Generosidade
A generosidade é marca do caráter de Deus e vocação do cristão. Deus ama ao que dá com alegria. Quem semeia generosamente, generosamente colherá.
Dar com alegria
Deus ama ao que dá com alegria. Cada um contribua segundo propôs no coração — não com tristeza ou por necessidade.
ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
ਦਾਨ ਕਿਵੇਂ ਦੇਈਏ
ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ। ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ l
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ। ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ। ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।
Partilhar e abençoar
Quem dá aos pobres empresta ao Senhor. A generosidade abre portas de bênção sobre quem dá e sobre quem recebe.
ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ,
ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ,
ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ,
ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।
ਆਪਣੇ ਸਾਰੇ ਮਾਲ
ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ
ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।
ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ,
ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।
ਜਿਹੜਾ ਗਰੀਬ ਦੀ ਦੁਹਾਈ ਉੱਤੇ ਕੰਨ ਬੰਦ ਕਰ ਲਵੇ,
ਉਹ ਆਪ ਵੀ ਪੁਕਾਰੇਗਾ ਪਰ ਉਹ ਨੂੰ ਉੱਤਰ ਨਾ ਮਿਲੇਗਾ।
ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ।
O ensino de Jesus
Dai e dar-se-vos-á. A quem te pedir, dá. O que fizestes a um destes mais pequeninos, a mim o fizestes.
ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
ਦਿਓ ਤਾਂ ਤੁਹਾਨੂੰ ਦਿੱਤਾ ਜਾਵੇਗਾ, ਪੂਰਾ ਮਾਪ ਦੱਬ-ਦੱਬ ਕੇ ਹਿਲਾ-ਹਿਲਾ ਕੇ ਅਤੇ ਡੁਲ੍ਹਦਾ ਹੋਇਆ ਤੁਹਾਡੇ ਪੱਲੇ ਪਾਉਣਗੇ ਕਿਉਂਕਿ ਜਿਸ ਮਾਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮੁੜ ਮਿਣਿਆ ਜਾਵੇਗਾ।
ਜੋ ਕੋਈ ਤੇਰੇ ਕੋਲੋਂ ਮੰਗੇ ਉਸ ਨੂੰ ਦਿਹ ਅਤੇ ਜੋ ਤੇਰੀਆਂ ਵਸਤਾਂ ਖੋਹ ਲਵੇ ਉਸ ਤੋਂ ਮੁੜ ਨਾ ਮੰਗ।
ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
ਜਿਹੜਾ ਤੇਰੇ ਕੋਲੋਂ ਮੰਗੇ ਉਹ ਨੂੰ ਦੇ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਤਾਂ ਉਸ ਤੋਂ ਮੂੰਹ ਨਾ ਮੋੜ।
ਇਸ ਲਈ ਜਦੋਂ ਤੁਸੀਂ ਦਾਨ ਕਰੋਂ, ਜਿਸ ਤਰ੍ਹਾਂ ਕਪਟੀ ਪ੍ਰਾਰਥਨਾ ਘਰਾਂ ਅਤੇ ਰਸਤਿਆਂ ਵਿੱਚ ਆਪਣੇ ਅੱਗੇ ਚਰਚਾ ਕਰਵਾਉਂਦੇ ਹਨ ਕਿ ਲੋਕ ਉਨ੍ਹਾਂ ਦੀ ਵਡਿਆਈ ਕਰਨ, ਤੁਸੀਂ ਅਜਿਹਾ ਨਾ ਕਰੋ। ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਆਪਣਾ ਫਲ ਪਾ ਚੁੱਕੇ। ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ, ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।
ਰਾਜਾ ਉਨ੍ਹਾਂ ਨੂੰ ਉੱਤਰ ਦੇਵੇਗਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੁਸੀਂ ਮੇਰੇ ਇਨ੍ਹਾਂ ਸਭਨਾਂ ਛੋਟੇ ਭਰਾਵਾਂ ਵਿੱਚੋਂ ਇੱਕ ਨਾਲ ਇਹ ਕੀਤਾ ਤਾਂ ਮੇਰੇ ਨਾਲ ਕੀਤਾ।
Generosidade de Deus
Se Deus dá sabedoria generosamente a quem pede, quanto mais nos dará Ele forças e suprimento em toda necessidade?
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ।
ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ। ਅਤੇ ਤੁਹਾਡੇ ਵਿੱਚੋਂ ਕੋਈ ਉਨ੍ਹਾਂ ਨੂੰ ਆਖੇ ਕਿ ਸ਼ਾਂਤੀ ਨਾਲ ਜਾਓ। ਨਿੱਘੇ ਅਤੇ ਰੱਜੇ ਪੁੱਜੇ ਰਹੋ ਪਰ ਜਿਹੜੀਆਂ ਵਸਤਾਂ ਸਰੀਰ ਲਈ ਜ਼ਰੂਰੀ ਹਨ ਉਹ ਤੁਸੀਂ ਉਨ੍ਹਾਂ ਨੂੰ ਨਾ ਦਿੱਤੀਆਂ ਤਾਂ ਕੀ ਲਾਭ ਹੋਇਆ? ਇਸੇ ਪ੍ਰਕਾਰ ਵਿਸ਼ਵਾਸ ਜੋ ਅਮਲ ਸਹਿਤ ਨਾ ਹੋਵੇ ਤਾਂ ਆਪਣੇ ਆਪ ਵਿੱਚ ਮਰਿਆ ਹੋਇਆ ਹੈ।
ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
ਉਸ ਮਨੁੱਖ ਦਾ ਭਲਾ ਹੁੰਦਾ ਹੈ ਜਿਹੜਾ ਦਯਾਵਾਨ ਤੇ ਉਧਾਰ ਦੇਣ ਵਾਲਾ ਹੈ,
ਉਹ ਆਪਣੇ ਕੰਮਾਂ ਨੂੰ ਇਨਸਾਫ਼ ਨਾਲ ਚਲਾਏਗਾ।