Família
A família é a primeira instituição criada por Deus. Ele a projetou para ser escola de amor, fé e formação de caráter. A Bíblia honra a família e nos ensina a cuidar dela.
Eu e minha casa
Eu e minha casa serviremos ao Senhor. A família que serve a Deus juntos permanece unida e fortalecida em todas as circunstâncias.
ਜੇਕਰ ਤੁਸੀਂ ਇਸ ਵੇਲੇ ਯਾਹਵੇਹ ਦੀ ਸੇਵਾ ਕਰਨ ਦਾ ਮਨ ਨਹੀਂ ਕਰਦੇ, ਤਾਂ ਅੱਜ ਹੀ ਫ਼ੈਸਲਾ ਕਰੋ ਕਿ ਤੁਸੀਂ ਕਿਸ ਦੀ ਸੇਵਾ ਕਰੋਗੇ। ਕੀ ਤੁਹਾਡੇ ਪੁਰਖਿਆਂ ਨੇ ਫ਼ਰਾਤ ਦੇ ਪਾਰ ਉਨ੍ਹਾਂ ਦੇਵਤਿਆਂ ਦੀ ਸੇਵਾ ਕੀਤੀ ਸੀ ਜਾਂ ਅਮੋਰੀਆਂ ਦੇ ਦੇਵਤੇ ਸਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ, ਪਰ ਮੈਂ ਅਤੇ ਮੇਰਾ ਘਰਾਣਾ ਅਸੀਂ ਯਾਹਵੇਹ ਦੀ ਸੇਵਾ ਕਰਾਂਗੇ।"
ਜੇਕਰ ਤੁਸੀਂ ਇਸ ਵੇਲੇ ਯਾਹਵੇਹ ਦੀ ਸੇਵਾ ਕਰਨ ਦਾ ਮਨ ਨਹੀਂ ਕਰਦੇ, ਤਾਂ ਅੱਜ ਹੀ ਫ਼ੈਸਲਾ ਕਰੋ ਕਿ ਤੁਸੀਂ ਕਿਸ ਦੀ ਸੇਵਾ ਕਰੋਗੇ। ਕੀ ਤੁਹਾਡੇ ਪੁਰਖਿਆਂ ਨੇ ਫ਼ਰਾਤ ਦੇ ਪਾਰ ਉਨ੍ਹਾਂ ਦੇਵਤਿਆਂ ਦੀ ਸੇਵਾ ਕੀਤੀ ਸੀ ਜਾਂ ਅਮੋਰੀਆਂ ਦੇ ਦੇਵਤੇ ਸਨ, ਜਿਨ੍ਹਾਂ ਦੇ ਦੇਸ਼ ਵਿੱਚ ਤੁਸੀਂ ਰਹਿੰਦੇ ਹੋ, ਪਰ ਮੈਂ ਅਤੇ ਮੇਰਾ ਘਰਾਣਾ ਅਸੀਂ ਯਾਹਵੇਹ ਦੀ ਸੇਵਾ ਕਰਾਂਗੇ।"
ਉਨ੍ਹਾਂ ਨੇ ਉੱਤਰ ਦਿੱਤਾ, "ਪ੍ਰਭੂ ਯਿਸ਼ੂ ਉੱਤੇ ਵਿਸ਼ਵਾਸ ਕਰ, ਤਾਂ ਤੂੰ ਅਤੇ ਤੇਰਾ ਸਾਰਾ ਘਰਾਣਾ ਬਚਾਇਆ ਜਾਵੇਗਾ।"
ਸਾਡਾ ਪਰਮੇਸ਼ਵਰ ਸਾਡੇ ਨਾਲ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ। ਉਹ ਸਾਨੂੰ ਕਦੇ ਨਾ ਛੱਡੇ ਅਤੇ ਨਾ ਹੀ ਸਾਨੂੰ ਕਦੇ ਤਿਆਗੇ।
Criar os filhos
Instrui a criança no caminho em que deve andar. O lar é a primeira escola de fé e obediência.
ਬੱਚਿਆਂ ਨੂੰ ਉਸ ਰਾਹ ਦੀ ਸਿੱਖਿਆ ਦਿਓ ਜਿਸ ਰਾਹ ਤੇ ਉਹਨਾਂ ਨੂੰ ਚੱਲਣਾ ਚਾਹੀਦਾ ਹੈ,
ਅਤੇ ਜਦੋਂ ਉਹ ਬੁੱਢੇ ਹੋ ਜਾਣ ਤਾਂ ਵੀ ਉਹ ਇਸ ਤੋਂ ਨਹੀਂ ਹਟਣਗੇ।
ਬੱਚਿਆਂ ਨੂੰ ਉਸ ਰਾਹ ਦੀ ਸਿੱਖਿਆ ਦਿਓ ਜਿਸ ਰਾਹ ਤੇ ਉਹਨਾਂ ਨੂੰ ਚੱਲਣਾ ਚਾਹੀਦਾ ਹੈ,
ਅਤੇ ਜਦੋਂ ਉਹ ਬੁੱਢੇ ਹੋ ਜਾਣ ਤਾਂ ਵੀ ਉਹ ਇਸ ਤੋਂ ਨਹੀਂ ਹਟਣਗੇ।
ਪਾਪੀ ਮਨੁੱਖਾਂ ਦੇ ਸੱਦੇ ਦੇ ਵਿਰੁੱਧ ਚੇਤਾਵਨੀ
ਹੇ ਮੇਰੇ ਪੁੱਤਰ, ਆਪਣੇ ਪਿਤਾ ਦਾ ਉਪਦੇਸ਼ ਸੁਣ,
ਅਤੇ ਆਪਣੀ ਮਾਂ ਦੀ ਸਿੱਖਿਆ ਨੂੰ ਨਾ ਛੱਡ;
ਕਿਉਂਕਿ ਉਹ ਤੇਰੇ ਸਿਰ ਉੱਤੇ ਸ਼ਿੰਗਾਰਨ ਵਾਲਾ ਸਿਹਰਾ ਹੈ,
ਅਤੇ ਤੇਰੇ ਗਲ਼ੇ ਵਿੱਚ ਪਾਉਣ ਵਾਲਾ ਕੈਂਠਾ ਹੋਵੇਗਾ।
ਵਿਭਚਾਰ ਦੇ ਵਿਰੁੱਧ ਚੇਤਾਵਨੀ
ਹੇ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮ ਦੀ ਪਾਲਨਾ ਕਰ,
ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਨਾ ਛੱਡ।
ਇਹ ਹੁਕਮ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਹਾਡੇ ਦਿਲਾਂ ਉੱਤੇ ਰਹਿਣ। ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।
ਇਹ ਹੁਕਮ ਜੋ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਤੁਹਾਡੇ ਦਿਲਾਂ ਉੱਤੇ ਰਹਿਣ। ਉਹਨਾਂ ਨੂੰ ਆਪਣੇ ਬੱਚਿਆਂ ਨੂੰ ਸਿਖਾਓ ਅਤੇ ਉਹਨਾਂ ਬਾਰੇ ਗੱਲ ਕਰੋ ਜਦੋਂ ਤੁਸੀਂ ਘਰ ਵਿੱਚ ਬੈਠਦੇ ਹੋ ਅਤੇ ਜਦੋਂ ਤੁਸੀਂ ਰਾਹ ਵਿੱਚ ਤੁਰਦੇ ਹੋ, ਜਦੋਂ ਤੁਸੀਂ ਲੇਟਦੇ ਹੋ ਅਤੇ ਜਦੋਂ ਤੁਸੀਂ ਉੱਠਦੇ ਹੋ।
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ; ਸਗੋਂ, ਪ੍ਰਭੂ ਦੀ ਸਿੱਖਿਆ ਅਤੇ ਮੱਤ ਦੇ ਕੇ ਉਹਨਾਂ ਦੀ ਪਾਲਨਾ ਕਰੋ।
ਹੇ ਪਿਤਾਓ, ਤੁਸੀਂ ਆਪਣਿਆਂ ਬਾਲਕਾਂ ਦਾ ਕ੍ਰੋਧ ਨਾ ਭੜਕਾਓ; ਸਗੋਂ, ਪ੍ਰਭੂ ਦੀ ਸਿੱਖਿਆ ਅਤੇ ਮੱਤ ਦੇ ਕੇ ਉਹਨਾਂ ਦੀ ਪਾਲਨਾ ਕਰੋ।
ਹੇ ਬੱਚਿਓ, ਪ੍ਰਭੂ ਵਿੱਚ ਆਪਣੇ ਮਾਪਿਆਂ ਦੇ ਆਗਿਆਕਾਰ ਰਹੋ, ਕਿਉਂਕਿ ਇਹ ਸਹੀ ਹੈ। "ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ," ਜੋ ਕਿ ਇਹ ਵਾਅਦੇ ਦੇ ਨਾਲ ਪਹਿਲਾ ਹੁਕਮ ਹੈ।
Honrar e amar
Honra teu pai e tua mãe. A família funciona com perdão, paciência e amor incondicional entre todos os seus membros.
ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਸਤਿਕਾਰ ਕਰ, ਤਾਂ ਜੋ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦਿੰਦਾ ਹੈ।
ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਸਤਿਕਾਰ ਕਰ, ਤਾਂ ਜੋ ਧਰਤੀ ਉੱਤੇ ਤੇਰੀ ਉਮਰ ਲੰਮੀ ਹੋਵੇ ਜੋ ਤੁਹਾਡਾ ਪਰਮੇਸ਼ਵਰ ਤੁਹਾਨੂੰ ਦਿੰਦਾ ਹੈ।
ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰਨਾ।’ "
ਤਲਾਕ ਬਾਰੇ ਸਿੱਖਿਆ
ਜਦੋਂ ਯਿਸ਼ੂ ਇਹ ਗੱਲਾਂ ਕਰ ਹਟੇ, ਤਾਂ ਉਹ ਗਲੀਲ ਪ੍ਰਦੇਸ਼ ਨੂੰ ਛੱਡ ਯਰਦਨ ਨਦੀ ਦੇ ਪਾਰ ਯਹੂਦਿਯਾ ਪ੍ਰਦੇਸ਼ ਵਿੱਚ ਆਏ। ਤਾਂ ਬਹੁਤ ਵੱਡੀ ਭੀੜ ਉਹਨਾਂ ਦੇ ਪਿੱਛੇ ਆਈ ਅਤੇ ਉਸਨੇ ਉੱਥੇ ਉਹਨਾਂ ਦੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ।
ਕੁਝ ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਸਦੇ ਕੋਲ ਆਏ ਅਤੇ ਬੋਲੇ, "ਕੀ ਮਨੁੱਖ ਲਈ ਬਿਵਸਥਾ ਅਨੁਸਾਰ ਇਹ ਸਹੀ ਹੈ ਜੋ ਉਹ ਕਿਸੇ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?"
ਯਿਸ਼ੂ ਨੇ ਉੱਤਰ ਦਿੱਤਾ, "ਕੀ ਤੁਸੀਂ ਇਹ ਨਹੀਂ ਪੜ੍ਹਿਆ? ਕਿ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ ਕਰਕੇ ਬਣਾਇਆ,’ ਅਤੇ ਕਿਹਾ, ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।’ ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ। ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।"
ਉਹਨਾਂ ਨੇ ਪੁੱਛਿਆ, "ਤਾਂ ਫਿਰ ਕਿਉਂ ਮੋਸ਼ੇਹ ਨੇ ਹੁਕਮ ਦਿੱਤਾ ਸੀ, ਕਿ ਆਦਮੀ ਆਪਣੀ ਪਤਨੀ ਨੂੰ ਤਲਾਕ-ਨਾਮਾ ਲਿਖ ਕੇ ਉਸਨੂੰ ਤਿਆਗ ਦੇਵੇ?"
ਯਿਸ਼ੂ ਨੇ ਜਵਾਬ ਦਿੱਤਾ, "ਤੁਹਾਡੇ ਦਿਲ ਕਠੋਰ ਹੋਣ ਕਾਰਨ ਮੋਸ਼ੇਹ ਨੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਇਜਾਜ਼ਤ ਦਿੱਤੀ। ਪਰ ਸ਼ੁਰੂਆਤ ਤੋਂ ਅਜਿਹਾ ਨਹੀਂ ਸੀ। ਮੈਂ ਤੁਹਾਨੂੰ ਆਖਦਾ ਹਾਂ, ਕਿ ਜੇ ਕੋਈ ਆਪਣੀ ਪਤਨੀ ਨੂੰ ਹਰਾਮਕਾਰੀ ਤੋਂ ਇਲਾਵਾ ਕਿਸੇ ਹੋਰ ਕਾਰਨ ਤਲਾਕ ਦੇਵੇ ਅਤੇ ਦੂਸਰੀ ਔਰਤ ਨਾਲ ਵਿਆਹ ਕਰਵਾਉਂਦਾ ਹੈ, ਤਾਂ ਉਹ ਵਿਭਚਾਰ ਕਰਦਾ ਹੈ।"
ਚੇਲਿਆਂ ਨੇ ਉਸਨੂੰ ਕਿਹਾ, "ਜੇ ਪਤੀ-ਪਤਨੀ ਦੇ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਨਾ ਚੰਗਾ ਹੈ।"
ਯਿਸ਼ੂ ਨੇ ਉਹਨਾਂ ਨੂੰ ਉੱਤਰ ਦਿੱਤਾ, "ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ ਉਹਨਾਂ ਲਈ ਜਿੰਨ੍ਹਿਆਂ ਨੂੰ ਬਖ਼ਸੀ ਗਈ ਹੈ। ਕਿਉਂਕਿ ਇੱਥੇ ਕੁਝ ਖੁਸਰੇ ਹਨ ਜਿਹੜੇ ਜਨਮ ਤੋਂ ਇਸ ਪ੍ਰਕਾਰ ਜਨਮੇ ਹਨ ਅਤੇ ਕੁਝ ਖੁਸਰੇ ਅਜਿਹੇ ਹਨ ਜੋ ਦੂਸਰਿਆ ਦੁਆਰਾ ਖੁਸਰੇ ਬਣਾਏ ਗਏ ਹਨ ਅਤੇ ਕੁਝ ਲੋਕਾਂ ਨੇ ਆਪਣੇ ਆਪ ਨੂੰ ਸਵਰਗ ਦੇ ਰਾਜ ਲਈ ਖੁਸਰਿਆਂ ਵਾਂਗ ਰਹਿਣ ਦੀ ਚੋਣ ਕੀਤੀ। ਜਿਹੜਾ ਵੀ ਇਸ ਨੂੰ ਸਵੀਕਾਰ ਕਰ ਸਕਦਾ ਹੈ ਉਹ ਸਵੀਕਾਰ ਕਰੇ।"
ਛੋਟੇ ਬੱਚੇ ਅਤੇ ਮਸੀਹ ਯਿਸ਼ੂ
ਤਦ ਲੋਕ ਆਪਣੇ ਬੱਚਿਆਂ ਨੂੰ ਯਿਸ਼ੂ ਕੋਲ ਲਿਆਏ ਤਾਂ ਜੋ ਉਹ ਉਹਨਾਂ ਉੱਪਰ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ।
ਤਦ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਆਖਿਆ, "ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ, ਉਹਨਾਂ ਨੂੰ ਨਾ ਰੋਕੋ ਕਿਉਂ ਜੋ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।" ਜਦੋਂ ਉਸ ਨੇ ਉਹਨਾਂ ਉੱਤੇ ਆਪਣੇ ਹੱਥ ਰੱਖੇ ਅਤੇ ਉਹਨਾਂ ਨੂੰ ਅਸੀਸ ਦਿੱਤੀ, ਤਾਂ ਉਸ ਤੋਂ ਬਾਅਦ ਉਹ ਉੱਥੋਂ ਚਲੇ ਗਏ।
ਧਨੀ ਮਨੁੱਖ ਅਤੇ ਸਦੀਪਕ ਜੀਵਨ
ਤਾਂ ਇੱਕ ਆਦਮੀ ਯਿਸ਼ੂ ਕੋਲ ਆਇਆ ਅਤੇ ਕਿਹਾ, "ਗੁਰੂ ਜੀ, ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?"
ਯਿਸ਼ੂ ਨੇ ਉੱਤਰ ਦਿੱਤਾ, "ਤੂੰ ਮੈਨੂੰ ਭਲਾਈ ਦੇ ਬਾਰੇ ਕਿਉਂ ਪੁੱਛਦਾ ਹੈ? ਭਲਾ ਤਾਂ ਸਿਰਫ ਇੱਕ ਪਰਮੇਸ਼ਵਰ ਹੀ ਹੈ। ਅਗਰ ਤੂੰ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈ, ਤਾਂ ਹੁਕਮਾਂ ਨੂੰ ਮੰਨ।"
ਉਸਨੇ ਆਖਿਆ, "ਕਿਹੜਾ ਹੁਕਮ?"
ਤਾਂ ਯਿਸ਼ੂ ਨੇ ਜਵਾਬ ਦਿੱਤਾ, " ‘ਤੁਸੀਂ ਕਤਲ ਨਾ ਕਰਨਾ, ਵਿਭਚਾਰ ਨਾ ਕਰਨਾ, ਚੋਰੀ ਨਾ ਕਰਨਾ, ਝੂਠੀ ਗਵਾਹੀ ਨਾ ਦੇਣਾ, ਆਪਣੇ ਪਿਤਾ ਅਤੇ ਮਾਤਾ ਦਾ ਸਤਿਕਾਰ ਕਰ,’ ਅਤੇ ‘ਆਪਣੇ ਗੁਆਂਢੀ ਨੂੰ ਆਪਣੇ ਵਾਂਗ ਪਿਆਰ ਕਰਨਾ।’ "
ਉਸ ਜਵਾਨ ਨੇ ਆਖਿਆ, "ਮੈਂ ਤਾਂ ਇਹ ਸਾਰਿਆਂ ਹੁਕਮਾਂਂ ਦੀ ਪਾਲਣਾ ਕਰਦਾ ਰਿਹਾ ਹਾਂ, ਫਿਰ ਹੁਣ ਮੇਰੇ ਵਿੱਚ ਕਿਸ ਚੀਜ਼ ਦੀ ਘਾਟ ਹੈ?"
ਯਿਸ਼ੂ ਨੇ ਉਸ ਨੂੰ ਕਿਹਾ, "ਅਗਰ ਤੂੰ ਸਪੂੰਰਨ ਬਣਨਾ ਚਾਹੁੰਦਾ ਹੈ, ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਗਰੀਬਾਂ ਨੂੰ ਵੰਡ ਦੇ, ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਫਿਰ ਆ ਮੇਰੇ ਮਗਰ ਚੱਲ।"
ਜਦ ਉਸ ਜਵਾਨ ਨੇ ਇਹ ਗੱਲ ਸੁਣੀ ਤਾਂ ਉਹ ਉਦਾਸ ਹੋ ਕੇ ਚੱਲਿਆ ਗਿਆ, ਕਿਉਂਕਿ ਉਹ ਇੱਕ ਵੱਡਾ ਧਨਵਾਨ ਸੀ।
ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨੀ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ। ਫਿਰ ਮੈਂ ਤੁਹਾਨੂੰ ਆਖਦਾ ਹਾਂ, ਧਨੀ ਵਿਅਕਤੀ ਦਾ ਪਰਮੇਸ਼ਵਰ ਦੇ ਰਾਜ ਵਿੱਚ ਦਾਖਲ ਹੋਣ ਨਾਲੋਂ ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੌਖਾ ਹੈ।"
ਜਦੋਂ ਚੇਲਿਆਂ ਨੇ ਇਹ ਸੁਣਿਆ ਤਾਂ ਬਹੁਤ ਹੈਰਾਨ ਹੋਏ ਅਤੇ ਪੁੱਛਿਆ, "ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?"
ਯਿਸ਼ੂ ਨੇ ਉਹਨਾਂ ਵੱਲ ਵੇਖਿਆ ਅਤੇ ਕਿਹਾ, "ਮਨੁੱਖ ਲਈ ਇਹ ਅਣਹੋਣਾ ਹੈ, ਪਰ ਪਰਮੇਸ਼ਵਰ ਤੋਂ ਸਭ ਕੁਝ ਹੋ ਸਕਦਾ ਹੈ।"
ਤਦ ਪਤਰਸ ਨੇ ਉਹਨਾਂ ਨੂੰ ਉੱਤਰ ਦਿੱਤਾ, "ਅਸੀਂ ਸਭ ਕੁਝ ਛੱਡ ਕੇ ਤੁਹਾਡੇ ਪਿੱਛੇ ਹੋ ਤੁਰੇ ਹਾਂ! ਫਿਰ ਸਾਨੂੰ ਕੀ ਮਿਲੇਗਾ?"
ਯਿਸ਼ੂ ਨੇ ਉਹਨਾਂ ਨੂੰ ਕਿਹਾ, "ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸ੍ਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ, ਤਦ ਤੁਸੀਂ ਵੀ ਮੇਰੇ ਨਾਲ ਬਾਰ੍ਹਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰ੍ਹਾਂ ਗੋਤਾਂ ਦਾ ਨਿਆਂ ਕਰੋਗੇ। ਅਤੇ ਹਰ ਕੋਈ ਜਿਸਨੇ ਆਪਣੇ ਘਰ ਭਰਾਵਾਂ ਭੈਣਾਂ ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫ਼ਲ ਪ੍ਰਪਾਤ ਕਰੇਂਗਾ ਅਤੇ ਸਦੀਪਕ ਜੀਵਨ ਦਾ ਵਾਰਸ ਹੋਵੇਗਾ। ਪਰ ਬਹੁਤ ਸਾਰੇ ਜੋ ਪਹਿਲੇ ਹਨ, ਪਿਛਲੇ ਹੋਣਗੇ ਅਤੇ ਜੋ ਪਿਛਲੇ ਹਨ, ਉਹ ਪਹਿਲੇ ਹੋਣਗੇ।"
ਇੱਕ-ਦੂਜੇ ਨਾਲ ਦਿਆਲੂ ਅਤੇ ਤਰਸਵਾਨ ਬਣੋ ਅਤੇ ਇੱਕ-ਦੂਜੇ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ਵਰ ਨੇ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ ਹੈ।
ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।
ਜਿਹੜਾ ਵੀ ਪਰਮੇਸ਼ਵਰ ਨੂੰ ਪਿਆਰ ਕਰਨ ਦਾ ਦਾਅਵਾ ਕਰਦਾ ਹੈ ਫਿਰ ਵੀ ਆਪਣੇ ਭਰਾ ਜਾਂ ਭੈਣ ਨਾਲ ਨਫ਼ਰਤ ਕਰੇ ਉਹ ਝੂਠਾ ਹੈ। ਕਿਉਂਕਿ ਜੋ ਕੋਈ ਆਪਣੇ ਭਰਾ ਅਤੇ ਭੈਣ ਨੂੰ ਪਿਆਰ ਨਹੀਂ ਕਰਦਾ, ਜਿਨ੍ਹਾਂ ਨੂੰ ਉਸ ਨੇ ਵੇਖਿਆ ਹੈ, ਤਾਂ ਉਹ ਪਰਮੇਸ਼ਵਰ ਨੂੰ ਜਿਸ ਨੂੰ ਉਸ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
Cuidar da família
Quem não cuida dos seus negou a fé. A família é responsabilidade sagrada — prover, proteger e abençoar é mandamento divino.
ਜਿਹੜਾ ਵੀ ਵਿਅਕਤੀ ਆਪਣੇ ਰਿਸ਼ਤੇਦਾਰਾਂ ਅਤੇ ਖ਼ਾਸ ਕਰ ਆਪਣੇ ਪਰਿਵਾਰ ਲਈ ਕੋਈ ਪ੍ਰਬੰਧ ਨਹੀਂ ਕਰਦਾ, ਉਸ ਨੇ ਵਿਸ਼ਵਾਸ ਤੋਂ ਇਨਕਾਰ ਕੀਤਾ ਹੈ ਅਤੇ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।
ਜਿਹੜਾ ਵੀ ਵਿਅਕਤੀ ਆਪਣੇ ਰਿਸ਼ਤੇਦਾਰਾਂ ਅਤੇ ਖ਼ਾਸ ਕਰ ਆਪਣੇ ਪਰਿਵਾਰ ਲਈ ਕੋਈ ਪ੍ਰਬੰਧ ਨਹੀਂ ਕਰਦਾ, ਉਸ ਨੇ ਵਿਸ਼ਵਾਸ ਤੋਂ ਇਨਕਾਰ ਕੀਤਾ ਹੈ ਅਤੇ ਅਵਿਸ਼ਵਾਸੀ ਨਾਲੋਂ ਵੀ ਭੈੜਾ ਹੈ।
ਪਰ ਜੇ ਕਿਸੇ ਵਿਧਵਾ ਦੇ ਬੱਚੇ ਜਾਂ ਪੋਤਰੇ ਹੋਣ ਤਾਂ ਸਭ ਤੋਂ ਪਹਿਲਾਂ ਉਹਨਾਂ ਨੂੰ ਆਪਣੇ ਪਰਿਵਾਰ ਪ੍ਰਤੀ ਆਪਣਾ ਧਾਰਮਿਕ ਫ਼ਰਜ਼ ਨਿਭਾਉਣਾ ਚਾਹੀਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਮਾਪਿਆਂ ਅਤੇ ਦਾਦਾ-ਦਾਦੀ ਦਾ ਹੱਕ ਅਦਾ ਕਰਨਾ ਚਾਹੀਦਾ ਹੈ, ਕਿਉਂਕਿ ਇਹ ਪਰਮੇਸ਼ਵਰ ਨੂੰ ਚੰਗਾ ਲੱਗਦਾ ਹੈ।
ਕਲੀਸਿਆ ਵਿੱਚ ਫੁੱਟ
ਹੇ ਮੇਰੇ ਭਰਾਵੋ ਅਤੇ ਭੈਣੋ, ਮੈਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਸਾਰੇ ਜੋ ਬੋਲਦੇ ਹੋ ਉਸ ਵਿੱਚ ਇੱਕ ਦੂਸਰੇ ਨਾਲ ਸਹਿਮਤ ਹੋਵੋ ਤੁਹਾਡੇ ਵਿਚਕਾਰ ਨਾ ਕੋਈ ਵੰਡ ਹੋਵੇ, ਪਰ ਤੁਸੀਂ ਸਾਰੇ ਇੱਕ ਮਨ ਅਤੇ ਇੱਕ ਸੋਚ ਵਿੱਚ ਹੋਵੋ।
ਬੱਚੇ ਯਾਹਵੇਹ ਵੱਲੋਂ ਇੱਕ ਵਿਰਾਸਤ ਹਨ,
ਅਤੇ ਗਰਭ ਦਾ ਫਲ ਇੱਕ ਇਨਾਮ ਹੈ।
ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ,
ਉਸੇ ਤਰ੍ਹਾਂ ਜਵਾਨੀ ਦੇ ਪੁੱਤਰ ਹਨ।
ਮੁਬਾਰਕ ਹੈ ਉਹ ਮਨੁੱਖ,
ਜਿਸ ਦਾ ਤਰਕਸ਼ ਉਹਨਾਂ ਨਾਲ ਭਰਿਆ ਹੋਇਆ ਹੈ।
ਉਹ ਸ਼ਰਮਿੰਦਾ ਨਹੀਂ ਹੋਣਗੇ
ਜਦੋਂ ਉਹ ਅਦਾਲਤ ਵਿੱਚ ਆਪਣੇ ਵਿਰੋਧੀਆਂ ਨਾਲ ਲੜਦੇ ਹਨ।
ਪਰ ਸਦਾ ਤੋਂ ਸਦਾ ਲਈ ਯਾਹਵੇਹ ਦੀ ਦਯਾ
ਉਹਨਾਂ ਲੋਕਾਂ ਉੱਤੇ ਹੈ ਜਿਹੜੇ ਉਸਦਾ ਡਰਦੇ ਮੰਨਦੇ ਹਨ
ਅਤੇ ਉਸ ਦੀ ਧਾਰਮਿਕਤਾ ਪੀੜ੍ਹੀ ਦਰ ਪੀੜ੍ਹੀ ਬਣੀ ਰਹਿੰਦੀ ਹੈ
ਅਰਥਾਤ ਉਹਨਾਂ ਨਾਲ ਜੋ ਉਸ ਦੇ ਨੇਮ ਨੂੰ ਮੰਨਦੇ,
ਅਤੇ ਉਸਦੇ ਫ਼ਰਮਾਨਾਂ ਨੂੰ ਯਾਦ ਰੱਖਦੇ ਅਤੇ ਉਸਦੀ ਪਾਲਣਾ ਕਰਦੇ ਹਨ।
ਪਰ ਸਦਾ ਤੋਂ ਸਦਾ ਲਈ ਯਾਹਵੇਹ ਦੀ ਦਯਾ
ਉਹਨਾਂ ਲੋਕਾਂ ਉੱਤੇ ਹੈ ਜਿਹੜੇ ਉਸਦਾ ਡਰਦੇ ਮੰਨਦੇ ਹਨ
ਅਤੇ ਉਸ ਦੀ ਧਾਰਮਿਕਤਾ ਪੀੜ੍ਹੀ ਦਰ ਪੀੜ੍ਹੀ ਬਣੀ ਰਹਿੰਦੀ ਹੈ
ਅਰਥਾਤ ਉਹਨਾਂ ਨਾਲ ਜੋ ਉਸ ਦੇ ਨੇਮ ਨੂੰ ਮੰਨਦੇ,
ਅਤੇ ਉਸਦੇ ਫ਼ਰਮਾਨਾਂ ਨੂੰ ਯਾਦ ਰੱਖਦੇ ਅਤੇ ਉਸਦੀ ਪਾਲਣਾ ਕਰਦੇ ਹਨ।
ਇਹ ਕਿੰਨਾ ਚੰਗਾ ਅਤੇ ਸੋਹਣਾ ਹੈ!
ਜਦੋਂ ਪਰਮੇਸ਼ਵਰ ਦੇ ਲੋਕ ਏਕਤਾ ਵਿੱਚ ਇਕੱਠੇ ਰਹਿੰਦੇ ਹਨ।
Unidade familiar
A coroa dos velhos são os filhos dos filhos. O casamento, os filhos e a comunhão familiar são bênçãos de Deus.
ਪੋਤਰੇ ਬਜ਼ੁਰਗਾਂ ਦੇ ਮੁਕਟ ਹਨ,
ਅਤੇ ਮਾਪੇ ਆਪਣੇ ਬੱਚਿਆਂ ਦਾ ਮਾਣ ਹਨ।
ਪੋਤਰੇ ਬਜ਼ੁਰਗਾਂ ਦੇ ਮੁਕਟ ਹਨ,
ਅਤੇ ਮਾਪੇ ਆਪਣੇ ਬੱਚਿਆਂ ਦਾ ਮਾਣ ਹਨ।
ਇੱਕ ਮਿੱਤਰ ਹਰ ਵੇਲੇ ਪਿਆਰ ਕਰਦਾ ਹੈ,
ਅਤੇ ਇੱਕ ਭਰਾ ਬਿਪਤਾ ਦੇ ਸਮੇਂ ਲਈ ਪੈਦਾ ਹੁੰਦਾ ਹੈ।
ਜਿਸ ਦੇ ਅਵਿਸ਼ਵਾਸ਼ਯੋਗ ਮਿੱਤਰ ਹਨ ਉਹ ਛੇਤੀ ਹੀ ਤਬਾਹ ਹੋ ਜਾਂਦਾ ਹੈ,
ਪਰ ਇੱਕ ਦੋਸਤ ਹੈ ਜੋ ਇੱਕ ਭਰਾ ਨਾਲੋਂ ਵੀ ਨੇੜੇ ਰਹਿੰਦਾ ਹੈ।
ਆਪਣੇ ਮਿੱਤਰ ਜਾਂ ਆਪਣੇ ਪਰਿਵਾਰ ਦੇ ਮਿੱਤਰ ਨੂੰ ਨਾ ਛੱਡੋ,
ਅਤੇ ਜਦੋਂ ਤੁਹਾਡੇ ਉੱਤੇ ਕੋਈ ਬਿਪਤਾ ਆਵੇ ਤਾਂ ਆਪਣੇ ਰਿਸ਼ਤੇਦਾਰ ਦੇ ਘਰ ਨਾ ਜਾਓ,
ਦੂਰ ਦੇ ਰਿਸ਼ਤੇਦਾਰ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੈ।
ਕਹਾਵਤ 14
ਹੇ ਮੇਰੇ ਪੁੱਤਰ, ਜੇਕਰ ਤੇਰਾ ਮਨ ਬੁੱਧਵਾਨ ਹੈ,
ਤਾਂ ਮੇਰਾ ਮਨ ਸੱਚ-ਮੁੱਚ ਅਨੰਦ ਹੋਵੇਗਾ।
ਇੱਕ ਧਰਮੀ ਬੱਚੇ ਦੇ ਪਿਤਾ ਨੂੰ ਬਹੁਤ ਖੁਸ਼ੀ ਹੁੰਦੀ ਹੈ,
ਇੱਕ ਮਨੁੱਖ ਜਿਹੜਾ ਬੁੱਧਵਾਨ ਪੁੱਤਰ ਦਾ ਪਿਤਾ ਹੈ, ਉਸ ਤੋਂ ਅਨੰਦ ਹੁੰਦਾ ਹੈ।
ਸ਼ਲੋਮੋਨ ਦੀਆਂ ਕਹਾਉਤਾਂ:
ਬੁੱਧਵਾਨ ਪੁੱਤਰ ਆਪਣੇ ਪਿਤਾ ਲਈ ਅਨੰਦ ਲਿਆਉਂਦਾ ਹੈ,
ਪਰ ਮੂਰਖ ਪੁੱਤਰ ਆਪਣੀ ਮਾਂ ਲਈ ਦੁੱਖ ਛੱਡਦਾ ਹੈ।
ਪਹਿਲਾ ਬਾਹਰ ਆਪਣਾ ਕੰਮ ਤਿਆਰ ਕਰ,
ਅਤੇ ਆਪਣੇ ਖੇਤ ਨੂੰ ਸੁਆਰ;
ਉਸ ਤੋਂ ਬਾਅਦ, ਆਪਣਾ ਘਰ ਬਣਾਓ।
ਲੋਭੀ ਆਪਣੇ ਘਰਾਂ ਵਿੱਚ ਤਬਾਹੀ ਲਿਆਉਂਦੇ ਹਨ,
ਪਰ ਜਿਹੜਾ ਰਿਸ਼ਵਤ ਨੂੰ ਨਫ਼ਰਤ ਕਰਦਾ ਹੈ ਉਹ ਜਿਉਂਦਾ ਰਹੇਗਾ।
ਜੋ ਕੋਈ ਆਪਣੇ ਪਰਿਵਾਰ ਉੱਤੇ ਤਬਾਹੀ ਲਿਆਵੇ ਉਹ ਸਿਰਫ ਹਵਾ ਦਾ ਵਾਰਸ ਹੋਵੇਗਾ,
ਅਤੇ ਮੂਰਖ ਬੁੱਧਵਾਨ ਦਾ ਸੇਵਕ ਹੋਵੇਗਾ।
Casamento e família
O homem deixará pai e mãe e se unirá à sua mulher. A família começa no casamento — aliança sagrada diante de Deus.
ਇਸ ਕਾਰਨ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
ਪਰਮੇਸ਼ਵਰ ਨੇ ਉਹਨਾਂ ਨੂੰ ਅਸੀਸ ਦਿੱਤੀ ਅਤੇ ਕਿਹਾ, "ਫਲੋ ਅਤੇ ਗਿਣਤੀ ਵਿੱਚ ਵੱਧੋ, ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧੀਨ ਕਰੋ। ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਚੱਲਣ ਵਾਲੇ ਹਰ ਜੀਵ ਉੱਤੇ ਰਾਜ ਕਰੋ।"
ਆਪਣੀ ਪਤਨੀ ਜਿਸਨੂੰ ਤੂੰ ਪਿਆਰ ਕਰਦਾ ਹੈ, ਉਸ ਨਾਲ ਜੀਵਨ ਦਾ ਆਨੰਦ ਮਾਣ ਇਸ ਵਿਅਰਥ ਜੀਵਨ ਦੇ ਸਾਰੇ ਦਿਨ ਜੋ ਪਰਮੇਸ਼ਵਰ ਨੇ ਤੈਨੂੰ ਸੂਰਜ ਦੇ ਹੇਠਾਂ ਦਿੱਤੇ ਹਨ ਕਿਉਂਕਿ ਜੀਵਨ ਵਿੱਚ ਅਤੇ ਸੂਰਜ ਦੇ ਹੇਠਾਂ ਇਹੀ ਤੇਰੀ ਸਖ਼ਤ ਮਿਹਨਤ ਹੈ।
ਪਰ ਸ੍ਰਿਸ਼ਟੀ ਦੀ ਸ਼ੁਰੂਆਤ ਵਿੱਚ ਪਰਮੇਸ਼ਵਰ ਨੇ ਉਹਨਾਂ ਨੂੰ ‘ਨਰ ਅਤੇ ਨਾਰੀ,’ ਕਰਕੇ ਬਣਾਇਆ। ‘ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ, ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। ਇਸ ਲਈ ਹੁਣ ਉਹ ਦੋ ਨਹੀਂ, ਪਰ ਇੱਕ ਸਰੀਰ ਹਨ।’ ਇਸ ਲਈ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਜੋੜਿਆ ਹੈ, ਮਨੁੱਖ ਉਹਨਾਂ ਨੂੰ ਅਲੱਗ ਨਾ ਕਰੇ।"
ਜਦੋਂ ਤੁਸੀਂ ਬੁਰੇ ਹੋ ਕੇ ਆਪਣੀ ਔਲਾਦ ਨੂੰ ਚੰਗੀਆਂ ਚੀਜ਼ਾਂ ਦੇਣਾ ਜਾਣਦੇ ਹੋ, ਤਾਂ ਕੀ ਤੁਹਾਡਾ ਸਵਰਗੀ ਪਿਤਾ ਉਹਨਾਂ ਨੂੰ ਜਿਹੜੇ ਉਸ ਤੋਂ ਮੰਗਦੇ ਹਨ ਪਵਿੱਤਰ ਆਤਮਾ ਨਹੀਂ ਦੇਵੇਗਾ?"
"ਕੀ ਇੱਕ ਮਾਂ ਆਪਣੇ ਦੁੱਧ ਚੁੰਘਦੇ ਦੇ ਬੱਚੇ ਨੂੰ ਭੁੱਲ ਸਕਦੀ ਹੈ
ਕਿ ਉਹ ਆਪਣੀ ਕੁੱਖ ਤੋਂ ਜੰਮੇ ਹੋਏ ਬੱਚੇ ਉੱਤੇ ਰਹਮ ਨਾ ਕਰੇ?
ਉਹ ਤਾਂ ਭਾਵੇਂ ਭੁੱਲ ਜਾਵੇ
ਪਰ ਮੈਂ ਤੈਨੂੰ ਨਹੀਂ ਭੁੱਲਾਂਗਾ!
ਵੇਖ, ਮੈਂ ਤੈਨੂੰ ਆਪਣੇ ਹੱਥਾਂ ਦੀਆਂ ਹਥੇਲੀਆਂ ਉੱਤੇ ਉੱਕਰਿਆ ਹੈ;
ਤੁਹਾਡੀਆਂ ਕੰਧਾਂ ਸਦਾ ਮੇਰੇ ਸਾਹਮਣੇ ਹਨ।
ਹੇ ਪਿਆਰੇ ਮਿੱਤਰੋ, ਹੁਣ ਅਸੀਂ ਪਰਮੇਸ਼ਵਰ ਦੇ ਬੱਚੇ ਹਾਂ ਅਤੇ ਹੁਣ ਤੱਕ ਇਹ ਪ੍ਰਗਟ ਨਹੀਂ ਹੋਇਆ ਕਿ ਅਸੀਂ ਕੀ ਕੁਝ ਹੋਵਾਂਗੇ। ਪਰ ਅਸੀਂ ਜਾਣਦੇ ਹਾਂ ਕਿ ਜਦੋਂ ਮਸੀਹ ਪ੍ਰਗਟ ਹੁੰਦਾ ਹੈ, ਅਸੀਂ ਉਸਦੇ ਵਰਗੇ ਹੋਵਾਂਗੇ, ਕਿਉਂਕਿ ਅਸੀਂ ਉਸਨੂੰ ਉਸੇ ਤਰ੍ਹਾਂ ਵੇਖਾਂਗੇ ਜਿਵੇਂ ਉਹ ਹੈ। ਉਹ ਸਾਰੇ ਜਿਨ੍ਹਾਂ ਨੂੰ ਮਸੀਹ ਵਿੱਚ ਇਹ ਉਮੀਦ ਹੈ ਉਹ ਆਪਣੇ ਆਪ ਨੂੰ ਸ਼ੁੱਧ ਕਰਦੇ ਹਨ, ਜਿਵੇਂ ਉਹ ਸ਼ੁੱਧ ਹੈ।