Sinais do fim dos tempos
A Bíblia descreve sinais que precederão a volta de Jesus. Guerras, falsos mestres, sinais cósmicos e a pregação do evangelho a todas as nações — tudo aponta para o fim dos tempos.
Sinais proféticos
Este evangelho do Reino será pregado em todo o mundo e então virá o fim. Os sinais dos últimos tempos já se manifestam.
ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ।
ਮਨੁੱਖ ਦੇ ਪੁੱਤਰ ਦਾ ਦੁਬਾਰਾ ਆਉਣਾ
ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ
ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ
ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ
ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ
ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
ਤਦ ਮਨੁੱਖ ਦੇ ਪੁੱਤਰ ਦਾ ਨਿਸ਼ਾਨ ਅਕਾਸ਼ ਵਿੱਚ ਪਰਗਟ ਹੋਵੇਗਾ ਅਤੇ ਤਦੋਂ ਧਰਤੀ ਦੀਆਂ ਸਾਰੀਆਂ ਕੌਮਾਂ ਛਾਤੀ ਪਿੱਟਣਗੀਆਂ ਅਤੇ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਅਕਾਸ਼ ਦੇ ਬੱਦਲਾਂ ਉੱਤੇ ਆਉਂਦਿਆਂ ਵੇਖਣਗੀਆਂ। ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।
ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ। ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਪਤਾ ਹੁੰਦਾ ਕਿ ਚੋਰ ਕਿਸ ਪਹਿਰ ਆਵੇਗਾ ਤਾਂ ਜਾਗਦਾ ਰਹਿੰਦਾ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ। ਇਸ ਲਈ ਤੁਸੀਂ ਵੀ ਤਿਆਰ ਰਹੋ ਕਿਉਂਕਿ ਜਿਸ ਸਮੇਂ ਤੁਹਾਨੂੰ ਖਿਆਲ ਵੀ ਨਾ ਹੋਵੇ, ਉਸੇ ਸਮੇਂ ਮਨੁੱਖ ਦਾ ਪੁੱਤਰ ਆ ਜਾਵੇਗਾ।
ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਸੰਸਾਰ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ।
ਜਾਗਦੇ ਰਹੋ
ਪਰ ਉਸ ਦਿਨ ਜਾਂ ਉਸ ਸਮੇਂ ਦੇ ਬਾਰੇ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ, ਨਾ ਪੁੱਤਰ ਪਰ ਕੇਵਲ ਪਿਤਾ।
Os últimos dias
Nos últimos dias virão tempos difíceis, homens amantes de si mesmos. Mas derramarei o meu Espírito sobre toda a carne.
ਅੰਤ ਦੇ ਦਿਨਾਂ ਵਿੱਚ ਅਧਰਮ
ਪਰ ਇਸ ਗੱਲ ਨੂੰ ਜਾਣ ਲੈ ਕਿ ਅੰਤ ਦੇ ਦਿਨਾਂ ਵਿੱਚ ਬੁਰੇ ਸਮੇਂ ਆ ਜਾਣਗੇ। ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ। ਨਿਰਮੋਹ, ਪੱਥਰ ਦਿਲ, ਪਰਾਈ ਨਿੰਦਿਆ ਕਰਨ ਵਾਲੇ, ਅਸੰਜਮੀ, ਸਖ਼ਤ ਸੁਭਾਅ, ਨੇਕੀ ਦੇ ਵੈਰੀ। ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ। ਭਗਤੀ ਦਾ ਰੂਪ ਧਾਰ ਕੇ ਵੀ, ਉਹ ਦੀ ਸਮਰੱਥਾ ਦੇ ਇਨਕਾਰੀ ਹੋਣਗੇ, ਤੂੰ ਇਹਨਾਂ ਤੋਂ ਵੀ ਦੂਰ ਰਹਿ।
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ। ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ। ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ। ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ, ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
ਆਤਮਾ ਦਾ ਵਹਾਇਆ ਜਾਣਾ
ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ। ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ।
ਅੰਤ ਦਾ ਸਮਾਂ
ਉਸ ਵੇਲੇ ਮੀਕਾਏਲ ਉਹ ਵੱਡਾ ਪ੍ਰਧਾਨ ਜੋ ਤੇਰੇ ਲੋਕਾਂ ਦੇ ਬੱਚਿਆਂ ਦੀ ਸਹਾਇਤਾ ਲਈ ਖੜ੍ਹਾ ਰਹਿੰਦਾ ਹੈ ਉਹ ਉੱਠੇਗਾ ਤਦ ਅਜਿਹੀ ਬਿਪਤਾ ਦਾ ਵੇਲਾ ਹੋਵੇਗਾ ਜਿਹੋ ਜਿਹਾ ਕੌਮ ਦੇ ਮੁੱਢ ਤੋਂ ਲੈ ਕੇ ਉਸ ਵੇਲੇ ਤੱਕ ਕਦੀ ਨਹੀਂ ਹੋਇਆ ਹੋਵੇਗਾ, ਪਰ ਉਸ ਵੇਲੇ ਤੇਰਿਆਂ ਲੋਕਾਂ ਵਿੱਚੋਂ ਹਰ ਕੋਈ ਜਿਸ ਦਾ ਨਾਮ ਪੋਥੀ ਵਿੱਚ ਲਿਖਿਆ ਹੋਇਆ ਹੋਵੇਗਾ ਉਹੀ ਬਚ ਜਾਵੇਗਾ। ਉਹਨਾਂ ਵਿੱਚੋਂ ਢੇਰ ਸਾਰੇ ਜੋ ਧਰਤੀ ਦੇ ਹੇਠਾਂ ਸੁੱਤੇ ਪਏ ਹਨ ਜਾਗ ਉੱਠਣਗੇ, ਕਈ ਸਦੀਪਕ ਜੀਉਣ ਲਈ, ਕਈ ਸ਼ਰਮਿੰਦਗੀ ਅਤੇ ਸਦੀਪਕ ਨਿਰਾਦਰੀ ਲਈ। ਪਰ ਉਹ ਜਿਹੜੇ ਬੁੱਧਵਾਨ ਹਨ ਅੰਬਰ ਦੇ ਪਰਕਾਸ਼ ਵਾਂਗੂੰ ਚਮਕਣਗੇ ਅਤੇ ਉਹ ਜਿਹਨਾਂ ਦੇ ਉੱਦਮ ਨਾਲ ਢੇਰ ਸਾਰੇ ਧਰਮੀ ਬਣ ਗਏ ਤਾਰਿਆਂ ਵਾਂਗੂੰ ਜੁੱਗੋ-ਜੁੱਗ ਤੱਕ ਚਮਕਣਗੇ।
Esperança e prontidão
O dia do Senhor virá como ladrão. Mas nós não somos das trevas — estejamos sóbrios, vigiliando e esperando.
ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ। ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ। ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ। ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।
ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ। ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ। ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ। ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ।
ਜਾਗਦੇ ਰਹੋ
ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ! ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ। ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।
ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ। ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ। ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ। ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ? ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ। ਪਰ ਉਹ ਦੇ ਬਚਨ ਦੇ ਅਨੁਸਾਰ ਅਸੀਂ ਨਵੇਂ ਅਕਾਸ਼ ਅਤੇ ਨਵੀਂ ਧਰਤੀ ਦੀ ਉਡੀਕ ਕਰਦੇ ਹਾਂ, ਜਿਨ੍ਹਾਂ ਵਿੱਚ ਧਰਮ ਵੱਸਦਾ ਹੈ।
ਵੇਖੋ, ਮੈਂ ਤੁਹਾਨੂੰ ਇੱਕ ਭੇਤ ਦੱਸਦਾ ਹਾਂ ਜੋ ਅਸੀਂ ਸਾਰੇ ਨਹੀਂ ਸੌਂਵਾਂਗੇ। ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।
ਨਵਾਂ ਅਕਾਸ਼ ਅਤੇ ਨਵੀਂ ਧਰਤੀ
ਵੇਖੋ, ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਉਤਪੰਨ ਕਰਦਾ ਹਾਂ, ਅਤੇ ਪਹਿਲੀਆਂ ਚੀਜ਼ਾਂ ਯਾਦ ਨਾ ਰਹਿਣਗੀਆਂ, ਸਗੋਂ ਸੋਚ-ਵਿਚਾਰਾਂ ਵਿੱਚ ਵੀ ਨਾ ਚੜ੍ਹਨਗੀਆਂ। ਪਰ ਜੋ ਕੁਝ ਮੈਂ ਉਤਪੰਨ ਕਰਦਾ ਹਾਂ, ਉਸ ਤੋਂ ਤੁਸੀਂ ਜੁੱਗੋ-ਜੁੱਗ ਖੁਸ਼ੀ ਮਨਾਓ ਅਤੇ ਬਾਗ-ਬਾਗ ਹੋਵੋ, ਵੇਖੋ, ਮੈਂ ਯਰੂਸ਼ਲਮ ਲਈ ਅਨੰਦ ਅਤੇ ਉਸ ਦੀ ਪਰਜਾ ਲਈ ਖੁਸ਼ੀ ਉਤਪੰਨ ਕਰਦਾ ਹਾਂ। ਮੈਂ ਯਰੂਸ਼ਲਮ ਤੋਂ ਅਨੰਦ ਹੋਵਾਂਗਾ, ਅਤੇ ਆਪਣੀ ਪਰਜਾ ਤੋਂ ਖੁਸ਼ ਹੋਵਾਂਗਾ, ਉਸ ਵਿੱਚ ਫੇਰ ਰੋਣ ਦੀ ਅਵਾਜ਼ ਜਾਂ ਦੁਹਾਈ ਦੀ ਅਵਾਜ਼ ਸੁਣਾਈ ਨਾ ਦੇਵੇਗੀ,
ਪ੍ਰਭੂ ਦੇ ਦਿਨ ਦਾ ਆਉਣਾ
ਵੇਖੋ, ਉਹ ਦਿਨ ਆਉਂਦਾ ਹੈ, ਜੋ ਤੰਦੂਰ ਵਾਂਗੂੰ ਸਾੜਨ ਵਾਲਾ ਹੈ। ਸਾਰੇ ਆਕੜਬਾਜ਼ ਅਤੇ ਸਾਰੇ ਦੁਸ਼ਟ ਸੜ੍ਹ ਜਾਣਗੇ। ਉਹ ਦਿਨ ਉਹਨਾਂ ਨੂੰ ਸਾੜਨ ਲਈ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਉਹਨਾਂ ਲਈ ਟੁੰਡ-ਮੁੰਡ ਨਾ ਛੱਡੇਗਾ। ਪਰ ਤੁਹਾਡੇ ਲਈ ਜਿਹੜੇ ਮੇਰੇ ਨਾਮ ਦਾ ਭੈਅ ਮੰਨਦੇ ਹੋ, ਧਰਮ ਦਾ ਸੂਰਜ ਚੜ੍ਹੇਗਾ ਅਤੇ ਉਹ ਦੀਆਂ ਕਿਰਨਾਂ ਵਿੱਚ ਚੰਗਿਆਈ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗੂੰ ਬਾਹਰ ਨਿੱਕਲੋਗੇ ਅਤੇ ਕੁੱਦੋਗੇ।
ਨਵਾਂ ਆਕਾਸ਼ ਅਤੇ ਨਵੀਂ ਧਰਤੀ
ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ। ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ। ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ। ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,