Gentileza
A gentileza é fruto do Espírito e marca do cristão maduro. Palavras suaves, gestos de bondade e amor ao próximo — a Bíblia nos chama a tratar todos com graça e compaixão.
Seja gentil
A vossa gentileza seja conhecida de todos. A palavra branda desvia a ira, e a boa conduta atrai os que estão distantes.
ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ।
ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ,
ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
ਮਨਭਾਉਂਦੇ ਬਚਨ ਸ਼ਹਿਦ ਦੇ ਛੱਤੇ ਵਾਂਗੂੰ ਹਨ,
ਉਹ ਜਾਨ ਨੂੰ ਮਿੱਠੇ ਲੱਗਦੇ ਹਨ ਅਤੇ ਹੱਡੀਆਂ ਨੂੰ ਸਿਹਤ ਦਿੰਦੇ ਹਨ।
ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ। ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
Gentileza como fruto
O fruto do Espírito inclui bondade e amabilidade. Amem uns aos outros com afeição fraternal e tratem bem a todos.
ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ, ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
ਮਸੀਹ ਜੀਵਨ ਦੇ ਨਿਰਦੇਸ਼
ਭਾਈਚਾਰੇ ਦਾ ਪਿਆਰ ਬਣਿਆ ਰਹੇ। ਪਰਾਹੁਣਚਾਰੀ ਕਰਨੀ ਨਾ ਭੁੱਲੋ, ਕਿਉਂ ਜੋ ਇਹ ਕਰ ਕੇ ਕਈਆਂ ਨੇ ਦੂਤਾਂ ਨੂੰ ਬਿਨ੍ਹਾਂ ਪਛਾਣੇ ਘਰ ਉਤਾਰਿਆ ਹੈ।
ਆਪਣੇ ਭਰਾ ਦੇ ਨਾਸ ਹੋਣ ਦਾ ਕਾਰਨ ਨਾ ਬਣੋ
ਇਸ ਲਈ ਅਸੀਂ ਇੱਕ ਦੂਜੇ ਉੱਤੇ ਅੱਗੇ ਤੋਂ ਕਦੇ ਦੋਸ਼ ਨਾ ਲਾਈਏ ਸਗੋਂ ਤੁਸੀਂ ਇਹ ਵਿਚਾਰੋ, ਕਿ ਠੇਡੇ ਜਾਂ ਠੋਕਰ ਵਾਲੀ ਚੀਜ਼ ਤੁਸੀਂ ਆਪਣੇ ਭਰਾ ਦੇ ਰਾਹ ਵਿੱਚ ਨਾ ਰੱਖੋ।
ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ। ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਸਚਿਆਈ ਨਾਲ ਨਿਆਂ ਕਰੋ ਅਤੇ ਹਰੇਕ ਮਨੁੱਖ ਆਪਣੇ ਭਰਾ ਉੱਤੇ ਦਯਾ ਅਤੇ ਤਰਸ ਕਰੇ। ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।
ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।"