Gratidão a Deus
A gratidão a Deus é atitude que transforma a vida. Reconhecer que toda boa dádiva vem de Deus nos leva a louvar, servir e viver com alegria e propósito.
Tudo vem de Deus
Toda boa dádiva vem do alto. Agradecer a Deus é reconhecer que Ele é a fonte de toda bênção e sustento.
ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ।
ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ। ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ।
ਕਿਰਪਾ ਦੇ ਲਈ ਧੰਨਵਾਦ
ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ।
ਅਰਾਧਨਾ ਦੇ ਬਾਰੇ ਨਿਰਦੇਸ਼
ਸੋ ਮੈਂ ਸਭ ਤੋਂ ਪਹਿਲਾਂ ਇਹ ਸਮਝਾਉਂਦਾ ਹਾਂ ਜੋ ਬੇਨਤੀਆਂ, ਪ੍ਰਾਰਥਨਾਂ, ਅਰਦਾਸਾਂ ਅਤੇ ਧੰਨਵਾਦ ਸਭਨਾਂ ਮਨੁੱਖਾਂ ਲਈ ਕੀਤੇ ਜਾਣ।
ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ।
ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ।
ਅਤੇ ਮਸੀਹ ਦੀ ਸ਼ਾਂਤੀ ਜਿਸ ਦੇ ਲਈ ਤੁਸੀਂ ਇੱਕੋ ਦੇਹ ਹੋ ਕੇ ਸੱਦੇ ਵੀ ਗਏ ਹੋ, ਤੁਹਾਡਿਆਂ ਮਨਾਂ ਵਿੱਚ ਰਾਜ ਕਰੇ ਅਤੇ ਤੁਸੀਂ ਧੰਨਵਾਦ ਕਰਿਆ ਕਰੋ।
Louvor e gratidão
Louvai ao Senhor e dai-lhe graças! Ele fez maravilhas e é digno de todo louvor e agradecimento.
ਮੈਂ ਯਹੋਵਾਹ ਦੇ ਧਰਮ ਦੇ ਅਨੁਸਾਰ ਉਸ ਦਾ ਧੰਨਵਾਦ ਕਰਾਂਗਾ,
ਅਤੇ ਮੈਂ ਅੱਤ ਮਹਾਨ ਯਹੋਵਾਹ ਦੇ ਨਾਮ ਦੀ ਉਸਤਤ ਗਾਵਾਂਗਾ।
ਪਰਮੇਸ਼ੁਰ ਨੂੰ ਧੰਨਵਾਦ ਹੀ ਦਾ ਬਲੀਦਾਨ ਚੜ੍ਹਾ,
ਅਤੇ ਅੱਤ ਮਹਾਨ ਦੇ ਅੱਗੇ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰ,
ਮੈਂ ਗੀਤ ਨਾਲ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰਾਂਗਾ,
ਅਤੇ ਧੰਨਵਾਦ ਨਾਲ ਉਹ ਦੀ ਵਡਿਆਈ ਕਰਾਂਗਾ,
ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ,
ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ,
ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!
ਪਰਮੇਸ਼ੁਰ ਦਾ ਨਿਆਂ
ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਹੇ ਪਰਮੇਸ਼ੁਰ, ਅਸੀਂ ਤੇਰਾ ਧੰਨਵਾਦ ਕਰਦੇ ਹਾਂ
ਕਿਉਂ ਜੋ ਤੇਰਾ ਨਾਮ ਨੇੜੇ ਹੈ, ਲੋਕ ਤੇਰੇ ਅਚਰਜ਼ ਕਾਰਜਾਂ ਦਾ ਵਰਣਨ ਕਰਦੇ ਹਨ।
ਸੋ ਅਸੀਂ ਤੇਰੀ ਪਰਜਾ ਅਤੇ ਤੇਰੀ ਜੂਹ ਦੀਆਂ ਭੇਡਾਂ ਸਦਾ ਤੇਰਾ ਧੰਨਵਾਦ ਕਰਾਂਗੇ,
ਪੀੜ੍ਹੀਓਂ ਪੀੜ੍ਹੀ ਅਸੀਂ ਤੇਰੀ ਉਸਤਤ ਦਾ ਵਰਣਨ ਕਰਾਂਗੇ।
ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ,
ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ,
ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ।
ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ,
ਤੂੰ ਮੇਰਾ ਤੱਪੜ ਲਾਹ ਕੇ ਅਨੰਦ
ਦਾ ਕਮਰਬੰਦ ਬੰਨਿਆ l
ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ
ਅਤੇ ਚੁੱਪ ਨਾ ਰਹੇ,
ਹੇ ਯਹੋਵਾਹ ਮੇਰੇ ਪਰਮੇਸ਼ੁਰ,
ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।
ਧੰਨਵਾਦ ਦਾ ਭਜਨ
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।
Expressões de gratidão
Dar graças com oração e súplica. A gratidão se expressa em palavras, atos e atitudes que glorificam a Deus.
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।
ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ।
ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
ਕਿਉਂਕਿ ਸਭ ਕੁਝ ਤੁਹਾਡੇ ਹੀ ਲਈ ਹੈ, ਜੋ ਬਹੁਤਿਆਂ ਦੇ ਕਾਰਨ ਕਿਰਪਾ ਬਹੁਤ ਹੀ ਵੱਧ ਕੇ, ਪਰਮੇਸ਼ੁਰ ਦੀ ਵਡਿਆਈ ਲਈ ਧੰਨਵਾਦਾਂ ਨੂੰ ਬਹੁਤ ਹੀ ਵਧਾਵੇ।
ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
"ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ,
ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ,
ਬਚਾਉ ਯਹੋਵਾਹ ਵੱਲੋਂ ਹੀ ਹੈ।"