Graça
A graça de Deus é favor imerecido. Pela graça somos salvos, pela graça vivemos, pela graça somos sustentados. É o dom mais precioso de Deus — dado a quem não merece.
Salvos pela graça
Pela graça sois salvos, mediante a fé, e isto não vem de vós — é dom de Deus. Não por obras, para que ninguém se glorie.
ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ!
ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ! ਜਦੋਂ ਅਸੀਂ ਅਪਰਾਧਾਂ ਦੇ ਕਾਰਨ ਮੁਰਦੇ ਹੀ ਸੀ ਤਦੋਂ ਸਾਨੂੰ ਮਸੀਹ ਦੇ ਨਾਲ ਜਿਵਾਲਿਆ, ਕਿਰਪਾ ਤੋਂ ਹੀ ਤੁਸੀਂ ਬਚਾਏ ਗਏ ਹੋ!
ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।
ਪਰ ਇਸ ਤਰ੍ਹਾਂ ਨਹੀਂ ਕਿ ਜਿਹੋ ਜਿਹਾ ਅਪਰਾਧ ਹੋਇਆ ਉਹੋ ਜਿਹੀ ਦਾਤ ਵੀ ਹੋਈ, ਕਿਉਂਕਿ ਜਦ ਇੱਕ ਮਨੁੱਖ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਦਾਤ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਬਹੁਤੀ ਪ੍ਰਗਟ ਹੋਈ।
ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।
Graça que capacita
A graça me basta, pois o poder se aperfeiçoa na fraqueza. Na graça, não estamos mais sob a lei, mas sob o favor de Deus.
ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।
ਧਾਰਮਿਕਤਾ ਦੇ ਦਾਸ
ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!
ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ। ਅਤੇ ਇਹ ਕਿਰਪਾ ਸਾਨੂੰ ਚਿਤਾਵਨੀ ਦਿੰਦੀ ਹੈ ਕਿ ਅਸੀਂ ਅਭਗਤੀ ਅਤੇ ਸੰਸਾਰੀ ਵਿਸ਼ਿਆਂ ਤੋਂ ਮਨ ਫਿਰਾ ਕੇ ਇਸ ਵਰਤਮਾਨ ਸਮੇਂ ਵਿੱਚ ਸਮਝ, ਧਾਰਮਿਕਤਾ ਅਤੇ ਭਗਤੀ ਨਾਲ ਜ਼ਿੰਦਗੀ ਨੂੰ ਬਤੀਤ ਕਰੀਏ।
ਪਵਿੱਤਰ ਜੀਵ ਜੀਉਣ ਲਈ ਬੁਲਾਹਟ
ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।
ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
A graça de Deus
O Senhor é compassivo e gracioso, tardio em irar-se e grande em amor. Sua graça é nova a cada manhã.
ਯਹੋਵਾਹ ਦਯਾਲੂ ਤੇ ਕਿਰਪਾਲੂ ਹੈ,
ਕ੍ਰੋਧ ਵਿੱਚ ਧੀਰਜਵਾਨ ਅਤੇ ਦਯਾ ਨਾਲ ਭਰਪੂਰ।
ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ
ਮੇਰਾ ਪਿੱਛਾ ਕਰਨਗੀਆਂ,
ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ,
ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ,
ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।
ਕਿਰਪਾਲੂ ਪਰਮੇਸ਼ੁਰ
ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ,
ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
"ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,
ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,
ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।"
ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!
Viver pela graça
A graça de nosso Senhor Jesus Cristo esteja convosco. Perdoando e confessando, experimentamos a graça restauradora.
ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।
ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਉੱਤੇ ਹੋਵੇ। ਆਮੀਨ।
ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।
ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
ਪਰਮੇਸ਼ੁਰ ਨੇ ਸੰਸਾਰ ਨੂੰ ਇੰਨ੍ਹਾਂ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਦੇ ਦਿੱਤਾ ਤਾਂ ਜੋ ਕੋਈ ਵੀ ਉਸ ਵਿੱਚ ਵਿਸ਼ਵਾਸ ਰੱਖੇ ਉਹ ਨਾਸ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰੇ।
ਜੇਕਰ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦੇਵੋ, ਤਾਂ ਤੁਹਾਡਾ ਸਵਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ।
ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ,
ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
ਪਸਾਹ ਦਾ ਤਿਉਹਾਰ ਮਨਾਉਣ ਦੀ ਤਿਆਰੀ
ਹਿਜ਼ਕੀਯਾਹ ਨੇ ਸਾਰੇ ਇਸਰਾਏਲ ਅਤੇ ਯਹੂਦਾਹ ਨੂੰ ਸੰਦੇਸ਼ ਭੇਜਿਆ, ਨਾਲੇ ਇਫ਼ਰਾਈਮ ਅਤੇ ਮਨੱਸ਼ਹ ਵੱਲ ਵੀ ਪੱਤ੍ਰ ਲਿਖ ਭੇਜੇ ਕਿ ਯਹੋਵਾਹ ਦੇ ਭਵਨ ਲਈ ਯਰੂਸ਼ਲਮ ਵਿੱਚ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਪਸਾਹ ਕਰਨ ਨੂੰ ਆਉਣਾ ਕਿਉਂ ਜੋ ਪਾਤਸ਼ਾਹ ਅਤੇ ਸਰਦਾਰਾਂ ਅਤੇ ਯਰੂਸ਼ਲਮ ਦੀ ਸਾਰੀ ਸਭਾ ਨੇ ਦੂਜੇ ਮਹੀਨੇ ਵਿੱਚ ਪਸਾਹ ਮਨਾਉਣ ਦੀ ਸਲਾਹ ਕਰ ਲਈ ਸੀ ਉਹ ਉਸ ਵੇਲੇ ਉਹ ਨੂੰ ਨਾ ਮਨਾ ਸਕੇ ਇਸ ਲਈ ਕਿ ਜਾਜਕਾਂ ਨੇ ਕਾਫੀ ਗਿਣਤੀ ਵਿੱਚ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਅਤੇ ਲੋਕੀ ਵੀ ਯਰੂਸ਼ਲਮ ਵਿੱਚ ਇਕੱਠੇ ਨਹੀਂ ਹੋਏ ਸਨ ਇਹ ਗੱਲ ਪਾਤਸ਼ਾਹ ਦੀ ਨਿਗਾਹ ਵਿੱਚ ਅਤੇ ਸਾਰੀ ਸਭਾ ਦੀ ਨਿਗਾਹ ਵਿੱਚ ਠੀਕ ਸੀ ਸੋ ਉਨ੍ਹਾਂ ਨੇ ਇੱਕ ਹੁਕਮ ਜਾਰੀ ਕੀਤਾ ਕਿ ਬਏਰਸ਼ਬਾ ਤੋਂ ਦਾਨ ਤੱਕ ਸਾਰੇ ਇਸਰਾਏਲ ਵਿੱਚ ਡੌਂਡੀ ਪਿਟਵਾਈ ਜਾਵੇ ਕਿ ਯਰੂਸ਼ਲਮ ਵਿੱਚ ਆ ਕੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਲਈ ਪਸਾਹ ਮਨਾਈ ਜਾਵੇ ਕਿਉਂ ਜੋ ਉਨ੍ਹਾਂ ਨੇ ਬਹੁਤਿਆਂ ਦਿਨਾਂ ਤੋਂ ਜਿਵੇਂ ਲਿਖਿਆ ਹੈ ਉਸ ਨੂੰ ਨਹੀਂ ਮਨਾਇਆ ਸੀ ਸੋ ਹਲਕਾਰੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਹੱਥਾਂ ਦੇ ਪਰਵਾਨੇ ਲੈ ਕੇ ਸਾਰੇ ਇਸਰਾਏਲ ਅਤੇ ਯਹੂਦਾਹ ਵਿੱਚ ਗਏ ਅਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਇਹ ਆਖਿਆ ਕਿ ਹੇ ਇਸਰਾਏਲੀਓ, ਤੁਸੀਂ ਯਹੋਵਾਹ ਵੱਲ ਮੁੜੋ ਜਿਹੜਾ ਅਬਰਾਹਾਮ ਅਤੇ ਇਸਹਾਕ ਅਤੇ ਇਸਰਾਏਲ ਦਾ ਪਰਮੇਸ਼ੁਰ ਹੈ ਤਾਂ ਉਹ ਤੁਹਾਡੇ ਬਕੀਏ ਵੱਲ ਜਿਹੜਾ ਅੱਸ਼ੂਰ ਦੇ ਪਾਤਸ਼ਾਹਾਂ ਦੇ ਹੱਥੋਂ ਬਚ ਗਿਆ ਹੈ ਫੇਰ ਮੁੜੇ ਅਤੇ ਤੁਸੀਂ ਆਪਣੇ ਪੁਰਖਿਆਂ ਅਤੇ ਭਰਾਵਾਂ ਵਰਗੇ ਨਾ ਬਣੋ ਜਿਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨਾਲ ਬੇਈਮਾਨੀ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਭੈਜਲ ਵਿੱਚ ਪਾ ਦਿੱਤਾ ਜਿਵੇਂ ਤੁਸੀਂ ਵੇਖਦੇ ਹੋ ਹੁਣ ਤੁਸੀਂ ਆਪਣੇ ਪੁਰਖਿਆਂ ਵਾਂਗੂੰ ਹੱਠੀਏ ਨਾ ਬਣੋ ਸਗੋਂ ਯਹੋਵਾਹ ਦੇ ਅਧੀਨ ਹੋ ਜਾਓ ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਆਓ ਜਿਸ ਨੂੰ ਉਸ ਨੇ ਸਦਾ ਲਈ ਪਵਿੱਤਰ ਕੀਤਾ ਹੈ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਭਗਤੀ ਕਰੋ ਤਾਂ ਜੋ ਉਸ ਦਾ ਭਾਰੀ ਕਹਿਰ ਤੁਹਾਡੇ ਉੱਤੋਂ ਟਲ ਜਾਵੇ ਜੇ ਤੁਸੀਂ ਯਹੋਵਾਹ ਵੱਲ ਫੇਰ ਮੁੜੋ ਤਾਂ ਤੁਹਾਡੇ ਭਰਾ ਅਤੇ ਤੁਹਾਡੇ ਪੁੱਤਰ ਆਪਣੇ ਗ਼ੁਲਾਮ ਕਰਨ ਵਾਲਿਆਂ ਦੇ ਅੱਗੇ ਤਰਸ ਜੋਗ ਬਣਨਗੇ ਅਤੇ ਇਸ ਦੇਸ ਵਿੱਚ ਫੇਰ ਮੁੜ ਆਉਣਗੇ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਦਿਆਲੂ ਤੇ ਕਿਰਪਾਲੂ ਹੈ, ਉਹ ਆਪਣਾ ਮੂੰਹ ਤੁਹਾਡੇ ਤੋਂ ਨਹੀਂ ਫੇਰੇਗਾ ਜੇ ਤੁਸੀਂ ਉਹ ਦੀ ਵੱਲ ਮੁੜੋ ਸੋ ਹਲਕਾਰੇ ਇਫ਼ਰਾਈਮ ਅਤੇ ਮਨੱਸ਼ਹ ਦੇ ਦੇਸ ਵਿੱਚ ਸ਼ਹਿਰੋਂ ਸ਼ਹਿਰ ਘੁੰਮਦੇ ਹੋਏ ਜ਼ਬੂਲੁਨ ਤੱਕ ਪਹੁੰਚੇ ਪਰ ਉਹ ਉਨ੍ਹਾਂ ਨੂੰ ਤੁੱਛ ਜਾਣ ਕੇ ਹੱਸਦੇ ਅਤੇ ਉਨ੍ਹਾਂ ਨੂੰ ਠੱਠੇ ਮਾਰਦੇ ਸਨ ਤਾਂ ਵੀ ਆਸ਼ੇਰ ਅਤੇ ਮਨੱਸ਼ਹ ਅਤੇ ਜ਼ਬੂਲੁਨ ਵਿੱਚੋਂ ਕਈ ਮਨੁੱਖ ਅਧੀਨ ਹੋ ਕੇ ਯਰੂਸ਼ਲਮ ਵਿੱਚ ਆਉਣ ਲੱਗ ਪਏ ਨਾਲੇ ਯਹੂਦਾਹ ਉੱਤੇ ਪਰਮੇਸ਼ੁਰ ਦਾ ਹੱਥ ਸੀ ਕਿ ਉਨ੍ਹਾਂ ਨੂੰ ਇੱਕ ਦਿਲ ਕਰ ਦੇਵੇ ਤਾਂ ਜੋ ਉਹ ਪਾਤਸ਼ਾਹ ਅਤੇ ਸਰਦਾਰਾਂ ਦਾ ਹੁਕਮ ਜੋ ਯਹੋਵਾਹ ਦੇ ਵਾਕ ਅਨੁਸਾਰ ਸੀ ਮੰਨ ਲੈਣ।
ਪਸਾਹ ਦਾ ਤਿਉਹਾਰ ਮਨਾਇਆ ਜਾਣਾ
ਸੋ ਬਹੁਤ ਸਾਰੇ ਲੋਕ ਯਰੂਸ਼ਲਮ ਵਿੱਚ ਇਕੱਠੇ ਹੋਏ ਤਾਂ ਜੋ ਦੂਜੇ ਮਹੀਨੇ ਵਿੱਚ ਪਤੀਰੀ ਰੋਟੀ ਦਾ ਪਰਬ ਮਨਾਉਣ, ਇਸ ਤਰ੍ਹਾਂ ਬਹੁਤ ਹੀ ਵੱਡੀ ਸਭਾ ਇਕੱਠੀ ਹੋ ਗਈ ਤਾਂ ਉਹ ਉੱਠੇ ਅਤੇ ਉਨ੍ਹਾਂ ਨੇ ਜਗਵੇਦੀਆਂ ਨੂੰ ਜੋ ਯਰੂਸ਼ਲਮ ਵਿੱਚ ਸਨ ਅਤੇ ਧੂਪ ਦੀਆਂ ਸਾਰੀਆਂ ਜਗਵੇਦੀਆਂ ਨੂੰ ਦੂਰਦਫ਼ਾ ਕੀਤਾ ਅਤੇ ਉਨ੍ਹਾਂ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ ਫੇਰ ਦੂਜੇ ਮਹੀਨੇ ਦੀ ਚੌਦਵੀਂ ਤਾਰੀਖ਼ ਨੂੰ ਉਨ੍ਹਾਂ ਨੇ ਪਸਾਹ ਨੂੰ ਕੱਟਿਆ ਤਾਂ ਜਾਜਕਾਂ ਅਤੇ ਲੇਵੀਆਂ ਨੇ ਸ਼ਰਮਿੰਦਿਆਂ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੋਵਾਹ ਦੇ ਭਵਨ ਵਿੱਚ ਹੋਮ ਬਲੀਆਂ ਲਿਆਏ ਉਹ ਆਪਣੇ ਦਸਤੂਰ ਅਨੁਸਾਰ ਪਰਮੇਸ਼ੁਰ ਦੇ ਜਨ ਮੂਸਾ ਦੀ ਬਿਵਸਥਾ ਅਨੁਸਾਰ ਆਪਣੇ-ਆਪਣੇ ਥਾਂ ਖੜ੍ਹੇ ਹੋ ਗਏ ਅਤੇ ਜਾਜਕਾਂ ਨੇ ਲੇਵੀਆਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਕਿਉਂ ਜੋ ਸਭਾ ਵਿੱਚ ਬਥੇਰੇ ਅਜਿਹੇ ਸਨ ਜਿਨ੍ਹਾਂ ਨੇ ਆਪਣੇ ਆਪ ਨੂੰ ਪਵਿੱਤਰ ਨਹੀਂ ਕੀਤਾ ਸੀ ਇਸ ਲਈ ਇਹ ਕੰਮ ਲੇਵੀਆਂ ਦੇ ਜੁੰਮੇ ਹੋਇਆ ਕਿ ਉਹ ਸਾਰੇ ਅਸ਼ੁੱਧਾਂ ਲਈ ਪਸਾਹ ਦੀਆਂ ਬਲੀਆਂ ਕੱਟਣ ਤਾਂ ਜੋ ਉਹ ਯਹੋਵਾਹ ਲਈ ਪਵਿੱਤਰ ਹੋਣ ਕਿਉਂ ਜੋ ਇਫ਼ਰਾਈਮ ਅਤੇ ਮਨੱਸ਼ਹ ਅਤੇ ਯਿੱਸਾਕਾਰ ਅਤੇ ਜ਼ਬੂਲੁਨ ਵਿੱਚੋਂ ਬਹੁਤ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਸਾਫ਼ ਨਹੀਂ ਕੀਤਾ ਸੀ ਤਾਂ ਵੀ ਉਨ੍ਹਾਂ ਨੇ ਪਸਾਹ ਨੂੰ ਲਿਖਤ ਦੇ ਅਨੁਸਾਰ ਨਾ ਖਾਧਾ ਕਿਉਂ ਜੋ ਹਿਜ਼ਕੀਯਾਹ ਨੇ ਉਨ੍ਹਾਂ ਲਈ ਇਹ ਪ੍ਰਾਰਥਨਾ ਕੀਤੀ ਸੀ ਕਿ ਯਹੋਵਾਹ ਜੋ ਨੇਕ ਹੈ ਹਰ ਇੱਕ ਨੂੰ ਮਾਫ਼ ਕਰੇ ਜਿਸ ਨੇ ਪਰਮੇਸ਼ੁਰ ਦੀ ਭਾਲ ਲਈ ਆਪਣਾ ਦਿਲ ਲਾਇਆ ਹੈ ਅਰਥਾਤ ਯਹੋਵਾਹ ਉਸ ਦੇ ਪੁਰਖਿਆਂ ਦਾ ਪਰਮੇਸ਼ੁਰ, ਭਾਵੇਂ ਹੀ ਉਹ ਪਵਿੱਤਰ ਸਥਾਨ ਦੀ ਪਵਿੱਤਰਤਾਈ ਅਨੁਸਾਰ ਸਾਫ਼ ਨਾ ਹੋਇਆ ਹੋਵੇ ਯਹੋਵਾਹ ਨੇ ਹਿਜ਼ਕੀਯਾਹ ਦੀ ਸੁਣ ਲਈ ਅਤੇ ਲੋਕਾਂ ਨੂੰ ਚੰਗਾ ਕੀਤਾ ਅਤੇ ਜਿਹੜੇ ਇਸਰਾਏਲੀ ਯਰੂਸ਼ਲਮ ਵਿੱਚ ਮੌਜੂਦ ਸਨ ਉਨ੍ਹਾਂ ਨੇ ਵੱਡੀ ਖੁਸ਼ੀ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਅਤੇ ਲੇਵੀ ਅਤੇ ਜਾਜਕ ਉੱਚੀ ਸੁਰ ਦੇ ਵਾਜਿਆਂ ਨਾਲ ਯਹੋਵਾਹ ਦੇ ਦਰਬਾਰ ਵਿੱਚ ਗਾ-ਗਾ ਕੇ ਨਿੱਤ-ਨਿੱਤ ਯਹੋਵਾਹ ਦੀ ਉਸਤਤ ਕਰਦੇ ਰਹੇ ਤਾਂ ਹਿਜ਼ਕੀਯਾਹ ਨੇ ਉਨ੍ਹਾਂ ਲੇਵੀਆਂ ਨਾਲ ਤਸੱਲੀ ਦੀਆਂ ਗੱਲਾਂ ਕੀਤੀਆਂ ਜੋ ਦਿਲੋਂ ਯਹੋਵਾਹ ਦੇ ਜਾਣਨ ਵਾਲੇ ਸਨ ਸੋ ਉਹ ਪਰਬ ਦੇ ਸੱਤਾਂ ਦਿਨਾਂ ਤੱਕ ਖਾਂਦੇ ਅਤੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਉਂਦੇ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਲਈ ਧੰਨਵਾਦ ਕਰਦੇ ਰਹੇ।
ਪਸਾਹ ਦਾ ਤਿਉਹਾਰ ਦੂਸਰੀ ਵਾਰ ਮਨਾਇਆ ਜਾਣਾ
ਫੇਰ ਸਾਰੀ ਸਭਾ ਨੇ ਸਲਾਹ ਕੀਤੀ ਕਿ ਸੱਤ ਦਿਨ ਹੋਰ ਪਰਬ ਮਨਾਈਏ ਤਾਂ ਉਨ੍ਹਾਂ ਨੇ ਖੁਸ਼ੀ ਨਾਲ ਸੱਤ ਦਿਨ ਹੋਰ ਪਰਬ ਮਨਾਇਆ ਕਿਉਂ ਜੋ ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਨੇ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਸੱਤ ਹਜ਼ਾਰ ਭੇਡਾਂ ਦਿੱਤੀਆਂ ਅਤੇ ਸਰਦਾਰਾਂ ਨੇ ਵੀ ਸਭਾ ਨੂੰ ਇੱਕ ਹਜ਼ਾਰ ਵਹਿੜੇ ਅਤੇ ਦੱਸ ਹਜ਼ਾਰ ਭੇਡਾਂ ਦਿੱਤੀਆਂ ਅਤੇ ਬਹੁਤ ਸਾਰੇ ਜਾਜਕਾਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਯਹੂਦਾਹ ਦੀ ਸਾਰੀ ਸਭਾ ਨੇ ਜਾਜਕਾਂ ਅਤੇ ਲੇਵੀਆਂ ਸਣੇ ਅਤੇ ਉਸ ਸਾਰੀ ਸਭਾ ਨੇ ਜੋ ਇਸਰਾਏਲ ਵਿੱਚੋਂ ਆਈ ਸੀ ਅਤੇ ਉਨ੍ਹਾਂ ਪਰਦੇਸੀਆਂ ਨੇ ਜੋ ਇਸਰਾਏਲ ਦੇ ਦੇਸ ਵਿੱਚੋਂ ਆਏ ਸਨ ਅਤੇ ਜਿਹੜੇ ਯਹੂਦਾਹ ਵਿੱਚ ਰਹਿੰਦੇ ਸਨ ਖੁਸ਼ੀ ਮਨਾਈ ਸੋ ਯਰੂਸ਼ਲਮ ਵਿੱਚ ਵੱਡੀ ਖੁਸ਼ੀ ਹੋਈ ਕਿਉਂ ਜੋ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਪੁੱਤਰ ਸੁਲੇਮਾਨ ਦੇ ਦਿਨਾਂ ਤੋਂ ਯਰੂਸ਼ਲਮ ਵਿੱਚ ਅਜਿਹਾ ਨਹੀਂ ਹੋਇਆ ਸੀ ਤਾਂ ਜਾਜਕਾਂ ਅਤੇ ਲੇਵੀਆਂ ਨੇ ਉੱਠ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੀ ਅਵਾਜ਼ ਸੁਣੀ ਗਈ ਅਤੇ ਉਨ੍ਹਾਂ ਦੀ ਪ੍ਰਾਰਥਨਾ ਉਸ ਦੇ ਪਵਿੱਤਰ ਧਾਮ ਅਰਥਾਤ ਅਕਾਸ਼ ਤੱਕ ਪਹੁੰਚੀ।