Filhos de Deus
Ser filho de Deus é o maior privilégio da existência humana. Pela fé em Cristo, recebemos o direito de ser chamados filhos de Deus — herdeiros de Deus e co-herdeiros com Cristo.
O direito de ser filho
A todos que creram no nome de Jesus, deu-lhes o poder de serem feitos filhos de Deus — nascidos não do sangue, mas de Deus.
ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਅਤੇ ਉਸ ਦੇ ਨਾਮ ਉੱਤੇ ਵਿਸ਼ਵਾਸ ਕੀਤਾ ਉਸ ਨੇ ਉਹਨਾਂ ਨੂੰ ਪਰਮੇਸ਼ੁਰ ਦੀ ਸੰਤਾਨ ਹੋਣ ਦਾ ਹੱਕ ਦਿੱਤਾ। ਨਾ ਹੀ ਉਹ ਲਹੂ ਤੋਂ, ਨਾ ਹੀ ਸਰੀਰਕ ਇੱਛਾ ਨਾਲ, ਅਤੇ ਨਾ ਹੀ ਮਨੁੱਖਾਂ ਦੀ ਇੱਛਾ ਨਾਲ ਪਰ ਉਹ ਪਰਮੇਸ਼ੁਰ ਤੋਂ ਪੈਦਾ ਹੋਏ ਸਨ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।
ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ। ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।
ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ। ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।
ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।
A identidade dos filhos
O Espírito testifica com nosso espírito que somos filhos de Deus. E se filhos, também herdeiros — herdeiros de Deus.
ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ। ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ।
ਅਰਥਾਤ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਦੀ ਸੰਤਾਨ ਨਹੀਂ, ਪਰ ਵਾਇਦੇ ਦੀ ਸੰਤਾਨ ਗਿਣੀ ਜਾਂਦੀ ਹੈ।
ਇਸਰਾਏਲ ਦੀ ਪੁਨਰ ਸਥਾਪਨਾ
ਇਸਰਾਏਲੀਆਂ ਦੀ ਗਿਣਤੀ ਸਮੁੰਦਰ ਦੀ ਰੇਤ ਵਾਂਗੂੰ ਹੋਵੇਗੀ, ਜਿਹੜੀ ਮਿਣੀ ਅਤੇ ਗਿਣੀ ਨਹੀਂ ਜਾ ਸਕਦੀ। ਇਸ ਤਰ੍ਹਾਂ ਹੋਵੇਗਾ ਕਿ ਜਿੱਥੇ ਉਨ੍ਹਾਂ ਨੂੰ ਇਹ ਆਖਿਆ ਗਿਆ ਸੀ, "ਤੁਸੀਂ ਮੇਰੀ ਪਰਜਾ ਨਹੀਂ ਹੋ" ਉੱਥੇ ਹੀ ਉਹਨਾਂ ਨੂੰ ਆਖਿਆ ਜਾਵੇਗਾ, "ਤੁਸੀਂ ਜੀਉਂਦੇ ਪਰਮੇਸ਼ੁਰ ਦੇ ਪੁੱਤਰ ਹੋ।"
ਅਨੁਚਿਤ ਸੋਗ ਕਰਨ ਦੀ ਮਨਾਹੀ
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ। ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ।
Viver como filhos
Vede que grande amor o Pai nos concedeu: que fôssemos chamados filhos de Deus! E é isso que somos.
ਵੇਖੋ, ਪਿਤਾ ਨੇ ਕਿਹੋ ਜਿਹਾ ਪਿਆਰ ਕੀਤਾ ਹੈ ਜੋ ਅਸੀਂ ਪਰਮੇਸ਼ੁਰ ਦੇ ਬਾਲਕ ਸੱਦੇ ਜਾਈਏ! ਇਹੋ ਅਸੀਂ ਹਾਂ ਵੀ। ਸੰਸਾਰ ਸਾਨੂੰ ਨਹੀਂ ਜਾਣਦਾ ਕਿਉਂਕਿ ਉਸ ਨੇ ਉਹ ਨੂੰ ਵੀ ਨਹੀਂ ਜਾਣਿਆ।
ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।
ਉਹ ਧੰਨ ਹਨ ਜਿਹੜੇ ਮੇਲ-ਮਿਲਾਪ ਕਰਾਉਂਦੇ ਹਨ,
ਕਿਉਂ ਜੋ ਉਹ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।
ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ? ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ। ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈ ਤੂੰ ਸ਼ਮਊਨ, ਯੋਨਾਹ ਦੇ ਪੁੱਤਰ, ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸਵਰਗ ਵਿੱਚ ਹੈ, ਇਹ ਗੱਲ ਤੇਰੇ ਉੱਤੇ ਪ੍ਰਗਟ ਕੀਤੀ।
ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ? ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ!