਦਿਲ ਵਿੱਚ ਬਣੀਆਂ ਰਹਿਣ। ਤੁਸੀਂ ਇਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਇਓ। ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਹਨਾਂ ਗੱਲਾਂ ਦੀ ਚਰਚਾ ਕਰਦੇ ਰਹਿਣਾ।
ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
ਅਤੇ ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ ਸਗੋਂ ਪ੍ਰਭੂ ਦੀ ਸਿੱਖਿਆ ਅਤੇ ਚਿਤਾਵਨੀ ਦੇ ਕੇ ਉਹਨਾਂ ਦਾ ਪਾਲਣ ਪੋਸ਼ਣ ਕਰੋ।
ਮਾਤਾ-ਪਿਤਾ ਅਤੇ ਬੱਚੇ
ਹੇ ਬਾਲਕੋ, ਤੁਸੀਂ ਪ੍ਰਭੂ ਵਿੱਚ ਆਪਣੇ ਮਾਪਿਆਂ ਦੀ ਆਗਿਆ ਮੰਨੋ ਕਿਉਂ ਜੋ ਇਹ ਉੱਤਮ ਗੱਲ ਹੈ। ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ ਤਾਂ ਜੋ ਤੇਰਾ ਭਲਾ ਹੋਵੇ ਅਤੇ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ।
Honrar e amar
Honra teu pai e tua mãe. A família funciona com perdão, paciência e amor incondicional entre todos os seus membros.
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਤਾਂ ਜੋ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰੀ ਉਮਰ ਲੰਮੀ ਹੋਵੇ।
ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
ਤਲਾਕ ਦੇ ਬਾਰੇ ਯਿਸੂ ਦੀ ਸਿੱਖਿਆ
ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ। ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ।
ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ? ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ। ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ? ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ। ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ। ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ। ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।
ਬਾਲਕਾਂ ਨੂੰ ਬਰਕਤ
ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ। ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।
ਧਨੀ ਮਨੁੱਖ ਅਤੇ ਸਦੀਪਕ ਜੀਵਨ
ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ? ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ। ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ। ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ? ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ। ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ। ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ। ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ? ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ। ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ। ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ। ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।
ਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।
ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
Cuidar da família
Quem não cuida dos seus negou a fé. A família é responsabilidade sagrada — prover, proteger e abençoar é mandamento divino.
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।
ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ।
ਕਲੀਸਿਯਾ ਵਿੱਚ ਫੁੱਟ
ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ।
ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,
ਗਰਭ ਦਾ ਫਲ ਇੱਕ ਅਸੀਸ ਹੈ,
ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ,
ਤਿਵੇਂ ਜਵਾਨੀ ਦੇ ਪੁੱਤਰ ਹਨ,
ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ!
ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ,
ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ,
ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
ਪਰ ਯਹੋਵਾਹ ਦੀ ਦਯਾ ਆਦ ਤੋਂ ਅੰਤ ਤੱਕ ਆਪਣੇ ਡਰਨ ਵਾਲਿਆਂ ਦੇ ਉੱਤੇ ਹੈ,
ਅਤੇ ਉਹ ਦਾ ਧਰਮ ਪੁੱਤਰਾਂ ਪੋਤ੍ਰਿਆਂ ਤੱਕ,
ਅਰਥਾਤ ਉਨ੍ਹਾਂ ਲਈ ਜਿਹੜੇ ਉਹ ਦੇ ਨੇਮ ਨੂੰ ਮੰਨਦੇ,
ਤੇ ਉਹ ਦੇ ਫ਼ਰਮਾਨਾਂ ਨੂੰ ਚੇਤੇ ਰੱਖਦੇ ਤੇ ਪੂਰੇ ਕਰਦੇ ਹਨ।
ਭਰਾਵਾਂ ਦੀ ਏਕਤਾ ਧੰਨ ਹੈ
ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ
ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!
Unidade familiar
A coroa dos velhos são os filhos dos filhos. O casamento, os filhos e a comunhão familiar são bênçãos de Deus.
ਪੋਤੇ ਬਜ਼ੁਰਗਾਂ ਦੇ ਮੁਕਟ ਹਨ,
ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
ਪੋਤੇ ਬਜ਼ੁਰਗਾਂ ਦੇ ਮੁਕਟ ਹਨ,
ਅਤੇ ਪੁੱਤਰਾਂ ਦੀ ਸੋਭਾ ਉਹਨਾਂ ਦੇ ਮਾਪੇ ਹਨ।
ਮਿੱਤਰ ਹਰ ਵੇਲੇ ਪ੍ਰੇਮ ਕਰਦਾ ਹੈ,
ਅਤੇ ਭਰਾ ਬਿਪਤਾ ਦੇ ਦਿਨ ਲਈ ਜੰਮਿਆ ਹੈ।
ਬਹੁਤ ਸਾਰੇ ਮਿੱਤਰ ਨੁਕਸਾਨ ਦਾ ਕਾਰਨ ਹਨ,
ਪਰ ਅਜਿਹਾ ਵੀ ਇੱਕ ਮਿੱਤਰ ਹੈ ਜੋ ਭਰਾ ਨਾਲੋਂ ਵੀ ਵੱਧ ਨੇੜੇ ਰਹਿੰਦਾ ਹੈ।
ਆਪਣੇ ਅਤੇ ਆਪਣੇ ਪਿਉ ਦੇ ਮਿੱਤਰ ਨੂੰ ਨਾ ਛੱਡ,
ਅਤੇ ਆਪਣੀ ਬਿਪਤਾ ਦੇ ਦਿਨ ਆਪਣੇ ਭਰਾ ਦੇ ਘਰ ਨਾ ਜਾ,
ਦੂਰ ਦੇ ਭਰਾ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ,
ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ,
ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
ਸੁਲੇਮਾਨ ਦੀਆਂ ਕਹਾਉਤਾਂ
ਸੁਲੇਮਾਨ ਦੀਆਂ ਕਹਾਉਤਾਂ,
ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ,
ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।
ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ,
ਫੇਰ ਆਪਣਾ ਘਰ ਬਣਾ।
ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ,
ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ,
ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ।
Casamento e família
O homem deixará pai e mãe e se unirá à sua mulher. A família começa no casamento — aliança sagrada diante de Deus.
ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
ਆਪਣੇ ਵਿਅਰਥ ਜੀਵਨ ਦੇ ਸਾਰੇ ਦਿਨ, ਜੋ ਉਸ ਨੇ ਸੂਰਜ ਦੇ ਹੇਠ ਤੈਨੂੰ ਦਿੱਤੇ ਹਨ, ਆਪਣੇ ਵਿਅਰਥ ਦੇ ਸਾਰੇ ਦਿਨ, ਆਪਣੀ ਪਿਆਰੀ ਪਤਨੀ ਦੇ ਸੰਗ ਮੌਜ ਮਾਣ, ਕਿਉਂ ਜੋ ਜੀਵਨ ਵਿੱਚ ਅਤੇ ਸੂਰਜ ਦੇ ਹੇਠਲੇ ਕੰਮ-ਧੰਦਿਆਂ ਵਿੱਚ ਇਹੋ ਤੇਰਾ ਭਾਗ ਹੈ।
ਪਰ ਸ੍ਰਿਸ਼ਟੀ ਦੇ ਮੁੱਢੋਂ ਪਰਮੇਸ਼ੁਰ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ ਸੀ। ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਸੋ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
ਭਲਾ, ਮਾਂ ਆਪਣੇ ਦੁੱਧ ਚੁੰਘਦੇ ਬੱਚੇ ਨੂੰ ਭੁਲਾ ਸਕਦੀ ਹੈ ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬਾਲ ਉੱਤੇ ਰਹਮ ਨਾ ਕਰੇ? ਉਹ ਤਾਂ ਭਾਵੇਂ ਭੁੱਲ ਜਾਵੇ ਪਰ ਮੈਂ ਤੈਨੂੰ ਨਹੀਂ ਭੁੱਲਾਂਗਾ। ਵੇਖ, ਮੈਂ ਤੈਨੂੰ ਆਪਣੀਆਂ ਹਥੇਲੀਆਂ ਉੱਤੇ ਉੱਕਰ ਲਿਆ, ਤੇਰੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।
ਹੇ ਪਿਆਰਿਓ, ਅਸੀਂ ਹੁਣ ਪਰਮੇਸ਼ੁਰ ਦੇ ਬਾਲਕ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ! ਅਸੀਂ ਇਹ ਜਾਣਦੇ ਹਾਂ ਕਿ ਜਦੋਂ ਉਹ ਪ੍ਰਗਟ ਹੋਵੇਗਾ ਤਾਂ ਅਸੀਂ ਉਹ ਦੇ ਵਰਗੇ ਹੋਵਾਂਗੇ ਕਿਉਂਕਿ ਉਹ ਜਿਹਾ ਹੈ ਤਿਹਾ ਹੀ ਉਹ ਨੂੰ ਵੇਖਾਂਗੇ। ਅਤੇ ਹਰ ਕੋਈ ਜਿਹੜਾ ਉਸ ਉੱਤੇ ਇਹ ਆਸ ਰੱਖਦਾ ਹੈ ਆਪਣੇ ਆਪ ਨੂੰ ਪਵਿੱਤਰ ਕਰਦਾ ਹੈ, ਜਿਵੇਂ ਉਹ ਪਵਿੱਤਰ ਹੈ।