Filho do homem
Filho do Homem é o título que Jesus mais usou para si mesmo. Ele conecta sua humanidade plena com a visão profética de Daniel sobre o Messias glorioso que receberá domínio eterno.
A profecia de Daniel
Daniel viu alguém como o Filho do Homem vindo com as nuvens do céu. Foi-lhe dado domínio, glória e reino eterno.
ਮੈਂ ਰਾਤ ਦੇ ਇਸ ਦਰਸ਼ਣ ਵਿੱਚ ਦੇਖਿਆ ਅਤੇ ਵੇਖੋ, ਇੱਕ ਜਣਾ ਮਨੁੱਖ ਦੇ ਪੁੱਤਰ ਵਰਗਾ ਅਕਾਸ਼ ਦੇ ਬੱਦਲਾਂ ਸਣੇ ਆਇਆ, ਅਤੇ ਅੱਤ ਪ੍ਰਾਚੀਨ ਤੱਕ ਪਹੁੰਚਿਆ, ਅਤੇ ਉਹ ਉਸ ਨੂੰ ਉਹ ਦੇ ਅੱਗੇ ਲਿਆਏ। ਪਾਤਸ਼ਾਹੀ ਅਤੇ ਪਰਤਾਪ ਅਤੇ ਰਾਜ ਉਹ ਨੂੰ ਦਿੱਤਾ ਗਿਆ, ਜੋ ਸੱਭੇ ਕੌਮਾਂ ਅਤੇ ਲੋਕ ਅਤੇ ਬੋਲੀਆਂ ਉਹ ਦੀ ਸੇਵਾ ਕਰਨ। ਉਹ ਦਾ ਰਾਜ ਸਦਾ ਦਾ ਰਾਜ ਹੈ, ਜਿਹੜਾ ਮਿਟੇਗਾ ਨਾ, ਅਤੇ ਉਹ ਦਾ ਰਾਜ ਅਜਿਹਾ ਹੈ ਜੋ ਟਲੇਗਾ ਨਾ।
ਅਤੇ ਉਹਨਾਂ ਸ਼ਮਾਦਾਨਾਂ ਦੇ ਵਿਚਕਾਰ ਮਨੁੱਖ ਦੇ ਪੁੱਤਰ ਵਰਗਾ ਕੋਈ ਵੇਖਿਆ, ਜਿਸ ਨੇ ਪੈਰਾਂ ਤੱਕ ਚੋਗਾ ਪਹਿਨਿਆ ਹੋਇਆ ਸੀ ਅਤੇ ਛਾਤੀ ਦੁਆਲੇ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
ਵਾਢੀ
ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ।
ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ!
Jesus, o Filho do Homem
O Filho do Homem veio buscar e salvar o que se havia perdido. Ele tem autoridade para perdoar pecados e julgar.
ਕਿਉਂਕਿ ਮਨੁੱਖ ਦਾ ਪੁੱਤਰ ਗੁਆਚੇ ਹੋਇਆਂ ਨੂੰ ਬਚਾਉਣ ਆਇਆ ਹੈ।
ਉਸ ਨੇ ਉੱਤਰ ਦਿੱਤਾ, ਜਿਹੜਾ ਚੰਗਾ ਬੀਜ ਬੀਜਦਾ ਹੈ ਉਹ ਮਨੁੱਖ ਦਾ ਪੁੱਤਰ ਹੈ।
ਕਿਉਂਕਿ ਜਿਸ ਤਰ੍ਹਾਂ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਮੱਛੀ ਦੇ ਢਿੱਡ ਵਿੱਚ ਰਿਹਾ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਤਿੰਨ ਦਿਨ ਅਤੇ ਤਿੰਨ ਰਾਤਾਂ ਧਰਤੀ ਦੇ ਅੰਦਰ ਰਹੇਗਾ।
ਦੂਸਰੀ ਵਾਰ ਯਿਸੂ ਦੀ ਆਪਣੀ ਮੌਤ ਦੇ ਬਾਰੇ ਭਵਿੱਖਬਾਣੀ
ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।
ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
ਨਿਆਂ ਦਾ ਦਿਨ
ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।
ਇਸ ਲਈ ਕਿ ਉਹ ਆਪਣੇ ਚੇਲਿਆਂ ਨੂੰ ਸਿਖਾਉਂਦਾ ਅਤੇ ਉਨ੍ਹਾਂ ਨੂੰ ਕਹਿੰਦਾ ਸੀ ਕਿ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ, ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਮਾਰੇ ਜਾਣ ਤੋਂ ਤਿੰਨ ਦਿਨ ਪਿੱਛੋਂ ਉਹ ਫਿਰ ਜੀ ਉੱਠੇਗਾ।
ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
ਪਰ ਇਸ ਲਈ ਜੋ ਤੁਸੀਂ ਜਾਣੋ ਕਿ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਯਿਸੂ ਨੇ ਉਸ ਅਧਰੰਗੀ ਨੂੰ ਕਿਹਾ, ਮੈਂ ਤੈਨੂੰ ਆਖਦਾ ਹਾਂ, ਉੱਠ ਅਤੇ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।
ਯਿਸੂ ਨੇ ਉਸ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ।
ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।
Glória e autoridade
Quando o Filho do Homem for levantado, atrairá todos a si. Ele é plenamente humano e plenamente divino.
ਤਾਂ ਯਿਸੂ ਨੇ ਲੋਕਾਂ ਆਖਿਆ, "ਜਦੋਂ ਤੁਸੀਂ ਮਨੁੱਖ ਦੇ ਪੁੱਤਰ ਨੂੰ ਉੱਚਾ ਕਰੋਗੇ ਤਾਂ ਤੁਸੀਂ ਜਾਣ ਜਾਓਗੇ ਕਿ ਮੈਂ ਉਹ ਹਾਂ। ਅਤੇ ਮੈਂ ਕੁਝ ਵੀ ਆਪਣੇ ਅਧਿਕਾਰ ਨਾਲ ਨਹੀਂ ਕਰਦਾ। ਅਤੇ ਤੁਸੀਂ ਜਾਣ ਜਾਓਗੇ ਕਿ ਮੈਂ ਉਹੀ ਬੋਲਦਾ ਹਾਂ ਜੋ ਕੁਝ ਮੇਰੇ ਪਿਤਾ ਨੇ ਮੈਨੂੰ ਸਿਖਾਇਆ ਹੈ।
ਯਿਸੂ ਨੇ ਉਸ ਨੂੰ ਆਖਿਆ, "ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ।"
ਪਰ ਕਿਸੇ ਨੇ ਇਹ ਕਹਿ ਕੇ ਗਵਾਹੀ ਦਿੱਤੀ ਹੈ ਕਿ ਇਨਸਾਨ ਕੀ ਹੈ ਜੋ ਤੂੰ ਉਹ ਨੂੰ ਚੇਤੇ ਕਰੇਂ ਜਾਂ ਮਨੁੱਖ ਦਾ ਪੁੱਤਰ ਕੀ ਹੈ ਕਿ ਤੂੰ ਉਸ ਦੀ ਚਿੰਤਾ ਕਰੇਂ?